ਕਿਸਾਨਾਂ ਵਲੋਂ ਕੇਂਦਰ ਤੋਂ ਖੇਤੀ ਕਨੂੰਨ ਰੱਦ ਕਰਵਾਉਣ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਥੋਂ ਤੱਕ ਕਿ ਪੰਜਾਬ 'ਚ ਬੀਜੇਪੀ ਵਰਕਰਾਂ ਦੇ ਘਰਾਂ ਅੱਗੇ ਧਰਨੇ ਲਗਾਏ ਜਾ ਰਹੇ ਹਨ ਤੇ ਬੀਜੇਪੀ ਲੀਡਰਾਂ ਦਾ ਘਿਰਾਓ ਕਿਤਾ ਜਾ ਰਿਹਾ ਹੈ।


ਇਸ ਨੂੰ ਲੈ ਕੇ ਪੰਜਾਬ 'ਚ ਬੀਜੇਪੀ ਦੇ ਲੀਡਰ ਮਦਨ ਮੋਹਨ ਮਿੱਤਲ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਪੰਜਾਬ 'ਚ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਵਰਕਰਾਂ ਦੇ ਘਰਾਂ ਅੱਗੇ ਲੱਗੇ ਧਰਨਿਆਂ ਨੂੰ ਹਟਵਾਉਣ 'ਚ ਪੁਲਿਸ ਨਾਕਾਮ ਰਹੀ ਹੈ। ਹੁਣ ਉਹ ਉਨ੍ਹਾਂ ਕੋਲ ਜਾਣਗੇ ਤੇ ਉਨ੍ਹਾਂ ਦਾ ਹਾਲ ਪੁੱਛਣਗੇ।


ਉਨ੍ਹਾਂ ਕਿਹਾ ਕਿ ਪੰਜਾਬ 'ਚ ਰੈਲੀਆਂ ਕੱਢੀਆਂ ਜਾਣਗੀਆਂ। ਇਸ ਦੌਰਾਨ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਪੁਲਿਸ ਜ਼ਿੰਮੇਵਾਰ ਹੋਵੇਗੀ। ਮਿੱਤਲ ਨੇ ਕਿਹਾ ਕਿ ਬੀਜੇਪੀ ਪੰਜਾਬ ਦੀਆਂ ਗਲੀਆਂ 'ਚ ਉਤਰੇਗੀ ਤੇ ਭਾਈਚਾਰਕ ਸਾਂਝ ਲਈ ਕੰਮ ਕਰੇਗੀ। ਇੰਨਾ ਹੀ ਨਹੀਂ ਸਗੋਂ ਲੋਕਾਂ ਨੂੰ ਵੀ ਦੱਸਿਆ ਜਾਵੇਗਾ ਕਿ ਪੰਜਾਬ ਦੀ ਕੈਪਟਨ ਸਰਕਾਰ ਕੁਝ ਨਹੀਂ ਕਰ ਰਹੀ।