(Source: ECI/ABP News/ABP Majha)
Punjab Breaking News LIVE: ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਦਾ ਸਹਾਰਾ, ਐਸਵਾਈਐਲ ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ 'ਚ ਮੀਟਿੰਗ, ਮਹਿਲਾ ਕੋਚ ਨੂੰ 1 ਕਰੋੜ ਦੀ ਪੇਸ਼ਕਸ਼, ਸਰਦੀ ਦਾ 19 ਸਾਲਾਂ ਦਾ ਟੁੱਟਿਆ ਰਿਕਾਰਡ
Punjab Breaking News LIVE 04 January 2023: ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਦਾ ਸਹਾਰਾ, ਐਸਵਾਈਐਲ ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ 'ਚ ਮੀਟਿੰਗ, ਸਰਦੀ ਦਾ 19 ਸਾਲਾਂ ਦਾ ਟੁੱਟਿਆ ਰਿਕਾਰਡ
LIVE
Background
Punjab Breaking News LIVE 04 January 2023: ਪੰਜਾਬ ਸਰਕਾਰ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਦਾ ਸਹਾਰਾ ਲਵੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਹੈ ਕਿ ਉਹ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਵਾਉਣੇ ਯਕੀਨੀ ਬਣਾਉਣ। ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇਗੀ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਨਵਾਂ ਪਲਾਨ
ਖੇਡ ਮੰਤਰੀ ਖ਼ਿਲਾਫ਼ ਛੇੜਛਾੜ ਦਾ ਕੇਸ ਦਰਜ ਕਰਵਾਉਣ ਵਾਲੀ ਮਹਿਲਾ ਕੋਚ ਨੂੰ 1 ਕਰੋੜ ਦੀ ਪੇਸ਼ਕਸ਼!
Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਲੱਗੇ ਛੇੜਛਾੜ ਦੇ ਦੋਸ਼ਾਂ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਇਲਜ਼ਾਮ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਨੂੰ SIT ਨੇ ਮੰਗਲਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਕੋਚ ਤੋਂ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮਹਿਲਾ ਕੋਚ ਨੇ SIT ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਕੋਚ ਨੇ ਆਪਣੇ ਮੋਬਾਈਲ ਸਮੇਤ ਕੁਝ ਦਸਤਾਵੇਜ਼ ਪੁਲੀਸ ਨੂੰ ਸੌਂਪ ਦਿੱਤੇ ਹਨ। ਖੇਡ ਮੰਤਰੀ ਖ਼ਿਲਾਫ਼ ਛੇੜਛਾੜ ਦਾ ਕੇਸ ਦਰਜ ਕਰਵਾਉਣ ਵਾਲੀ ਮਹਿਲਾ ਕੋਚ ਨੂੰ 1 ਕਰੋੜ ਦੀ ਪੇਸ਼ਕਸ਼!
40 ਸੱਟਾਂ ਨੇ ਅੰਜਲੀ ਦੇ ਦਰਦਨਾਕ ਹਾਦਸੇ ਦੀ ਕਹਾਣੀ ਸੁਣਾਈ
Delhi Kanjhawala Girl Accident: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕਾਂਝਵਾਲਾ ਸੜਕ ਹਾਦਸੇ 'ਚ ਮ੍ਰਿਤਕ ਅੰਜਲੀ ਸਿੰਘ ਦੀ ਪੋਸਟਮਾਰਟਮ ਰਿਪੋਰਟ 'ਚ ਦਿਲ ਦਹਿਲਾ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਅੰਜਲੀ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਉਸ ਦੀ ਖੋਪੜੀ ਖੁੱਲ੍ਹੀ ਹੋਈ ਸੀ, ਸਿਰ ਦੀਆਂ ਹੱਡੀਆਂ ਟੁੱਟੀਆਂ ਹੋਈਆਂ ਸਨ, ਛਾਤੀ ਦੇ ਪਿੱਛੇ ਤੋਂ ਪਸਲੀਆਂ ਨਿਕਲੀਆਂ ਸਨ। ਅੰਜਲੀ ਸਿੰਘ ਦੀ ਲਾਸ਼ ਦੀ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਤਿੰਨ ਡਾਕਟਰਾਂ ਦੇ ਪੈਨਲ ਨੇ ਜਾਂਚ ਕੀਤੀ। 40 ਸੱਟਾਂ ਨੇ ਅੰਜਲੀ ਦੇ ਦਰਦਨਾਕ ਹਾਦਸੇ ਦੀ ਕਹਾਣੀ ਸੁਣਾਈ
ਹਿਮਾਚਲ 'ਚ ਬਰਫਬਾਰੀ, ਪੰਜਾਬ 'ਚ ਸਰਦੀ ਦਾ 19 ਸਾਲਾਂ ਦਾ ਟੁੱਟਿਆ ਰਿਕਾਰਡ
Punjab Weather Today: ਪੰਜਾਬ ਅਤੇ ਹਰਿਆਣਾ ਵਿੱਚ ਇਸ ਵਾਰ ਠੰਢ ਨੇ ਨਵਾਂ ਰਿਕਾਰਡ ਬਣਾਇਆ ਹੈ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜ ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਇਹ ਦੇਖਣ ਨੂੰ ਮਿਲਿਆ ਹੈ ਕਿ ਜਨਵਰੀ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਠੰਢ ਦੇਖਣ ਨੂੰ ਮਿਲ ਰਹੀ ਹੈ। ਇਹ 6 ਜਨਵਰੀ ਤੱਕ ਰਹੇਗਾ। ਹਿਮਾਚਲ 'ਚ ਬਰਫਬਾਰੀ, ਪੰਜਾਬ 'ਚ ਸਰਦੀ ਦਾ 19 ਸਾਲਾਂ ਦਾ ਟੁੱਟਿਆ ਰਿਕਾਰਡ
