Punjab Breaking News LIVE: ਵਿਸਾਖੀ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਪਰਿਣੀਤੀ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਮੰਗਣੀ!
Punjab Breaking News LIVE 01 April, 2023: ਵਿਸਾਖੀ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਪਰਿਣੀਤੀ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਮੰਗਣੀ!
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿੱਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਨੂੰ ਸ਼ੇਅਰ ਬਾਜ਼ਾਰ ਦੇ ਰੈਗੂਲੇਟਰ ਸੇਬੀ ਵੱਲੋਂ ਅਡਾਨੀ ਗਰੁੱਪ ਦੀਆਂ ਡੀਲਸ ਦੀ ਜਾਂਚ ਦੀ ਖ਼ਬਰ ਤੋਂ ਬਾਅਦ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਸੰਪਤੀ ਵਿੱਚ 1 ਬਿਲੀਅਨ ਡਾਲਰ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਗੌਤਮ ਅਡਾਨੀ ਅਮੀਰਾਂ ਦੀ ਸੂਚੀ ਵਿੱਚ ਹੋਰ ਹੇਠਾਂ ਖਿਸਕ ਗਿਆ ਹੈ।
ਲੁਧਿਆਣਾ ਪੁਲਿਸ ਨੇ ਜਸਨੀਤ ਕੌਰ ਉਰਫ ਰਾਜਵੀਰ ਨਾਮ ਦੀ ਇਸ ਇੰਸਟਾਗ੍ਰਾਮ ਇੰਫਲੂਐਂਸਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਵੱਲੋਂ ਹੋਰ ਲੋਕਾਂ ਦੀ ਕੀਤੀ ਗਈ ਬਲੈਕਮੇਲਿੰਗ ਦਾ ਪਤਾ ਲਾਉਣ ਲਈ ਉਸ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਉਸ ਦੇ ਕਰੀਬ 2 ਲੱਖ ਫੌਲੋਅਰਸ ਦਾ ਪਤਾ ਲੱਗਾ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ '7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏ ਵੀ ਨਜ਼ਰ ਆਉਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਟੀਮ ਨੇ 'ਮੇਰਾ ਨਾਮ' ਦਾ ਪੋਸਟਰ ਸਾਂਝਾ ਕੀਤਾ ਹੈ।ਇਸ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਸਿੱਧੂ ਦੇ ਪਰਿਵਾਰ ਵਲੋਂ ਸਿੱਧੂ ਦਾ ਗੀਤ ‘SYL’ ਤੇ ‘ਵਾਰ’ ਰਿਲੀਜ਼ ਕੀਤਾ ਗਿਆ ਸੀ। ਜਿਨ੍ਹਾਂ ਨੂੰ ਦੁਨੀਆਂ ਭਰ 'ਚ ਭਰਵਾਂ ਹੁੰਗਾਰਾ ਮਿਲਿਆ ਸੀ।
Punjab News: ਪੰਜਾਬ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ ਹੈ ਤੇ ਇਸ ਦੇ ਨਾਲ ਹੀ ਇਸ ਮੁੱਦੇ ਦੀ ਜਾਂਚ ਨੂੰ ਲੈ ਕੇ ਵੀ ਸਰਕਾਰਾਂ ਉੱਤੇ ਸਵਾਲ ਉੱਠਦੇ ਰਹੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ 'ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ.."
ਵਿਦੇਸ਼ਾਂ ਵਿੱਚ ਬੈਠੇ ਗੈਂਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਸੰਘੀ ਜਾਂਚ ਬਿਊਰੋ (ਐਫਬੀਆਈ) ਦੀ ਮਦਦ ਨਾਲ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ 'ਬਾਕਸਰ' ਨੂੰ ਮੈਕਸੀਕੋ ਵਿੱਚ ਗ੍ਰਿਫਤਾਰ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਦੀਪਕ ਪਿਛਲੇ ਸਾਲ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿੱਚ ਗੈਂਗਸਟਰ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ।
ਵਿਦੇਸ਼ਾਂ ਵਿੱਚ ਬੈਠੇ ਗੈਂਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਸੰਘੀ ਜਾਂਚ ਬਿਊਰੋ (ਐਫਬੀਆਈ) ਦੀ ਮਦਦ ਨਾਲ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ 'ਬਾਕਸਰ' ਨੂੰ ਮੈਕਸੀਕੋ ਵਿੱਚ ਗ੍ਰਿਫਤਾਰ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਦੀਪਕ ਪਿਛਲੇ ਸਾਲ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿੱਚ ਗੈਂਗਸਟਰ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ।
