Punjab Breaking News LIVE: ਸੀਐਮ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ, ਮੀਂਹ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਖਿਲਾਫ ਐਕਸ਼ਨ
Punjab Breaking News LIVE 01 June, 2023: ਸੀਐਮ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ, ਮੀਂਹ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਖਿਲਾਫ ਐਕਸ਼ਨ
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤਾ ਹੈ ਪਰ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਢਾਡੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀਆਂ ਵੱਲੋਂ ਇਸ ਨਿਯੁਕਤੀ ਉੱਪਰ ਸਵਾਲ ਉਠਾਏ ਜਾ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਕੇ ਇਸ ਨਿਯੁਕਤੀ ਉੱਪਰ ਤੰਨਜ ਕੱਸਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਇਮਾਨਦਾਰੀ ਦਾ ਢਿੰਡੋਰਾ ਪਿੱਟਣ ਆਮ ਆਦਮੀ ਪਾਰਟੀ ਨੇ ਆਨੰਦਪੁਰ ਸਾਹਿਬ ਵਿੱਚ ਇੱਕ ਅਜਿਹੇ ਲੀਡਰ ਨੂੰ ਨਿਯੁਕਤ ਕੀਤਾ ਹੈ ਜੋ ਧਾਰਾ 306 ਤਹਿਤ ਦਰਜ ਇੱਕ ਕੇਸ ਵਿੱਚ ਜੇਲ੍ਹ ਅੰਦਰ ਬੰਦ ਹੈ। ਇਸੇ ਸਾਲ ਥਾਣਾ ਕੀਰਤਪੁਰ ਸਾਹਿਬ ਵਿਖੇ ਨੌਜਵਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਅੱਜ ਵਿਰੋਧੀ ਧਿਰਾਂ ਜਲੰਧਰ ਵਿੱਚ ਇਕੱਠੀਆਂ ਹੋਈਆਂ ਹਨ। ਬੇਸ਼ੱਕ ਇਹ ਸਰਬ ਪਾਰਟੀ ਮੀਟਿੰਗ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਵਿੱਚ ਵਿਜੀਲੈਂਸ ਵੱਲੋਂ ਅਜੀਤ ਅਖਬਾਰ ਸਮੂਹ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਦੇ ਵਿਰੋਧ ਵਿੱਚ ਹੈ ਪਰ ਵਿਰੋਧੀ ਧਿਰਾਂ ਵੱਲੋਂ ਵਿਜੀਲੈਂਸ ਦੇ ਐਕਸ਼ਨ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।
ਦੇਸ਼ ਵਿੱਚ ਅਨਾਜ ਦੀ ਬਰਬਾਦੀ ਨਾ ਹੋਵੇ , ਇਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਅਨਾਜ ਭੰਡਾਰਣ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਤਹਿਤ ਹਰੇਕ ਬਲਾਕ ਵਿੱਚ 2 ਹਜ਼ਾਰ ਟਨ ਦੇ ਗੋਦਾਮ ਬਣਾਏ ਜਾਣਗੇ। ਇਸ ਪ੍ਰਣਾਲੀ ਨੂੰ ਲਾਗੂ ਕਰਨ ਲਈ ਤਿੰਨ-ਪੱਧਰੀ ਪ੍ਰਬੰਧ ਕੀਤੇ ਜਾਣਗੇ। ਇਸ ਯੋਜਨਾ ਦਾ ਉਦੇਸ਼ ਭੋਜਨ ਦੀ ਬਰਬਾਦੀ ਨੂੰ ਰੋਕਣਾ ਹੈ।
