Punjab Breaking News LIVE: ਗੈਸ ਸਿਲੰਡਰ 115 ਰੁਪਏ ਸਸਤਾ, ਸਿੱਧੂ ਮੂਸੇਵਾਲਾ ਕਤਲ ਕੇਸ 'ਤੇ ਘਿਰੀ 'ਆਪ' ਸਰਕਾਰ, 137 ਪਰਿਵਾਰਾਂ ਦੇ ਲਾਲ ਕਾਰਡ ਰੱਦ, ਸੀਐਮ ਭਗਵੰਤ ਮਾਨ ਵੱਲੋਂ ਸਰਵੋਤਮ ਲੇਖਕਾਂ ਦਾ ਸਨਮਾਨ
Punjab Breaking News, 01 November 2022 LIVE Updates: ਗੈਸ ਸਿਲੰਡਰ 115 ਰੁਪਏ ਸਸਤਾ, ਸਿੱਧੂ ਮੂਸੇਵਾਲਾ ਕਤਲ ਕੇਸ 'ਤੇ ਘਿਰੀ 'ਆਪ' ਸਰਕਾਰ, 137 ਪਰਿਵਾਰਾਂ ਦੇ ਲਾਲ ਕਾਰਡ ਰੱਦ, ਸੀਐਮ ਭਗਵੰਤ ਮਾਨ ਵੱਲੋਂ ਸਰਵੋਤਮ ਲੇਖਕਾਂ ਦਾ ਸਨਮਾਨ
LIVE
Background
Punjab Breaking News, 01 November 2022 LIVE Updates: ਅੱਜ ਤੋਂ ਸਾਲ ਦਾ 11ਵਾਂ ਮਹੀਨਾ ਸ਼ੁਰੂ ਹੋ ਗਿਆ ਹੈ। ਨਵੰਬਰ ਮਹੀਨਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੀ ਹੈ। LPG ਸਿਲੰਡਰ ਦੀ ਕੀਮਤ 'ਚ ਵੱਡੀ ਕਟੌਤੀ ਕੀਤੀ ਗਈ ਹੈ। ਹੁਣ ਗੈਸ ਸਿਲੰਡਰ 115 ਰੁਪਏ ਸਸਤਾ ਹੋ ਗਿਆ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਇਹ ਕਟੌਤੀ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤੀ ਗਈ ਹੈ। ਦੂਜੇ ਪਾਸੇ ਜੇਕਰ ਘਰੇਲੂ ਗੈਸ ਸਿਲੰਡਰ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਆਪਣੇ ਪੁਰਾਣੇ ਰੇਟ 'ਤੇ ਹੀ ਬਰਕਰਾਰ ਹੈ। 115 ਰੁਪਏ ਸਸਤਾ ਹੋਇਆ LPG ਸਿਲੰਡਰ, ਜਾਣੋ ਤਾਜ਼ਾ ਰੇਟ
Sidhu Moosewala Murder: ਸਿੱਧੂ ਮੂਸੇਵਾਲਾ ਕਤਲ ਕੇਸ 'ਚ 'ਆਪ' ਸਰਕਾਰ ਦੀ ਕਾਰਵਾਈ ਤੋਂ ਬਹੁਤੇ ਲੋਕ ਖੁਸ਼ ਨਹੀਂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੀ ਢਿੱਲੀ ਕਾਰਵਾਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬਹੁਤੇ ਖੁਸ਼ ਨਹੀਂ ਹਨ।ਏਬੀਪੀ ਸਾਂਝਾ ਵੱਲੋਂ ਫੇਸਬੁੱਕ 'ਤੇ ਇੱਕ ਸਵਾਲ ਪੁਛਿਆ ਗਿਆ ਸੀ ਕਿ ਲੋਕ ਇਸ ਕੇਸ 'ਚ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਹਨ ਜਾਂ ਨਹੀਂ।ਇਸ ਦੇ ਜਵਾਬ ਵਿੱਚ ਕਰੀਬ 2700 ਲੋਕਾਂ ਨੇ ਵੋਟ ਪਾਇਆ ਅਤੇ 63 ਫੀਸਦ ਲੋਕਾਂ ਨੇ ਕਿਹਾ ਕਿ ਉਹ ਸਰਕਾਰ ਦੀ ਕਾਰਵਾਈ ਤੋਂ ਖੁਸ਼ ਨਹੀਂ ਹਨ।