Punjab Breaking News LIVE: ਕੇਂਦਰ ਸਰਕਾਰ ਸੁਲਝਾਏਗੀ SYL ਦਾ ਮੁੱਦਾ, ਲਤੀਫ਼ਪੁਰਾ ਦੇ ਲੋਕਾਂ ਨੇ ਕੀਤਾ ਵੱਡਾ ਐਲਾਨ, ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਸੰਘਰਸ਼ ਦੀ ਚੇਤਾਵਨੀ, ਅਕਾਲ ਤਖ਼ਤ ਸਾਹਿਬ ਪਹੁੰਚੇ ਝੀਂਡਾ
Punjab Breaking News, 02 january 2023 LIVE Updates: ਕੇਂਦਰ ਸਰਕਾਰ ਸੁਲਝਾਏਗੀ SYL ਦਾ ਮੁੱਦਾ, ਲਤੀਫ਼ਪੁਰਾ ਦੇ ਲੋਕਾਂ ਕੀਤਾ ਵੱਡਾ ਐਲਾਨ, ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਸੰਘਰਸ਼ ਦੀ ਚੇਤਾਵਨੀ, ਅਕਾਲ ਤਖ਼ਤ ਸਾਹਿਬ ਪਹੁੰਚੇ ਝੀਂਡਾ
LIVE
Background
Punjab Breaking News, 02 january 2023 LIVE Updates: ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਫਿਰ ਗਰਮਾ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਮਗਰੋਂ ਹੁਣ ਕੇਂਦਰ ਸਰਕਾਰ ਅੱਗੇ ਆਈ ਹੈ। ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਹੁਣ ਕੇਂਦਰ ਸਰਕਾਰ ਕੱਢੇਗੀ ਐਸਵਾਈਐਲ ਵਿਵਾਦ ਦਾ ਹੱਲ?
ਲਤੀਫ਼ਪੁਰਾ ਦੇ ਲੋਕਾਂ ਨੇ ਫਲੈਟਾਂ ਦੇ ਪੇਸ਼ਕਸ਼ ਮੁੜ ਠੁਕਰਾਈ
Jalandhar News: ਜਲੰਧਰ ਦੇ ਲਤੀਫ਼ਪੁਰਾ ਵਿੱਚ ਘਰ ਢਾਹੁਣ ਦੇ ਮਾਮਲੇ ਉੱਪਰ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਲੋਕਾਂ ਨੇ ਫਲੈਟ ਲੈਣ ਤੋਂ ਮੁੜ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਲਤੀਫ਼ਪੁਰਾ ਦੇ 50 ਤੋਂ ਵੱਧ ਪਰਿਵਾਰਾਂ ਨੂੰ ਨਗਰ ਸੁਧਾਰ ਟਰੱਸਟ ਵੱਲੋਂ ਉਜਾੜੇ ਜਾਣ ਖ਼ਿਲਾਫ਼ ਨਵੇਂ ਸਾਲ ਦੇ ਪਹਿਲੇ ਦਿਨ ਪੀਏਪੀ ਚੌਕ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਥੇਬੰਦੀਆਂ ਵੱਲੋਂ ਬਣਾਏ ਗਏ ਸਾਂਝੇ ਮੋਰਚੇ ਨੇ ਢਾਈ ਘੰਟੇ ਤੱਕ ਨੈਸ਼ਨਲ ਹਾਈਵੇਅ ’ਤੇ ਚੱਕਾ ਜਾਮ ਕਰੀ ਰੱਖਿਆ। ਲਤੀਫ਼ਪੁਰਾ ਦੇ ਲੋਕਾਂ ਨੇ ਫਲੈਟਾਂ ਦੇ ਪੇਸ਼ਕਸ਼ ਮੁੜ ਠੁਕਰਾਈ
ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਸਿੱਧੂ ਮੂਸੇਵਾਲਾ ਦੇ ਮਾਪੇ
Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਤੋਂ ਖੁਸ਼ ਨਹੀਂ ਹਨ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਦੁਖ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਤੇ ਪੁਲਿਸ ਗੰਭੀਰ ਨਜ਼ਰ ਨਹੀਂ ਆ ਰਹੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਸਿੱਧੂ ਮੂਸੇਵਾਲਾ ਦੇ ਮਾਪੇ
ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ 'ਤੇ ਘਮਾਸਾਣ! ਅਕਾਲ ਤਖ਼ਤ ਸਾਹਿਬ ਪਹੁੰਚੇ ਝੀਂਡਾ
