(Source: ECI/ABP News/ABP Majha)
Punjab Breaking News LIVE: ਅੱਜ ਤੋਂ ਸਵੇਰੇ 7.30 ਵਜੇ ਖੁੱਲ੍ਹੇ ਦਫਤਰ, 'ਆਪ' ਦੇ ਮੰਤਰੀ ਦੀ ਅਸ਼ਲੀਲ ਵੀਡੀਓ, ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ 'ਤੇ ਜੇਲ੍ਹ 'ਚ ਹਮਲੇ ਦੀ ਗੱਲ ਨਕਾਰੀ
Punjab Breaking News LIVE 02 May, 2023: ਅੱਜ ਤੋਂ ਸਵੇਰੇ 7.30 ਵਜੇ ਖੁੱਲ੍ਹੇ ਦਫਤਰ, 'ਆਪ' ਦੇ ਮੰਤਰੀ ਦੀ ਅਸ਼ਲੀਲ ਵੀਡੀਓ, ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ 'ਤੇ ਜੇਲ੍ਹ 'ਚ ਹਮਲੇ ਦੀ ਗੱਲ ਨਕਾਰੀ, ਪਾਰਾ 7 ਡਿਗਰੀ ਡਿੱਗਿਆ
LIVE
Background
Punjab Breaking News LIVE 02 May, 2023: ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਮੰਗਲਵਾਰ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹ ਗਏ। ਸੀਐਮ ਭਗਵੰਤ ਮਾਨ ਆਪਣੇ ਦਫ਼ਤਰ ਪਹੁੰਚ ਗਏ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇਸ ਨਾਲ ਬਹੁਤ ਫਾਇਦਾ ਹੋਵੇਗਾ ਅਤੇ ਮੈਂ ਇਸ ਪਹਿਲਕਦਮੀ ਵਿੱਚ ਪੰਜਾਬ ਦੇ ਲੋਕਾਂ ਨਾਲ ਹੱਥ ਮਿਲਾਉਣ ਦੀ ਉਮੀਦ ਕਰਦਾ ਹਾਂ। 7.30 ਵਜੇ ਖੁੱਲ੍ਹੇ ਸਰਕਾਰੀ ਦਫ਼ਤਰ
'ਆਪ' ਦੇ ਮੰਤਰੀ ਦੀ ਆਈ ਅਸ਼ਲੀਲ ਵੀਡੀਓ
Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਅਸ਼ਲੀਲ ਵੀਡੀਓ ਸੌਂਪ ਕੇ ਜਾਂਚ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ। ਆਪ ਦੇ ਮੰਤਰੀ ਦੀ ਆਈ ਅਸ਼ਲੀਲ ਵੀਡੀਓ
ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਮੌਤ, ਪੁਲਿਸ ਨੇ ਜੇਲ੍ਹ ਵਿੱਚ ਹਮਲਾ ਹੋਣ ਦੀ ਗੱਲ ਨਕਾਰੀ
Punjab News: ਮੋਰਿੰਡਾ ਦੇ ਗੁਰੂਘਰ ਵਿੱਚ ਬੇਅਦਬੀ ਕਰਨ ਵਾਲੇ ਦੀ ਦੋਸ਼ੀ ਦੀ ਮਾਨਸਾ ਦੀ ਜੇਲ੍ਹ ਵਿੱਚ ਮੌਤ ਹੋ ਗਈ ਜਿਸ ਤੋਂ ਬਾਅਦ ਮਾਨਸਾ ਦੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਹੈ ਕਿ ਮੋਰਿੰਡਾ ਬੇਅਦਬੀ ਕਾਂਡ ਦੇ ਮਾਨਸਾ ਜੇਲ੍ਹ ਵਿੱਚ ਬੰਦ ਦੋਸ਼ੀ ਜਸਵੀਰ ਸਿੰਘ ਜੱਸੀ ਦੀ ਮੌਤ ਉਸਦੀ ਜੇਲ੍ਹ ਵਿੱਚ ਤਬੀਅਤ ਵਿਗੜਣ ਕਾਰਨ ਹੀ ਹੋਈ ਹੈ ਅਤੇ ਜੇਲ੍ਹ ਵਿੱਚ ਉਸਤੇ ਕਿਸੇ ਵੀ ਤਰ੍ਹਾਂ ਦਾ ਕੋਈ ਹਮਲਾ ਜਾਂ ਫ਼ਿਰ ਝੜਪ ਨਹੀਂ ਹੋਈ। ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਮੌਤ, ਪੁਲਿਸ ਨੇ ਜੇਲ੍ਹ ਵਿੱਚ ਹਮਲਾ ਹੋਣ ਦੀ ਗੱਲ ਨਕਾਰੀ
ਅੱਤ ਦੀ ਗਰਮੀ ਵਾਲੇ ਦਿਨਾਂ 'ਚ ਪਾਰਾ 7 ਡਿਗਰੀ ਡਿੱਗਿਆ
