ਪਟਨਾ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਸ਼ੀਲ ਮੋਦੀ ਦਾ ਕਹਿਣਾ ਹੈ ਕਿ ਜੇ ਅਰੁਣ ਜੇਟਲੀ ਜ਼ਿੰਦਾ ਹੁੰਦੇ, ਤਾਂ ਕਿਸਾਨ ਅੰਦੋਲਨ ਇੰਨਾ ਲੰਮਾ ਨਹੀਂ ਸੀ ਚੱਲਣਾ। ਉਨ੍ਹਾਂ ਨੇ ਇਹ ਗੱਲ ਅੱਜ ਪਾਰਟੀ ਦੇ ਮਰਹੂਮ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਕਈ। ਸੁਸ਼ੀਲ ਮੋਦੀ ਦੀ ਸ਼ਰਧਾਂਜਲੀ ਤੋਂ ਬਾਅਦ ਭਾਜਪਾ ਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਆਲੋਚਨਾ ਤੇਜ਼ ਹੋ ਸਕਦੀ ਹੈ। ਵਿਰੋਧੀ ਪਾਰਟੀਆਂ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ‘ਕਾਲੇ’ ਦੱਸ ਕੇ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹ ਰਹੀਆਂ ਹਨ।


ਪਹਿਲਾਂ ਵੀ ਰਿਪੋਰਟਾਂ ਆਈਆਂ ਹਨ ਕਿ ਬੀਜੇਪੀ ਦੇ ਕਈ ਲੀਡਰ ਖੇਤੀ ਕਾਨੂੰਨਾਂ ਨੂੰ ਲੈ ਕੇ ਖੁਸ਼ ਨਹੀਂ ਹਨ। ਹੁਣ ਬਿਹਾਰ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਿਹਾ,‘ਜੇ ਅਰੁਣ ਜੇਟਲੀ ਜ਼ਿੰਦਾ ਹੁੰਦੇ, ਤਾਂ ਕਿਸਾਨਾਂ ਦਾ ਅੰਦੋਲਨ ਇੰਨਾ ਲੰਮਾ ਸਮਾਂ ਨਹੀਂ ਚੱਲਣਾ ਸੀ, ਉਨ੍ਹਾਂ ਕੋਈ ਨਾ ਕੋਈ ਹੱਲ ਜ਼ਰੂਰ ਕੱਢ ਲੈਣਾ ਸੀ।’ ਮੋਦੀ ਦੇ ਇਸ ਬਿਆਨ ਨਾਲ ਸਿਆਸਤ ਗਰਮਾ ਸਕਦੀ ਹੈ।

ਪੰਜਾਬ 'ਚ ਕਾਰਪੋਰੇਟ ਘਰਾਣਿਆਂ ਦੀ ਸ਼ਾਮਤ! ਅੰਮ੍ਰਿਤਸਰ 'ਚ ਕਿਸਾਨਾਂ ਦਾ ਵੱਡਾ ਐਕਸ਼ਨ

ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ 26 ਨਵੰਬਰ ਤੋਂ ਦਿੱਲੀ ਬਾਰਡਰ ਉੱਤੇ ਕਿਸਾਨਾਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਦੀ ਕਈ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਹਾਲੇ ਵੀ ਤਿੰਨੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਉੱਤੇ ਅੜੀ ਹੋਈ ਹੈ।

Ratan Tata Birthday: ਇੰਝ ਸ਼ੁਰੂਆਤ ਕਰਕੇ ਬੁਲੰਦੀਆਂ ਤੱਕ ਪਹੁੰਚੇ ਰਤਨ ਟਾਟਾ, ਕਦੇ ਨਹੀਂ ਕਰਵਾਇਆ ਵਿਆਹ

ਸੁਸ਼ੀਲ ਮੋਦੀ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅਰੁਣ ਜੇਟਲੀ ਦੀ ਅਕਲਮੰਦੀ, ਕਾਨੂੰਨੀ ਸਮਝ ਤੇ ਹਾਜ਼ਰ ਜਵਾਬੀ ਨੂੰ ਉਹ ਸਾਰੇ ਲੋਕ ਚੇਤੇ ਕਰਦੇ ਹਨ, ਜਿਹੜੇ ਉਨ੍ਹਾਂ ਨੂੰ ਨੇੜਿਓਂ ਜਾਣਦੇ ਹਨ। ਉਨ੍ਹਾਂ ਭਾਰਤ ਦੀ ਪ੍ਰਗਤੀ ਲਈ ਅਣਥੱਕ ਮਿਹਨਤ ਕੀਤੀ ਸੀ। ਇਸ ਦੌਰਾਨ ਅਜਿਹੀ ਚਰਚਾ ਵੀ ਹੈ ਕਿ ਸੁਸ਼ੀਲ ਮੋਦੀ ਨੂੰ ਕੇਂਦਰ ਵਿੱਚ ਮੰਤਰੀ ਬਣਾਇਆ ਜਾ ਸਕਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