ਪੜਚੋਲ ਕਰੋ
ਬੀਜੇਪੀ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦਾ ਸਵਾਲ, ਕਿਉਂ ਨਾ ਅਡਾਨੀ ਨੂੰ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾ ਦਿੱਤਾ ਜਾਏ?
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਇਸ ਵਾਰ ਉਨ੍ਹਾਂ ਦੇਸ਼ ਦੇ ਛੇ ਮੁੱਖ ਹਵਾਈ ਅੱਡਿਆਂ ਦੇ ਨਿਜੀਕਰਨ ਦੇ ਫ਼ੈਸਲੇ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।
bjp_MP_adani
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਇਸ ਵਾਰ ਉਨ੍ਹਾਂ ਦੇਸ਼ ਦੇ ਛੇ ਮੁੱਖ ਹਵਾਈ ਅੱਡਿਆਂ ਦੇ ਨਿਜੀਕਰਨ ਦੇ ਫ਼ੈਸਲੇ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਸਵਾਮੀ ਇਸ ਤੋਂ ਪਹਿਲਾਂ ਵੀ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਰਹੇ ਹਨ।
ਸ਼ਹਿਰੀ ਹਵਾਬਾਜ਼ੀ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹਵਾਲੇ ਨਾਲ ਪ੍ਰਕਾਸ਼ਿਤ ਇੱਕ ਖ਼ਬਰ ਉੱਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸੁਬਰਾਮਨੀਅਮ ਸਵਾਮੀ ਨੇ ਟਵੀਟ ਕੀਤਾ ਕਿ ਹੁਣ ਕਿਉਂ ਨਾ ਅਡਾਨੀ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਦੱਸ ਦੇਈਏ ਕਿ ਉਸ ਖ਼ਬਰ ਵਿੱਚ ਹਰਦੀਪ ਸਿੰਘ ਪੁਰੀ ਹੁਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਨੀਤੀ ਆਯੋਗ ਤੇ ਵਿੱਤ ਮੰਤਰਾਲੇ ਨੇ ਦੇਸ਼ ਦੇ ਛੇ ਹਵਾਈ ਅੱਡੇ ਅਡਾਨੀ ਗਰੁੱਪ ਨੂੰ ਦੇਣ ਦੀ ਨਿਜੀਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਵਿੱਚ ਕੋਈ ਇਤਰਾਜ਼ ਨਹੀਂ ਪ੍ਰਗਟਾਇਆ ਸੀ।
‘ਬਿਜ਼ਨੈਸ ਟੂਡੇ’ ਦੀ ਰਿਪੋਰਟ ਅਨੁਸਰ ਸੰਸਦ ’ਚ ਹਰਦੀਪ ਸਿੰਘ ਪੁਰੀ ਹੁਰਾਂ ਕਿਹਾ ਵਿੱਤ ਮੰਤਰਾਲਾ ਤੇ ਨੀਤੀ ਆਯੋਗ ਫ਼ੈਸਲਾ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਸਨ ਤੇ ਸਕੱਤਰਾਂ ਦੇ ਉੱਚ ਅਧਿਕਾਰ ਪ੍ਰਾਪਤ ਸਮੂਹ ਨੇ ਛੇ ਹਵਾਈ ਅੱਡਿਆਂ ਦੀ ‘ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ’ (PPP) ਲਈ ਬੋਲੀ ਪ੍ਰਕਿਰਿਆ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ।
ਅਡਾਨੀ ਗਰੁੱਪ ਦੀ ਕੰਪਨੀ ‘ਅਡਾਨੀ ਇੰਟਰਪਾਈਜ਼ੇਸ ਲਿਮਿਟੇਡ’ (AEL) ਨੂੰ ਅਗਲੇ 50 ਸਾਲਾਂ ਲਈ ਅਹਿਮਦਾਬਾਦ, ਜੈਪੁਰ, ਲਖਨਊ, ਗੁਹਾਟੀ, ਤਿਰੂਵਨੰਥਾਪੁਰਮ ਤੇ ਮੈਂਗਲੁਰੂ ਹਵਾਈ ਅੱਡਿਆਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਮਿਲੀ ਸੀ। ਅਡਾਨੀ ਗਰੁੱਪ ਨੇ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਵਿੱਚ ਵੀ 23.5 ਫ਼ੀਸਦੀ ਹਿੱਸੇਦਾਰੀ ਖ਼ਰੀਦੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















