Punjab Breaking News LIVE: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਬੰਬ ਮਿਲਣ ਮਗਰੋਂ ਅਲਰਟ, ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ, ਪਾਕਿਸਤਾਨੀ ਘੁਸਪੈਠੀਆ ਢੇਰ, ਐਸਐਸਪੀ ਦਫ਼ਤਰ ਦੀ ਕੰਧ ’ਤੇ ਖਾਲਿਸਤਾਨੀ ਨਾਅਰੇ
Punjab Breaking News, 03 january 2023 LIVE Updates: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਬੰਬ ਮਿਲਣ ਮਗਰੋਂ ਅਲਰਟ, ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ, ਪਾਕਿਸਤਾਨੀ ਘੁਸਪੈਠੀਆ ਢੇਰ, ਐਸਐਸਪੀ ਦਫ਼ਤਰ ਦੀ ਕੰਧ ’ਤੇ ਖਾਲਿਸਤਾਨੀ ਨਾਅਰੇ
ਕੈਨੇਡਾ ਦੀ ਟਰੂਡੋ ਸਰਕਾਰ ਨੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ 1 ਜਨਵਰੀ ਤੋਂ ਵਿਦੇਸ਼ੀਆਂ 'ਤੇ ਕੈਨੇਡਾ 'ਚ ਜਾਇਦਾਦ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਸਾਲਾਂ ਦੌਰਾਨ, ਬਹੁਤ ਸਾਰੇ ਪੰਜਾਬੀਆਂ ਨੇ ਆਪਣੇ ਲਈ ਕੈਨੇਡਾ ਵਿੱਚ ਘਰ ਆਦਿ ਖਰੀਦੇ ਹਨ ਤੇ ਕੁਝ ਆਪਣੇ ਬੱਚਿਆਂ ਲਈ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹਨ। ਨਵੀਂ ਪਾਬੰਦੀ ਤੋਂ ਬਾਅਦ ਭਾਰਤੀਆਂ ਦੇ ਨਾਲ-ਨਾਲ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ, ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਵਿਦੇਸ਼ੀਆਂ ਵੱਲੋਂ ਘਰ ਖਰੀਦਣ ਕਾਰਨ ਕੈਨੇਡਾ ਵਿੱਚ ਜਾਇਦਾਦ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀਆਂ ਉੱਪਰ ਪਏਗਾ। ਇਸ ਦਾ ਕਾਰਨ ਇਹ ਹੈ ਕਿ ਪੰਜਾਬੀ ਨਾਲ ਸਿਰਫ ਜਾਇਦਾਦ ਖਰੀਦਦੇ ਹਨ ਸਗੋਂ ਵੱਡੀ ਗਿਣਤੀ ਵਿੱਚ ਪ੍ਰਾਪਰਟੀ ਦੀ ਕਾਰੋਬਾਰ ਵੀ ਕਰਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿੱਚ ਦਿੱਤਾ ਗਿਆ ਹੈ। ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ। ਖੰਨਾ ਵਿਖੇ ਇਹ ਯਾਤਰਾ 11 ਜਨਵਰੀ ਨੂੰ ਆਵੇਗੀ ਤੇ ਰਾਤ ਨੂੰ ਇੱਥੇ ਸਟੇ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਮਤਾ ਪਾਸ ਕਰਕੇ ਸਰਕਾਰ ਨੂੰ ਪੇਸ਼ਕਸ਼ ਕੀਤੀ ਸੀ ਕਿ ਜੇਕਰ ਉਹ ਗੁਰਦੁਆਰੇ ਦੀ ਜ਼ਮੀਨ ਲੈਣਾ ਚਾਹੁੰਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਲਿਖ਼ਤੀ ਗੱਲਬਾਤ ਕਰ ਸਕਦੀ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਜੁੱਟੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਬਾਰੇ ਕਿਸਾਨਾਂ ਤੇ ਖੇਤੀ ਮਾਹਿਰਾਂ ਤੋਂ ਸਲਾਹ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਨਾਲ ਸਲਾਹ ਕਰਕੇ ਹੀ ਫੈਸਲੇ ਲਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀਬਾੜੀ ਮਹਿਕਮੇ ਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਫਸਰਾਂ ਨਾਲ ਮੀਟਿੰਗ ਕਰ ਰਹੇ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਜੁੱਟੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਬਾਰੇ ਕਿਸਾਨਾਂ ਤੇ ਖੇਤੀ ਮਾਹਿਰਾਂ ਤੋਂ ਸਲਾਹ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਨਾਲ ਸਲਾਹ ਕਰਕੇ ਹੀ ਫੈਸਲੇ ਲਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀਬਾੜੀ ਮਹਿਕਮੇ ਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਫਸਰਾਂ ਨਾਲ ਮੀਟਿੰਗ ਕਰ ਰਹੇ ਸੀ।
ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਹੁਣ ਵਿਜੀਲੈਂਸ ਦੇ ਨਿਸ਼ਾਨੇ 'ਤੇ ਹਨ। ਇਹ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਲੀਡਰਾਂ ਤੋਂ ਵਿਜੀਲੈਂਸ ਪੁੱਛਗਿੱਛ ਕਰ ਰਹੀ ਹੈ। ਹੁਣ ਵਿਜੀਲੈਂਸ ਨੇ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬਲਬੀਰ ਸਿੱਧੂ ’ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮੁਹਾਲੀ ਤੇ ਰੂਪਨਗਰ ਜ਼ਿਲ੍ਹੇ ਵਿੱਚ ਆਮਦਨ ਤੋਂ ਵੱਧ ਬਹੁ-ਕਰੋੜੀ ਜ਼ਮੀਨਾਂ ਖ਼ਰੀਦਣ ਦਾ ਦੋਸ਼ ਹੈ। ਉਂਝ ਪੰਜਾਬ ਵਿੱਚ ਸੱਤਾ ਪਰਿਵਰਤਨ ਹੋਣ ਤੋਂ ਬਾਅਦ ਦੋਵੇਂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਪਰ ਵਿਜੀਲੈਂਸ ਉਨ੍ਹਾਂ ਦਾ ਪਿੱਛਾ ਛੱਡ ਨਹੀਂ ਰਹੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਮਤਾ ਪਾਸ ਕਰਕੇ ਸਰਕਾਰ ਨੂੰ ਪੇਸ਼ਕਸ਼ ਕੀਤੀ ਸੀ ਕਿ ਜੇਕਰ ਉਹ ਗੁਰਦੁਆਰੇ ਦੀ ਜ਼ਮੀਨ ਲੈਣਾ ਚਾਹੁੰਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਲਿਖ਼ਤੀ ਗੱਲਬਾਤ ਕਰ ਸਕਦੀ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।
ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਦੇ ਮੁੱਖ ਮੰਤਰੀ 'ਤੇ ਆਪਣੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਕਿ ਵਿਰੋਧੀ ਧਿਰ ਇਸ 'ਚ ਰਾਜਨੀਤੀ ਕਰ ਰਹੀ ਹੈ, ਪੂਰੀ ਤਰ੍ਹਾਂ ਨਾਲ ਗਲਤ ਹੈ ਤੇ ਇਹ ਸਪੱਸ਼ਟ ਕਰਦਾ ਹੈ ਕਿ ਮੁੱਖ ਮੰਤਰੀ ਇਸ 'ਚ ਸੰਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮਹਿਲਾ ਕੋਚ ਨੇ ਕਿਹਾ ਕਿ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਆਪਣੇ ਮੰਤਰੀ ਸੰਦੀਪ ਸਿੰਘ ਦੇ ਨਾਲ ਖੜ੍ਹੇ ਹੋਣ ਦੇ ਬਾਵਜੂਦ ਮੈਂ ਇਹ ਲੜਾਈ ਲੜਾਂਗੀ। ਮਹਿਲਾ ਕੋਚ ਨੇ ਚੰਡੀਗੜ੍ਹ ਪੁਲਿਸ 'ਤੇ ਭਰੋਸਾ ਪ੍ਰਗਟਾਇਆ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਇਨਸਾਫ ਜ਼ਰੂਰ ਦੇਵੇਗੀ। ਮਹਿਲਾ ਕੋਚ ਨੇ ਕਿਹਾ ਕਿ ਨਾ ਤਾਂ ਸੰਦੀਪ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਤੇ ਨਾ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਠੰਢ ਦੇ ਧੁੰਦ ਦਾ ਕਹਿਰ ਜਾਰੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਹਾੜੀ ਇਲਾਕਿਆਂ ਨਾਲੋਂ ਮੈਦਾਨੀ ਇਲਾਕੇ ਵੱਧ ਠੰਢੇ ਹੋਣ ਲੱਗੇ ਹਨ। ਪੰਜਾਬ ਦੇ ਬਠਿੰਡਾ ਦਾ ਪਾਰਾ ਹਿਮਾਚਲ ਦੇ ਸ਼ਿਮਲਾ ਤੋਂ ਵੀ ਹੇਠਾਂ ਚਲਾ ਗਿਆ। ਲੰਘੇ ਦਿਨ ਸ਼ਿਮਲਾ ਦਾ ਘੱਟੋ-ਘੱਟ ਪਾਰਾ 2.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਜਦੋਂਕਿ ਬਠਿੰਡਾ ਦਾ ਤਾਪਮਾਨ 0.4 ਡਿਗਰੀ ਤੱਕ ਹੇਠਾਂ ਚਲਾ ਗਿਆ। ਇਸ ਲਈ ਬਠਿੰਡਾ ਸ਼ਿਮਲਾ ਨਾਲੋਂ ਵੀ ਠੰਢਾ ਰਿਹਾ।
ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਕਾਂਸਲ-ਨਿਆਗਾਓਂ ਟੀ-ਪੁਆਇੰਟ ਨੇੜੇ ਮਿਲੇ ਬੰਬ ਦੀ ਜਾਂਚ ਲਈ ਅੱਜ ਚੰਡੀਮੰਦਰ ਤੋਂ ਫੌਜ ਦੀ ਟੀਮ ਪਹੁੰਚੇਗੀ। ਇਸ ਦੌਰਾਨ ਬੰਬ ਡਿਸਪੋਜਲ ਟੀਮ ਇਸ ਨੂੰ ਡਿਫਿਊਜ਼ ਕਰੇਗੀ। ਚੰਡੀਗੜ੍ਹ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਇਸ ਦੀ ਜਾਣਕਾਰੀ ਫੌਜ ਨੂੰ ਦਿੱਤੀ ਸੀ। ਹਨੇਰਾ ਹੋਣ ਕਾਰਨ ਫੌਜ ਦੀ ਟੀਮ ਰਾਤ ਨੂੰ ਨਹੀਂ ਪਹੁੰਚੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਵੀ ਉਸੇ ਥਾਂ ਦੇ ਨੇੜੇ ਹੈ, ਜਿੱਥੇ ਬੰਬ ਮਿਲਿਆ ਸੀ। ਇਹ ਬੰਬ ਰਾਜਿੰਦਰਾ ਪਾਰਕ ਦੇ ਸਾਹਮਣੇ ਅੰਬਾਂ ਦੇ ਬਾਗ ਵਿੱਚ ਪਿਆ ਮਿਲਿਆ ਸੀ। ਇਹ ਦੇਖ ਕੇ ਟਿਊਬਵੈੱਲ ਅਪਰੇਟਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ
ਪਿਛੋਕੜ
Punjab Breaking News, 03 january 2023 LIVE Updates: ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਕਾਂਸਲ-ਨਿਆਗਾਓਂ ਟੀ-ਪੁਆਇੰਟ ਨੇੜੇ ਮਿਲੇ ਬੰਬ ਦੀ ਜਾਂਚ ਲਈ ਅੱਜ ਚੰਡੀਮੰਦਰ ਤੋਂ ਫੌਜ ਦੀ ਟੀਮ ਪਹੁੰਚੇਗੀ। ਇਸ ਦੌਰਾਨ ਬੰਬ ਡਿਸਪੋਜਲ ਟੀਮ ਇਸ ਨੂੰ ਡਿਫਿਊਜ਼ ਕਰੇਗੀ। ਚੰਡੀਗੜ੍ਹ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਇਸ ਦੀ ਜਾਣਕਾਰੀ ਫੌਜ ਨੂੰ ਦਿੱਤੀ ਸੀ। ਹਨੇਰਾ ਹੋਣ ਕਾਰਨ ਫੌਜ ਦੀ ਟੀਮ ਰਾਤ ਨੂੰ ਨਹੀਂ ਪਹੁੰਚੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਵੀ ਉਸੇ ਥਾਂ ਦੇ ਨੇੜੇ ਹੈ, ਜਿੱਥੇ ਬੰਬ ਮਿਲਿਆ ਸੀ। ਇਹ ਬੰਬ ਰਾਜਿੰਦਰਾ ਪਾਰਕ ਦੇ ਸਾਹਮਣੇ ਅੰਬਾਂ ਦੇ ਬਾਗ ਵਿੱਚ ਪਿਆ ਮਿਲਿਆ ਸੀ। ਇਹ ਦੇਖ ਕੇ ਟਿਊਬਵੈੱਲ ਅਪਰੇਟਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। CM ਭਗਵੰਤ ਮਾਨ ਦੀ ਕੋਠੀ ਨੇੜੇ ਕਿਵੇਂ ਪਹੁੰਚਿਆ ਬੰਬ? ਫੌਜ ਦੀ ਟੀਮ ਪਹੁੰਚੇਗੀ
ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ! ਪਾਰਾ 0.4 ਡਿਗਰੀ ਤੱਕ ਫਿਸਲਿਆ
Punjab Weather: ਠੰਢ ਦੇ ਧੁੰਦ ਦਾ ਕਹਿਰ ਜਾਰੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਹਾੜੀ ਇਲਾਕਿਆਂ ਨਾਲੋਂ ਮੈਦਾਨੀ ਇਲਾਕੇ ਵੱਧ ਠੰਢੇ ਹੋਣ ਲੱਗੇ ਹਨ। ਪੰਜਾਬ ਦੇ ਬਠਿੰਡਾ ਦਾ ਪਾਰਾ ਹਿਮਾਚਲ ਦੇ ਸ਼ਿਮਲਾ ਤੋਂ ਵੀ ਹੇਠਾਂ ਚਲਾ ਗਿਆ। ਲੰਘੇ ਦਿਨ ਸ਼ਿਮਲਾ ਦਾ ਘੱਟੋ-ਘੱਟ ਪਾਰਾ 2.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਜਦੋਂਕਿ ਬਠਿੰਡਾ ਦਾ ਤਾਪਮਾਨ 0.4 ਡਿਗਰੀ ਤੱਕ ਹੇਠਾਂ ਚਲਾ ਗਿਆ। ਇਸ ਲਈ ਬਠਿੰਡਾ ਸ਼ਿਮਲਾ ਨਾਲੋਂ ਵੀ ਠੰਢਾ ਰਿਹਾ। ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ! ਪਾਰਾ 0.4 ਡਿਗਰੀ ਤੱਕ ਫਿਸਲਿਆ
ਬੀਐਸਐਫ ਵੱਲੋਂ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆ ਢੇਰ
Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਹੈ। ਬੀਐਸਐਫ ਨੇ ਸਰਹੱਦ 'ਤੇ ਰਾਤ ਨੂੰ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਿਆ ਹੈ। ਉਸ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ। ਇਲਾਕੇ ਦੀ ਤਲਾਸ਼ੀ ਜਾਰੀ ਹੈ। ਬੀਐਸਐਫ ਵੱਲੋਂ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆ ਢੇਰ
ਮਹਿਲਾ ਕੋਚ ਵੱਲੋਂ ਹਰਿਆਣਾ ਦਾ ਸੀਐਮ 'ਤੇ ਗੰਭੀਰ ਇਲਜ਼ਾਮ
Haryana News: ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਦੇ ਮੁੱਖ ਮੰਤਰੀ 'ਤੇ ਆਪਣੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਕਿ ਵਿਰੋਧੀ ਧਿਰ ਇਸ 'ਚ ਰਾਜਨੀਤੀ ਕਰ ਰਹੀ ਹੈ, ਪੂਰੀ ਤਰ੍ਹਾਂ ਨਾਲ ਗਲਤ ਹੈ ਤੇ ਇਹ ਸਪੱਸ਼ਟ ਕਰਦਾ ਹੈ ਕਿ ਮੁੱਖ ਮੰਤਰੀ ਇਸ 'ਚ ਸੰਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮਹਿਲਾ ਕੋਚ ਵੱਲੋਂ ਹਰਿਆਣਾ ਦਾ ਸੀਐਮ 'ਤੇ ਗੰਭੀਰ ਇਲਜ਼ਾਮ
ਐਸਐਸਪੀ ਦਫ਼ਤਰ ਦੀ ਕੰਧ ’ਤੇ ਖਾਲਿਸਤਾਨੀ ਨਾਅਰੇ
ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਾਰ ਫਿਰ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਦੂਜੀ ਵਾਰ ਹੈ ਜਦੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਜ਼ ਫਾਰ ਜਸਟਿਸ ਦੀ ਤਰਫੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਪਹਿਲਾਂ ਵੀ ਇੱਥੋਂ ਦੇ ਸਰਕਾਰੀ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਐਸਐਸਪੀ ਦਫ਼ਤਰ ਦੀ ਕੰਧ ’ਤੇ ਖਾਲਿਸਤਾਨੀ ਨਾਅਰੇ
- - - - - - - - - Advertisement - - - - - - - - -