ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਕਿਹਾ ਕਿ ਰਾਜ ਵਿੱਚ ਬਲੈਕ ਫੰਗਸ ਕਾਰਨ ਹੁਣ ਤੱਕ 50 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਹਸਪਤਾਲਾਂ ਵਿੱਚ 650 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।


 


ਖੱਟੜ ਨੇ ਇਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਹੁਣ ਤੱਕ ਹਰਿਆਣਾ ਵਿੱਚ ਬਲੈਕ ਫੰਗਸ ਦੇ 750 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। 58 ਸਿਹਤਮੰਦ ਹੋ ਗਏ ਜਦਕਿ 50 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ 650 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।”


 


ਉਨ੍ਹਾਂ ਅੱਗੇ ਕਿਹਾ, "ਸਾਨੂੰ ਇਸ ਦੀ ਦਵਾਈ ਦੀਆਂ ਹੁਣ ਤੱਕ 6000 ਤੋਂ ਜ਼ਿਆਦਾ ਸ਼ੀਸ਼ੀਆਂ ਮਿਲ ਚੁਕੀਆਂ ਹਨ, ਜਿਨ੍ਹਾਂ 'ਚੋਂ 1200 ਸ਼ੀਸ਼ੀਆਂ ਉਪਲਬਧ ਹਨ। ਅਗਲੇ 2 ਦਿਨਾਂ ਵਿੱਚ 2000 ਸ਼ੀਸ਼ੇ ਆਉਣ ਜਾ ਰਹੇ ਹਨ।"



ਇਸ ਦੇ ਨਾਲ ਹੀ  ਦੁਕਾਨਦਾਰਾਂ ਦੇ ਸਮੇਂ ਵਿਚ ਕੁਝ ਤਬਦੀਲੀਆਂ ਕਰਦਿਆਂ ਹਰਿਆਣਾ ਵਿਚ ਲੌਕਡਾਊਨ ਇਕ ਹਫਤੇ ਲਈ ਵਧਾ ਦਿੱਤਾ ਗਿਆ ਹੈ। ਹੁਣ ਲੌਕਡਾਊਨ ਇੱਥੇ 7 ਜੂਨ ਦੀ ਸਵੇਰ ਤੱਕ ਰਹੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮਹਾਂਮਾਰੀ ਅਲਰਟ ਸੁਰੱਖਿਅਤ ਹਰਿਆਣਾ ਨੂੰ ਕੁਝ ਢਿੱਲ ਦਿੰਦਿਆਂ ਇੱਕ ਹਫ਼ਤੇ ਲਈ ਵਧਾਇਆ ਜਾ ਰਿਹਾ ਹੈ।


 


ਰਾਜ 'ਚ ਦੁਕਾਨਾਂ ਖੋਲ੍ਹਣ ਦਾ ਸਮਾਂ ਜੋ ਪਹਿਲਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਸੀ, ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ। ਇਸ 'ਚ, ਓਡ-ਈਵਨ ਦਾ ਨਿਯਮ ਲਾਗੂ ਹੋਵੇਗਾ। ਕਾਲਜ, ਆਈਟੀਆਈ ਅਤੇ ਸਕੂਲ 15 ਜੂਨ ਤੱਕ ਬੰਦ ਰਹਿਣਗੇ। ਰਾਤ ਦਾ ਕਰਫਿਊ ਸਵੇਰੇ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। 


 


ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਅਸਰ ਹੌਲ਼ੀ-ਹੌਲ਼ੀ ਘਟ ਰਿਹਾ ਹੈ। ਪਰ ਮੌਤ ਦੀ ਸੰਖਿਆਂ 'ਚ ਫਿਲਹਾਲ ਕੋਈ ਗਿਰਾਵਟ ਨਹੀਂ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਇਕ ਲੱਖ, 65 ਹਜ਼ਾਰ, 553 ਨਵੇਂ ਕੇਸ ਆਏ ਤੇ 3460 ਇਫੈਕਟਡ ਮਰੀਜ਼ਾਂ ਦੀ ਜਾਨ ਚਲੇ ਗਈ। 


 



 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904