ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਨਾਲੋਂ ਨਾਤਾ ਤੋੜ ਲਿਆ ਹੈ। ਬੇਸ਼ੱਕ ਮਾਨ ਨੇ ਅੱਜ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ ਪਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਅੱਜ ਤੋਂ ਮਾਨ ਤੇ ਉਨ੍ਹਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਕੋਈ ਨਾਤਾ ਨਹੀਂ।

ਬੀਕੇਯੂ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਅਸੀਂ ਭੁਪਿੰਦਰ ਮਾਨ ਨਾਲ ਜਥੇਬੰਦਕ ਤੌਰ ‘ਤੇ ਸਾਰੇ ਸਬੰਧ ਖਤਮ ਕਰਦੇ ਹਾਂ। ਉਨ੍ਹਾਂ ਕਿਹਾ ਹੈ ਕਿ ਸਾਡੀ ਜਥੇਬੰਦੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 40 ਜਥੇਬੰਦੀਆਂ ਨਾਲ ਖੜ੍ਹੀ ਹੈ ਤੇ ਖੜ੍ਹੀ ਰਹੇਗੀ। ਮਾਨ ਬਗੈਰ ਸਲਾਹ ਕੀਤੇ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਸ਼ਾਮਲ ਹੋ ਗਏ। ਇਸ ਲਈ ਹੁਣ ਜਥੇਬੰਦੀ ਦਾ ਉਨ੍ਹਾਂ ਨਾਲ ਕੋਈ ਨਾਤਾ ਨਹੀਂ।

ਕਿਸਾਨ ਅੰਦੋਲਨ 'ਚ ਨਵਾਂ ਮੋੜ! ਭੁਪਿੰਦਰ ਮਾਨ ਮਗਰੋਂ ਦੁਸ਼ਯੰਤ ਦਵੇ ਵੱਲੋਂ ਅਸਤੀਫਾ

ਦੱਸ ਦਈਏ ਕਿ ਸਾਰੇ ਸਬੰਧ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡ ਦਿੱਤਾ ਹੈ। ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਸੀ। ਕਿਹਾ ਜਾ ਰਿਹਾ ਸੀ ਕਿ ਮਾਨ ਉਹ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਦੇ ਹੱਕ 'ਚ ਹਨ। ਇਸ ਦਰਮਿਆਨ ਅੱਜ ਉਹ ਇਸ ਕਮੇਟੀ 'ਚੋਂ ਬਾਹਰ ਹੋ ਗਏ ਹਨ। ਭੁਪਿੰਦਰ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਰਹਿਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