Amritsar News: ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਇਸ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਦੀ ਆਪਸੀ ਸਹਿਮਤੀ ਵੀ ਨਹੀਂ ਬਣ ਰਹੀ। ਇਸ ਲਈ ਇਹ ਮਾਮਲਾ ਉਲਝਦਾ ਜਾ ਰਿਹਾ ਹੈ। ਉਂਝ ਹਰਿਆਣਾ ਦੇ ਸਿੱਖਾਂ ਵਿੱਚ ਦਰਾੜ੍ਹ ਪੈਣ ਮਗਰੋਂ ਹਰਿਆਣਾ ਦੇ ਆਗੂ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਐਤਵਾਰ ਨੂੰ ਆਪਣੀ 41 ਮੈਂਬਰੀ ਕਮੇਟੀ ਦੀ ਸੂਚੀ ਸ੍ਰੀ ਅਕਾਲ ਤਖ਼ਤ ’ਤੇ ਸੌਂਪੀ ਤੇ ਅਪੀਲ ਕੀਤੀ ਹੈ ਕਿ ਉਸ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ 'ਤੇ ਘਮਾਸਾਣ! ਅਕਾਲ ਤਖ਼ਤ ਸਾਹਿਬ ਪਹੁੰਚੇ ਝੀਂਡਾ
‘ਆਪ’ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ: ਬਾਜਵਾ
Chandigarh News: ਸੂਬੇ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਨੌਂ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਬਦਤਰ ਹੋਈ ਅਮਨ-ਕਾਨੂੰਨ ਵਿਵਸਥਾ ਦਰਸਾਉਂਦੀ ਹੈ ਕਿ ਮੁੱਖ ਮੰਤਰੀ ਸੂਬਾ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਾਲੇ ਤੱਕ ਸਨਅਤੀ ਨੀਤੀ ਨਹੀਂ ਬਣਾਈ ਗਈ, ਜਿਸ ਕਾਰਨ ਸੂਬੇ ਵਿੱਚ ਨਵਾਂ ਨਿਵੇਸ਼ ਰੁਕਿਆ ਹੋਇਆ ਹੈ। ‘ਆਪ’ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ: ਬਾਜਵਾ
Kapil Dev On Rishabh Pant Accident : ਰਿਸ਼ਭ ਪੰਤ ਦੇ ਹਾਦਸੇ 'ਤੇ ਕਪਿਲ ਦੇਵ ਬੋਲੇ- 'ਉਹ ਇਕ ਡਰਾਈਵਰ ਰੱਖ ਸਕਦੇ ਸੀ'
ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ 30 ਦਸੰਬਰ ਨੂੰ ਕਾਰ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਇਹ ਘਟਨਾ ਨਰਸਾਨ ਸਰਹੱਦ 'ਤੇ ਵਾਪਰੀ। ਉਹ ਦਿੱਲੀ ਤੋਂ ਰੁੜਕੀ ਜਾ ਰਿਹਾ ਸੀ। ਫਿਲਹਾਲ ਪੰਤ ਦੇਹਰਾਦੂਨ ਦੇ ਮੈਕਸ ਹਸਪਤਾਲ 'ਚ ਭਰਤੀ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਰਿਸ਼ਭ ਪੰਤ ਦੇ ਕਾਰ ਹਾਦਸੇ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਤ ਆਸਾਨੀ ਨਾਲ ਡਰਾਈਵਰ ਦਾ ਖਰਚਾ ਚੁੱਕ ਸਕਦਾ ਹੈ। ਇਸ ਦੌਰਾਨ ਉਹਨਾਂ ਨੇ ਇਹ ਵੀ ਦੱਸਿਆ ਕਿ ਇਕ ਵਾਰ ਮੇਰਾ ਮੋਟਰਸਾਈਕਲ ਨਾਲ ਐਕਸੀਡੈਂਟ ਹੋ ਗਿਆ ਸੀ।
Punjab News: ਕੈਬਨਿਟ ਮੰਤਰੀ ਹਰਜੋਤ ਬੈਂਸ ਧਮਕਾਉਣ ਵਾਲਾ ਨੌਜਵਾਨ ਗ੍ਰਿਫਤਾਰ
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਮੰਤਰੀ ਨੂੰ ਭੱਦੀ ਭਾਸ਼ਾ ਵਰਤ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