Punjab Weather Update: ਬਦਲਦੇ ਮੌਸਮ ਕਾਰਨ ਪੰਜਾਬ ਵਿੱਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ ਵਿੱਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਤ ਦੀ ਗਰਮੀ ਵਾਲੇ ਦਿਨਾਂ 'ਚ ਪਾਰਾ 7 ਡਿਗਰੀ ਡਿੱਗਿਆ
CM Bhagwant Mann: ਪੰਜਾਬ 'ਚ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ
ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ।
Punjab News: ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਪੂਰੇ ਪੰਜਾਬ 'ਚ ਲਾਗੂ ਕਰਨ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਹਫ਼ਤੇ ਵਿੱਚ ਦੋ ਵਾਰ ਡਿਪਟੀ ਕਮਿਸ਼ਨਰ ਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਬੇੜਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ।
CM Bhagwant Mann: ਸੀਐਮ ਭਗਵੰਤ ਮਾਨ ਦਾ ਦਾਅਵਾ, ਦਫਤਰਾਂ ਦਾ ਸਮਾਂ ਬਦਲਣ ਨਾਲ 'ਨਵੇਂ ਯੁੱਗ ਦਾ ਆਗਾਜ਼'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ 'ਨਵੇਂ ਯੁੱਗ ਦਾ ਆਗਾਜ਼' ਹੋਇਆ ਹੈ। ਇਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ ਦੋ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ। ਪੰਜਾਬ ਸਿਵਲ ਸਕੱਤਰੇਤ-1 ਦੇ ਕਮੇਟੀ ਰੂਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਮਹੱਤਵਪੂਰਨ ਕਦਮ ਨਾਲ ਜਿੱਥੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉਥੇ ਹੀ ਇਹ ਕਦਮ ਸਰਕਾਰੀ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਵੀ ਸਹਾਈ ਹੋਵੇਗਾ।”
Weather Update: ਪੰਜਾਬ ਦੇ ਛੇ ਜ਼ਿਲ੍ਹਿਆਂ 'ਚ ਗੜ੍ਹੇ ਪੈਣ ਦਾ ਖਤਰਾ
ਪੰਜਾਬ ਵਿੱਚ ਮੌਸਮ ਮੁੜ ਕਹਿਰ ਢਾਏਗਾ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਹ ਮੌਸਮ ਅਗਲੇ ਕੁਝ ਦਿਨਾਂ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਜੇਕਰ ਮੀਂਹ ਤੇ ਤੇਜ਼ ਹਨੇਰੀ ਆਉਂਦੀ ਹੈ ਤਾਂ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲ-ਨਾਲ ਇਸ ਦਾ ਅਸਰ ਮੰਡੀਆਂ ਵਿੱਚ ਪਈ ਕਣਕ 'ਤੇ ਵੀ ਦੇਖਣ ਨੂੰ ਮਿਲੇਗਾ।
Sidhu Moose Wala: ਗੋਲਡੀ ਬਰਾੜ ਨੂੰ ਕੈਨੇਡਾ ਵਿੱਚ ਐਲਾਨਿਆਂ ਮੋਸਟ ਵਾਂਟੇਡ, ਹੁਣ ਹੋਵੇਗੀ ਕਾਰਵਾਈ !
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ "ਬੀ ਆਨ ਦਿ ਲੁੱਕ ਆਉਟ" ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ।