Punjab Breaking News LIVE: ਸੀਐਮ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ, ਪੰਜਾਬ 'ਚ ਮੁੜ ਬਦਲਿਆ ਮੌਸਮ, ਅ੍ਰੰਮਿਤਪਾਲ ਸਿੰਘ ਖਿਲਾਫ ਰਾਜਾ ਵੜਿੰਗ ਦੀ ਡੀਜੀਪੀ ਨੂੰ ਚਿੱਠੀ
Punjab Breaking News LIVE 02 March, 2023: ਸੀਐਮ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ, ਪੰਜਾਬ 'ਚ ਮੁੜ ਬਦਲਿਆ ਮੌਸਮ, ਅ੍ਰੰਮਿਤਪਾਲ ਸਿੰਘ ਖਿਲਾਫ ਰਾਜਾ ਵੜਿੰਗ ਦੀ ਡੀਜੀਪੀ ਨੂੰ ਚਿੱਠੀ
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਵਿੱਚ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਖੇਡ ਨੀਤੀ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਦਿੱਤੀ।
ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿਚ ਗਿਰਾਵਟ ਦੇ ਨਾਲ-ਨਾਲ ਸ਼ੇਅਰ ਬਾਜ਼ਾਰਾਂ ਦੇ ਵੱਖ-ਵੱਖ ਰੈਗੂਲੇਟਰੀ ਪਹਿਲੂਆਂ ਦੀ ਘੋਖ ਕਰਨ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਏਐੱਮ ਸਪਰੇ ਦੀ ਅਗਵਾਈ ਵਿਚ ਕਮੇਟੀ ਕਾਇਮ ਕਰਨ ਦਾ ਹੁਕਮ ਦਿੱਤਾ ਹੈ। ਕਮੇਟੀ ਨੂੰ ਦੋ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪਣੀ ਹੋਵੇਗੀ। ਸੁਪਰੀਮ ਕੋਰਟ ਨੇ ਇਹ ਵੱਡਾ ਕਦਮ ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਹਾਲ ਹੀ 'ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਚੁੱਕਿਆ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਰਾਤ ਦੇ ਤਾਪਮਾਨ 'ਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਹੁਣ 4 ਮਾਰਚ ਨੂੰ ਫਿਰ ਤੋਂ ਤਾਜ਼ਾ ਡਬਲਯੂਡੀ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਮਾਰਚ ਵਿੱਚ ਔਸਤ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅੱਜ ਪੂਰੀ ਹੋ ਗਈ ਹੈ। ਰਾਮ ਰਹੀਮ 40 ਦਿਨਾਂ ਦੀ ਪੈਰੋਲ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਅੱਜ ਸਰੰਡਰ ਨਹੀਂ ਕਰੇਗਾ। ਉਹ ਕੱਲ੍ਹ ਨੂੰ ਜੇਲ੍ਹ ਵਿੱਚ ਸਰੰਡਰ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਜੇਲ੍ਹ ਜਾਣ ਤੋਂ ਪਹਿਲਾਂ ਇੱਕ ਵਾਰ ਫਿਰ ਆਪਣੇ ਸਮਰਥਕਾਂ ਨੂੰ ਵੀਡੀਓ ਜਾਰੀ ਕਰਕੇ ਕੋਈ ਸੰਦੇਸ਼ ਦੇ ਸਕਦਾ ਹੈ। ਰਾਮ ਰਹੀਮ 21 ਜਨਵਰੀ ਨੂੰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਹੈ। ਮੰਤਰੀ ਧਾਲੀਵਾਲ ਨੇ ਵਿਸ਼ੇਸ਼ ਪ੍ਰਸਤਾਵ ਲਈ ਸਿੰਧੀਆ ਨਾਲ ਮੁਲਾਕਾਤ ਕੀਤੀ। ਧਾਲੀਵਾਲ ਨੇ ਸਿੰਧੀਆ ਨੂੰ ਮੰਗ ਪੱਤਰ ਸੌਂਪਿਆ ,ਜਿਸ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਅਤੇ ਅਮਰੀਕੀ ਸ਼ਹਿਰਾਂ ਜਿਵੇਂ ਨਿਊਯਾਰਕ, ਲਾਸ ਏਂਜਲਸ ਆਦਿ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਦੋਵੇਂ ਪਾਸੇ ਵੱਡੀ ਗਿਣਤੀ ਵਿੱਚ ਯਾਤਰੀਆਂ ਨੂੰ ਕਾਫੀ ਸੁਬਿਧਾ ਮਿਲੇਗੀ।
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਹੀਵਾਲ ਨਸਲ ਦੀਆਂ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰੇਗੀ ਤਾਂ ਜੋ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਹਰ ਸਾਲ ਕੌਮੀ ਨਸਲ ਸੁਧਾਰ ਮੇਲਾ ਕਰਵਾਇਆ ਜਾਵੇਗਾ। ਸਾਹੀਵਾਲ ਨਸਲ ਦਾ ਗੜ੍ਹ ਮੰਨੇ ਜਾਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢੀਂਗਾ ਵਾਲੀ (ਹਲਕਾ ਬੱਲੂਆਣਾ) ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਦੌਰਾਨ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਾਹੀਵਾਲ ਨਸਲ ਸੁਧਾਰ ਪ੍ਰੋਗਰਾਮ ਲਈ ਚੁਣਿਆ ਗਿਆ ਹੈ।
ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੇ ਵਿਕਾਸ ਨੂੰ ਰੋਕਣ ਦੇ ਰਾਹ ਪਈ ਹੋਈ ਹੈ। ਇਸੇ ਕੜੀ ਵਿਚ ਕੇਂਦਰ ਨੇ ਪੰਜਾਬ ਦੇ 3200 ਕਰੋੜ ਰੁਪਏ ਹਾਲੇ ਤੱਕ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਖ਼ੁਰਾਕ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾਂ ਜੋ ਕੇਂਦਰੀ ਫ਼ੰਡ ਰਿਲੀਜ਼ ਕਰਵਾਏ ਜਾ ਸਕਣ।
ਪੰਜਾਬ ਸਰਕਾਰ ਹੁਣ ਫ਼ਿਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜੇਗੀ। ਹਾਸਲ ਜਾਣਕਾਰੀ ਅਨੁਸਾਰ 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ।
ਪੰਜਾਬ ਸਮੇਤ ਦੇਸ਼ ਭਰ 'ਚ ਇਸ ਸਮੇਂ ਮੌਸਮ ਕੁਝ ਬਦਲਿਆ ਦਿਖਾਈ ਦੇ ਰਿਹਾ ਹੈ, ਜਿਸ ਨਾਲ ਹਲਕੀ ਠੰਢ ਵੀ ਮਹਿਸੂਸ ਹੋ ਰਹੀ ਹੈ। ਅੱਗੇ ਮਾਰਚ ਮਹੀਨਾ ਗਰਮੀ ਨਾਲ ਸ਼ੁਰੂ ਹੁੰਦਾ ਸੀ ਪਰ ਇਸ ਵਾਰ ਮਾਰਚ ਦਾ ਮਹੀਨਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨਾਲ ਸ਼ੁਰੂ ਹੋਇਆ ਹੈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲੀਆਂ, ਜਦਕਿ ਦੂਜੇ ਪਾਸੇ ਹਿਮਾਚਲ 'ਚ ਬੁੱਧਵਾਰ ਨੂੰ ਚਾਰ ਜ਼ਿਲਿਆਂ ਲਾਹੋਲ ਸਪਿਤੀ, ਕਿੰਨੋਰ, ਚੰਬਾ ਤੇ ਸਿਰਮੌਰ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਤੇ ਹੇਠਲੇ ਇਲਾਕਿਆਂ 'ਚ ਮੀਂਹ ਪਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੀ ਕੁੜੱਤਣ ਦਾ ਮਾਮਲਾ ਵੀ ਵਿਚਾਰਿਆ ਜਾ ਸਕਦਾ ਹੈ ਕਿਉਂਕਿ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ।
