ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ 'ਚ ਸੂਬੇ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਸਣੇ ਸਮਰਥਕਾਂ ਨੇ ਪੰਜਾਬ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਘੇਰਿਆ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਨੁਮਾਇੰਦਗੀ ਬਿਕਰਮ ਮਜੀਠੀਆ ਨੇ ਕੀਤੀ।
ਦੱਸ ਦਈਏ ਕਿ ਬਜਟ ਸ਼ੁਰੂ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੈਸ਼ਨ ਬੁਲਾਏ ਜਾਂਦੇ ਹਨ ਪਰ ਉਸ 'ਚ ਕੋਈ ਕੰਮ ਨਹੀਂ ਹੋਇਆ ਕਿਉਂਕਿ ਵਿਰੋਧੀ ਧਿਰ ਨੂੰ ਬੋਲਣ ਨਹੀਂ ਦਿੱਤਾ ਜਾਂਦਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ 5 ਰੁਪਏ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਅੱਜ 9 ਰੁਪਏ ਬਿਜਲੀ ਦੀ ਕੀਮਤ ਹੈ। ਅਕਾਲੀ ਦਲ ਦੇ ਸਮੇਂ ਬਿਜਲੀ ਦੀ ਕੀਮਤ 5 ਰੁਪਏ ਯੂਨਿਟ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਕੰਪਨੀਆਂ ਨੂੰ ਫਾਇਦਾ ਦਿੱਤਾ ਹੈ। ਅਸੀਂ ਕਈ ਵਾਰ ਇਸ ਦੀ ਜਾਂਚ ਦੀ ਮੰਗ ਕੀਤੀ ਹੈ ਪਰ ਕੋਈ ਕਾਰਵਾਈ ਨਹੀਂ ਕਰਵਾਈ ਗਈ।
ਇਸ ਦੇ ਨਾਲ ਹੀ ਮਜੀਠੀਆ ਨੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਵੀ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਕਰੇਗੀ। ਉਨ੍ਹਾ ਕਿਹਾ ਕਿ ਕਾਂਗਰਸ ਕੀ ਕਰ ਰਹੀ ਹੈ, ਜਨਤਾ ਸਭ ਜਾਣਦੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਗਵਾਹ ਸੁਰੱਖਿਆ ਦੀ ਮੰਦ ਕਰ ਰਹੇ ਹਨ ਤਾਂ ਕਾਂਗਰਸ ਮਾਮਲੇ ਨੂੰ ਗੋਲਮੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦਈਏ ਕਿ ਕੈਪਟਨ ਸਰਕਾਰ ਦੇ ਲਈ ਬਹਿਬਲ ਕਲਾਂ ਗੋਲੀ ਕਾਂਡ ਵੱਡਾ ਮੁੱਦਾ ਹੈ।
ਵਿਧਾਨ ਸਭਾ 'ਚ ਮਜੀਠੀਆ ਦਾ ਐਕਸ਼ਨ, ਬਿਜਲੀ ਤੇ ਬਹਿਬਲ ਕਲਾਂ ਮਾਮਲੇ 'ਤੇ ਹੀ ਰਗੜੇ
ਏਬੀਪੀ ਸਾਂਝਾ
Updated at:
20 Feb 2020 04:12 PM (IST)
ਅੱਜ ਪੰਜਾਬ ਵਿਧਾਨ ਸਭਾ 'ਚ ਸੂਬੇ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਸਣੇ ਸਮਰਥਕਾਂ ਨੇ ਪੰਜਾਬ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਘੇਰਿਆ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਨੁਮਾਇੰਦਗੀ ਬਿਕਰਮ ਮਜੀਠੀਆ ਨੇ ਕੀਤੀ।
- - - - - - - - - Advertisement - - - - - - - - -