ਪੜਚੋਲ ਕਰੋ
(Source: ECI/ABP News)
ਬਟਾਲਾ ਪਹੁੰਚੇ ਬੀਜੇਪੀ ਸਾਂਸਦ ਸ਼ਵੇਤ ਮਲਿਕ ਨੂੰ ਕਿਸਾਨਾਂ ਨੇ ਘੇਰਿਆ, ਕਾਲੀਆਂ ਝੰਡੀਆਂ ਦਿਖਾ ਕੀਤੀ ਨਾਅਰੇਬਾਜ਼ੀ
ਗੁਰਦਾਸਪੁਰ ਦੇ ਬਟਾਲਾ ਪਹੁੰਚੇ ਭਾਜਪਾ ਸਾਂਸਦ ਸ਼ਵੇਤ ਮਲਿਕ ਨੂੰ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਅਤੇ ਸ਼ਵੇਤ ਮਲਿਕ ਦੇ ਖਿਲ਼ਾਫ ਜਮ ਕੇ ਨਾਅਰੇਬਾਜ਼ੀ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਜਪਾ ਸਾਂਸਦ ਸ਼ਵੇਤ ਮਲਿਕ ਬਟਾਲਾ ਵਿੱਚ ਆਰਐਸਐਸ ਦੇ ਇਕ ਵੱਡੇ ਅਧਿਕਾਰੀ ਨੂੰ ਮਿਲਣ ਆਏ ਸੀ। ਪਰ ਇਸ ਦੌਰਾਨ ਕਿਸਾਨਾਂ ਨੂੰ ਸ਼ਵੇਤ ਮਲਿਕ ਬਾਰੇ ਪਤਾ ਚੱਲ ਗਿਆ ਅਤੇ ਕਿਸਾਨਾਂ ਨੇ ਇਕੱਠੇ ਹੋ ਕੇ ਸ਼ਵੇਤ ਮਲਿਕ ਨੂੰ ਘੇਰ ਲਿਆ।
![ਬਟਾਲਾ ਪਹੁੰਚੇ ਬੀਜੇਪੀ ਸਾਂਸਦ ਸ਼ਵੇਤ ਮਲਿਕ ਨੂੰ ਕਿਸਾਨਾਂ ਨੇ ਘੇਰਿਆ, ਕਾਲੀਆਂ ਝੰਡੀਆਂ ਦਿਖਾ ਕੀਤੀ ਨਾਅਰੇਬਾਜ਼ੀ BJP MP shwait Malik arrives in Batala, surrounded by farmers, waving black flags ਬਟਾਲਾ ਪਹੁੰਚੇ ਬੀਜੇਪੀ ਸਾਂਸਦ ਸ਼ਵੇਤ ਮਲਿਕ ਨੂੰ ਕਿਸਾਨਾਂ ਨੇ ਘੇਰਿਆ, ਕਾਲੀਆਂ ਝੰਡੀਆਂ ਦਿਖਾ ਕੀਤੀ ਨਾਅਰੇਬਾਜ਼ੀ](https://feeds.abplive.com/onecms/images/uploaded-images/2021/06/23/341e8d5a9197488a14c6e7f4a5d5c1dc_original.jpg?impolicy=abp_cdn&imwidth=1200&height=675)
Photo_2
ਗੁਰਦਾਸਪੁਰ: ਗੁਰਦਾਸਪੁਰ ਦੇ ਬਟਾਲਾ ਪਹੁੰਚੇ ਭਾਜਪਾ ਸਾਂਸਦ ਸ਼ਵੇਤ ਮਲਿਕ ਨੂੰ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਅਤੇ ਸ਼ਵੇਤ ਮਲਿਕ ਦੇ ਖਿਲ਼ਾਫ ਜਮ ਕੇ ਨਾਅਰੇਬਾਜ਼ੀ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਜਪਾ ਸਾਂਸਦ ਸ਼ਵੇਤ ਮਲਿਕ ਬਟਾਲਾ ਵਿੱਚ ਆਰਐਸਐਸ ਦੇ ਇਕ ਵੱਡੇ ਅਧਿਕਾਰੀ ਨੂੰ ਮਿਲਣ ਆਏ ਸੀ। ਪਰ ਇਸ ਦੌਰਾਨ ਕਿਸਾਨਾਂ ਨੂੰ ਸ਼ਵੇਤ ਮਲਿਕ ਬਾਰੇ ਪਤਾ ਚੱਲ ਗਿਆ ਅਤੇ ਕਿਸਾਨਾਂ ਨੇ ਇਕੱਠੇ ਹੋ ਕੇ ਸ਼ਵੇਤ ਮਲਿਕ ਨੂੰ ਘੇਰ ਲਿਆ।
ਇਸ ਦੌਰਾਨ ਕਿਸਾਨਾਂ ਨੇ ਸ਼ਵੇਤ ਮਲਿਕ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ। ਕਿਸਾਨਾਂ ਦਾ ਕਹਿਣਾ ਸੀ, ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਓਦੋਂ ਤਕ ਭਾਜਪਾ ਦੇ ਹਰ ਇਕ ਲੀਡਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ, ਕਿ ਜਦੋਂ ਵੀ ਭਾਜਪਾ ਦਾ ਕੋਈ ਲੀਡਰ ਪਿੰਡਾਂ ਅਤੇ ਸ਼ਹਿਰ ਵਿਚ ਕੋਈ ਪ੍ਰੋਗਰਾਮ ਕਰੇਗਾ, ਤਾਂ ਕਿਸਾਨਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿਸਾਨ ਆਪਣੇ ਹੱਕਾਂ ਦੇ ਲਈ ਲੰਬੇ ਸਮੇਂ ਤੋਂ ਭਾਜਪਾ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ,ਪਰ ਕੇਂਦਰ ਦੀ ਮੋਦੀ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ਹੈ। ਪਰ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਓਦੋਂ ਤਕ ਕਿਸਾਨ ਵੀ ਆਪਣੀ ਜ਼ਿੱਦ 'ਤੇ ਅੜੇ ਰਹਿਣਗੇ ਅਤੇ ਖੇਤੀ ਕਾਨੂੰਨ ਰੱਦ ਕਰਵਾਕੇ ਹੀ ਵਾਪਿਸ ਮੁੜਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)