Punjab Breaking News LIVE: ਸੁਖਬੀਰ ਬਾਦਲ ਲਈ ਨਵੀਂ ਚੁਣੌਤੀ, ਕੌਮਾਂਤਰੀ ਸਰਹੱਦ 'ਤੇ ਮਾਈਨਿੰਗ ਬੈਨ, ਗੁਜਰਾਤ ਤੇ ਹੋਰ ਸੂਬਿਆਂ 'ਚ ਪੰਜਾਬ ਤੋਂ ਸ਼ਰਾਬ ਸਪਲਾਈ, ਰਿਸ਼ਵਤਖੋਰੀ ਖਿਲਾਫ ਐਕਸ਼ਨ ਮੋਡ
Punjab Breaking News, 02 November 2022 LIVE Updates: ਸੁਖਬੀਰ ਬਾਦਲ ਲਈ ਨਵੀਂ ਚੁਣੌਤੀ, ਕੌਮਾਂਤਰੀ ਸਰਹੱਦ 'ਤੇ ਮਾਈਨਿੰਗ ਬੈਨ, ਗੁਜਰਾਤ ਤੇ ਹੋਰ ਸੂਬਿਆਂ 'ਚ ਪੰਜਾਬ ਤੋਂ ਸ਼ਰਾਬ ਸਪਲਾਈ, ਰਿਸ਼ਵਤਖੋਰੀ ਖਿਲਾਫ ਐਕਸ਼ਨ ਮੋਡ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਵਿਭਾਗਾਂ ਦੀ ਕਾਰਜਗੁਜ਼ਾਰੀ ਦੀ ਵਿਸਥਾਰਤ ਰਿਪੋਰਟ ’ਤੇ ਚਰਚਾ ਕੀਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਮੀਟਿੰਗ ’ਚ ਸਿਹਤ, ਪੀਡਬਲਿਯੂਡੀ ਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਭਾਜਪਾ ਆਗੂਆਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਇੱਕ ਸੀਨੀਅਰ ਆਈਏਐਸ ਨੂੰ MeToo ਦੇ ਇਲਜ਼ਾਮ ਲੱਗੇ ਹਨ। ਸ਼ਿਕਾਇਤ ਮਿਲਦੇ ਹੀ ਮੁੱਖ ਸਕੱਤਰ ਨੇ ਅਧਿਕਾਰੀ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਆਈਏਐਸ ਅਧਿਕਾਰੀ 'ਤੇ ਸਕੱਤਰੇਤ 'ਚ ਮਹਿਲਾ ਕਰਮਚਾਰੀਆਂ 'ਤੇ ਟਿੱਪਣੀ ਕਰਨ ਦਾ ਦੋਸ਼ ਹੈ। ਇਨ੍ਹਾਂ ਔਰਤਾਂ ਦਾ ਦੋਸ਼ ਹੈ ਕਿ ਅਧਿਕਾਰੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਨ ਲਈ ਤਿਆਰ ਹੈ। ਅਧਿਕਾਰੀ ਨੂੰ ਹਾਲ ਹੀ ਵਿੱਚ ਇੱਕ ਵੱਡੇ ਵਿਭਾਗ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਸੀ।
ਦੇਸ਼ ਵਿੱਚ ਪਰਾਲੀ ਸਾੜਨ ਦਾ ਮਾਮਲਾ ਗਰਮਾ ਗਿਆ ਹੈ। ਸਿਆਸੀ ਪਾਰਟੀਆਂ ਇੱਕ-ਦੂਜੇ ਉੱਪਰ ਇਲਜ਼ਾਮ ਲਾ ਰਹੀਆਂ ਹਨ। ਇਸ ਸਭ ਵਿਚਾਲੇ ਪੰਜਾਬ ਤੇ ਦਿੱਲੀ ਵਿਚਲੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਪਲਟਵਾਰ ਕਰਦਿਆਂ ਬੀਜੇਪੀ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਬੀਜੇਪੀ ਕਿਸਾਨਾਂ ਨੂੰ ਬਦਨਾਮ ਨਾ ਕਰੇ।
ਖ਼ੁਰਾਕ ਤੇ ਸਿਵਲ ਸਪਲਾਈਜ਼ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ 'ਚ ਊਣਤਾਈ ਸਾਹਮਣੇ ਆਉਣ 'ਤੇ ਖ਼ਰੀਦ ਏਜੰਸੀ ਦੇ ਸਬੰਧਤ ਅਮਲੇ ਤੇ ਆੜ੍ਹਤੀ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਰਾਹੁਲ ਭੰਡਾਰੀ ਵੱਲੋਂ ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਰਾਜਪੁਰਾ ਪੁੱਜੇ ਸਨ।
