ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਪਿਤਾ ਨਾਰਾਇਣ ਲਾਲ ਨੱਡਾ ਦੀ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚਾਂਦਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਹਾਲਾਂਕਿ, ਹੁਣ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਨਰਾਇਣ ਲਾਲ ਨੱਡਾ ਬਿਲਾਸਪੁਰ ਜ਼ਿਲ੍ਹੇ 'ਚ ਵਿਜੇਪੁਰ ਨਿਵਾਸ 'ਚ ਰਹਿੰਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਜੇਪੀ ਨੱਡਾ ਦੇ ਪਿਤਾ ਨਾਰਾਇਣ ਲਾਲ ਨੱਡਾ ਨੂੰ ਸ਼ਨੀਵਾਰ ਸਵੇਰੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਂਦਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਟੈਸਟ ਦੀ ਰਿਪੋਰਟ ਨੌਰਮਲ ਦੱਸੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।