Punjab Breaking News LIVE: ਬੀਜੇਪੀ ਦੀ ਪੰਜਾਬ 'ਚ ਵੱਡੀ ਖੇਡ, ਕੈਪਟਨ ਨੂੰ ਮਿਲੇਗੀ ਕਮਾਨ, ਮਿਸ਼ਨ 2024 ਲਈ ਮਹਾਂ ਪਲਾਨ
Punjab Breaking News, 01 July 2022 LIVE Updates: ਬੀਜੇਪੀ ਦੀ ਪੰਜਾਬ 'ਚ ਵੱਡੀ ਖੇਡ, ਕੈਪਟਨ ਨੂੰ ਮਿਲੇਗੀ ਕਮਾਨ, ਮਿਸ਼ਨ 2024 ਲਈ ਮਹਾਂ ਪਲਾਨ
ਵੀਰਵਾਰ ਨੂੰ ਪੰਜਾਬ (Punjab) ਦੇ ਕੁਝ ਹਿੱਸਿਆਂ ਵਿੱਚ ਮਾਨਸੂਨ (Monsoon) ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ੁੱਕਰਵਾਰ ਤੱਕ ਇਹ ਪੂਰੇ ਸੂਬੇ ਨੂੰ ਕਵਰ ਕਰ ਲਵੇਗਾ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਸਿਲਸਿਲਾ 6 ਜੁਲਾਈ ਤੱਕ ਜਾਰੀ ਰਹੇਗਾ। ਇਸ ਦੌਰਾਨ ਗਰਮੀ ਤੋਂ ਵੀ ਰਾਹਤ ਮਿਲੀ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦਰਅਸਲ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।ਦੱਸਣਯੋਗ ਹੈ ਕਿ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਮਾਈਨਿੰਗ ਮਾਫੀਆ ਤੋਂ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦੇ ਬਦਲੇ 10 ਕਰੋੜ ਰੁਪਏ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਨੀ ਇਸ ਸਮੇਂ ਨਿਆਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਸਥਿਰ ਕੀਮਤਾਂ ਦੌਰਾਨ ਐਲਪੀਜੀ ਸਿਲੰਡਰ (LPG Cylinder) ਦੀ ਕੀਮਤ 'ਚ ਵੱਡੀ ਰਾਹਤ ਮਿਲੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ 'ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ 1 ਜੁਲਾਈ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (LPG Commercial Cylinder Price) 198 ਰੁਪਏ ਸਸਤਾ ਹੋ ਗਿਆ ਹੈ।
ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ 'ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ 'ਚ ਸਰਕਾਰ ਵੱਲੋਂ ਤੈਅ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਪੰਜਾਬ ਵਿੱਚ ਬਿਜਲੀ ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ 'ਚ ਇੱਕ ਬਿੱਲ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ 'ਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ 'ਚ ਰਲੇਵਾਂ ਹੋ ਜਾਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿੱਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਹੁਣੇ ਹੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ 'ਤੇ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ 'ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ।
ਪਿਛੋਕੜ
Punjab Breaking News, 01 July 2022 LIVE Updates: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ 'ਚ ਰਲੇਵਾਂ ਹੋ ਜਾਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿੱਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਹੁਣੇ ਹੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ 'ਤੇ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ 'ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ। ਬੀਜੇਪੀ ਕੈਪਟਨ ਅਮਰਿੰਦਰ ਨੂੰ ਦੇ ਸਕਦੀ ਵੱਡੀ ਜ਼ਿੰਮੇਵਾਰੀ, ਪੰਜਾਬ ਲੋਕ ਕਾਂਗਰਸ ਪਾਰਟੀ ਦਾ ਬੀਜੇਪੀ 'ਚ ਹੋਵੇਗਾ ਰਲੇਵਾਂ