ਪਿਛੋਕੜ
Punjab Breaking News LIVE 02 March, 2023: ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੇਂਦਰ ਵੱਲੋਂ ਦਿਹਾਤੀ ਵਿਕਾਸ ਫ਼ੰਡ ਰੋਕਣ ਕਰਕੇ ਪੰਜਾਬ ਮੰਡੀ ਬੋਰਡ ਵਿੱਤੀ ਸੰਕਟ ਵਿੱਚ ਘਿਰ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀ ਕਿਸ਼ਤ ਨਹੀਂ ਮੋੜ ਸਕਿਆ। ਦਸੰਬਰ ਮਹੀਨੇ ਦੀ ਕਿਸ਼ਤ ਨਾ ਮੋਰਨ ਕਰਕੇ ਪੰਜਾਬ ਮੰਡੀ ਬੋਰਡ ਹੁਣ ਡਿਫਾਲਟਰ ਹੋ ਗਿਆ ਹੈ। ਕੇਂਦਰ ਸਰਕਾਰ ਨੇ ਦਿੱਤਾ ਪੰਜਾਬ ਨੂੰ ਇੱਕ ਹੋਰ ਝਟਕਾ
ਪਹਾੜਾਂ 'ਚ ਬਦਲੇ ਮੌਸਮ ਨੇ ਠੰਢ ਦਾ ਫ਼ਿਰ ਕਰਵਾਇਆ ਅਹਿਸਾਸ
Punjab Weather: ਪੰਜਾਬ ਸਮੇਤ ਦੇਸ਼ ਭਰ 'ਚ ਇਸ ਸਮੇਂ ਮੌਸਮ ਕੁਝ ਬਦਲਿਆ ਦਿਖਾਈ ਦੇ ਰਿਹਾ ਹੈ, ਜਿਸ ਨਾਲ ਹਲਕੀ ਠੰਢ ਵੀ ਮਹਿਸੂਸ ਹੋ ਰਹੀ ਹੈ। ਅੱਗੇ ਮਾਰਚ ਮਹੀਨਾ ਗਰਮੀ ਨਾਲ ਸ਼ੁਰੂ ਹੁੰਦਾ ਸੀ ਪਰ ਇਸ ਵਾਰ ਮਾਰਚ ਦਾ ਮਹੀਨਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨਾਲ ਸ਼ੁਰੂ ਹੋਇਆ ਹੈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲੀਆਂ, ਜਦਕਿ ਦੂਜੇ ਪਾਸੇ ਹਿਮਾਚਲ 'ਚ ਬੁੱਧਵਾਰ ਨੂੰ ਚਾਰ ਜ਼ਿਲਿਆਂ ਲਾਹੋਲ ਸਪਿਤੀ, ਕਿੰਨੋਰ, ਚੰਬਾ ਤੇ ਸਿਰਮੌਰ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਤੇ ਹੇਠਲੇ ਇਲਾਕਿਆਂ 'ਚ ਮੀਂਹ ਪਿਆ ਹੈ। ਪਹਾੜਾਂ 'ਚ ਬਦਲੇ ਮੌਸਮ ਨੇ ਠੰਢ ਦਾ ਫ਼ਿਰ ਕਰਵਾਇਆ ਅਹਿਸਾਸ
ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਲਈ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ
Punjab News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਵਿੱਚ ਚਿੱਠੀ ਸਾਂਝੀ ਕਰਕੇ ਲਿਖਿਆ, ਅਜਨਾਲਾ ਵਿਖੇ ਥਾਣੇ ਦੀ ਘੇਰਾਬੰਦੀ ਅਤੇ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਦੋਸ਼ੀ ਤੁਰੰਤ ਸਲਾਖਾਂ ਪਿੱਛੇ ਹੋਣੇ ਚਾਹੀਦੇ ਹਨ। ਪੰਜਾਬ ਸਰਕਾਰ ਦੀ ਅਣਗਹਿਲੀ ਨੇ ਸਾਡੀ ਪੰਜਾਬ ਪੁਲਿਸ ਦਾ ਮਨੋਬਲ ਢਾਹ ਦਿੱਤਾ ਹੈ। ਮੈਂ ਪੰਜਾਬ ਪੁਲਿਸ ਦੇ DGP ਨੂੰ ਪੱਤਰ ਲਿਖ ਕੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਲਈ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ
ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੀ ਕੁੜੱਤਣ ਦਾ ਮਾਮਲਾ ਵੀ ਵਿਚਾਰਿਆ ਜਾ ਸਕਦਾ ਹੈ ਕਿਉਂਕਿ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ
- - - - - - - - - Advertisement - - - - - - - - -