Punjab Breaking News LIVE: ਅਗਲੇ ਪੰਜ ਦਿਨ ਵਿਗੜੇਗਾ ਮੌਸਮ, ਲੁਧਿਆਣਾ ਗੈਸ ਕਾਂਡ ਬਾਰੇ ਅਹਿਮ ਖੁਲਾਸਾ, ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟੀਆਂ
Punjab Breaking News LIVE 01 May, 2023: ਅਗਲੇ ਪੰਜ ਦਿਨ ਵਿਗੜੇਗਾ ਮੌਸਮ, ਲੁਧਿਆਣਾ ਗੈਸ ਕਾਂਡ ਬਾਰੇ ਅਹਿਮ ਖੁਲਾਸਾ, ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟੀਆਂ, ਬੇਕਾਬੂ ਕਾਰ ਨਹਿਰ ਵਿੱਚ ਡਿੱਗੀ, 3 ਮੌਤਾਂ
ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬੀਚੈਟ ਵੀ ਸ਼ਾਮਲ ਹੈ। ਕੇਂਦਰੀ ਆਈ ਮੰਤਰਾਲੇ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਲਿਆ ਹੈ। ਭਾਰਤ ਸਰਕਾਰ ਨੇ ਦੱਸਿਆ ਹੈ ਕਿ ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹਨ, ਜਿਸ ਤੋਂ ਬਾਅਦ ਇਨ੍ਹਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਚੱਲ ਰਹੇ ਕਈ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਸੀ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਸੁਰੱਖਿਆ ਏਜੰਸੀਆਂ ਵੱਲੋਂ ਲਾਏ ਗਏ ਐਨਐਸਏ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਏਗੀ। ਸੂਤਰਾਂ ਮੁਤਾਬਕ ਐਡਵਾਈਜ਼ਰੀ ਬੋਰਡ ਦੀ ਰਿਪੋਰਟ ਤੋਂ ਬਾਅਦ ਐਨਐਸਏ ਨੂੰ ਚੁਣੌਤੀ ਦੇਣ ਲਈ ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ।
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਜਾਣਨਾ ਕਿ ਕੀ ਸਹੀ ਹੈ ਤੇ ਕੀ ਨਹੀਂ ਕਰਨਾ, ਸਭ ਤੋਂ ਵੱਡੀ ਕਾਇਰਤਾ ਹੈ। ਐਫਆਈਆਰ ਵਿੱਚ ਦੇਰੀ ਕਿਉਂ ਹੋਈ?
ਗਿਆਸਪੁਰਾ ਗੈਸ ਲੀਕ ਕਾਂਡ ਮਾਮਲੇ ਦੀ ਜਾਂਚ ਲਈ ਲੁਧਿਆਣਾ ਪੁਲਿਸ ਨੇ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਹੈ। ਇਹ ਜਾਂਚ ਟੀਮ ਸੀਵਰੇਜ ਲਾਈਨ ਵਿੱਚ ਕੈਮੀਕਲ ਰਹਿੰਦ-ਖੂੰਹਦ ਪਾਏ ਜਾਣ ਵਿੱਚ ਸਨਅਤੀ ਇਕਾਈਆਂ ਦੀ ਭੂਮਿਕਾ ਦੀ ਜਾਂਚ ਕਰੇਗੀ। ਪੁਲਿਸ ਨੂੰ ਸ਼ੱਕ ਹੈ ਕਿ ਕੁਝ ਸਨਅਤੀ ਇਕਾਈਆਂ ਵੱਲੋਂ ਮੈਨਹੋਲ ਵਿੱਚ ਜ਼ਰੂਰ ਕੋਈ ਜ਼ਹਿਰੀਲੇ ਰਸਾਇਣ ਸੁੱਟੇ ਗਏ ਹੋਣੇ ਜਿਸ ਕਾਰਨ ਇਹ ਮੌਤਾਂ ਹੋਈਆਂ।
