Punjab Breaking News LIVE: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ, ਭਾਈ ਅੰਮ੍ਰਿਤਪਾਲ ਸਿੰਘ 'ਤੇ ਹੋ ਸਕਦਾ ਹਮਲਾ

Punjab Breaking News LIVE 03 March, 2023: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ 24 ਮਾਰਚ ਤੱਕ ਚੱਲੇਗਾ। ਅੱਜ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ।

ABP Sanjha Last Updated: 03 Mar 2023 04:18 PM
Manish Sisodia News: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਪਾਈ ਪਟੀਸ਼ਨ

ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਉਸ ਐਵੇਨਿਊ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਦੀ ਸਲਾਹ 'ਤੇ ਹੇਠਲੀ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ। ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। 'ਆਪ' ਨੇਤਾ ਇਸ ਸਮੇਂ 4 ਮਾਰਚ ਤੱਕ ਸੀਬੀਆਈ ਰਿਮਾਂਡ 'ਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਓ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

US Adds 37 Chinese Entities To Trade Blacklist: ਅਮਰੀਕਾ ਨੇ ਚੀਨ ਅਤੇ ਰੂਸ ਦੀਆਂ 37 ਕੰਪਨੀਆਂ ਨੂੰ ਕੀਤਾ ਬਲੈਕਲਿਸਟ

ਅਮਰੀਕਾ ਨੇ ਰੂਸ ਅਤੇ ਚੀਨ ਦੀਆਂ ਕਈ ਕੰਪਨੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ। ਜੋ ਬਾਇਡੇਨ ਪ੍ਰਸ਼ਾਸਨ ਨੇ ਚੀਨ ਅਤੇ ਰੂਸ ਦੀਆਂ 37 ਕੰਪਨੀਆਂ ਨੂੰ ਵਪਾਰਕ ਬਲੈਕਲਿਸਟ ਵਿੱਚ ਪਾ ਦਿੱਤਾ ਹੈ। ਇਹ ਕੰਪਨੀਆਂ ਹੁਣ ਅਮਰੀਕਾ ਵਿੱਚ ਕੋਈ ਕਾਰੋਬਾਰ ਨਹੀਂ ਕਰ ਸਕਣਗੀਆਂ। ਅਮਰੀਕਾ ਦਾ ਕਹਿਣਾ ਹੈ ਕਿ ਇਹ ਕੰਪਨੀਆਂ ਰੂਸੀ ਅਤੇ ਚੀਨੀ ਫੌਜ ਲਈ ਕੰਮ ਕਰ ਰਹੀਆਂ ਸਨ। ਅਸਿਸਟੈਂਟ ਸੈਕਟਰੀ ਥਿਆ ਕੇਂਡਲਰ ਨੇ ਕਿਹਾ ਕਿ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਜਾਂ ਵਿਦੇਸ਼ ਨੀਤੀ ਨੂੰ ਲੈ ਕੇ ਚਿੰਤਾਵਾਂ ਪੈਦਾ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ।

Sonia Gandhi Health Update:  ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾ ਰਾਮ ਹਸਪਤਾਲ 'ਚ ਕਰਵਾਇਆ ਭਰਤੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਸ਼ੁੱਕਰਵਾਰ (3 ਮਾਰਚ) ਨੂੰ ਅਚਾਨਕ ਵਿਗੜ ਗਈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਨੂੰ ਬੁਖਾਰ ਤੋਂ ਬਾਅਦ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਤੋਂ ਕਿਹਾ ਗਿਆ ਹੈ ਕਿ ਸੋਨੀਆ ਗਾਂਧੀ ਅਜੇ ਵੀ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਦੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ। ਹਾਲਾਂਕਿ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

Punjab Vidhan Sabha: ਰਾਜਪਾਲ ਕਹਿ ਰਹੇ ਮੇਰੀ ਸਰਕਾਰ ਪਰ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਨੂੰ ਰਾਜਪਾਲ ਤਾਂ ਮੰਨਣ: ਬਾਜਵਾ ਦਾ ਸੀਐਮ ਭਗਵੰਤ ਮਾਨ 'ਤੇ ਹਮਲਾ

