Punjab Breaking News LIVE: ਸੀਐਮ ਭਗਵੰਤ ਮਾਨ ਨੇ ਵੋਟਰਾਂ ਤੋਂ ਮੰਗਿਆ ਇੱਕ ਸਾਲ ਦਾ ਸਮਾਂ, ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ
Punjab Breaking News LIVE 03 May, 2023: ਸੀਐਮ ਭਗਵੰਤ ਮਾਨ ਨੇ ਵੋਟਰਾਂ ਤੋਂ ਮੰਗਿਆ ਇੱਕ ਸਾਲ ਦਾ ਸਮਾਂ, ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ, ਗ੍ਰਿਫ਼ਤਾਰ 7 'ਆਪ' ਆਗੂਆਂ 'ਚੋਂ ਦੋ ਕੋਰੋਨਾ ਪਾਜ਼ੇਟਿਵ
ਫ਼ਿਲਮ ਇੰਡਸਟਰੀ ਤੋਂ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਕਾਰ ਬੂਟਾ ਸਿੰਘ ਸ਼ਾਦ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਬੂਟਾ ਸਿੰਘ ਸ਼ਾਦ ਨੇ ਹਰਿਆਣਾ ਦੇ ਸਿਰਸਾ ਨੇੜੇ ਆਪਣੇ ਪਿੰਡ ਵਿੱਚ ਆਖਰੀ ਸਾਹ ਲਿਆ। ਬੂਟਾ ਸਿੰਘ ਸ਼ਾਦ ਨੂੰ ਆਪਣੇ ਸਕ੍ਰੀਨ ਨਾਮ BS ਸ਼ਾਦ ਨਾਲ ਜਾਣਿਆ ਜਾਂਦਾ ਹੈ, ਇੱਕ ਭਾਰਤੀ ਨਿਰਮਾਤਾ, ਨਿਰਦੇਸ਼ਕ ਅਤੇ ਅਭਿਨੇਤਾ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਨੂੰ ਇੱਕ ਮੰਤਰੀ ਦੇ "ਇਤਰਾਜ਼ਯੋਗ" ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਰਾਜਪਾਲ ਦੀ ਐਂਟਰੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧਾ ਸਕਦੀ ਹੈ। ਯਾਦ ਰਹੇ ਪੰਜਾਬ ਸਰਕਾਰ ਨਾਲ ਵੀ ਕਈ ਵਾਰ ਰਾਜਪਾਲ ਦਾ ਪੇਚਾ ਪੈ ਚੁੱਕਿਆ ਹੈ।
ਪੰਜਾਬ ਕੈਬਨਿਟ ਦਾ ਇੱਕ ਹੋਰ ਮੰਤਰੀ ਸੰਕਟ ਵਿੱਚ ਘਿਰ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਮੁਤਾਬਕ ਰਾਜਪਾਲ ਨੇ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ।
ਪੰਜਾਬ ਕੈਬਨਿਟ ਦਾ ਇੱਕ ਹੋਰ ਮੰਤਰੀ ਸੰਕਟ ਵਿੱਚ ਘਿਰ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਮੁਤਾਬਕ ਰਾਜਪਾਲ ਨੇ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ।
ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਜਿੱਥੇ ਫੌਜ ਦੇ 4 ਜਵਾਨ ਜਖ਼ਮੀ ਹੋਏ ਹਨ , ਓਥੇ ਹੀ ਪੰਜਾਬ ਪੁਲਸ ਦੇ ਇੱਕ ਏਐਸਆਈ ਅਤੇ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਨਬੀਪੁਰ ਵਿਖੇ ਜਦੋਂ ਫੌਜ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ ਤਾਂ ਇੱਕ ਬੱਸ ਨੇ ਫੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਸੜਕ ਹਾਦਸੇ ਦੀ ਜਾਂਚ ਕਰਨ ਲਈ ਨਬੀਪੁਰ ਚੌਂਕੀ ਤੋਂ ਏਐਸਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਮੌਕੇ 'ਤੇ ਗਏ ਸੀ।
ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ 'ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜੰਗ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਕਮੇਟੀ ਦੇ ਫੰਡਾਂ ਦਾ ਗਬਨ ਕਰਨ ਦਾ ਇਲਜ਼ਾਮ ਲਾਉਣ ਵਾਲੇ ਵਿਅਕਤੀ 'ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਆਪਣੀ ਪਤਨੀ ਦੀ ਸਿਹਤ ਦੇ ਕਾਰਨ ਮੈਡੀਕਲ ਆਧਾਰ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਬੁੱਧਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ ਹੈ।
1995 ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਮਾਮਲੇ 'ਤੇ ਸੁਪਰੀਮ ਕੋਰਟ ਨੇ ਅੰਤਿਮ ਫੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ 'ਤੇ ਜਲਦ ਫੈਸਲਾ ਲਿਆ ਜਾਵੇ। ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਸੁਪਰੀਮ ਕੋਰਟ ਦੇ ਫੈਸਲੇ ਤੋਂ ਨਹੀਂ ਮਿਲੀ ਹੈ।
ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਦਾ ਮਰਨ ਮਗਰੋਂ ਵੀ ਬੁਰਾ ਹਾਲ ਹੋ ਰਿਹਾ ਹੈ। ਲੰਘੇ ਦਿਨ ਦੋਸ਼ੀ ਜਸਵੀਰ ਸਿੰਘ ਦੀ ਲਾਸ਼ ਕਈ ਘੰਟੇ ਹਸਪਤਾਲ ਵਿੱਚ ਪਈ ਰਹੀ ਤੇ ਉਸ ਨੂੰ ਲੈਣ ਲਈ ਕੋਈ ਨਾ ਬਹੁੜਿਆ। ਹੁਣ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹੁਕਮ ਜਾਰੀ ਕੀਤਾ ਹੈ ਕਿ ਸਿੱਖ ਸੰਗਤ ਜਸਵੀਰ ਦੀਆਂ ਅੰਤਿਮ ਰਸਮਾਂ ਤੋਂ ਦੂਰ ਰਹੇ।
ਪੰਜਾਬ ਸਰਕਾਰ ਟੈਕਸਾਂ ਰਾਹੀਂ ਮੋਟੀ ਕਮਾਈ ਕਰ ਰਹੀ ਹੈ। ਇਸ ਵਿੱਤੀ ਸਾਲ ਦੇ ਪਹਿਲੇ ਮਹੀਨੇ ਅਪਰੈਲ ਦੌਰਾਨ ਹੀ ਸਰਕਾਰੀ ਖਜ਼ਾਨੇ ਵਿੱਚ ਕਰਾਂ ਤੋਂ 3988.23 ਕਰੋੜ ਰੁਪਏ ਗਏ ਹਨ। ਸਰਕਾਰ ਦਾ ਦਾਅਵਾ ਹੈ ਕਿ ਅਪਰੈਲ ਮਹੀਨੇ ਦੌਰਾਨ ਮਾਲੀਏ ਵਿੱਚ ਪਿਛਲੇ ਸਾਲ ਦੇ ਮੁਕਾਬਲੇ 22 ਵਾਧਾ ਹੋਇਆ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਅਪਰੈਲ 2022 ਦੇ ਮੁਕਾਬਲੇ ਅਪਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦਕਿ ਅਪਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ।
ਚੰਡੀਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 11.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਈ ਦੇ ਸ਼ੁਰੂ ਵਿੱਚ ਹੀ ਪੰਜਾਬ ਵਿੱਚ ਸਰਦੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।
ਯੂਕੇ ਦੀ ਸਿੱਖ ਸੰਸਥਾ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ‘ਦ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਵੀ ਦਰਜ ਕੀਤਾ ਗਿਆ ਹੈ। ਲੰਡਨ ਤੋਂ ‘ਦ ਸਿੱਖ ਗਰੁੱਪ’ ਦੇ ਸੰਸਥਾਪਕ ਨਵਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਸੂਚੀ ਵਿੱਚ 2.6 ਕਰੋੜ ਸਿੱਖਾਂ ’ਚੋਂ ਵਿਸ਼ਵ ਦੇ 100 ਪ੍ਰਭਾਵਸ਼ਾਲੀ ਸਿੱਖ ਸ਼ਖ਼ਸੀਅਤਾਂ ਨੂੰ ਚੁਣਿਆ ਗਿਆ ਹੈ।
ਖੰਨਾ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੱਤ 'ਆਪ' ਆਗੂਆਂ 'ਚੋਂ ਦੋ ਆਗੂ ਕੋਰੋਨਾ ਪੌਜ਼ੇਟਿਵ ਆਏ ਹਨ। ਇਨ੍ਹਾਂ ਨੂੰ ਜੇਲ੍ਹ ਅੰਦਰ ਇੱਕ ਹਫ਼ਤੇ ਲਈ ਆਈਸੋਲੇਟ ਕੀਤਾ ਜਾਵੇਗਾ। ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਹੋਰਨਾਂ ਲੋਕਾਂ ਦੀ ਸੈਂਪਲਿੰਗ ਹੋਵੇਗੀ। ਇਨ੍ਹਾਂ ਆਗੂਆਂ ਨੂੰ ਲੁਧਿਆਣਾ ਜੇਲ੍ਹ ਭੇਜਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਇਆ ਗਿਆ ਸੀ।
ਪਿਛੋਕੜ
Punjab Breaking News LIVE 03 May, 2023: ਪੰਜਾਬ ਦੇ ਸਿਆਸਤਦਾਨਾਂ ਸ਼ਾਇਰਾਨਾ ਅੰਦਾਜ ਵਿੱਚ ਇੱ-ਦੂਜੇ ਉਪਰ ਹਮਲਾ ਬੋਲਿਆ ਹੈ। ਸੋਸ਼ਲ ਮੀਡੀਆ ਉੱਪਰ ਇਸ ਦੀ ਕਾਫੀ ਚਰਚਾ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਉੱਪਰ ਤੁਕਬੰਦੀ ਸ਼ੇਅਰ ਕਰਕੇ ਕਿਹਾ ਕਿ ਇੱਕ ਸਹੂਲਤਾਂ ਦਿੰਦੀ, ਇੱਕ ਮਾਫੀਆ ਪਾਲਦੀ..ਸਰਕਾਰ ਸਰਕਾਰ 'ਚ ਫਰਕ ਹੁੰਦੈ। ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਇੱਕ ਸਿੱਖਾਂ ਲਈ ਲੜਦਾ, ਇੱਕ NSA ਲਾਉਂਦਾ, ਸਰਦਾਰ-ਸਰਦਾਰ 'ਚ ਬੜਾ ਫ਼ਰਕ ਹੁੰਦਾ। ਇਸ ਮਗਰੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਵੀ ਆਪਣੀ ਤੁਕਬੰਦੀ ਨਾਲ ਜਵਾਬ ਦਿੱਤਾ। ਇੱਕ ਸਿੱਖਾਂ ਲਈ ਲੜਦੈ, ਇੱਕ NSA ਲਾਉਂਦੈ, ਸਰਦਾਰ-ਸਰਦਾਰ 'ਚ ਬੜਾ ਫ਼ਰਕ ਹੁੰਦੈ...