LPG Cylinder : LPG ਦੀ ਕੀਮਤਾਂ ਵੱਡੀ ਰਾਹਤ, 200 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ
ਪੈਟਰੋਲ ਤੇ ਡੀਜ਼ਲ ਦੀਆਂ ਸਥਿਰ ਕੀਮਤਾਂ ਦੌਰਾਨ ਐਲਪੀਜੀ ਸਿਲੰਡਰ (LPG Cylinder) ਦੀ ਕੀਮਤ 'ਚ ਵੱਡੀ ਰਾਹਤ ਮਿਲੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ 'ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ 1 ਜੁਲਾਈ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (LPG Commercial Cylinder Price) 198 ਰੁਪਏ ਸਸਤਾ ਹੋ ਗਿਆ ਹੈ। LPG Cylinder : LPG ਦੀ ਕੀਮਤਾਂ ਵੱਡੀ ਰਾਹਤ, 200 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ
ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਤੋਂ ਮੰਗਿਆ ਸਹਿਯੋਗ, ਫੋਨ 'ਤੇ ਹੋਈ ਲੰਬੀ ਚਰਚਾ
ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਆਪਣੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਰਾਸ਼ਟਰਪਤੀ ਚੋਣਾਂ ’ਚ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਲਈ ਹਮਾਇਤ ਮੰਗੀ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਕਾਲੀ ਆਗੂਆਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਰਾਇ ਦੱਸ ਦੇਣਗੇ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਮੁਰਮੂ ਨੂੰ ਆਪਣੀ ਹਮਾਇਤ ਦੇ ਸਕਦਾ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਦਰੋਪਦੀ ਮੁਰਮੂ ਵੱਲੋਂ ਐਨਡੀਏ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ ਜਾਣ ਮਗਰੋਂ ਨੱਢਾ ਵੱਖ-ਵੱਖ ਗ਼ੈਰ-ਐਨਡੀਏ ਪਾਰਟੀਆਂ ਨਾਲ ਫੋਨ ’ਤੇ ਗੱਲਬਾਤ ਕਰ ਰਹੇ ਹਨ ਤੇ ਉਨ੍ਹਾਂ ਤੋਂ ਮੁਰਮੂ ਲਈ ਹਮਾਇਤ ਮੰਗ ਰਹੇ ਹਨ। ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਤੋਂ ਮੰਗਿਆ ਸਹਿਯੋਗ, ਫੋਨ 'ਤੇ ਹੋਈ ਲੰਬੀ ਚਰਚਾ
Parliament Session 2022 : 18 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਇਨ੍ਹਾਂ ਮੁੱਦਿਆਂ 'ਤੇ ਘੇਰੇਗੀ ਸਰਕਾਰ
ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਅਗਸਤ ਦੇ ਦੂਜੇ ਹਫ਼ਤੇ 12 ਅਗਸਤ ਤੱਕ ਚੱਲੇਗਾ। ਲੋਕ ਸਭਾ ਸਕੱਤਰੇਤ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਲੋਕ ਸਭਾ ਸਕੱਤਰੇਤ ਦੇ ਬਿਆਨ ਮੁਤਾਬਕ 17ਵੀਂ ਲੋਕ ਸਭਾ ਦਾ ਨੌਵਾਂ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜ ਸਭਾ ਸਕੱਤਰੇਤ ਦੇ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਰਾਜ ਸਭਾ ਦਾ 257ਵਾਂ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ। ਸੰਸਦ ਦਾ ਇਹ ਮਾਨਸੂਨ ਸੈਸ਼ਨ ਖਾਸ ਹੋਣ ਜਾ ਰਿਹਾ ਹੈ ਕਿਉਂਕਿ ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੈ। 18 ਜੁਲਾਈ ਤੋਂ 12 ਅਗਸਤ ਦਰਮਿਆਨ ਮਾਨਸੂਨ ਸੈਸ਼ਨ ਵਿੱਚ ਕੁੱਲ 17 ਕੰਮਕਾਜੀ ਦਿਨ ਪੈ ਰਹੇ ਹਨ। Parliament Session 2022 : 18 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਇਨ੍ਹਾਂ ਮੁੱਦਿਆਂ 'ਤੇ ਘੇਰੇਗੀ ਸਰਕਾਰ
- - - - - - - - - Advertisement - - - - - - - - -