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤਬਾਹੀ ਮਚਾ ਰਿਹਾ ਹੈ। ਲਗਾਤਾਰ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ, ਬਾਗਬਾਨਾਂ ਤੇ ਸੈਰ ਸਪਾਟਾ ਕਾਰੋਬਾਰੀਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਲਗਾਤਾਰ ਪੈ ਰਹੇ ਮੀਂਹ ਤੇ ਗੜੇਮਾਰੀ ਕਾਰਨ ਬਾਗਬਾਨਾਂ ਦੀਆਂ ਫ਼ਸਲਾਂ ਤਬਾਹ ਹੋ ਰਹੀਆਂ ਹਨ। ਕਿਸਾਨ ਫ਼ਸਲਾਂ ਦੀ ਵਾਢੀ ਕਰਨ ਤੋਂ ਅਸਮਰੱਥ ਹਨ। ਜੇਕਰ ਮੀਂਹ ਦਾ ਸਿਲਸਿਲਾ ਕੁਝ ਦਿਨ ਹੋਰ ਜਾਰੀ ਰਿਹਾ ਤਾਂ ਕਿਸਾਨਾਂ ਤੇ ਬਾਗਬਾਨਾਂ ਨੂੰ ਮੌਸਮ ਦੀ ਖਰਾਬੀ ਕਾਰਨ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।
ਕਿਸਾਨਾਂ ਨੂੰ ਫਸਲਾਂ ਦਾ ਸਹੀ ਭਾਅ ਨਹੀਂ ਮਿਲ ਰਿਹਾ। ਸਿਆਸੀ ਪਾਰਟੀਆਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰਦੀਆਂ ਹਨ ਪਰ ਬਾਅਦ ਵਿੱਚ ਸਭ ਭੁੱਲ ਜਾਂਦੀਆਂ ਹਨ। ਪੰਜਾਬ ਦੇ ਕਿਸਾਨ ਹੁਣ ਸਰ੍ਹੋਂ ਦੀ ਫ਼ਸਲ ਸਰਕਾਰੀ ਭਾਅ ਤੋਂ ਹੇਠਾਂ ਵੇਚਣ ਲਈ ਮਜਬੂਰ ਹਨ। ਇਹ ਰਿਪੋਰਟ ਸਾਹਮਣੇ ਆਉਣ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਤੇ ਪੰਜਾਬ ਦੀ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਾ ਵੜਿੰਗ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਕਿੱਥੇ ਹਨ ਚੁਟਕੀ ਨਾਲ MSP ਦੇਣ ਵਾਲੇ? ਕੇਂਦਰ ਵਿੱਚ ਬੈਠੀ ਭਾਜਪਾ ਤੇ ਪੰਜਾਬ ਦੀ 'ਆਪ' ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਨਾ ਤਾਂ ਕਿਸਾਨ ਦੀ ਆਮਦਨ ਦੁੱਗਣੀ ਹੋਈ ਤੇ ਨਾ ਹੀ ਫਸਲਾਂ ਤੇ MSP ਮਿਲ ਰਹੀ ਹੈ।
ਲੋਕ ਇਨਸਾਫ਼ ਪਾਰਟੀ ਜਲੰਧਰ ਜ਼ਿਮਨੀ ਚੋਣ ਵਿੱਚ ਬੀਜੇਪੀ ਨਾਲ ਡਟ ਗਈ ਹੈ। ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਹੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਦਿੱਤੇ ਹਨ। ਸਿਮਰਜੀਤ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ।
ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਪਿਛਲੇ ਕਈ ਦਿਨਾਂ ਤੋਂ ਰੇਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਮਿਲਣ ਆਉਣਗੇ। ਦਰਅਸਲ, ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਸੀ, 'ਅੱਜ ਦੁਪਹਿਰ ਕਰੀਬ ਜੰਤਰ-ਮੰਤਰ 'ਤੇ ਸੱਤਿਆਗ੍ਰਹਿ 'ਚ ਸ਼ਾਮਲ ਹੋਣਗੇ।'