ਸੀਐਮ ਭਗਵੰਤ ਮਾਨ ਨੇ ਵੋਟਰਾਂ ਤੋਂ ਮੰਗਿਆ ਇੱਕ ਸਾਲ ਦਾ ਸਮਾਂ
Jalandhar by Election: ਮੁੱਖ ਮੰਤਰੀ ਭਗਵੰਤ ਮਾਨ ਨਾ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਭਾਵੁਕ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਲੰਧਰ ਵਾਲਿਓ ਤੁਹਾਡੇ ਤੋਂ 1 ਸਾਲ ਮੰਗ ਰਹੇ ਹਾਂ...ਅਗਲੇ ਸਾਲ 2 ਮਈ ਨੂੰ ਦੁਬਾਰਾ ਫਿਰ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਨੇ…ਜੇ ਸਾਡਾ ਕੰਮ ਸਾਲ ‘ਚ ਰਾਸ ਨਾ ਆਇਆ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਉਂਦੇ…ਫ਼ੈਸਲਾ ਤੁਹਾਡਾ ਹੈ। ਸੀਐਮ ਭਗਵੰਤ ਮਾਨ ਨੇ ਵੋਟਰਾਂ ਤੋਂ ਮੰਗਿਆ ਇੱਕ ਸਾਲ ਦਾ ਸਮਾਂ
ਦੁਨੀਆ ਦੇ ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ
List of top 100 Sikhs: ਯੂਕੇ ਦੀ ਸਿੱਖ ਸੰਸਥਾ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ‘ਦ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਵੀ ਦਰਜ ਕੀਤਾ ਗਿਆ ਹੈ। ਲੰਡਨ ਤੋਂ ‘ਦ ਸਿੱਖ ਗਰੁੱਪ’ ਦੇ ਸੰਸਥਾਪਕ ਨਵਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਸੂਚੀ ਵਿੱਚ 2.6 ਕਰੋੜ ਸਿੱਖਾਂ ’ਚੋਂ ਵਿਸ਼ਵ ਦੇ 100 ਪ੍ਰਭਾਵਸ਼ਾਲੀ ਸਿੱਖ ਸ਼ਖ਼ਸੀਅਤਾਂ ਨੂੰ ਚੁਣਿਆ ਗਿਆ ਹੈ। ਦੁਨੀਆ ਦੇ ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ
ਪੁਲਿਸ ਵੱਲੋਂ ਗ੍ਰਿਫ਼ਤਾਰ 7 'ਆਪ' ਆਗੂਆਂ 'ਚੋਂ ਦੋ ਕੋਰੋਨਾ ਪਾਜ਼ੇਟਿਵ
Ludhiana News: ਖੰਨਾ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੱਤ 'ਆਪ' ਆਗੂਆਂ 'ਚੋਂ ਦੋ ਆਗੂ ਕੋਰੋਨਾ ਪੌਜ਼ੇਟਿਵ ਆਏ ਹਨ। ਇਨ੍ਹਾਂ ਨੂੰ ਜੇਲ੍ਹ ਅੰਦਰ ਇੱਕ ਹਫ਼ਤੇ ਲਈ ਆਈਸੋਲੇਟ ਕੀਤਾ ਜਾਵੇਗਾ। ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਹੋਰਨਾਂ ਲੋਕਾਂ ਦੀ ਸੈਂਪਲਿੰਗ ਹੋਵੇਗੀ। ਇਨ੍ਹਾਂ ਆਗੂਆਂ ਨੂੰ ਲੁਧਿਆਣਾ ਜੇਲ੍ਹ ਭੇਜਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਇਆ ਗਿਆ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ 7 'ਆਪ' ਆਗੂਆਂ 'ਚੋਂ ਦੋ ਕੋਰੋਨਾ ਪਾਜ਼ੇਟਿਵ
- - - - - - - - - Advertisement - - - - - - - - -