ਜਦਕਿ 31 ਫੀਸਦੀ ਲੋਕ ਨੇ ਹਾਂ ਵਿੱਚ ਉਤਰ ਦਿੱਤਾ ਹੈ।ਇਸ ਦੇ ਨਾਲ ਹੀ 6% ਲੋਕਾਂ ਨੇ ਜਵਾਬ ਦਿੱਤਾ ਕਿ ਉਹ ਇਸ ਮਾਮਲੇ 'ਚ ਕੁੱਝ ਕਹਿ ਨਹੀਂ ਸਕਦੇ। Sidhu Moosewala Murder: ਸਿੱਧੂ ਮੂਸੇਵਾਲਾ ਕਤਲ ਕੇਸ 'ਚ 'ਆਪ' ਸਰਕਾਰ ਦੀ ਕਾਰਵਾਈ ਤੋਂ ਬਹੁਤੇ ਲੋਕ ਖੁਸ਼ ਨਹੀਂ
ਚੁਰਾਸੀ ਦੰਗਾ ਪੀੜਤਾਂ ਨੂੰ ਪੰਜਾਬ ਸਰਕਾਰ ਦਾ ਝਟਕਾ, 137 ਪਰਿਵਾਰਾਂ ਦੇ ਲਾਲ ਕਾਰਡ ਰੱਦ
ਪੰਜਾਬ ਸਰਕਾਰ ਵੱਲੋਂ ਨਵੰਬਰ 1984 ਦੇ ਦੰਗਾ ਪੀੜਤਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਵੱਲੋਂ ਬਿਨਾਂ ਕਾਰਨ ਦੱਸਿਆਂ 137 ਪਰਿਵਾਰਾਂ ਦੇ ਲਾਲ ਕਾਰਡ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ ਕਾਰਡਾਂ ਦੇ ਰੱਦ ਹੋਣ ਨਾਲ ਉਕਤ ਪਰਿਵਾਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਫਲੈਟ, ਬੂਥ ਤੇ ਮੁੜ ਵਸੇਬਾ ਗ੍ਰਾਂਟ ਵਜੋਂ ਦੋ-ਦੋ ਲੱਖ ਰੁਪਏ ਦੀ ਰਾਸ਼ੀ ਖੁੱਸ ਜਾਣ ਦਾ ਖ਼ਦਸ਼ਾ ਖੜ੍ਹਾ ਹੋ ਗਿਆ ਹੈ। ਇਨ੍ਹਾਂ ਪਰਿਵਾਰਾਂ ਅੰਦਰ ਸਰਕਾਰ ਪ੍ਰਤੀ ਕਾਫੀ ਰੋਸ ਹੈ। ਚੁਰਾਸੀ ਦੰਗਾ ਪੀੜਤਾਂ ਨੂੰ ਪੰਜਾਬ ਸਰਕਾਰ ਦਾ ਝਟਕਾ, 137 ਪਰਿਵਾਰਾਂ ਦੇ ਲਾਲ ਕਾਰਡ ਰੱਦ
ਪੰਜਾਬ ਦਿਵਸ ਮੌਕੇ ਸੀਐਮ ਭਗਵੰਤ ਮਾਨ ਸਰਵੋਤਮ ਲੇਖਕਾਂ ਦਾ ਕਰਨਗੇ ਸਨਮਾਨ
ਪੰਜਾਬ ਦਿਵਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਭਗਵੰਤ ਮਾਨ ਸਰਵੋਤਮ ਸਾਹਿਤਕ ਪੁਸਤਕਾਂ-2018 ਤੇ 2019 ਦੇ ਲੇਖਕਾਂ ਦਾ ਸਨਮਾਨ ਕਰਨਗੇ। ਇਸ ਸਮਾਗਮ ਵਿੱਚ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ। ਪੰਜਾਬ ਦਿਵਸ ਮੌਕੇ ਸੀਐਮ ਭਗਵੰਤ ਮਾਨ ਸਰਵੋਤਮ ਲੇਖਕਾਂ ਦਾ ਕਰਨਗੇ ਸਨਮਾਨਪੰਜਾਬ ਦਿਵਸ ਮੌਕੇ ਸੀਐਮ ਭਗਵੰਤ ਮਾਨ ਸਰਵੋਤਮ ਲੇਖਕਾਂ ਦਾ ਕਰਨਗੇ
ਬਾਲੀਵੁੱਡ ਅਦਾਕਾਰਾ Rambha ਦੀ ਕਾਰ ਹਾਦਸਾਗ੍ਰਸਤ, ਜ਼ਖਮੀ ਧੀ ਹਸਪਤਾਲ 'ਚ ਦਾਖਲ