ਹਾਸਲ ਜਾਣਕਾਰੀ ਮੁਤਾਬਕ ਅਟਾਰੀ ਹਲਕੇ ਦੇ ਪਿੰਡ ਮੁਹਾਵਾ ਵਿੱਚ ਬੀਤੀ ਰਾਤ ਗੁਰਪ੍ਰੀਤ ਮੁਹਾਵਾ ਤੇ ਮਲਕੀਅਤ ਸਿੰਘ ਅਟਾਰੀ ਤੋਂ ਆਪਣੇ ਪਿੰਡ ਮੁਹਾਵਾ ਜਾ ਰਹੇ ਸੀ ਤਾਂ ਉਸ ਵਕਤ ਦੋ ਗੱਡੀਆਂ ਵਿੱਚ ਕਰੀਬ 8 ਤੋਂ 10 ਅਣਪਛਾਤੇ ਵਿਅਕਤੀ ਆਪਣੇ ਮੂੰਹ ਢੱਕ ਕੇ ਆਏ। ਗੁਰਪ੍ਰੀਤ ਸਿੰਘ ਅਨੁਸਾਰ ਉਨ੍ਹਾਂ ਨੇ ਪਹਿਲਾਂ ਇੱਕ ਗੱਡੀ ਨਾਲ ਉਸ ਦੀ ਗੱਡੀ ਨੂੰ ਰੋਕਿਆ ਤੇ ਇੱਕ ਗੱਡੀ ਪਿੱਛੇ ਲਾ ਦਿੱਤੀ ਤੇ ਗੱਡੀ ਉੱਤੇ ਹਮਲਾ ਕਰ ਦਿੱਤਾ।
ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ’ਚ ਪਿਛਲੇ 11 ਸਾਲਾਂ ਵਿੱਚੋਂ ਸਾਲ 2013 ਵਿੱਚ ਸਭ ਤੋਂ ਘੱਟ 3.8 ਐਮਐਮ ਮੀਂਹ ਪਿਆ। ਸਾਲ 2014 ’ਚ 21.5, ਸਾਲ 2015 ’ਚ 17.6, ਸਾਲ 2016 ’ਚ 26.3, ਸਾਲ 2017 ’ਚ 12.7, ਸਾਲ 2018 ’ਚ 7.2, ਸਾਲ 2019 ’ਚ 20.6, ਸਾਲ 2020 ’ਚ 29.1, ਸਾਲ 2021 ’ਚ 25, ਸਾਲ 2022 ’ਚ 20.1 ਤੇ ਸਾਲ 2023 ’ਚ 45.2 ਐਮਐਮ ਮੀਂਹ ਪਿਆ ਹੈ।
ਚੰਡੀਗੜ੍ਹ ਵਿੱਚ ਹੁਣ ਆਫ-ਲਾਈਨ ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੋਏਗੀ। ਰਜਿਸਟਰਿੰਗ ’ਤੇ ਲਾਇਸੈਂਸਿੰਗ ਅਥਾਰਟੀ (ਆਰਐਲਏ) ਚੰਡੀਗੜ੍ਹ ਦੇ ਦਫ਼ਤਰ ਨੇ ਭਾਰਤ ਸਰਕਾਰ ਦੇ ਸੜਕ ਆਵਾਜਾਈ ‘ਤੇ ਰਾਜਮਾਰਗ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ ਆਮ ਲੋਕਾਂ ਦੀ ਸਹੂਲਤ ਲਈ ਵਾਹਨ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਆਨਲਾਈਨ ਤੇ ਸੰਪਰਕ ਰਹਿਤ ਲਾਗੂ ਕਰ ਦਿੱਤਾ ਹੈ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ ਹੈ। ਇਸ ਦੌਰਾਨ ਗੋਲੀਆਂ ਵੀ ਚੱਲੀਆਂ ਹਨ। ਇਸ ਝਗੜੇ ਵਿੱਚ ਆਮ ਆਦਮੀ ਪਾਰਟੀ ਦਾ ਵਲੰਟੀਅਰ ਗੁਰਪ੍ਰੀਤ ਮਹਾਵਾ ਜ਼ਖ਼ਮੀ ਹੋਇਆ ਹੈ। ਉਂਝ ਗੁਰਪ੍ਰੀਤ ਮਹਾਵਾ ਨੂੰ ਗੋਲੀ ਨਹੀਂ ਲੱਗੀ ਬਲਕਿ ਬੇਸਬਾਲ ਤੇ ਹਾਕੀਆਂ ਤੇ ਕਿਰਪਾਨਾਂ ਨਾਲ ਜ਼ਖ਼ਮੀ ਕੀਤਾ ਗਿਆ ਹੈ। ਗੁਰਪ੍ਰੀਤ ਮਹਾਵਾ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 2022 ਵਿੱਚ ਭਾਰਤੀ ਵਿਦਿਆਰਥਣ ਹਰਮਨਦੀਪ ਕੌਰ (Harmandeep Kaur Murder) ਦੀ ਹੱਤਿਆ ਕਰਨ ਦੇ ਮੁਲਜ਼ਮ ’ਤੇ ਕਤਲ ਦੇ ਦੋਸ਼ ਵਿੱਚ ਮੁਕੱਦਮਾ ਚੱਲੇਗਾ। ਪੁਲਿਸ (Police) ਨੇ ਡੈਂਟੇ ਓਗਨੀਬੇਨ-ਹੇਬਰਨ ਉਪਰ ਕਤਲ ਦੇ ਦੋਸ਼ ਲਾਏ ਹਨ। ਹੁਣ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਏਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।