ਮਜ਼ਦੂਰ ਦਿਵਸ ਯਾਨੀ 1 ਮਈ ਤੋਂ, ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਦਿੱਲੀ ਤੋਂ ਲੈ ਕੇ ਬਿਹਾਰ ਅਤੇ ਯੂਪੀ ਸਮੇਤ ਕਈ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਨਵੀਆਂ ਦਰਾਂ ਗੈਸ ਕੰਪਨੀਆਂ ਨੇ ਆਪਣੀ ਵੈੱਬਸਾਈਟ 'ਤੇ ਅਪਡੇਟ ਕਰ ਦਿੱਤੀਆਂ ਹਨ। ਕਾਨਪੁਰ, ਪਟਨਾ, ਰਾਂਚੀ ਅਤੇ ਚੇਨਈ 'ਚ LPG ਸਿਲੰਡਰ ਦੀ ਕੀਮਤ 171.50 ਰੁਪਏ ਸਸਤੀ ਹੋ ਗਈ ਹੈ। ਇਹ ਕਟੌਤੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਈ ਹੈ।
ਮਈ ਦਾ ਮਹੀਨਾ ਸੁਹਾਵਣੇ ਮੌਸਮ ਨਾਲ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 1 ਹਫਤੇ ਤੋਂ ਮੀਂਹ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ (1 ਮਈ) ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। 1 ਮਈ ਤੋਂ 4 ਮਈ ਤੱਕ ਮੀਂਹ ਪੈਣ ਕਾਰਨ ਕਈ ਰਾਜਾਂ ਵਿੱਚ ਮੌਸਮ ਸੁਹਾਵਣਾ ਰਹੇਗਾ।
ਪਠਾਨਕੋਟ ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ 'ਚ 5 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 3 ਦੀ ਮੌਤ ਹੋ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਠਾਨਕੋਟ ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ 'ਚ 5 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 3 ਦੀ ਮੌਤ ਹੋ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛੋਕੜ
Punjab Breaking News LIVE 01 May, 2023: ਲੁਧਿਆਣਾ ਗੈਸ ਲੀਕ ਮਾਮਲੇ ਦਾ ਰਾਜ ਸਾਹਮਣੇ ਆਇਆ ਹੈ। ਇਹ ਗੈਸ ਸੀਵਰੇਜ਼ ਦੇ ਗਟਰ ਵਿੱਚੋਂ ਨਿਕਲੀ ਸੀ ਜਿਸ ਨੇ ਐਤਵਾਰ ਨੂੰ 11 ਲੋਕਾਂ ਦੀ ਜਾਨ ਲੈ ਲਈ ਸੀ। ਹਾਸਲ ਜਾਣਕਾਰੀ ਮੁਤਾਬਕ ਇਹ ਜ਼ਹਿਰੀਲੀ ਗੈਸ ਕਰਿਆਨਾ ਸਟੋਰ ਦੇ ਸਾਹਮਣੇ ਗਟਰ ਵਿੱਚੋਂ ਨਿਕਲੀ ਸੀ। ਉਧਰ, ਗੈਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਦੇਰ ਰਾਤ ਤੱਕ ਇਲਾਕੇ ਵਿੱਚ ਕੰਮ ਜਾਰੀ ਰਿਹਾ। ਰਾਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਜਾਂਚ ਵਿੱਚ ਸਾਹਮਣੇ ਆਇਆ ਕਿ ਦੁਕਾਨ ਮਾਲਕ ਸੌਰਵ ਗੋਇਲ ਨੇ ਸੀਵਰੇਜ ਜਾਮ ਹੋਣ ਤੋਂ ਬਾਅਦ ਇਸ ਨੂੰ ਖੋਲ੍ਹਿਆ ਸੀ। ਲੁਧਿਆਣਾ ਗੈਸ ਲੀਕ ਦਾ ਖੁੱਲ੍ਹਿਆ ਰਾਜ, ਸੀਵਰੇਜ਼ ਦਾ ਢੱਕਣ ਖੋਲ੍ਹਣ ਮਗਰੋਂ ਵਾਪਰਿਆ ਹਾਦਸਾ
ਅਗਲੇ 5 ਦਿਨਾਂ ਲਈ ਗਰਜ਼-ਤੂਫਾਨ ਦੀ ਚਿਤਾਵਨੀ
