ਨਾਭਾ: ਕੇਂਦਰ ਸਰਕਾਰ ਵੱਲੋਂ ਤਿੰਨ ਬਿੱਲ ਪਾਸ ਕਰਨ ਮਗਰੋਂ ਰਾਸ਼ਟਰਪਤੀ ਨੇ ਵੀ ਇਨ੍ਹਾਂ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ 'ਚ ਗੁੱਸਾ 7ਵੇਂ ਆਸਮਾਨ 'ਤੇ ਪਹੁੰਚ ਗਿਆ ਹੈ। ਹੁਣ ਕਿਸਾਨ ਯੂਨੀਅਨ ਦੇ ਆਗੂ ਬੀਜੇਪੀ ਲੀਡਰਾਂ ਦੇ ਪਿੱਛੇ ਹੱਥ ਧੋ ਕੇ ਪੈ ਗਏ ਹਨ। ਇਸ ਦੀ ਤਾਜ਼ਾ ਮਿਸਾਲ ਨਾਭਾ ਵਿਖੇ ਵੇਖਣ ਨੂੰ ਮਿਲੀ, ਜਿੱਥੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਨਾਭਾ ਦੇ ਰੈਸਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕਾਨਫਰੰਸ ਦੇ ਕਮਰੇ ਵਿੱਚ ਜਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਉਹ ਕਈ ਘੰਟੇ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਸੇ ਤਰ੍ਹਾਂ ਬੀਜੇਪੀ ਲੀਡਰਾਂ ਖਿਲਾਫ ਨਾਅਰੇਬਾਜ਼ੀ ਤੇ ਘਿਰਾਓ ਕਰਦੇ ਰਹਾਂਗੇ। ਇਸ ਮੌਕੇ ਬੀਜੇਪੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਜੋ ਕਾਨੂੰਨ ਬਣਾਇਆ ਹੈ, ਕਿਸਾਨਾਂ ਦੇ ਹੱਕ ਵਿੱਚ ਹੈ। ਕਿਸਾਨਾਂ ਨੇ ਇਹ ਬਿੱਲ ਪੜ੍ਹਿਆ ਨਹੀਂ ਤਾਂ ਕਰਕੇ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਹਰਸਿਮਰਤ ਬਾਦਲ ਨੇ ਵੀ ਕੀ ਇਹ ਬਿੱਲ ਨਹੀਂ ਪੜ੍ਹਿਆ? ਉਨ੍ਹਾਂ ਨੇ ਅਸਤੀਫਾ ਕਿਉਂ ਦਿੱਤਾ ਹੈ ਤਾਂ ਗੁਰਤੇਜ ਢਿੱਲੋਂ ਨੇ ਗੋਲਮੋਲ ਜਵਾਬ ਦਿੱਤਾ।
ਢਿੱਲੋਂ ਨੂੰ ਜਦੋਂ ਗੱਠਜੋੜ ਟੁੱਟਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਦਾ ਨੁਕਸਾਨ ਹੋਵੇਗਾ। ਇਸ ਮੌਕੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਅਸੀਂ ਬੀਜੇਪੀ ਨੂੰ ਸਬਕ ਸਿਖਾ ਕੇ ਹਟਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਜਿੱਥੇ ਪੰਜਾਬ ਵਿੱਚ ਬੀਜੇਪੀ ਦੇ ਆਗੂ ਆਉਣਗੇ ਅਸੀਂ ਡਟ ਕੇ ਵਿਰੋਧ ਕਰਾਂਗੇ ਤੇ ਇਨ੍ਹਾਂ ਦੀ ਨੀਂਦ ਹਰਾਮ ਕਰ ਦੇਵਾਂਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਬੀਜੇਪੀ ਲੀਡਰ ਨੇ ਕਬੂਲਿਆ ਅਕਾਲੀਆਂ ਨਾਲੋਂ ਤੋੜ-ਵਿਛੋੜੇ ਦਾ ਨੁਕਸਾਨ, ਕਿਸਾਨਾਂ ਨੇ ਕਿਹਾ ਨੀਂਦ ਕਰ ਦੇਵਾਂਗੇ ਹਰਾਮ
ਏਬੀਪੀ ਸਾਂਝਾ
Updated at:
28 Sep 2020 05:21 PM (IST)
ਕੇਂਦਰ ਸਰਕਾਰ ਵੱਲੋਂ ਤਿੰਨ ਬਿੱਲ ਪਾਸ ਕਰਨ ਮਗਰੋਂ ਰਾਸ਼ਟਰਪਤੀ ਨੇ ਵੀ ਇਨ੍ਹਾਂ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ 'ਚ ਗੁੱਸਾ 7ਵੇਂ ਆਸਮਾਨ 'ਤੇ ਪਹੁੰਚ ਗਿਆ ਹੈ। ਹੁਣ ਕਿਸਾਨ ਯੂਨੀਅਨ ਦੇ ਆਗੂ ਬੀਜੇਪੀ ਲੀਡਰਾਂ ਦੇ ਪਿੱਛੇ ਹੱਥ ਧੋ ਕੇ ਪੈ ਗਏ ਹਨ।
- - - - - - - - - Advertisement - - - - - - - - -