ਪੜਚੋਲ ਕਰੋ

ਦਿੱਲੀ ਚੋਣਾਂ ਬੀਜੇਪੀ ਵੀ ਤਿਆਰ, ਸਲੋਗਨ ਵੀ ਕੀਤੇ ਗਏ ਤਿਆਰ

ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਇੱਕ ਨਾਅਰਾ ਤਿਆਰ ਕੀਤਾ ਹੈ- ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲ। ਇਸ ਨਾਅਰੇ ਦਾ ਮੁਕਾਬਲਾ ਕਰਨ ਲਈ ਭਾਜਪਾ ਨੇ ਵੀ ਨਾਅਰਾ ਤਿਆਰ ਕੀਤਾ ਹੈ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਇੱਕ ਨਾਅਰਾ ਤਿਆਰ ਕੀਤਾ ਹੈ- ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲ। ਇਸ ਨਾਅਰੇ ਦਾ ਮੁਕਾਬਲਾ ਕਰਨ ਲਈ ਭਾਜਪਾ ਨੇ ਵੀ ਨਾਅਰਾ ਤਿਆਰ ਕੀਤਾ ਹੈ- ਪੰਜ ਸਾਲ ਦਿੱਲੀ ਬੇਹਾਲ, ਹੁਣ ਨਹੀਂ ਚਾਹੀਦਾ ਕੇਜਰੀਵਾਲ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ I-PAC ਨਾਲ ਹੱਥ ਮਿਲਾ ਚੁੱਕੇ ਹਨ। ਪ੍ਰਸ਼ਾਂਤ ਕਿਸ਼ੋਰ ਨੇ 2014 'ਚ ਨਰਿੰਦਰ ਮੋਦੀ ਦੇ ਚੋਣ ਮੁਹਿੰਮ ਦਾ ਕਾਰਜਭਾਰ ਸੰਭਾਲਿਆ, ਨਿਤੀਸ਼ ਕੁਮਾਰ ਦੀ ਸਾਲ 2015 'ਚ ਚੋਣ ਮੁਹਿੰਮ ਦੀ ਜ਼ਿੰਮੇਵਾਰੀ ਲਈ ਅਤੇ 2017 'ਚ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਦੀ ਅਗਵਾਈ ਕੀਤੀ ਸੀ। ਸਾਲ 2015 'ਚ ਆਮ ਆਦਮੀ ਪਾਰਟੀ ਨੇ 70 ਚੋਂ 67 ਸੀਟਾਂ ਜਿੱਤੀਆਂ। ਸੀਐਮ ਅਰਵਿੰਦ ਕੇਜਰੀਵਾਲ ਦਾ ਕਾਰਜਕਾਲ ਫਰਵਰੀ 'ਚ ਖ਼ਤਮ ਹੋ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਚੋਣ ਕਮਿਸ਼ਨ ਜਨਵਰੀ ਦੇ ਦੂਜੇ ਹਫ਼ਤੇ ਤੱਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦੇਵੇਗਾ ਅਤੇ ਚੋਣ ਪ੍ਰਕਿਰਿਆ ਫਰਵਰੀ ਦੇ ਦੂਜੇ ਹਫ਼ਤੇ ਤੱਕ ਪੂਰੀ ਹੋ ਜਾਵੇਗੀ। ਦਿੱਲੀ ਭਾਜਪਾ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੀ ਸ਼ੁਰੂਆਤ 22 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ਕੀਤੀ ਰੈਲੀ ਕਰਕੇ ਕੀਤੀ। ਹੁਣ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਦਿੱਲੀ ਭਾਜਪਾ ਨੇ ਚੋਣ ਪ੍ਰਬੰਧਨ ਕਮੇਟੀ ਦਾ ਐਲਾਨ ਵੀ ਕੀਤਾ ਹੈ। ਇਸ ਚੋਣ ਪ੍ਰਬੰਧਕ ਕਮੇਟੀ 'ਚ ਭਾਜਪਾ ਦੇ ਸੂਬਾ ਪੱਧਰੀ ਨੇਤਾਵਾਂ ਦੇ ਨਾਲ-ਨਾਲ ਵੱਖ-ਵੱਖ ਸੰਸਦ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

Embed widget