ਵਿਦੇਸ਼ਾਂ ਵਿੱਚ ਬੈਠੇ ਗੈਂਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਸੰਘੀ ਜਾਂਚ ਬਿਊਰੋ (ਐਫਬੀਆਈ) ਦੀ ਮਦਦ ਨਾਲ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਦੀਪਕ 'ਬਾਕਸਰ' ਨੂੰ ਮੈਕਸੀਕੋ ਵਿੱਚ ਗ੍ਰਿਫਤਾਰ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ ਮੈਕਸੀਕੋ ਵਿੱਚ ਹੈ ਤੇ ਇਸ ਗੈਂਗਸਟਰ ਨੂੰ ਫੜ ਲਿਆ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਦੀਪਕ ਪਿਛਲੇ ਸਾਲ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿੱਚ ਗੈਂਗਸਟਰ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ‘ਗੋਗੀ ਗੈਂਗ’ ਚਲਾ ਰਿਹਾ ਸੀ।
ਬੰਗਲੌਰ ਤੋਂ ਵਾਰਾਨਸੀ ਜਾ ਰਹੇ ਇੰਡੀਗੋ ਦੇ ਜਹਾਜ਼ ਨੂੰ ਅੱਜ ਤਕਨੀਕੀ ਖਰਾਬੀ ਕਾਰਨ ਹੈਦਰਾਬਾਦ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਨੂੰ ਵਾਰਾਣਸੀ ਲਿਜਾਣ ਲਈ ਬਦਲਵਾਂ ਜਹਾਜ਼ ਮੁਹੱਈਆ ਕਰਵਾਇਆ ਗਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ 10 ਰੁਪਏ ਦੇ ਜ਼ਰਦੇ ਦਾ ਇੱਕ ਪੈਕੇਟ 2000 ਰੁਪਏ ਵਿੱਚ ਵਿਕ ਰਿਹਾ ਹੈ। ਇੰਨਾ ਹੀ ਨਹੀਂ ਜੇਲ੍ਹਾਂ ਵਿੱਚ ਲਗਾਏ ਜੈਮਰਾਂ ਦੀ ਤਕਨੀਕ ਵੀ ਪੂਰੀ ਤਰ੍ਹਾਂ ਪੁਰਾਣੀ ਹੋ ਚੁੱਕੀ ਹੈ। ਉਸਦਾ ਕਹਿਣਾ ਹੈ ਕਿ ਜੇਲ੍ਹ ਵਿੱਚ 2ਜੀ ਜੈਮਰ ਲਗਾਏ ਗਏ ਹਨ ਅਤੇ ਦੂਜੇ ਪਾਸੇ ਗੈਂਗਸਟਰਾਂ ਕੋਲ 5ਜੀ ਫੋਨ ਹਨ। ਸਰਕਾਰ 'ਤੇ ਹਮਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਦੀ ਹਾਲਤ ਬਹੁਤ ਮਾੜੀ ਹੈ। ਹਰ ਪਾਸੇ ਲਾਪਰਵਾਹੀ ਦਿਖਾਈ ਦੇ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਭੀੜ-ਭੜੱਕੇ ਤੇ ਬੰਦ ਕਮਰਿਆਂ ਵਿੱਚ ਮੀਟਿੰਗਾਂ ਆਦਿ ਵਿੱਚ ਮਾਸਕ ਦੀ ਵਰਤੋਂ ਲਈ ਕਿਹਾ ਗਿਆ ਹੈ। ਡਾਕਟਰ ਸਣੇ ਹਸਪਤਾਲ ਦੇ ਅਮਲੇ ਦੇ ਨਾਲ-ਨਾਲ ਮਰੀਜ਼ਾਂ ਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਮਾਸਕ ਪਹਿਨਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹਰ ਵਿਅਕਤੀ ਨੂੰ ਛਿੱਕ ਤੇ ਖੰਘਦੇ ਸਮੇਂ ਨੱਕ ਤੇ ਮੂੰਹ ਨੂੰ ਢਕਣ, ਵਾਰ-ਵਾਰ ਹੱਥ ਧੋਣ ਜਾਂ ਸੈਨੇਟਾਈਜ਼ਰ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਜੇ ਕੋਈ ਵਿਅਕਤੀ ਕੋਵਿਡ ਪੌਜ਼ੇਟਿਵ ਆਉਂਦਾ ਹੈ ਤਾਂ ਉਸ ਨੂੰ ਸੱਤ ਦਿਨਾਂ ਲਈ ਖ਼ੁਦ ਨੂੰ ਇਕਾਂਤਵਾਸ ਕਰਨਾ ਹੋਵੇਗਾ।
ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਵਧਣ ਲੱਗੇ ਹਨ। ਇਸ ਲਈ ਕਈ ਸੂਬਿਆਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਵਿੱਚ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਥੋਂ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪਿਛੋਕੜ
Punjab Breaking News LIVE 01 April, 2023: ਪੰਜਾਬ ਸਰਕਾਰ ਬਾਰਸ਼ ਤੇ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਵਿਸਾਖੀ ਤੱਕ ਦੇਣ ਲਈ ਲਈ ਪੱਬਾਂ ਭਾਰ ਹੈ। ਇਸ ਲਈ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਖੁਦ ਖੇਤਾਂ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ, ਉੱਥੇ ਹੀ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਵਿਸਾਖੀ ਤੱਕ ਆਏਗਾ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ਾ
