ਪੜਚੋਲ ਕਰੋ
Advertisement
ਵਿਧਾਨ ਸਭਾ 'ਚ ਬਿਕਰਮ ਮਜੀਠੀਆ ਤੇ ਬਲਬੀਰ ਸਿੱਧੂ ਭਿੜੇ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਬੁੱਧਵਾਰ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚੋਂ 200 ਕਰੋੜ ਰੁਪਏ ਦੇ ਬੁਪਰੇਨੋਰਫਿਨ ਲਾਪਤਾ ਹੋਣ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁੰਮ ਹੋਈਆਂ ਦਵਾਈਆਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਅਸਤੀਫੇ ਦੀ ਮੰਗ ਕੀਤੀ।
ਮਨਵੀਰ ਕੌਰ ਰੰਧਾਵਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਬੁੱਧਵਾਰ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚੋਂ 200 ਕਰੋੜ ਰੁਪਏ ਦੇ ਬੁਪਰੇਨੋਰਫਿਨ ਲਾਪਤਾ ਹੋਣ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁੰਮ ਹੋਈਆਂ ਦਵਾਈਆਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਅਸਤੀਫੇ ਦੀ ਮੰਗ ਕੀਤੀ।
ਇਹ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਜ਼ੀਰੋ ਕਾਲ ਦੌਰਾਨ ਆਇਆ ਸੀ। ਇਸ ਦੇ ਜਵਾਬ ਵਿੱਚ ਬਲਬੀਰ ਸਿੱਧੂ ਨੇ ਮਜੀਠੀਆ 'ਤੇ ਡਰੱਗ ਮਾਫੀਆ ਹੋਣ ਦਾ ਇਲਜ਼ਾਮ ਲਾਇਆ। ਇਸ ਤੋਂ ਬਾਅਦ ਅਕਾਲੀ ਵਿਧਾਇਕਾਂ ਨੇ ਸਦਨ ‘ਚ ਖੂਬ ਹੰਗਾਮਾ ਕੀਤਾ।
ਮਜੀਠੀਆ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਸੀ। ਉਧਰ ਸਿੱਧੂ ਨੇ ਮਜੀਠੀਆ ਦੇ ਨਸ਼ਾ ਵੇਚਣ ਵਾਲਿਆਂ ਨਾਲ ਕਥਿਤ ਸਬੰਧਾਂ ਦੀ ਈਡੀ ਜਾਂਚ ਦਾ ਮੁੱਦਾ ਚੁੱਕਿਆ। ਅਕਾਲੀਆਂ ਨੇ ਸਿੱਧੂ ਦੇ ਅਸਤੀਫੇ ਦੀ ਮੰਗ ਕਰਦਿਆਂ ਇਸ ਮੁੱਦੇ 'ਤੇ ਵਾਕਆਉਟ ਕੀਤਾ।
ਵਿਰੋਧੀ ਧਿਰ ਦੇ ਨੇਤਾ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਚ ਦੋਸ਼ੀ ਕਦੇ ਫੜਿਆ ਨਹੀਂ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਪੰਜਾਬ
ਪੰਜਾਬ
Advertisement