ਬੌਕਸਰ ਤੇ ਮਾਡਲ ਕਾਮੇਸ਼ ਦਾ ਕਤਲ, ਸੀਸੀਟੀਵੀ ਸਾਹਮਣੇ ਆਉਣ ਮਗਰੋਂ ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਰੋਹਤਕ ਦੇ ਸਾਬਕਾ ਰਾਜ ਪੱਧਰੀ ਮੁੱਕੇਬਾਜ਼ ਤੇ ਮਾਡਲ ਕਾਮੇਸ਼ ਦੇ ਤੇਜ਼ਧਾਰ ਹਥਿਆਰ ਨਾਲ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਰਾਹੁਲ ਤੇ ਉਸ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਕਾਮੇਸ਼ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ਲਈ ਦੋਵਾਂ ਧਿਰਾਂ ਵਿਚਕਾਰ ਲੜਾਈ ਨੂੰ ਰੋਕਣ ਆਇਆ ਸੀ। ਇਹ ਘਟਨਾ ਦੇਰ ਰਾਤ ਰੋਹਤਕ ਸ਼ਹਿਰ ਦੀ ਤੇਜ ਕਲੋਨੀ ਵਿੱਚ ਵਾਪਰੀ। ਕਤਲ ਦਾ ਮਾਮਲਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਿਆ ਸੀ।
ਰੋਹਤਕ: ਰੋਹਤਕ ਦੇ ਸਾਬਕਾ ਰਾਜ ਪੱਧਰੀ ਮੁੱਕੇਬਾਜ਼ ਤੇ ਮਾਡਲ ਕਾਮੇਸ਼ ਦੇ ਤੇਜ਼ਧਾਰ ਹਥਿਆਰ ਨਾਲ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਰਾਹੁਲ ਤੇ ਉਸ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਕਾਮੇਸ਼ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ਲਈ ਦੋਵਾਂ ਧਿਰਾਂ ਵਿਚਕਾਰ ਲੜਾਈ ਨੂੰ ਰੋਕਣ ਆਇਆ ਸੀ। ਇਹ ਘਟਨਾ ਦੇਰ ਰਾਤ ਰੋਹਤਕ ਸ਼ਹਿਰ ਦੀ ਤੇਜ ਕਲੋਨੀ ਵਿੱਚ ਵਾਪਰੀ। ਕਤਲ ਦਾ ਮਾਮਲਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ। ਰੋਹਤਕ ਦੀ ਤੇਜ ਕਲੋਨੀ ਵਿੱਚ ਸੋਮਵਾਰ ਦੀ ਰਾਤ ਨੂੰ ਕਾਮੇਸ਼ ਨਾਮ ਦੇ ਇੱਕ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਕਲੋਨੀ ਦੇ ਕਈ ਨੌਜਵਾਨ ਇੱਕ ਨਾਬਾਲਿਗ ਬੱਚੀ ਨਾਲ ਛੇੜਛਾੜ ਕਰ ਰਹੇ ਸੀ। ਇਨ੍ਹਾਂ ਨੌਜਵਾਨਾਂ ਦਾ ਵਿਰੋਧ ਕਰਨ 'ਤੇ ਦੋਵਾਂ ਧਿਰਾਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਵਿਚ ਬਚਾਅ ਕਰਨ ਆਏ ਕਾਮੇਸ਼ 'ਤੇ ਰਾਹੁਲ ਨਾਮ ਦੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ।
ਰਿਸ਼ਤੇਦਾਰਾਂ ਨੇ ਕਾਮੇਸ਼ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਵਿੱਚ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਕਾਮੇਸ਼ ਦੀ ਮੌਤ ਹੋ ਗਈ। ਕਤਲ ਦੀ ਵਾਰਦਾਤ ਸੀਸੀਟੀਵੀ 'ਤੇ ਕੈਦ ਹੋ ਗਈ ਸੀ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਗੋਰਖ ਪਾਲ ਰਾਣਾ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਧਿਰਾਂ ਦੀ ਪਹਿਲਾਂ ਵੀ ਲੜਾਈ ਹੋਈ ਸੀ ਪਰ ਮਾਮਲਾ ਪੁਲਿਸ ਤੱਕ ਨਹੀਂ ਪਹੁੰਚਿਆ। ਰੋਹਤਕ ਪੁਲਿਸ ਨੇ ਭਾਰੀ ਸੁਰੱਖਿਆ ਫੋਰਸ ਦੀ ਹਾਜ਼ਰੀ ਵਿੱਚ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਇਆ।
ਇਸ ਸਮੇਂ ਖੇਤਰ ਵਿੱਚ ਤਣਾਅ ਦਾ ਮਾਹੌਲ ਹੈ। ਕਲੋਨੀ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਚੋਟੀ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਹੋਈ ਹੈ। ਫਿਲਹਾਲ ਸੀਸੀਟੀਵੀ ਫੁਟੇਜ ਵਿੱਚ ਦਿਖਾਈ ਦੇਣ ਵਾਲੇ ਹੋਰਾਂ ਦੇ ਨਾਲ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਵੀ ਰਾਹੁਲ ਵਿਰੁੱਧ ਦੋ ਕੇਸ ਦਰਜ ਹਨ।