Punjab News: ਸ਼੍ਰੋਮਣੀ ਕਮੇਟੀ ਖਿਲਾਫ਼ 400 ਟਰੈਕਟਰਾਂ ਨਾਲ ਕੱਢਿਆ ਮਾਰਚ
ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਲੈ ਕੇ ਮਾਮਲਾ ਗਰਨਮਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਦਲ ਤੇ ਢੀਂਡਸਾ ਪਰਿਵਾਰ ’ਤੇ ਅੜਿੱਕਾ ਡਾਹੁਣ ਦੇ ਇਲਜ਼ਾਮ ਲਾਉਣ ਮਗਰੋਂ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਨੂੰ ਲੈ ਕੇ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਨੇ ਮੈਡੀਕਲ ਕਾਲਜ ਬਣਾਉਣ ਦੇ ਹੱਕ ਵਿੱਚ ਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਵਿੱਚ ਮਸਤੂਆਣਾ ਇਲਾਕੇ ਵਿੱਚ ਵਿਸ਼ਾਲ ਟਰੈਕਟਰ ਰੈਲੀ ਕੱਢੀ। ਕਿਸਾਨਾਂ ਤੇ ਇਲਾਕੇ ਦੇ ਲੋਕਾਂ ਨੇ ਕੜਾਕੇ ਦੀ ਸਰਦੀ ਵਿੱਚ 400 ਤੋਂ ਵੱਧ ਟਰੈਕਟਰਾਂ ਨਾਲ 10 ਤੋਂ ਵੱਧ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
Tunisha Sharma Death Case: ਤੁਨੀਸ਼ਾ ਸ਼ਰਮਾ ਸੁਸਾਈਡ ਕੇਸ 'ਚ ਸ਼ੀਜ਼ਾਨ ਦੇ ਵਕੀਲ ਦਾ ਵੱਡਾ ਦਾਅਵਾ
ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਤੁਨੀਸ਼ਾ ਸ਼ਰਮਾ ਦੇ ਦਿਹਾਂਤ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਖੁਦਕੁਸ਼ੀ ਦਾ ਮਾਮਲਾ ਲਗਾਤਾਰ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਤੁਨੀਸ਼ਾ ਸ਼ਰਮਾ ਦੀ ਮਾਂ ਵਨੀਤਾ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਮਾਮਲੇ 'ਚ ਦੋਸ਼ੀ ਅਦਾਕਾਰ ਸ਼ੀਜ਼ਾਨ ਮੁਹੰਮਦ ਖਾਨ ਅਤੇ ਉਸ ਦੇ ਪਰਿਵਾਰ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਇਸ ਦੌਰਾਨ ਸੋਮਵਾਰ ਨੂੰ ਸ਼ੀਜ਼ਾਨ ਖਾਨ ਦੇ ਪਰਿਵਾਰ ਅਤੇ ਉਸ ਦੇ ਵਕੀਲ ਦੀ ਤਰਫੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਸ ਦੀ ਧੀ ਦੇ ਤੁਨੀਸ਼ਾ ਸ਼ਰਮਾ ਨਾਲ ਰਿਸ਼ਤੇ ਦਾ ਖੁਲਾਸਾ ਕੀਤਾ ਗਿਆ।
Punjab Weather: ਮੌਸਮ ਵਿਭਾਗ ਵੱਲੋਂ 3 ਜਨਵਰੀ ਲਈ ਔਰੇਂਜ ਤੇ 4 ਤੋਂ 6 ਜਨਵਰੀ ਲਈ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ 6 ਜਨਵਰੀ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਲਈ ਮੌਸਮ ਵਿਭਾਗ ਨੇ 3 ਜਨਵਰੀ ਲਈ ਔਰੇਂਜ ਅਲਰਟ ਤੇ 4 ਤੋਂ 6 ਜਨਵਰੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਦਰਅਸਲ ਪੰਜਾਬ ਤੇ ਹਰਿਆਣਾ ਵਿੱਚ ਨਵਾਂ ਸਾਲ ਚੜ੍ਹਨ ਤੋਂ ਬਾਅਦ ਵੀ ਸੰਘਣੀ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੈ ਰਹੀ ਸੰਘਣੀ ਧੁੰਦ ਤੇ ਠੰਢ ਕਾਰਨ ਜਨ ਜੀਵਨ ਪ੍ਰਭਾਵਿਤ ਰਿਹਾ।