'ਜੁੜਵਾ', 'ਬੰਧਨ' ਅਤੇ 'ਘਰ ਵਾਲੀ ਬਾਹਰ ਵਾਲੀ' ਵਰਗੀਆਂ ਫਿਲਮਾਂ 'ਚ ਆਪਣੀ ਲੁੱਕ ਅਤੇ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਅਦਾਕਾਰਾ ਰੰਭਾ ਨੇ ਕਈ ਸਾਲ ਪਹਿਲਾਂ ਫਿਲਮ ਇੰਡਸਟਰੀ ਨੂੰ ਅਲਵਿਦਾ ਕਹਿ ਦਿੱਤਾ ਸੀ। ਅੱਜ ਵੀ ਪ੍ਰਸ਼ੰਸਕ ਉਨ੍ਹਾਂ ਨੂੰ ਫਿਲਮੀ ਪਰਦੇ 'ਤੇ ਯਾਦ ਕਰਦੇ ਹਨ। ਪਰ ਇਸ ਸਮੇਂ ਇਸ ਅਦਾਕਾਰਾ ਬਾਰੇ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਿੱਚ ਰੰਭਾ ਦੀ ਕਾਰ ਦਾ ਐਕਸੀਡੈਂਟ (Rambha Car Accident) ਹੋ ਗਿਆ ਹੈ। ਹਾਦਸੇ ਵੇਲੇ ਕਾਰ ਵਿੱਚ ਉਨ੍ਹਾਂ ਨਾਲ ਬੱਚੇ ਅਤੇ ਨੈਨੀ ਵੀ ਸਨ। ਹਾਲਾਂਕਿ ਇਸ ਹਾਦਸੇ 'ਚ ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੀ ਬੇਟੀ ਸਾਸ਼ਾ ਹਾਲੇ ਵੀ ਹਸਪਤਾਲ 'ਚ ਦਾਖਲ ਹੈ। ਬਾਲੀਵੁੱਡ ਅਦਾਕਾਰਾ Rambha ਦੀ ਕਾਰ ਹਾਦਸਾਗ੍ਰਸਤ, ਜ਼ਖਮੀ ਧੀ ਹਸਪਤਾਲ 'ਚ ਦਾਖਲ
Highest Paddy Procurement: ਪੰਜਾਬ 'ਚ ਝੋਨੇ ਦੀ ਖਰੀਦ ਨੇ ਤੋੜੇ ਸਾਰੇ ਰਿਕਾਰਡ
ਦੇਸ਼ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਜਾਰੀ ਹੈ। ਇਸ ਮਾਮਲੇ ਵਿੱਚ ਪੰਜਾਬ ਵਿੱਚ ਬਹੁਤ ਚੰਗੇ ਰੁਝਾਨ ਸਾਹਮਣੇ ਆ ਰਹੇ ਹਨ। ਸੂਬੇ ਵਿੱਚ ਹੁਣ ਤੱਕ 100 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀਆਂ ਮੰਡੀਆਂ ਵਿੱਚ ਰੋਜ਼ਾਨਾ 7 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਜਾਰੀ ਹੈ। ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਕਹਿਣਾ ਹੈ ਕਿ 15 ਨਵੰਬਰ ਤੱਕ ਝੋਨੇ ਦੀ ਖ਼ਰੀਦ ਪਹਿਲਾਂ ਨਾਲੋਂ ਤੇਜ਼ ਹੋ ਜਾਵੇਗੀ। ਅੰਕੜਿਆਂ ਅਨੁਸਾਰ 30 ਅਕਤੂਬਰ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 105 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ। ਇਸ ਦੇ ਨਾਲ ਹੀ 29 ਅਕਤੂਬਰ ਤੱਕ 98.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਸੀ। ਝੋਨੇ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 15,400 ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਰਾਜ ਸਰਕਾਰ ਨੇ 2,000 ਕਰੋੜ ਰੁਪਏ ਵਾਧੂ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਹੈ।