2000 'ਚ ਮਿਲਦਾ ਹੈ 10 ਰੁਪਏ ਵਾਲਾ ਜ਼ਰਦਾ... ਗੈਂਗਸਟਰਾਂ ਕੋਲ ਹਨ 5G ਫ਼ੋਨ
Navjot Singh Sidhu: ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ 10 ਰੁਪਏ ਦੇ ਜ਼ਰਦੇ ਦਾ ਇੱਕ ਪੈਕੇਟ 2000 ਰੁਪਏ ਵਿੱਚ ਵਿਕ ਰਿਹਾ ਹੈ। ਇੰਨਾ ਹੀ ਨਹੀਂ ਜੇਲ੍ਹਾਂ ਵਿੱਚ ਲਗਾਏ ਜੈਮਰਾਂ ਦੀ ਤਕਨੀਕ ਵੀ ਪੂਰੀ ਤਰ੍ਹਾਂ ਪੁਰਾਣੀ ਹੋ ਚੁੱਕੀ ਹੈ। ਉਸਦਾ ਕਹਿਣਾ ਹੈ ਕਿ ਜੇਲ੍ਹ ਵਿੱਚ 2ਜੀ ਜੈਮਰ ਲਗਾਏ ਗਏ ਹਨ ਅਤੇ ਦੂਜੇ ਪਾਸੇ ਗੈਂਗਸਟਰਾਂ ਕੋਲ 5ਜੀ ਫੋਨ ਹਨ। ਸਰਕਾਰ 'ਤੇ ਹਮਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਦੀ ਹਾਲਤ ਬਹੁਤ ਮਾੜੀ ਹੈ। ਹਰ ਪਾਸੇ ਲਾਪਰਵਾਹੀ ਦਿਖਾਈ ਦੇ ਰਹੀ ਹੈ। ਸਿੱਧੂ ਦੇ ਸ਼ਬਦਾਂ 'ਚ ਜੇਲ ਦੀ ਕਹਾਣੀ! 2000 'ਚ ਮਿਲਦਾ ਹੈ 10 ਰੁਪਏ ਵਾਲਾ ਜ਼ਰਦਾ... ਗੈਂਗਸਟਰਾਂ ਕੋਲ ਹਨ 5G ਫ਼ੋਨ
ਸਿੱਧੂ ਮੂਸੇਵਾਲਾ ਦਾ ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਗਾਣਾ 'ਮੇਰਾ ਨਾਂ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼
Sidhu Moose Wala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ '7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏ ਵੀ ਨਜ਼ਰ ਆਉਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਟੀਮ ਨੇ 'ਮੇਰਾ ਨਾਮ' ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦਾ ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਗਾਣਾ 'ਮੇਰਾ ਨਾਂ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼
ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਹਨ ਮੰਗਣੀ!
Parineeti Chopra-Raghav Chadha Engagement: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' (ਆਮ ਆਦਮੀ ਪਾਰਟੀ) ਦੇ ਸੰਸਦ ਮੈਂਬਰ ਰਾਘਵ ਚੱਢਾ ਕੁਝ ਦਿਨਾਂ ਤੋਂ ਸੁਰਖੀਆਂ 'ਚ ਹਨ। ਦਰਅਸਲ ਦੋਵਾਂ ਨੂੰ ਹਾਲ ਹੀ 'ਚ ਮੁੰਬਈ 'ਚ ਬੈਕ-ਟੂ-ਬੈਕ ਦੇਖਿਆ ਗਿਆ ਸੀ। ਪਹਿਲਾਂ ਉਨ੍ਹਾਂ ਨੂੰ ਡਿਨਰ 'ਤੇ ਇਕੱਠੇ ਦੇਖਿਆ ਗਿਆ ਅਤੇ ਅਗਲੇ ਦਿਨ ਜੋੜੇ ਨੂੰ ਲੰਚ 'ਤੇ ਇਕੱਠੇ ਦੇਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਡੇਟਿੰਗ ਦੀਆਂ ਅਫਵਾਹਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਸੀ। ਗਾਇਕ-ਅਦਾਕਾਰ ਹਾਰਡੀ ਸੰਧੂ ਨੇ ਵੀ ਪਰਿਣੀਤੀ-ਰਾਘਵ ਦੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਹੁਣ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਮੰਗਣੀ ਕਰਨ ਵਾਲਾ ਹੈ। ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਹਨ ਮੰਗਣੀ!
ਕੋਰੋਨਾ ਦਾ ਫਿਰ ਚੜ੍ਹਨ ਲੱਗਾ ਗ੍ਰਾਫ, ਨਵੀਆਂ ਗਾਈਡਲਾਈਨਜ਼ ਜਾਰੀ
Corona in Chandigarh: ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਵਧਣ ਲੱਗੇ ਹਨ। ਇਸ ਲਈ ਕਈ ਸੂਬਿਆਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਵਿੱਚ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਥੋਂ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਦਾ ਫਿਰ ਚੜ੍ਹਨ ਲੱਗਾ ਗ੍ਰਾਫ, ਨਵੀਆਂ ਗਾਈਡਲਾਈਨਜ਼ ਜਾਰੀ
- - - - - - - - - Advertisement - - - - - - - - -