ਜ਼ਬਰ-ਜਨਾਹ ਤੇ ਹੋਰ ਦੋਸ਼ਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਬਹੁ-ਚਰਚਿਤ AIG ਅਸ਼ੀਸ਼ ਕਪੂਰ ਨੂੰ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਉੱਡਣ ਦਸਤਾ-1, ਮੁਹਾਲੀ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰ ਦੀ ਪਤਨੀ ਕਮਲ ਕਪੂਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪਿਛੋਕੜ
Punjab Breaking News LIVE 01 June, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ। ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ?
ਕੁਦਰਤ ਦੇ ਰੰਗ ਨਿਆਰੇ! ਜੇਠ ਮਹੀਨੇ ਨੇ ਕੱਢਵਾਏ ਕੰਬਲ, 11 ਸਾਲਾਂ ਦਾ ਟੁੱਟਿਆ ਰਿਕਾਰਡ
Punjab Weather Report: ਇਸ ਵਾਰ ਮੌਸਮ ਸਭ ਨੂੰ ਹੈਰਾਨ ਕਰ ਰਿਹਾ ਹੈ। ਏਸੀ ਚਲਾਉਣ ਵਾਲੇ ਮੌਸਮ ਵਿੱਚ ਲੋਕ ਰਾਤ ਨੂੰ ਕੰਬਲ ਲੈ ਕੇ ਸੌਣ ਲਈ ਮਜਬੂਰ ਹੋ ਗਏ ਹਨ। ਅਹਿਮ ਗੱਲ ਹੈ ਕਿ ਇਸ ਵਾਰ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਐਤਕੀਂ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ, ਜਿਸ ਕਰਕੇ ਜੇਠ ਮਹੀਨੇ ਵਿੱਚ ਤਾਪਮਾਨ ਆਮ ਨਾਲੋਂ ਵੀ ਹੇਠਾਂ ਰਿਹਾ ਹੈ। ਕੁਦਰਤ ਦੇ ਰੰਗ ਨਿਆਰੇ! ਜੇਠ ਮਹੀਨੇ ਨੇ ਕੱਢਵਾਏ ਕੰਬਲ, 11 ਸਾਲਾਂ ਦਾ ਟੁੱਟਿਆ ਰਿਕਾਰਡ
ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ
Punjab News: ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨਾਂ ਪੁਲਿਸ ਰਿਮਾਂਡ
Punjab News: ਜ਼ਬਰ-ਜਨਾਹ ਤੇ ਹੋਰ ਦੋਸ਼ਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਬਹੁ-ਚਰਚਿਤ AIG ਅਸ਼ੀਸ਼ ਕਪੂਰ ਨੂੰ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਉੱਡਣ ਦਸਤਾ-1, ਮੁਹਾਲੀ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰ ਦੀ ਪਤਨੀ ਕਮਲ ਕਪੂਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨਾਂ ਪੁਲਿਸ ਰਿਮਾਂਡ
- - - - - - - - - Advertisement - - - - - - - - -