ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਮੱਛਰਾਲਾ ਵਿੱਚ ਕਾਂਗਰਸ ਦੇ ਦੋ ਗੁੱਟਾਂ ਦਰਮਿਆਨ ਖੂਨੀ ਝੜਪ ਹੋ ਗਈ। ਇਸ ਝੜਪ ਦਰਮਿਆਨ ਦੋਹਾਂ ਗੁਟਾਂ ਵਲੋਂ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ ਜਿਸ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਪਿੰਡ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਇਨ੍ਹਾਂ ਵਿਚਕਾਰ ਤਕਰਾਰ ਹੋਈ ਸੀ। ਇਸ ਤੋਂ ਬਾਅਦ ਸੈਂਕੜੇ ਦੀ ਤਦਾਦ 'ਚ ਗੋਲੀਆਂ ਚੱਲੀਆਂ। 40 ਸਾਲਾ ਕਾਂਗਰਸ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਮੌਕੇ 'ਤੇ ਹੀ ਗੋਲੀ ਲੱਗਣ ਨਾਲ ਮੌਤ ਹੋ ਗਈ।
ਮ੍ਰਿਤਕ ਹਰਦਿਆਲ ਸਿੰਘ (ਪੰਚਾਇਤੀ ਪ੍ਰਬੰਧਕ)
ਹਰਿਆਣਾ 'ਚ ਡਿੱਗ ਸਕਦੀ ਸਰਕਾਰ! ਕਾਂਗਰਸ ਦਾ ਦਾਅਵਾ, ਸੰਪਰਕ 'ਚ ਕਈ ਬੀਜੇਪੀ ਤੇ ਜੇਜੇਪੀ ਵਿਧਾਇਕ
ਜਦਕਿ 42 ਸਾਲਾ ਪੰਚਾਇਤੀ ਪ੍ਰਬੰਧਕ ਹਰਦਿਆਲ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਮੌਤ ਹੋ ਗਈ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਡੇਰਾ ਬਾਬਾ ਨਾਨਕ 'ਚ ਕਾਂਗਰਸ ਦੇ ਗੁੱਟਾਂ 'ਚ ਖੂਨੀ ਝੜਪ, ਸਰਪੰਚ ਸਣੇ 2 ਦੀ ਗੋਲੀ ਲੱਗਣ ਨਾਲ ਮੌਤ
ਏਬੀਪੀ ਸਾਂਝਾ
Updated at:
14 Jan 2021 12:44 PM (IST)
ਡੇਰਾ ਬਾਬਾ ਨਾਨਕ ਦੇ ਪਿੰਡ ਮੱਛਰਾਲਾ ਵਿੱਚ ਕਾਂਗਰਸ ਦੇ ਦੋ ਗੁੱਟਾਂ ਦਰਮਿਆਨ ਖੂਨੀ ਝੜਪ ਹੋ ਗਈ। ਇਸ ਝੜਪ ਦਰਮਿਆਨ ਦੋਹਾਂ ਗੁਟਾਂ ਵਲੋਂ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ ਜਿਸ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਮ੍ਰਿਤਕ: ਮਨਜੀਤ ਸਿੰਘ (ਸਰਪੰਚ)
- - - - - - - - - Advertisement - - - - - - - - -