Highest Paddy Procurement: ਪੰਜਾਬ 'ਚ ਝੋਨੇ ਦੀ ਖਰੀਦ ਨੇ ਤੋੜੇ ਸਾਰੇ ਰਿਕਾਰਡ
ਦੇਸ਼ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਜਾਰੀ ਹੈ। ਇਸ ਮਾਮਲੇ ਵਿੱਚ ਪੰਜਾਬ ਵਿੱਚ ਬਹੁਤ ਚੰਗੇ ਰੁਝਾਨ ਸਾਹਮਣੇ ਆ ਰਹੇ ਹਨ। ਸੂਬੇ ਵਿੱਚ ਹੁਣ ਤੱਕ 100 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀਆਂ ਮੰਡੀਆਂ ਵਿੱਚ ਰੋਜ਼ਾਨਾ 7 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਜਾਰੀ ਹੈ। ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਕਹਿਣਾ ਹੈ ਕਿ 15 ਨਵੰਬਰ ਤੱਕ ਝੋਨੇ ਦੀ ਖ਼ਰੀਦ ਪਹਿਲਾਂ ਨਾਲੋਂ ਤੇਜ਼ ਹੋ ਜਾਵੇਗੀ। ਅੰਕੜਿਆਂ ਅਨੁਸਾਰ 30 ਅਕਤੂਬਰ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 105 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ। ਇਸ ਦੇ ਨਾਲ ਹੀ 29 ਅਕਤੂਬਰ ਤੱਕ 98.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਸੀ। ਝੋਨੇ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 15,400 ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਰਾਜ ਸਰਕਾਰ ਨੇ 2,000 ਕਰੋੜ ਰੁਪਏ ਵਾਧੂ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਹੈ।
Pulwama Attack : ਪੁਲਵਾਮਾ ਹਮਲੇ ਤੋਂ ਬਾਅਦ ਜਸ਼ਨ ਮਨਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
ਸਾਲ 2019 'ਚ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ CRPF ਦੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਮਾਮਲੇ ਵਿੱਚ ਇੱਕ 22 ਸਾਲਾ ਨੌਜਵਾਨ ਨੂੰ ਜਸ਼ਨ ਮਨਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਨੇ ਨੌਜਵਾਨ ਨੂੰ ਪੰਜ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਫੈਜ਼ ਰਸ਼ੀਦ ਨੇ ਅੱਤਵਾਦੀ ਹਮਲੇ ਤੋਂ ਬਾਅਦ ਕਈ ਫੇਸਬੁੱਕ ਪੋਸਟਾਂ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।
Punjab and Haryana high court judges: ਪਹਿਲੀ ਵਾਰ ਮਹਿਲਾ ਜੱਜਾਂ ਦੀ ਗਿਣਤੀ 12 ਤੱਕ ਪਹੁੰਚੀ, ਕੁੱਲ 66 ਜੱਜਾਂ ਦਾ ਵੀ ਰਿਕਾਰਡ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ 5 ਨਵੀਆਂ ਮਹਿਲਾ ਜੱਜਾਂ ਸਮੇਤ ਕੁੱਲ 10 ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਜੱਜਾਂ ਵਿੱਚ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰੀਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੈਰੀ ਤੇ ਵਿਕਰਮ ਅਗਰਵਾਲ ਸ਼ਾਮਲ ਹਨ। ਰਾਸ਼ਟਰਪਤੀ ਨੇ ਇਨ੍ਹਾਂ ਜੱਜਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਹਾਸਲ ਜਾਣਕਾਰੀ ਮੁਤਾਬਕ ਨੌਂ ਨਿਆਂਇਕ ਅਧਿਕਾਰੀਆਂ ਤੇ ਇੱਕ ਵਕੀਲ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ। ਐਡਵੋਕੇਟ ਦਾ ਨਾਂ ਪਹਿਲਾਂ ਸਰਕਾਰ ਨੇ ਰੋਕ ਲਿਆ ਸੀ। ਇਨ੍ਹਾਂ ਨਿਯੁਕਤੀਆਂ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ।
GST Collection: ਅਕਤੂਬਰ ਵਿੱਚ ਟੈਕਸ ਨਾਲ ਬੰਪਰ ਕਮਾਈ
ਦੇਸ਼ 'ਚ ਟੈਕਸ ਕੁਲੈਕਸ਼ਨ ਦੇ ਮੋਰਚੇ ਤੋਂ ਵੱਡੀ ਖਬਰ ਆਈ ਹੈ ਕਿਉਂਕਿ ਅਕਤੂਬਰ 'ਚ GST (ਗੁਡਸ ਐਂਡ ਸਰਵਿਸਿਜ਼ ਟੈਕਸ) ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਅਕਤੂਬਰ ਵਿੱਚ ਜੀਐਸਟੀ ਕੁਲੈਕਸ਼ਨ 1,51,718 ਕਰੋੜ ਰੁਪਏ ਰਿਹਾ ਹੈ। ਇਹ ਹੁਣ ਤੱਕ ਦਾ ਦੂਜਾ ਸਭ ਤੋਂ ਵੱਧ ਜੀਐਸਟੀ ਕੁਲੈਕਸ਼ਨ ਸਾਬਤ ਹੋਇਆ ਹੈ। ਇਸ ਤੋਂ ਪਹਿਲਾਂ, ਅਪ੍ਰੈਲ 2022 ਵਿੱਚ ਸਭ ਤੋਂ ਵੱਧ ਜੀਐਸਟੀ ਸੰਗ੍ਰਹਿ ਕੁਲੈਕਸ਼ਨ ਹਾਸਲ ਕੀਤਾ ਗਿਆ ਸੀ। ਅਕਤੂਬਰ 'ਚ ਵਸਤੂ ਅਤੇ ਸੇਵਾ ਟੈਕਸ ਕੁਲੈਕਸ਼ਨ (GST) 16.6 ਫੀਸਦੀ ਵਧ ਕੇ 1.52 ਲੱਖ ਕਰੋੜ ਰੁਪਏ ਹੋ ਗਿਆ ਹੈ। ਪਿਛਲੇ ਸਾਲ ਅਕਤੂਬਰ 'ਚ 1.30 ਲੱਖ ਕਰੋੜ ਰੁਪਏ ਦੇ ਮੁਕਾਬਲੇ ਅਪ੍ਰੈਲ 'ਚ ਜੀਐੱਸਟੀ ਕੁਲੈਕਸ਼ਨ ਲਗਭਗ 1.68 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ ਸੀ।