Punjab Breaking News LIVE: ਅੱਜ ਤੋਂ ਸਵੇਰੇ 7.30 ਵਜੇ ਖੁੱਲ੍ਹੇ ਦਫਤਰ, 'ਆਪ' ਦੇ ਮੰਤਰੀ ਦੀ ਅਸ਼ਲੀਲ ਵੀਡੀਓ, ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ 'ਤੇ ਜੇਲ੍ਹ 'ਚ ਹਮਲੇ ਦੀ ਗੱਲ ਨਕਾਰੀ

Punjab Breaking News LIVE 02 May, 2023: ਅੱਜ ਤੋਂ ਸਵੇਰੇ 7.30 ਵਜੇ ਖੁੱਲ੍ਹੇ ਦਫਤਰ, 'ਆਪ' ਦੇ ਮੰਤਰੀ ਦੀ ਅਸ਼ਲੀਲ ਵੀਡੀਓ, ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ 'ਤੇ ਜੇਲ੍ਹ 'ਚ ਹਮਲੇ ਦੀ ਗੱਲ ਨਕਾਰੀ, ਪਾਰਾ 7 ਡਿਗਰੀ ਡਿੱਗਿਆ

ABP Sanjha Last Updated: 02 May 2023 04:20 PM

ਪਿਛੋਕੜ

Punjab Breaking News LIVE 02 May, 2023: ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ।...More

CM Bhagwant Mann: ਪੰਜਾਬ 'ਚ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ।