ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਕਾਰਨ, ਉਨ੍ਹਾਂ ਨੇ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਜੋਨਸਨ ਦੀ ਭਾਰਤ ਯਾਤਰਾ ਐਤਵਾਰ ਨੂੰ ਸ਼ੁਰੂ ਹੋਣ ਵਾਲੀ ਸੀ।
ਇਸ ਤੋਂ ਪਹਿਲਾਂ ਬੋਰਿਸ ਜੋਨਸਨ 26 ਜਨਵਰੀ ਨੂੰ ਗਣਤੰਤਰ ਦਿਵਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਜਾ ਰਹੇ ਸਨ। ਹਾਲਾਂਕਿ, ਬ੍ਰਿਟੇਨ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਉਨ੍ਹਾਂ ਨੇ ਆਪਣਾ ਦੌਰਾ ਰੱਦ ਕਰ ਦਿੱਤਾ ,ਹੁਣ ਇਕ ਵਾਰ ਫਿਰ ਕੋਰੋਨਾ ਕਾਰਨ ਉਨ੍ਹਾਂ ਨੂੰ ਆਪਣਾ ਭਾਰਤ ਦੌਰਾ ਰੱਦ ਕਰਨਾ ਪਿਆ ਹੈ।
ਪਬਲਿਕ ਹੈਲਥ ਇੰਗਲੈਂਡ (ਪੀਐਚਈ) ਦੇ ਅਨੁਸਾਰ, ਪਿਛਲੇ ਮਹੀਨੇ ਤੋਂ ਯੂਕੇ ਵਿੱਚ, "ਡਬਲ ਮਿਊਟੈਂਟ" ਭਾਰਤੀ ਕੋਰੋਨਾ ਵਿਸ਼ਾਣੂ ਨਾਲ ਸਬੰਧਤ 77 ਮਾਮਲੇ ਸਾਹਮਣੇ ਆਏ ਹਨ। ਇੰਨਾ ਹੀ ਨਹੀਂ, ਭਾਰਤ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਭਾਰੀ ਵਾਧਾ ਹੋਇਆ ਹੈ।