Weather Forecast: ਮਈ ਦਾ ਮਹੀਨਾ ਸੁਹਾਵਣੇ ਮੌਸਮ ਨਾਲ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 1 ਹਫਤੇ ਤੋਂ ਮੀਂਹ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ (1 ਮਈ) ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। 1 ਮਈ ਤੋਂ 4 ਮਈ ਤੱਕ ਮੀਂਹ ਪੈਣ ਕਾਰਨ ਕਈ ਰਾਜਾਂ ਵਿੱਚ ਮੌਸਮ ਸੁਹਾਵਣਾ ਰਹੇਗਾ। ਅਗਲੇ 5 ਦਿਨਾਂ ਲਈ ਗਰਜ਼-ਤੂਫਾਨ ਦੀ ਚਿਤਾਵਨੀ
ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਦਾ ਤੋਹਫ਼ਾ
LPG Price Update Rate on 1 May 2023: ਮਜ਼ਦੂਰ ਦਿਵਸ ਯਾਨੀ 1 ਮਈ ਤੋਂ, ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਦਿੱਲੀ ਤੋਂ ਲੈ ਕੇ ਬਿਹਾਰ ਅਤੇ ਯੂਪੀ ਸਮੇਤ ਕਈ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਨਵੀਆਂ ਦਰਾਂ ਗੈਸ ਕੰਪਨੀਆਂ ਨੇ ਆਪਣੀ ਵੈੱਬਸਾਈਟ 'ਤੇ ਅਪਡੇਟ ਕਰ ਦਿੱਤੀਆਂ ਹਨ। ਕਾਨਪੁਰ, ਪਟਨਾ, ਰਾਂਚੀ ਅਤੇ ਚੇਨਈ 'ਚ LPG ਸਿਲੰਡਰ ਦੀ ਕੀਮਤ 171.50 ਰੁਪਏ ਸਸਤੀ ਹੋ ਗਈ ਹੈ। ਇਹ ਕਟੌਤੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਈ ਹੈ। ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਦਾ ਤੋਹਫ਼ਾ
ਬੀਜੇਪੀ ਨਾਲ ਹੱਥ ਮਿਲਾਉਂਦਿਆਂ ਹੀ ਬੈਂਸ ਭਰਾਵਾਂ ਨੇ ਬੰਨ੍ਹੇ ਮੋਦੀ ਦੀਆਂ ਤਾਰੀਫਾਂ ਦੇ ਪੁਲ
Jalandhar News: ਲੋਕ ਇਨਸਾਫ਼ ਪਾਰਟੀ ਜਲੰਧਰ ਜ਼ਿਮਨੀ ਚੋਣ ਵਿੱਚ ਬੀਜੇਪੀ ਨਾਲ ਡਟ ਗਈ ਹੈ। ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਹੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਦਿੱਤੇ ਹਨ। ਸਿਮਰਜੀਤ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ। ਬੀਜੇਪੀ ਨਾਲ ਹੱਥ ਮਿਲਾਉਂਦਿਆਂ ਹੀ ਬੈਂਸ ਭਰਾਵਾਂ ਨੇ ਬੰਨ੍ਹੇ ਮੋਦੀ ਦੀਆਂ ਤਾਰੀਫਾਂ ਦੇ ਪੁਲ
ਬੇਕਾਬੂ ਕਾਰ ਨਹਿਰ ਵਿੱਚ ਡਿੱਗੀ, 2 ਬਚੇ, 3 ਦੀ ਮੌਤ
Punjab News: ਪਠਾਨਕੋਟ ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ 'ਚ 5 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 3 ਦੀ ਮੌਤ ਹੋ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੇਕਾਬੂ ਕਾਰ ਨਹਿਰ ਵਿੱਚ ਡਿੱਗੀ, 2 ਬਚੇ, 3 ਦੀ ਮੌਤ
- - - - - - - - - Advertisement - - - - - - - - -