ਫਿਲੀਪੀਨਜ਼ 'ਚ ਪੰਜਾਬ ਦੇ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ
Punjab News: ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਪਾਖਰਵੜ ਦੇ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਚਲਾਉਣ ਦੇ ਨਾਲ-ਨਾਲ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ। ਗੁਰਪ੍ਰੀਤ ਦਾ ਉਦੋਂ ਕਤਲ ਕਰ ਦਿੱਤਾ ਗਿਆ ਜਦੋਂ ਉਹ ਕੰਮ ਤੋਂ ਵਾਪਸ ਘਰ ਪਹੁੰਚਿਆ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵੱਡ ਵਿੱਚ ਸੋਗ ਦੀ ਲਹਿਰ ਦੌੜ ਗਈ। ਫਿਲੀਪੀਨਜ਼ 'ਚ ਪੰਜਾਬ ਦੇ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ
Punjab News: ਮੁਹਾਲੀ ਦੇ ਕਾਰੋਬਾਰੀ ਤੋਂ ਮੰਗੇ 40 ਲੱਖ ਤਾਂ ਇੰਝ ਆਏ ਅੜਿੱਕੇ
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਨਾਂ 'ਤੇ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦਾ ਕਿਸੇ ਗੈਂਗਸਟਰ ਨਾਲ ਕੋਈ ਸਬੰਧ ਨਹੀਂ। ਉਹ ਸਿਰਫ ਗੈਂਗਸਟਰਾਂ ਦੇ ਨਾਂ ਦੀ ਆੜ 'ਚ ਕਾਰੋਬਾਰੀਆਂ ਤੋਂ ਪੈਸੇ ਵਸੂਲਣ ਦੀ ਕੋਸ਼ਿਸ਼ ਕਰ ਰਹੇ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਆਨੰਦਪੁਰ ਸਾਹਿਬ, ਜੋ ਡਰਾਈਵਰ ਵਜੋਂ ਕੰਮ ਕਰਦਾ ਹੈ ਤੇ ਸੂਰਜ ਵਾਸੀ ਪਿੰਡ ਮਲੋਆ, ਚੰਡੀਗੜ੍ਹ ਵਜੋਂ ਹੋਈ ਹੈ, ਜੋ ਏਸੀ ਰਿਪੇਅਰ ਦਾ ਕੰਮ ਕਰਦਾ ਹੈ।
Bhagwant Mann: ਸੀਐਮ ਭਗਵੰਤ ਮਾਨ ਦੀ ਉਪ ਰਾਸ਼ਟਰਪਤੀ ਧਨਖੜ ਨਾਲ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਨੇ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।
Modi Cabinet Decision: ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ (4 ਜਨਵਰੀ) ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ ਹਨ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਕੇਂਦਰੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਭਾਰਤ ਗ੍ਰੀਨ ਹਾਈਡ੍ਰੋਜਨ ਦਾ ਗਲੋਬਲ ਹੱਬ ਬਣ ਜਾਵੇਗਾ। ਹਰ ਸਾਲ 50 ਲੱਖ ਟਨ ਗ੍ਰੀਨ ਹਾਈਡ੍ਰੋਜਨ ਦਾ ਉਤਪਾਦਨ ਕੀਤਾ ਜਾਵੇਗਾ।
Rishabh Pant Health Update: ਰਿਸ਼ਭ ਪੰਤ ਨੂੰ ਦੇਹਰਾਦੂਨ ਤੋਂ ਮੁੰਬਈ ਦੇ ਹਸਪਤਾਲ 'ਚ ਕੀਤਾ ਸ਼ਿਫਟ
ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਹਸਪਤਾਲ ਤੋਂ ਮੁੰਬਈ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਗੋਡੇ ਤੇ ਗਿੱਟੇ ਦੀਆਂ ਸੱਟਾਂ ਦਾ ਵਿਆਪਕ ਇਲਾਜ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸੂਤਰਾਂ ਨੇ ਦੱਸਿਆ ਕਿ ਰਿਸ਼ਭ ਨੂੰ ਉਸ ਦੇ ਲਿਗਾਮੈਂਟ ਦੀ ਸੱਟ ਦੇ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਉੱਥੇ ਅਗਲੇ ਇਲਾਜ ਦਾ ਫੈਸਲਾ ਕੀਤਾ ਜਾਵੇਗਾ।
Aman Arora on SYL: ਪੰਜਾਬ ਸਰਕਾਰ ਵੋਟਾਂ ਖਾਤਰ ਨਹੀਂ ਦਵੇਗੀ ਹਰਿਆਣੇ ਨੂੰ ਪਾਣੀ: ਅਮਨ ਅਰੋੜਾ
ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇੱਥੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਡਵੈਲਪਮੈਂਟ ਅਥਾਰਟੀ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੋ ਅੱਜ ਐਸਵਾਈਐਲ ਬਾਰੇ ਮੀਟਿੰਗ ਹੋਣ ਜਾ ਰਹੀ ਹੈ, ਉਸ ਵਿੱਚ ਪੰਜਾਬ ਸਰਕਾਰ ਦਾ ਸਟੈਂਡ ਇਕਦਮ ਕਲੀਅਰ ਹੈ। ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਹੇ ਹਰਿਆਣੇ ਵਿੱਚ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਹੈ ਪਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਬਹੁਤਾ ਭਰੋਸਾ ਕਰਕੇ ਉਨ੍ਹਾਂ ਦੀ ਸਰਕਾਰ ਬਣਾਈ ਹੈ, ਇਸ ਲਈ ਉਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਕਰਨਗੇ।