ਚੰਡੀਗੜ੍ਹ: ਪੰਜਾਬ 'ਚ ਬੀਜੇਪੀ ਲੀਡਰਾਂ ‘ਤੇ ਹੋ ਰਹੇ ਹਮਲਿਆਂ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਦੀ ਰਣਨੀਤੀ ਬਣਾਉਣ ਲਈ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮੰਤਰੀ ਦਿਨੇਸ਼ ਕੁਮਾਰ, ਸੁਰਜੀਤ ਕੁਮਾਰ ਜਿਆਣੀ, ਹਰਜੀਤ ਸਿੰਘ ਗਰੇਵਾਲ, ਜਨਰਲ ਸੱਕਤਰ ਜੀਵਨ ਗੁਪਤਾ, ਰਾਜੇਸ਼ ਬੱਗਾ, ਦਿਆਲ ਸੋਢੀ ਨੇ ਅੱਜ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾਨਾਲ ਮੁਲਾਕਾਤ ਕੀਤੀ। 


 


ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੇਤਾਵਾਂ ‘ਤੇ ਹਮਲੇ ਦੀ ਜਾਣਕਾਰੀ ਲਈ ਅਤੇ ਨਾਲ ਹੀ ਰਾਜ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਮੁਲਾਕਾਤ 1 ਘੰਟੇ ਤੋਂ ਵੱਧ ਚੱਲੀ।