ਬੀਜੇਪੀ ਲੀਡਰ ਹਰਜੀਤ ਗਰੇਵਾਲ ਵੱਲੋਂ ਮਹਿਲਾ ਪੱਤਰਕਾਰ ਨਾਲ ਬਦਸਲੂਕੀ, ਸਖਤ ਕਾਰਵਾਈ ਦੀ ਉੱਠੀ ਮੰਗ
ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ, ਪਰ ਮੌਜੂਦਾ ਸਮੇਂ ਵਿੱਚ ਕੁੱਝ ਤਾਕਤਾਂ ਵੱਲੋਂ ਸੱਚ ਲਿਖਣ ਜਾਂ ਬੋਲਣ ਵਾਲੇ ਪੱਤਰਕਾਰਾਂ ਨੂੰ ਡਰਾ ਧਮਕਾਅ ਕੇ ਲੋਕ ਤੰਤਰ ਦੇ ਇਸ ਚੌਥੇ ਥੰਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਬਰਨਾਲਾ: ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ, ਪਰ ਮੌਜੂਦਾ ਸਮੇਂ ਵਿੱਚ ਕੁੱਝ ਤਾਕਤਾਂ ਵੱਲੋਂ ਸੱਚ ਲਿਖਣ ਜਾਂ ਬੋਲਣ ਵਾਲੇ ਪੱਤਰਕਾਰਾਂ ਨੂੰ ਡਰਾ ਧਮਕਾਅ ਕੇ ਲੋਕ ਤੰਤਰ ਦੇ ਇਸ ਚੌਥੇ ਥੰਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਗਰੇਵਾਲ ਵੱਲੋਂ ਇੱਕ ਮਹਿਲਾ ਪੱਤਰਕਾਰ ਦਾ ਫੋਨ 'ਤੇ ਗੱਲਬਾਤ ਕਰਦਿਆਂ ਬੇਹੱਦ ਭੱਦੀ ਅਤੇ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਕਰਕੇ ਅਪਮਾਨ ਕੀਤਾ ਗਿਆ ਹੈ।
ਇਸ ਦੇ ਚਲਦਿਆਂ ਅੱਜ ਬਰਨਾਲਾ ਪ੍ਰੈਸ ਕਲੱਬ ਦੇ ਪ੍ਰਧਾਨ ਅਸ਼ੀਸ਼ ਸ਼ਰਮਾ ਜਨਰਲ ਸਕੱਤਰ ਬਘੇਲ ਸਿੰਘ ਧਾਲੀਵਾਲ, ਖਜ਼ਾਨਚੀ ਕਰਨਪ੍ਰੀਤ ਧੰਦਰਾਲ ਦੀ ਅਗਵਾਈ 'ਚ ਸਮੂਹ ਮੈਂਬਰਾਂ ਵੱਲੋਂ ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਤੋਂ ਹਰਜੀਤ ਗਰੇਵਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਭਾਜਪਾ ਆਗੂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਭਵਿੱਖ 'ਚ ਕੋਈ ਵੀ ਵਿਅਕਤੀ ਅਜਿਹੀ ਗਲਤੀ ਨਾ ਕਰੇ। ਇਸ ਮੌਕੇ ਬਰਨਾਲਾ ਪ੍ਰੈਸ ਕਲੱਬ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਮਿੱਠਾ, ਮੀਤ ਪ੍ਰਧਾਨ ਕਮਲਜੀਤ ਸੰਧੂ, ਸੀਨੀਅਰ ਪੱਤਰਕਾਰ ਸੁੱਖਚਰਨਪ੍ਰੀਤ, ਯਾਦਵਿੰਦਰ ਸਿੰਘ ਭੁੱਲਰ, ਵਨੀਤ ਸ਼ਰਮਾ, ਲਖਵੀਰ ਚੀਮਾ, ਤੁਸ਼ਾਰ ਗੋਇਲ, ਮੱਖਣ ਸਿੰਘ, ਚੰਦ ਸਿੰਘ ਬੰਗੜ, ਚਮਕੌਰ ਸਿੰਘ ਗੱਗੀ ਆਦਿ ਹਾਜ਼ਰ ਸਨ।