ਪੰਜਾਬ ਵਿਧਾਨ ਸਭਾ ਵਿੱਚ ਹੰਗਾਮੇ ਤੋਂ ਬਾਅਦ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਬਾਜਵਾ ਨੇ ਕਿਹਾ ਕਿਹਾ ਕਿ ਰਾਜਪਾਲ ਬਰਵਾਰੀ ਲਾਲ ਪੁਰੋਹਿਤ ਕਹਿ ਰਹੇ ਹਨ ਮੇਰੀ ਸਰਕਾਰ ਪਰ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਇਹ ਤਾਂ ਮੰਨਣ  ਕਿ ਉਹ ਰਾਜਪਾਲ ਹਨ। ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਪੱਤਰ ਵਿੱਚ ਪੰਜ ਸਵਾਲ ਪੁੱਛੇ ਹਨ ਪਰ ਸੀਐਮ ਨੇ ਕੋਈ ਜਵਾਬ ਨਹੀਂ ਦਿੱਤਾ। 

Amritpal Singh: ਇਨਪੁਟ ਸੁਰੱਖਿਆ ਏਜੰਸੀਆਂ ਤੱਕ ਪਹੁੰਚ ਗਿਆ

ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲੇ ਹਨ ਕਿ ਕੁਝ ਸਮਾਜ ਵਿਰੋਧੀ ਅਨਸਰ ਅੰਮ੍ਰਿਤਪਾਲ 'ਤੇ ਹਮਲਾ ਕਰ ਸਕਦੇ ਹਨ। ਹਮਲਾ ਕਰਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਹ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ।

Punjab News: ਸਿੰਗਾਪੁਰ ਟ੍ਰੇਨਿਗ ਲਈ ਪ੍ਰਿੰਸੀਪਲਜ਼ ਦਾ ਦੂਜਾ ਬੈਚ ਰਵਾਨਾ

ਪੰਜਾਬ ਤੋਂ ਸਿਖਲਾਈ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਪਹੁੰਚੇ ਤੇ ਬੈਚ ਨਾਲ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਵਾਨਾ ਕੀਤਾ ਇਸ ਮੌਕੇ ਮੀਟਿੰਗ ਦੌਰਾਨ ਹੀ ਅਧਿਆਪਕਾਂ ਨੇ ਉਸ ਪ੍ਰਕਿਰਿਆ ਬਾਰੇ ਦੱਸਿਆ ਜਿਸ ਰਾਹੀਂ ਉਨ੍ਹਾਂ ਦੀ ਚੋਣ ਕੀਤੀ ਗਈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਦੱਸਿਆ ਕਿ ਸਿੰਗਾਪੁਰ ਬੈਚ ਦੇ ਨਾਲ ਕਿਹੜੇ ਅਧਿਕਾਰੀ ਜਾ ਰਹੇ ਹਨ।

Amritsar News: ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਭਾਈ ਅੰਮ੍ਰਿਤਪਾਲ ਸਿੰਘ ਸੁਰਖੀਆਂ ਵਿੱਚ ਹਨ। ਉਨ੍ਹਾਂ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ਕਰਕੇ ਅਲੋਚਨਾ ਹੋ ਰਹੀ ਹੈ। ਇਸ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ।


 

Punjab Budget: ਆਮ ਆਦਮੀ ਪਾਰਟੀ ਦਾ ਇਹ ਦੂਜੇ ਬਜਟ

ਆਮ ਆਦਮੀ ਪਾਰਟੀ ਦਾ ਇਹ ਦੂਜੇ ਬਜਟ ਹੈ। ਕਰੀਬ 7 ਮਹੀਨੇ ਪਹਿਲਾਂ 'ਆਪ' ਸਰਕਾਰ ਨੇ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਉਸ ਸਮੇਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਸੀ, ਜੋ ਸਾਲ 2021-22 ਦੇ ਮੁਕਾਬਲੇ 14 ਫੀਸਦੀ ਵੱਧ ਹੈ। ਹਾਲਾਂਕਿ 'ਆਪ' ਸਰਕਾਰ ਵੱਲੋਂ ਉਸ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕੁਝ ਵਾਅਦਿਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ।