ਲੁਧਿਆਣਾ ਦੇ ਬੁੱਢੇ ਦਰਿਆ ਦੇ ਕਾਇਆ ਕਲਪ ਦਾ ਮਾਮਲਾ ਗਰੀਨ ਟ੍ਰਿਬਿਊਨਲ ਕੋਲ ਪਹੁੰਚ ਗਿਆ ਹੈ। ਡੇਅਰੀਆਂ ਦੀ ਰਹਿੰਦ-ਖੂੰਹਦ ਨੂੰ ਟ੍ਰੀਟ ਕਰਨ ਦੇ ਨਾਂ 'ਤੇ ਲਾਏ ਜਾ ਰਹੇ ਈਟੀਪੀ ਨੂੰ ਗਰੀਨ ਟ੍ਰਿਬਿਊਨਲ ਕੋਲ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰਾਂ ਨੇ ਕਿਹਾ ਹੈ ਕਿ ਈਟੀਪੀ ਡੇਅਰੀਆਂ ਦੀ ਰਹਿੰਦ-ਖੂੰਹਦ ਲਈ ਕਾਮਯਾਬ ਨਹੀਂ ਹਨ। ਇਹ ਪੂਰੇ 840 ਕਰੋੜ ਦੇ ਪ੍ਰੋਜੈਕਟ ਨੂੰ ਖ਼ਰਾਬ ਕਰ ਦੇਣਗੇ।
ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਫਿੱਕੀ ਬੈਂਕਿੰਗ ਕਾਨਫਰੰਸ ਵਿੱਚ ਕਿਹਾ ਕਿ ਸੈਂਟਰਲ ਬੈਂਕ ਡਿਜੀਟਲ ਕਰੰਸੀ (CBDC) ਦਾ ਪ੍ਰਚੂਨ ਹਿੱਸਾ ਇਸ ਮਹੀਨੇ ਦੇ ਅੰਤ ਤੱਕ ਅਜ਼ਮਾਇਸ਼ ਲਈ ਲਾਂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਈ-ਰੁਪਏ (e-Rupee) ਦੀ ਸ਼ੁਰੂਆਤ ਦੇਸ਼ ਦੇ ਮੁਦਰਾ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਪਲ ਸੀ ਅਤੇ ਇਸ ਨਾਲ ਕਾਰੋਬਾਰ ਕਰਨ ਦੇ ਤਰੀਕੇ ਵਿੱਚ ਮਹੱਤਵਪੂਰਨ ਬਦਲਾਅ ਦੇਖਣ ਨੂੰ ਮਿਲਣਗੇ।
ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੁਜਰਾਤ ਅਤੇ ਹੋਰ ਸੂਬਿਆਂ 'ਚ ਸ਼ਰਾਬ ਦੀ ਤਸਕਰੀ ਨੂੰ ਰੋਕਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਗੁਜਰਾਤ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੰਜਾਬ 'ਚ ਬਣੀ ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਤੋਂ ਇਲਾਵਾ ਬਿਹਾਰ ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਸ਼ਰਾਬ ਦੀ ਤਸਕਰੀ ਦਾ ਸਿਲਸਿਲਾ ਜ਼ੋਰਾਂ ’ਤੇ ਹੈ। ਬਾਜਵਾ ਨੇ ਚੋਣ ਕਮਿਸ਼ਨ ਨੂੰ ਵੀ ਇਸ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ ਤਾਂ ਜੋ ਗੁਜਰਾਤ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਨਵੀਂ ਚੁਣੌਤੀ ਆਣ ਖੜ੍ਹੀ ਹੈ। ਇਸ ਵਾਰ ਉਨ੍ਹਾਂ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਨਾ ਔਖਾ ਹੋ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਅਜੇ ਤੱਕ ਕੁਝ ਸਪਸ਼ਟ ਨਹੀਂ ਹੋ ਸਕਿਆ। ਬੀਬੀ ਜਗੀਰ ਕੌਰ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਪ੍ਰਧਾਨਗੀ ਦੀ ਚੋਣ ਲੜਣਗੇ। ਹੁਣ ਜਾਂ ਤਾਂ ਸੁਖਬੀਰ ਬਾਦਲ ਨੂੰ ਬੀਬੀ ਜਗੀਰ ਕੌਰ ਦੇ ਨਾਂ ਉੱਪਰ ਹੀ ਮੋਹਰ ਲਾਉਣੀ ਪਏਗਾ ਜਾਂ ਫਿਰ ਪਾਰਟੀ ਅੰਦਰ ਨਵੀਂ ਸਫਾਬੰਦੀ ਸ਼ੁਰੂ ਹੋ ਜਾਏਗੀ।
ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ ਰਿਕਾਰਡ 1,842 ਘਟਨਾਵਾਂ ਸਾਹਮਣੇ ਆਈਆਂ ਹਨ। ਵਿਰੋਧੀ ਧਿਰ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ (BJP) ਨੇ 'ਆਮ ਆਦਮੀ ਪਾਰਟੀ' (AAP) ਸਰਕਾਰ 'ਤੇ ਨਿਸ਼ਾਨਾ ਸਾਧਿਆ। ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ 'ਤੇ ਭਾਜਪਾ ਨੇ 'ਆਪ' ਸਰਕਾਰ ਨੂੰ ਘੇਰਦਿਆਂ ਕਿਹਾ ਕਿ 'ਇਸ ਨੂੰ ਆਪਣੀ 'ਗੂੜ੍ਹੀ ਨੀਂਦ' ਤੋਂ ਜਾਗਣਾ ਚਾਹੀਦਾ ਹੈ।'
ਪਿਛੋਕੜ
Punjab Breaking News, 02 November 2022 LIVE Updates: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਨਵੀਂ ਚੁਣੌਤੀ ਆਣ ਖੜ੍ਹੀ ਹੈ। ਇਸ ਵਾਰ ਉਨ੍ਹਾਂ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਨਾ ਔਖਾ ਹੋ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਅਜੇ ਤੱਕ ਕੁਝ ਸਪਸ਼ਟ ਨਹੀਂ ਹੋ ਸਕਿਆ। ਬੀਬੀ ਜਗੀਰ ਕੌਰ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਪ੍ਰਧਾਨਗੀ ਦੀ ਚੋਣ ਲੜਣਗੇ। ਹੁਣ ਜਾਂ ਤਾਂ ਸੁਖਬੀਰ ਬਾਦਲ ਨੂੰ ਬੀਬੀ ਜਗੀਰ ਕੌਰ ਦੇ ਨਾਂ ਉੱਪਰ ਹੀ ਮੋਹਰ ਲਾਉਣੀ ਪਏਗਾ ਜਾਂ ਫਿਰ ਪਾਰਟੀ ਅੰਦਰ ਨਵੀਂ ਸਫਾਬੰਦੀ ਸ਼ੁਰੂ ਹੋ ਜਾਏਗੀ। ਸੁਖਬੀਰ ਬਾਦਲ ਸਾਹਮਣੇ ਨਵੀਂ ਚੁਣੌਤੀ ! ਹੁਣ 9 ਨਵੰਬਰ ਨੂੰ ਹੋ ਸਕਦਾ ਵੱਡਾ ਧਮਾਕਾ
ਕੌਮਾਂਤਰੀ ਸਰਹੱਦ ਦੇ 1 ਕਿਲੋਮੀਟਰ ਦੇ ਅੰਦਰ ਹੁਣ ਮਾਈਨਿੰਗ ਨਹੀਂ ਹੋਵੇਗੀ
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਮਾਈਨਿੰਗ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਾਇਰੇ ਵਿੱਚ ਆਉਣ ਤੋਂ ਕਰੀਬ ਤਿੰਨ ਮਹੀਨਿਆਂ ਬਾਅਦ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੌਮਾਂਤਰੀ ਸਰਹੱਦ ਦੇ ਇੱਕ ਕਿਲੋਮੀਟਰ ਦੇ ਅੰਦਰ ਕਾਨੂੰਨੀ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਕਿਹਾ ਹੈ ਕਿ ਇਹ ਫੈਸਲਾ ਫੌਜ ਅਤੇ ਬੀਐਸਐਫ ਵੱਲੋਂ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਸਰਕਾਰ ਨੇ ਕਿਹਾ ਕਿ 18 ਅਕਤੂਬਰ ਦੇ ਹੁਕਮਾਂ ਦੇ ਅਨੁਸਾਰ ਲਏ ਗਏ ਇੱਕ ਹੋਰ ਫੈਸਲੇ ਦੇ ਅਨੁਸਾਰ, ਸਕ੍ਰੀਨਿੰਗ-ਕਮ-ਵਾਸ਼ਿੰਗ ਪਲਾਂਟ ਅਤੇ ਸਟੋਨ ਕਰੱਸ਼ਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਦੋ ਕਿਲੋਮੀਟਰ ਦੇ ਅੰਦਰ ਕੰਮ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਕੌਮਾਂਤਰੀ ਸਰਹੱਦ ਦੇ 1 ਕਿਲੋਮੀਟਰ ਦੇ ਅੰਦਰ ਹੁਣ ਮਾਈਨਿੰਗ ਨਹੀਂ ਹੋਵੇਗੀ
ਗੁਜਰਾਤ ਚੋਣਾਂ ਨੂੰ ਲੈ ਕੇ ਕਾਂਗਰਸ ਨੇ 'ਆਪ' ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ
ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੁਜਰਾਤ ਤੇ ਹੋਰ ਸੂਬਿਆਂ 'ਚ ਸ਼ਰਾਬ ਦੀ ਤਸਕਰੀ ਨੂੰ ਰੋਕਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਗੁਜਰਾਤ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੰਜਾਬ 'ਚ ਬਣੀ ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਤੋਂ ਇਲਾਵਾ ਬਿਹਾਰ ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਸ਼ਰਾਬ ਦੀ ਤਸਕਰੀ ਦਾ ਸਿਲਸਿਲਾ ਜ਼ੋਰਾਂ ’ਤੇ ਹੈ। ਬਾਜਵਾ ਨੇ ਚੋਣ ਕਮਿਸ਼ਨ ਨੂੰ ਵੀ ਇਸ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ ਤਾਂ ਜੋ ਗੁਜਰਾਤ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਗੁਜਰਾਤ ਚੋਣਾਂ ਨੂੰ ਲੈ ਕੇ ਕਾਂਗਰਸ ਨੇ 'ਆਪ' ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ
ਪੰਜਾਬ 'ਚ ਰਿਸ਼ਵਤਖੋਰੀ ਨੂੰ ਰੋਕਣ ਲਈ ਐਕਸ਼ਨ ਮੋਡ 'ਚ ਸਰਕਾਰ
ਪੰਜਾਬ ਵਿੱਚ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਸਥਿਤੀ ਇਹ ਹੈ ਕਿ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਸਰਕਾਰ ਕੋਲ ਪਹੁੰਚੀਆਂ ਹਨ। ਹੁਣ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀਆਂ ਸਮੇਤ ਸਿਵਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਲਗਾਤਾਰ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਿਛਲੇ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ ਹਨ। ਇਨ੍ਹਾਂ ਵਿੱਚੋਂ 5551 ਸ਼ਿਕਾਇਤਕਰਤਾਵਾਂ ਨੇ ਸ਼ਿਕਾਇਤ ਦੇ ਨਾਲ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਭੇਜ ਦਿੱਤੀ ਹੈ। ਪੰਜਾਬ 'ਚ ਰਿਸ਼ਵਤਖੋਰੀ ਨੂੰ ਰੋਕਣ ਲਈ ਐਕਸ਼ਨ ਮੋਡ 'ਚ ਸਰਕਾਰ
ਪੰਜਾਬ 'ਚ ਪਰਾਲੀ ਸਾੜਨ ਦੀਆਂ 1800 ਤੋਂ ਵੱਧ ਘਟਨਾਵਾਂ ਆਈਆਂ ਸਾਹਮਣੇ
ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ ਰਿਕਾਰਡ 1,842 ਘਟਨਾਵਾਂ ਸਾਹਮਣੇ ਆਈਆਂ ਹਨ। ਵਿਰੋਧੀ ਧਿਰ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ (BJP) ਨੇ 'ਆਮ ਆਦਮੀ ਪਾਰਟੀ' (AAP) ਸਰਕਾਰ 'ਤੇ ਨਿਸ਼ਾਨਾ ਸਾਧਿਆ। ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ 'ਤੇ ਭਾਜਪਾ ਨੇ 'ਆਪ' ਸਰਕਾਰ ਨੂੰ ਘੇਰਦਿਆਂ ਕਿਹਾ ਕਿ 'ਇਸ ਨੂੰ ਆਪਣੀ 'ਗੂੜ੍ਹੀ ਨੀਂਦ' ਤੋਂ ਜਾਗਣਾ ਚਾਹੀਦਾ ਹੈ।' ਪੰਜਾਬ 'ਚ ਪਰਾਲੀ ਸਾੜਨ ਦੀਆਂ 1800 ਤੋਂ ਵੱਧ ਘਟਨਾਵਾਂ ਆਈਆਂ ਸਾਹਮਣੇ
- - - - - - - - - Advertisement - - - - - - - - -