Punjab Breaking News LIVE: ਨਵਾਂ ਸਾਲ ਚੜ੍ਹਦੇ ਹੀ ਮਹਿੰਗਾਈ ਦਾ ਝਟਕਾ, ਬੀਐਸਐਫ ਨੇ 22 ਡ੍ਰੋਨ ਡੇਗੇ, ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦਾ ਐਕਸ਼ਨ, ਨਵੇਂ ਸਾਲ ਤੋਂ ਨਵੇਂ ਨਿਯਮ
Punjab Breaking News, 01 january 2023 LIVE Updates: ਨਵਾਂ ਸਾਲ ਚੜ੍ਹਦੇ ਹੀ ਮਹਿੰਗਾਈ ਦਾ ਝਟਕਾ, ਬੀਐਸਐਫ ਨੇ 22 ਡ੍ਰੋਨ ਡੇਗੇ, ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦਾ ਐਕਸ਼ਨ, ਨਵੇਂ ਸਾਲ ਤੋਂ ਨਵੇਂ ਨਿਯਮ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ਤੇ ਸ਼ੁਰੂ ਕਰਕੇ ਵੱਡਾ ਉੱਦਮ ਕੀਤਾ ਗਿਆ। ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ 01 ਜਨਵਰੀ, 2023 ਤੋਂ ਇਸ ਸਕੀਮ ਅਧੀਨ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।
ਕੇਂਦਰ ਸਰਕਾਰ ਦੇ 65 ਲੱਖ ਮੁਲਾਜ਼ਮਾਂ ਨੂੰ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਹੀ ਖੁਸ਼ਖਬਰੀ ਮਿਲੇਗੀ। ਜੀ ਹਾਂ, ਇਹ ਖੁਸ਼ਖਬਰੀ ਡੀਏ ਵਾਧੇ ਦੇ ਰੂਪ ਵਿੱਚ ਹੋਵੇਗੀ। ਜੇਕਰ ਤੁਸੀਂ ਜਾਂ ਤੁਹਾਡੇ ਪਰਿਵਾਰ ਦਾ ਕੋਈ ਕੇਂਦਰੀ ਕਰਮਚਾਰੀ ਹੈ, ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਨਵੰਬਰ ਦੇ ਏਆਈਸੀਪੀਆਈ ਸੂਚਕਾਂਕ ਦੇ ਅੰਕੜੇ ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। 2022 'ਚ ਦਸੰਬਰ ਮਹੀਨੇ ਦੇ ਸਿਰਫ ਅੰਕੜੇ ਆਉਣੇ ਬਾਕੀ ਹਨ। ਪਰ ਜੁਲਾਈ ਤੋਂ ਨਵੰਬਰ ਤੱਕ ਦੇ ਅੰਕੜਿਆਂ ਦੇ ਆਧਾਰ 'ਤੇ ਇਹ ਸਪੱਸ਼ਟ ਹੋ ਗਿਆ ਹੈ ਕਿ ਕੇਂਦਰੀ ਕਰਮਚਾਰੀਆਂ ਨੂੰ ਅੱਗੇ ਕਿੰਨਾ ਡੀਏ ਵਾਧਾ ਮਿਲੇਗਾ?