Hola Mohalla 2023: ਖ਼ਾਲਸੇ ਦੀ ਆਨ, ਸ਼ਾਨ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ-ਮਹੱਲਾ ਸ਼ੁਰੂ

ਖ਼ਾਲਸੇ ਦੀ ਆਨ, ਸ਼ਾਨ ਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੀ ਸ਼ੁਰੂਆਤ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਤੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ।


 

Punjab Budget 2022-23: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੀ ਹੰਗਾਮੇ ਨਾਲ ਸ਼ੁਰੂ ਹੋਇਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਸਰਕਾਰ ਦੇ ਪ੍ਰਸਤਾਵਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿਧਾਇਕ ਵਾਕਆਊਟ ਕਰਕੇ ਸਦਨ ਤੋਂ ਚਲੇ ਗਏ। 

Punjab Budget 2022-23: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੀ ਹੰਗਾਮੇ ਨਾਲ ਸ਼ੁਰੂ ਹੋਇਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਸਰਕਾਰ ਦੇ ਪ੍ਰਸਤਾਵਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿਧਾਇਕ ਵਾਕਆਊਟ ਕਰਕੇ ਸਦਨ ਤੋਂ ਚਲੇ ਗਏ। 

Punjab Budget 2022-23: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ 24 ਮਾਰਚ ਤੱਕ ਚੱਲੇਗਾ। ਅੱਜ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 'ਆਪ' ਦੇ ਸਾਰੇ 92 ਵਿਧਾਇਕਾਂ ਸਮੇਤ ਵਿਧਾਨ ਸਭਾ ਪਹੁੰਚਣਗੇ। ਫਿਰ ਰਾਜਪਾਲ ਦਾ ਸੰਬੋਧਨ ਹੋਵੇਗਾ ਤੇ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਏਗੀ। ਇਸ ਤੋਂ ਬਾਅਦ ਦੁਪਹਿਰ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਂਝ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਏਗਾ।

Amritsar News: ਭਾਈ ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਕਾਰ ਦੇਣ ਵਾਲੇ ਦਾ ਵੱਡਾ ਦਾਅਵਾ

'ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ  ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਗੱਡੀ ਦੇਣ ਦਾ ਮਾਮਲਾ ਚਰਚਾ ਵਿੱਚ ਹੈ। ਸੋਸ਼ਲ ਮੀਡੀਆ ਉੱਪਰ ਤਸਵੀਰਾਂ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਨੰਬਰ ਦੀ ਇਹ ਕਾਰ ਬੀਜੇਪੀ ਸਮਰਥਕ ਦੀ ਹੈ। ਉਧਰ, ਭਾਈ ਅੰਮ੍ਰਿਤਪਾਲ ਸਿੰਘ ਨੂੰ ਕਾਰ ਦੇਣ ਵਾਲੇ ਅਮਰੀਕਾ ਵਾਸੀ ਭਾਈ ਰਣਧੀਰ ਸਿੰਘ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ ਹੈ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਬੀਜੇਪੀ ਲੀਡਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

ਪਿਛੋਕੜ

Punjab Breaking News LIVE 03 March, 2023: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ 24 ਮਾਰਚ ਤੱਕ ਚੱਲੇਗਾ। ਅੱਜ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 'ਆਪ' ਦੇ ਸਾਰੇ 92 ਵਿਧਾਇਕਾਂ ਸਮੇਤ ਵਿਧਾਨ ਸਭਾ ਪਹੁੰਚਣਗੇ। ਫਿਰ ਰਾਜਪਾਲ ਦਾ ਸੰਬੋਧਨ ਹੋਵੇਗਾ ਤੇ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਏਗੀ। ਇਸ ਤੋਂ ਬਾਅਦ ਦੁਪਹਿਰ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਂਝ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਏਗਾ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ


 


ਅੰਮ੍ਰਿਤਪਾਲ 'ਤੇ ਹੋ ਸਕਦਾ ਹੈ ਹਮਲਾ, ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਈਆਂ ਅਲਰਟ


