ਚੰਡੀਗੜ੍ਹ: ਹੁਸ਼ਿਆਰਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਸਵਾਗਤ ਕੀਤਾ ਹੈ। ਇਸ ਮਾਮਲੇ 'ਤੇ ਉਨ੍ਹਾਂ ਨੇ ਆਪਣੀ ਪਾਰਟੀ ਤੋਂ ਵੱਖਰਾ ਸਟੈਂਡ ਲਿਆ ਹੈ। ਇਸ ਦਾ ਨਾਲ ਹੀ ਉਨ੍ਹਾਂ ਨੇ ਫਗਵਾੜਾ ਨੂੰ ਵੀ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ, ਜੋ ਉਨ੍ਹਾਂ ਦੇ ਹਲਕੇ ਹੁਸ਼ਿਆਰਪੁਰ ’ਚ ਪੈਂਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਮੁਸਲਿਮ ਬਹੁਗਿਣਤੀ ਵਾਲੇ ਕਸਬੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਸ਼ੁੱਕਰਵਾਰ ਨੂੰ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਫ਼ੈਸਲੇ ਨੂੰ ਵੰਡਪਾਊ ਤੇ ਫਿਰਕੂ ਦੱਸਦਿਆਂ ਨਿਖੇਧੀ ਕੀਤੀ ਸੀ।
ਇਸੇ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਐਤਵਾਰ ਨੂੰ ਆਪਣੇ ਟਵੀਟ ’ਚ ਕਿਹਾ, ‘ਮੈਂ ਮਾਲੇਰਕੋਟਲਾ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਤੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਾ ਹਾਂ। ਇਹ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਸਾਹਿਬਜ਼ਾਦਿਆਂ ਨੂੰ ਨੀਹਾਂ ’ਚ ਚਿਣਨ ਦਾ ਵਿਰੋਧ ਕੀਤਾ ਸੀ।’
ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਫਿਰਕੂ ਏਕਤਾ ਦਾ ਪ੍ਰਤੀਕ ਹੈ। ਇੱਕ ਹੋਰ ਟਵੀਟ ’ਚ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ, ‘ਮੈਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਕਰਦਾ ਹਾਂ ਕਿ ਉਹ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਨ, ਜਿਸ ਦੀ ਫਗਵਾੜਾ ਦੇ ਲੋਕਾਂ ਤੇ ਸਾਰੀਆਂ ਪਾਰਟੀਆਂ ਵੱਲੋਂ ਚਿਰੋਕਣੀ ਮੰਗ ਕੀਤੀ ਜਾ ਰਹੀ ਹੈ।’
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/