ਹਰਿਆਣਾ ਦੇ ਹਿਸਾਰ ਜ਼ਿਲ੍ਹੇ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਉਚਾਨਾ ਤਹਿਸੀਲ ਵਿੱਚ ਲਾਪਤਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਹਿਸਾਰ ਦੇ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਦੇ ਪੋਸਟਰ ਲਗਾਏ ਗਏ ਹਨ। ਇੰਨਾ ਹੀ ਨਹੀਂ, ਇਨ੍ਹਾਂ ਨੂੰ ਲੱਭਣ ਵਾਲਿਆਂ ਨੂੰ ਇਨਾਮ ਦੇਣ ਦੀ ਗੱਲ ਵੀ ਕਹੀ ਗਈ ਹੈ। ਕਿਸਾਨ ਆਗੂਆਂ ਨੇ ਸਾਂਸਦ ਅਤੇ ਉਪ ਮੁੱਖ ਮੰਤਰੀ ਦੇ ਪੋਸਟਰ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੇ ਹਨ। ਅਜਿਹਾ ਕਿਉਂ ਕੀਤਾ ਗਿਆ ਹੈ, ਇਸ ਪਿੱਛੇ ਇਕ ਵੱਡਾ ਕਾਰਨ ਹੈ। ਦਰਅਸਲ, ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਉਚਾਨਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।
ਨਵੇਂ ਸਾਲ ਦੇ ਜਸ਼ਨਾਂ ਦੇ ਵਿਚਕਾਰ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ, Omicron ਦੇ ਸਬ-ਵੇਰੀਐਂਟ XBB.1.5 ਨੇ ਭਾਰਤ 'ਚ ਦਸਤਕ ਦੇ ਦਿੱਤੀ ਹੈ। ਇਸ ਦਾ ਪਹਿਲਾ ਮਾਮਲਾ ਗੁਜਰਾਤ ਵਿੱਚ ਪਾਇਆ ਗਿਆ ਹੈ। ਗੁਜਰਾਤ ਪ੍ਰਸ਼ਾਸਨ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। XBB ਦੋ ਵੱਖ-ਵੱਖ Omicron BA.2 ਉਪ-ਰੂਪਾਂ ਦਾ ਇੱਕ ਹਾਈਬ੍ਰਿਡ ਹੈ ਜਦੋਂ ਕਿ ਵਿਗਿਆਨੀ ਅਜੇ ਵੀ XBB ਉਪ-ਰੂਪਾਂ ਦੀ ਖੋਜ ਕਰ ਰਹੇ ਹਨ। ਹੁਣ ਇਸ ਸਬ-ਵੇਰੀਐਂਟ ਦਾ ਇਕ ਹੋਰ ਨਵਾਂ ਵੇਰੀਐਂਟ ਸਾਹਮਣੇ ਆਇਆ ਹੈ, ਜਿਸ ਨੂੰ XBB.1.5 ਕਿਹਾ ਜਾਂਦਾ ਹੈ।
ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੋਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੀਏਪੀ ਨੇੜੇ ਹਾਈਵੇਅ ਜਾਮ ਕਰ ਦਿੱਤਾ। ਦੱਸ ਦਈਏ ਕਿ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਾਈਵੇ ਜਾਮ ਕਰਨ ਦਾ ਅਲਟੀਮੇਟਮ ਪਹਿਲਾਂ ਹੀ ਦਿੱਤਾ ਹੋਇਆ ਸੀ। ਦੱਸਣਾ ਬਣਦਾ ਹੈ ਕਿ ਕੱਲ੍ਹ ਵਿਚੋਲਗੀ ਕਰਦੇ ਹੋਏ ਕੁਝ ਲੋਕਾਂ ਨੇ ਲਖੀਫਪੁਰਾ ਦੇ ਲੋਕਾਂ ਦੀ ਜਲੰਧਰ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਡੀਸੀ ਦੇ ਨਾ ਆਉਣ ਕਾਰਨ ਮੀਟਿੰਗ ਨਹੀਂ ਹੋ ਸਕੀ।
ਨਵੇਂ ਸਾਲ ਦੀ ਆਮਦ ਮੌਕੇ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਘਰਿੰਡਾ ਨੇੜੇ ਅਟਾਰੀ ਵੱਲ ਆ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਨੇ ਆਟੋ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਕਰਕੇ 4 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਕਈ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਛੇਹਰਟਾ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬੀਤੀ ਰਾਤ ਵਾਪਰਿਆ।
ਹਰਿਆਣਾ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਖੇਡ ਮੰਤਰੀ ਸੰਦੀਪ ਸਿੰਘ ਨੇ ਅਹੁਦੇ ਤੋਂ ਲਾਂਭੇ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਉੱਪਰ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਇਆ ਹੈ। ਇਹ ਕੇਸ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਖੇਡ ਮੰਤਰੀ ਸੰਦੀਪ ਸਿੰਘ ਨੇ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਾਹੀ ਖਾਣੇ ਬਾਰੇ ਆਰਟੀਆਈ ਵਿਚ ਵੱਡਾ ਖੁਲਾਸਾ ਹੋਣ ਦਾ ਦਾਅਵਾ ਕੀਤਾ ਗਿਆ ਸੀ। ਆਰਟੀਆਈ 'ਚ ਦਾਅਵਾ ਕੀਤਾ ਗਿਆ ਸੀ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਤੌਰ 'ਤੇ 3 ਮਹੀਨਿਆਂ 'ਚ ਖਾਣੇ 'ਤੇ 60 ਲੱਖ ਖਰਚ ਕੀਤੇ ਹਨ। ਪੰਜਾਬ ਸਰਕਾਰ ਨੇ 3 ਮਹੀਨਿਆਂ 'ਚ ਸਾਬਕਾ ਸੀਐਮ ਚੰਨੀ ਦੇ ਭੋਜਨ 'ਤੇ 60 ਲੱਖ ਖਰਚ ਕੀਤੇ ਹਨ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁਕ ਪੇਜ 'ਤੇ ਇਕ ਵੀਡੀਓ ਪਾ ਕੇ ਇਸ ਦਾਅਵੇ ਨੂੰ ਨਕਾਰ ਦਿੱਤਾ ਹੈ।
ਪੰਜਾਬ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਾਲ 2023 ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰੇਗੀ। 26 ਜਨਵਰੀ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 500 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ। ਜਿਸ ਕਾਰਨ ਲੋਕ ਆਪਣੇ ਘਰ ਦੇ ਨੇੜੇ ਹੀ ਦਵਾਈਆਂ ਅਤੇ ਮੈਡੀਕਲ ਟੈਸਟ ਦੀ ਸਹੂਲਤ ਪ੍ਰਾਪਤ ਕਰ ਸਕਣਗੇ। ਪੰਜਾਬ ਸਰਕਾਰ ਨੇ ਇਸ ਲਈ ਪੇਂਡੂ ਅਤੇ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀ.) ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਲਈ ਕਰੀਬ 85 ਨਵੇਂ ਡਾਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਚੱਲ ਰਹੇ ਹਨ।
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ 'ਚ ਮਾਮਲਾ ਦਰਜ ਕੀਤਾ ਗਿਆ ਹੈ। ਖੇਡ ਵਿਭਾਗ ਦੇ ਜੂਨੀਅਰ ਮਹਿਲਾ ਕੋਚ ਨੇ ਇਸ ਦੀ ਸ਼ਿਕਾਇਤ ਕੀਤੀ ਸੀ। ਜਿਸ 'ਚ ਖੇਡ ਮੰਤਰੀ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਸਨ। ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਦਰਜ ਕੇਸ ਵਿੱਚ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਬੀ, 342 ਅਤੇ 506 ਦੀ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਅਨੁਸਾਰ ਕੇਸ ਦਰਜ ਕਰਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਆਪਣੀ ਪਤਨੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਨਤਾ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣੀ ਰਹੇ। ਸੂਬਾ ਸਰਕਾਰ ਨੂੰ ਵੀ ਸਾਂਝੇ ਤੌਰ 'ਤੇ ਅਪੀਲ ਹੈ ਕਿ ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ ਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਅੱਜ ਸਵੇਰੇ ਆਪਣੀ ਪਤਨੀ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ, ਮੱਥਾ ਟੇਕਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਸਾਰਿਆਂ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ.. ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਵੇਂ ਸਾਲ ਮੌਕੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ..ਗੁਰੂ ਚਰਨਾਂ ‘ਚ ਮੱਥਾ ਟੇਕਿਆ.. ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ..ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ-ਖੇੜੇ ਦੀ ਸੌਗ਼ਾਤ ਲੈ ਕੇ ਆਵੇ…
ਅੱਜ ਤੋਂ ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ। ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ 'ਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ ਅਤੇ ਘਰੇਲੂ ਗੈਸ ਸਿਲੰਡਰ ਉਹਨਾਂ ਦੇ ਪੁਰਾਣੇ ਰੇਟਾਂ 'ਤੇ ਹੀ ਮਿਲ ਰਹੇ ਹਨ। ਰਾਜਧਾਨੀ ਦਿੱਲੀ ਵਿੱਚ ਅੱਜ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ। ਇਸ ਮੌਕੇ ਦੇਸ਼ ਵਾਸੀਆਂ ਵਿੱਚ ਨਵੇਂ ਸਾਲ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਰਾਜਨੇਤਾਵਾਂ ਨੇ ਵੀ ਦੇਸ਼ ਦੇ ਨਾਗਰਿਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਯੋਗੀ ਆਦਿਤਿਆਨਾਥ ਸਮੇਤ ਕਈ ਵੱਡੇ ਨੇਤਾਵਾਂ ਨੇ ਵਧਾਈ ਸੰਦੇਸ਼ ਦਿੱਤੇ ਹਨ। ਭਾਰਤ ਜੋੜੋ ਯਾਤਰਾ ਨਾਲ ਜੁੜੀਆਂ ਕੁਝ ਤਸਵੀਰਾਂ ਦਾ ਵੀਡੀਓ ਸਾਂਝਾ ਕਰਦੇ ਹੋਏ ਰਾਹੁਲ ਗਾਂਧੀ ਨੇ ਟਵੀਟ ਕੀਤਾ, "ਉਮੀਦ ਹੈ, 2023 ਵਿੱਚ, ਹਰ ਗਲੀ, ਹਰ ਪਿੰਡ, ਹਰ ਸ਼ਹਿਰ ਵਿੱਚ ਪਿਆਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ।"
ਪਿਛੋਕੜ
Punjab Breaking News, 01 january 2023 LIVE Updates: ਅੱਜ ਤੋਂ ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ। ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ 'ਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ ਅਤੇ ਘਰੇਲੂ ਗੈਸ ਸਿਲੰਡਰ ਉਹਨਾਂ ਦੇ ਪੁਰਾਣੇ ਰੇਟਾਂ 'ਤੇ ਹੀ ਮਿਲ ਰਹੇ ਹਨ। ਰਾਜਧਾਨੀ ਦਿੱਲੀ ਵਿੱਚ ਅੱਜ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। LPG Price Hike: ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਲੱਗਾ ਵੱਡਾ ਝਟਕਾ! ਗੈਸ ਸਿਲੰਡਰ 25 ਰੁਪਏ ਮਹਿੰਗਾ, ਦੇਖੋ ਨਵੇਂ ਰੇਟ
ਨਸ਼ਾ ਤਸਕਰਾਂ ਤੇ ਅੱਤਵਾਦੀਆਂ ਦਾ ਡ੍ਰੋਨ ਐਕਸ਼ਨ, ਬੀਐਸਐਫ ਨੇ 22 ਡ੍ਰੋਨ ਡੇਗੇ
Amritsar News: ਭਾਰਤ-ਪਾਕਿ ਸਰਹੱਦ ਉੱਪਰ ਸਖਤੀ ਮਗਰੋਂ ਨਸ਼ਾ ਤਸਕਰਾਂ ਤੇ ਅੱਤਵਾਦੀਆਂ ਨੇ ਡ੍ਰੋਨ ਐਕਸ਼ਨ ਚਲਾਇਆ ਹੋਇਆ ਹੈ। ਪਿਛਲੇ ਸਾਲ ਵਿੱਚ ਪਾਕਿਸਤਾਨ ਵੱਲੋਂ ਵਾਰ-ਵਾਰ ਡ੍ਰੋਨ ਰਾਹੀਂ ਨਸ਼ਾ ਤੇ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਗਈ। ਬੀਐਸਐਫ ਨੂੰ ਮੁਸਤੈਦੀ ਨਾਲ ਇਨ੍ਹਾਂ ਡ੍ਰੋਨਾਂ ਨੂੰ ਡੇਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਤੇ ਅੱਤਵਾਦੀ ਕਈ ਵਾਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਵੀ ਹੋਏ ਹਨ। ਨਸ਼ਾ ਤਸਕਰਾਂ ਤੇ ਅੱਤਵਾਦੀਆਂ ਦਾ ਡ੍ਰੋਨ ਐਕਸ਼ਨ, ਬੀਐਸਐਫ ਨੇ 22 ਡ੍ਰੋਨ ਡੇਗੇ
ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਅੱਜ ਕਰੇਗਾ ਪੀਏਪੀ ਚੌਕ ’ਤੇ ਆਵਾਜਾਈ ਠੱਪ
Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਉਜਾੜੇ ਗਏ ਲੋਕ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ। ਲਤੀਫਪੁਰਾ ਮਸਲੇ ਦੇ ਨਿਬੇੜੇ ਲਈ ਪੰਜਾਬ ਸਰਕਾਰ ਤਰਫੋਂ ਸ਼ਨੀਵਾਰ ਨੂੰ ਵਿਧਾਇਕ ਬਲਕਾਰ ਸਿੰਘ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੱਖੀ ਮੀਟਿੰਗ ’ਚੋਂ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚੇ ਨੇ ਵਾਕਆਊਟ ਕਰ ਦਿੱਤਾ। ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਅੱਜ ਕਰੇਗਾ ਪੀਏਪੀ ਚੌਕ ’ਤੇ ਆਵਾਜਾਈ ਠੱਪ
NPS ਤੇ ਲਾਕਰ ਨਾਲ ਜੁੜੇ ਇਨ੍ਹਾਂ ਨਿਯਮਾਂ ਸਮੇਤ ਇਹ ਵੱਡੇ ਬਦਲਾਅ ਤੁਹਾਨੂੰ ਕਰਨਗੇ ਪ੍ਰਭਾਵਿਤ
New Rules From 1st January 2023: ਅੱਜ ਸਾਲ 2022 ਦਾ ਆਖਰੀ ਦਿਨ ਹੈ ਅਤੇ ਅੱਜ ਤੋਂ ਨਵਾਂ ਸਾਲ ਸ਼ੁਰੂ ਹੋਵੇਗਾ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਕਈ ਅਜਿਹੇ ਵੱਡੇ ਬਦਲਾਅ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜ਼ਿੰਦਗੀ 'ਤੇ ਪਵੇਗਾ। 1 ਜਨਵਰੀ, 2023 ਤੋਂ, ਬੈਂਕਿੰਗ, ਬੀਮਾ, ਡਾਕਘਰ ਆਦਿ ਵਰਗੇ ਕਈ ਖੇਤਰਾਂ ਵਿੱਚ ਵੱਡੇ ਬਦਲਾਅ ਹੋਏ ਹਨ। ਜੇਕਰ ਤੁਸੀਂ ਸਾਲ 2023 'ਚ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੀ ਜੇਬ 'ਤੇ ਵੱਡਾ ਅਸਰ ਪਵੇਗਾ ਕਿਉਂਕਿ ਕੱਲ੍ਹ ਤੋਂ ਵਾਹਨਾਂ ਦੀਆਂ ਕੀਮਤਾਂ ਵਧਣ ਵਾਲੀਆਂ ਹਨ। ਇਸ ਦੇ ਨਾਲ ਹੀ ਰਾਸ਼ਟਰੀ ਪੈਨਸ਼ਨ ਪ੍ਰਣਾਲੀ 'ਚ ਪੈਸੇ ਕਢਵਾਉਣ ਦੇ ਨਿਯਮਾਂ 'ਚ ਬਦਲਾਅ ਹੋਣ ਜਾ ਰਿਹਾ ਹੈ। ਹੁਣ ਇਸ 'ਚ ਤੁਹਾਨੂੰ ਆਨਲਾਈਨ ਅੰਸ਼ਿਕ ਕਢਵਾਉਣ ਦੀ ਸਹੂਲਤ ਨਹੀਂ ਮਿਲੇਗੀ। NPS ਤੇ ਲਾਕਰ ਨਾਲ ਜੁੜੇ ਇਨ੍ਹਾਂ ਨਿਯਮਾਂ ਸਮੇਤ ਇਹ ਵੱਡੇ ਬਦਲਾਅ ਤੁਹਾਨੂੰ ਕਰਨਗੇ ਪ੍ਰਭਾਵਿਤ
ਰਾਹੁਲ ਗਾਂਧੀ ਨੇ ਨਵੇਂ ਸਾਲ 'ਤੇ ਕਿਹਾ- 2023 'ਚ ਹਰ ਸ਼ਹਿਰ 'ਚ ਖੁੱਲ੍ਹੇਗੀ ਪਿਆਰ ਦੀ ਦੁਕਾਨ
Happy New Year: ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ। ਇਸ ਮੌਕੇ ਦੇਸ਼ ਵਾਸੀਆਂ ਵਿੱਚ ਨਵੇਂ ਸਾਲ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਰਾਜਨੇਤਾਵਾਂ ਨੇ ਵੀ ਦੇਸ਼ ਦੇ ਨਾਗਰਿਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਯੋਗੀ ਆਦਿਤਿਆਨਾਥ ਸਮੇਤ ਕਈ ਵੱਡੇ ਨੇਤਾਵਾਂ ਨੇ ਵਧਾਈ ਸੰਦੇਸ਼ ਦਿੱਤੇ ਹਨ। ਭਾਰਤ ਜੋੜੋ ਯਾਤਰਾ ਨਾਲ ਜੁੜੀਆਂ ਕੁਝ ਤਸਵੀਰਾਂ ਦਾ ਵੀਡੀਓ ਸਾਂਝਾ ਕਰਦੇ ਹੋਏ ਰਾਹੁਲ ਗਾਂਧੀ ਨੇ ਟਵੀਟ ਕੀਤਾ, "ਉਮੀਦ ਹੈ, 2023 ਵਿੱਚ, ਹਰ ਗਲੀ, ਹਰ ਪਿੰਡ, ਹਰ ਸ਼ਹਿਰ ਵਿੱਚ ਪਿਆਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ।" ਰਾਹੁਲ ਗਾਂਧੀ ਨੇ ਨਵੇਂ ਸਾਲ 'ਤੇ ਕਿਹਾ- 2023 'ਚ ਹਰ ਸ਼ਹਿਰ 'ਚ ਖੁੱਲ੍ਹੇਗੀ ਪਿਆਰ ਦੀ ਦੁਕਾਨ
- - - - - - - - - Advertisement - - - - - - - - -