Amritpal Singh: ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ 'ਤੇ ਹਮਲਾ ਹੋ ਸਕਦਾ ਹੈ! ਇਹ ਜਾਣਕਾਰੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਨੂੰ ਮਿਲੀ ਹੈ। ਇਸ ਪਿੱਛੇ ਮਨੋਰਥ ਨਫ਼ਰਤ ਭਰੇ ਭਾਸ਼ਣ ਦੀ ਨਿੱਜੀ ਦੁਸ਼ਮਣੀ ਨਹੀਂ ਹੈ। ਅਸਲ ਵਿੱਚ ਰਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਇਨਪੁਟ ਤੋਂ ਬਾਅਦ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਅੰਮ੍ਰਿਤਪਾਲ 'ਤੇ ਹੋ ਸਕਦਾ ਹੈ ਹਮਲਾ, ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਈਆਂ ਅਲਰਟ


 


ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਜੇ 2-2 ਦੀ ਬਰਾਬਰੀ 'ਤੇ ਰਹੀ


India vs Australia Indore Test: ਭਾਰਤ ਖਿਲਾਫ ਇੰਦੌਰ 'ਚ ਖੇਡੇ ਜਾ ਰਹੇ ਤੀਜੇ ਟੈਸਟ 'ਚ ਆਸਟ੍ਰੇਲੀਆ ਨੇ ਆਪਣੀ ਸਥਿਤੀ ਮਜ਼ਬੂਤ ​​ਕਰ ਲਈ ਹੈ। ਹੁਣ ਕੋਈ ਚਮਤਕਾਰ ਹੀ ਇਸ ਮੈਚ ਵਿੱਚ ਭਾਰਤ ਨੂੰ ਜਿੱਤਾ ਸਕਦਾ ਹੈ। ਸਟੀਵ ਸਮਿਥ ਦੀ ਕਪਤਾਨੀ 'ਚ ਕੰਗਾਰੂ ਟੀਮ ਨੇ ਇੰਦੌਰ ਟੈਸਟ 'ਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਸਟ੍ਰੇਲੀਆ ਨੂੰ ਟੈਸਟ ਮੈਚ ਜਿੱਤਣ ਲਈ ਸਿਰਫ਼ 76 ਦੌੜਾਂ ਦਾ ਟੀਚਾ ਮਿਲਿਆ ਹੈ। ਜੇਕਰ ਮਹਿਮਾਨ ਟੀਮ ਤੀਜੇ ਟੈਸਟ 'ਚ ਜਿੱਤ ਦਰਜ ਕਰਦੀ ਹੈ ਤਾਂ ਭਾਰਤ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚਣ ਲਈ ਇੰਤਜ਼ਾਰ ਕਰਨਾ ਹੋਵੇਗਾ।  ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਜੇ 2-2 ਦੀ ਬਰਾਬਰੀ 'ਤੇ ਰਹੀ


 


ਭਾਈ ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਕਾਰ ਦੇਣ ਵਾਲੇ ਦਾ ਵੱਡਾ ਦਾਅਵਾ


Amritsar News: 'ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ  ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਗੱਡੀ ਦੇਣ ਦਾ ਮਾਮਲਾ ਚਰਚਾ ਵਿੱਚ ਹੈ। ਸੋਸ਼ਲ ਮੀਡੀਆ ਉੱਪਰ ਤਸਵੀਰਾਂ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਨੰਬਰ ਦੀ ਇਹ ਕਾਰ ਬੀਜੇਪੀ ਸਮਰਥਕ ਦੀ ਹੈ। ਉਧਰ, ਭਾਈ ਅੰਮ੍ਰਿਤਪਾਲ ਸਿੰਘ ਨੂੰ ਕਾਰ ਦੇਣ ਵਾਲੇ ਅਮਰੀਕਾ ਵਾਸੀ ਭਾਈ ਰਣਧੀਰ ਸਿੰਘ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ ਹੈ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਬੀਜੇਪੀ ਲੀਡਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਭਾਈ ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਕਾਰ ਦੇਣ ਵਾਲੇ ਦਾ ਵੱਡਾ ਦਾਅਵਾ


 


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.