Punjab Breaking News LIVE: ਅੱਜ ਸੀਐਮ ਭਗਵੰਤ ਮਾਨ ਦੇ ਪੰਜ ਨਵੇਂ ਜਰਨੈਲ ਚੁੱਕਣਗੇ ਸਹੁੰ, ਸ਼ਾਮ ਪੰਜ ਵਜੇ ਸਹੁੰ ਚੁੱਕ ਸਮਾਗਮ
Punjab Breaking News, 04 July 2022 LIVE Updates: ਅੱਜ ਸੀਐਮ ਭਗਵੰਤ ਮਾਨ ਦੇ ਪੰਜ ਨਵੇਂ ਜਰਨੈਲ ਚੁੱਕਣਗੇ ਸਹੁੰ, ਸ਼ਾਮ ਪੰਜ ਵਜੇ ਸਹੁੰ ਚੁੱਕ ਸਮਾਗਮ
ਬਹੁਚਰਚਤ ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ ਤੋਂ ਮਿਲਿਆ ਹੈ। ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਡਬਲ ਬੈਂਚ ਵੱਲੋਂ ਇੱਕ ਮਹੀਨਾ ਪਹਿਲਾਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਪਰ ਅੱਜ ਉਸੇ ਬੈਂਚ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਸੀਂ ਇਸ ਕੇਸ 'ਚ ਫੈਸਲਾ ਨਹੀਂ ਸੁਣਾ ਸਕਦੇ ਤੇ ਮੁੱਖ ਜੱਜ ਫੈਸਲਾ ਲਵੇਗਾ ਕਿ ਕਿਹੜੀ ਅਦਾਲਤ ਇਸ ਮਾਮਲੇ 'ਤੇ ਸੁਣਵਾਈ ਕਰੇਗੀ।
ਪੰਜਾਬ ਸਰਕਾਰ ਵੱਲੋਂ ਬਰਗਾੜੀ ਕਾਂਡ ਦੀ ਰਿਪੋਰਟ ਸਿੱਖ ਜਥੇਬੰਦੀਆਂ ਨੂੰ ਸੌਂਪ ਦਿੱਤੀ ਗਈ ਹੈ। ਇਸ ਰਿਪੋਰਟ 'ਚ ਗੁਰਮੀਤ ਰਾਮ ਰਹੀਮ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਜਲਦ ਪੰਜਾਬ ਪੁਲਿਸ ਦੀ SIT ਮੁੱਖ ਸਾਜਿਸ਼ਕਰਤਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇਗੀ। ਇਸ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਿੱਥੇ ਹਰ ਕੋਈ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ, ਉੱਥੇ ਹੀ ਉਨ੍ਹਾਂ ਦੇ ਮਾਪੇ ਵੀ ਸਦਮੇ 'ਚੋਂ ਬਾਹਰ ਆਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਮੌਤ ਤੋਂ ਬਾਅਦ ਅੱਜ ਪਹਿਲੀ ਵਾਰ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਭਾਸ਼ਣ ਦਿੱਤਾ ਗਿਆ। ਸਿੱਧੂ ਦੇ ਪਿਤਾ ਨੇ ਅੱਜ ਇੱਕ ਭਾਸ਼ਣ 'ਚ ਕਿਹਾ ਕਿ ਅਸੀਂ ਇਕੱਠੇ ਹੋ ਕੇ ਸਿੱਧੂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ। ਸਾਡਾ ਜੋ ਨੁਕਸਾਨ ਹੋਇਆ ਹੈ, ਉਹ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਦੀ ਮੌਤ ਤੋਂ ਬਾਅਦ ਅਸੀਂ ਬਹੁਤ ਪਿੱਛੇ ਆ ਗਏ ਹਾਂ।
ਪੰਜਾਬ ਨੂੰ ਅੱਜ ਨਵਾਂ ਡੀਜੀਪੀ ਮਿਲ ਸਕਦਾ ਹੈ। ਜ਼ਿਕਰਯੋਗ ਹੈ ਉਸ ਨੂੰ ਪਹਿਲਾਂ ਸਿਰਫ ਐਡੀਸ਼ਨਲ ਚਾਰਜ ਮਿਲੇਗਾ ਉਸ ਤੋਂ ਬਾਅਦ ਕੇਂਦਰ ਨਾਮ ਫਾਈਨਲ ਕਰੇਗਾ। ਦੱਸ ਦੇਈਏ ਕਿ ਪੰਜਾਬ ਦੇ ਮੌਜੂਦਾ DGP ਵੀਕੇ ਭੰਵਰਾ ਨੇ ਪਿਛਲੇ ਦਿਨੀਂ ਦੋ ਮਹੀਨਿਆਂ ਦੀ ਛੁੱਟੀ ਲਈ ਅਰਜ਼ੀ ਦਿੱਤੀ ਸੀ ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਛੁੱਟੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਵੀਕੇ ਭੰਵਰਾ ਦੀ ਛੁੱਟੀ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਪੰਜਾਬ 'ਚ ਹੁਣ ਤਕ ਤਿੰਨ ਡੀਜੀਪੀ ਬਦਲੇ ਜਾ ਚੁੱਕੇ ਹਨ। ਦਿਨਕਰ ਗੁਪਤਾ, ਸਿਧਾਰਥ ਚੌਟੋਪਾਇਆਏ, ਇਕਬਾਲ ਸਿੰਘ ਸਹੋਤਾ ਤੇ ਹੁਣ ਵੀਕੇ ਭੰਵਰਾ ਨੂੰ ਬਦਲ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰ ਪਹਿਲਾਂ ਤਾਂ ਪੰਜਾਬ ਦੇ DGP ਦਾ ਵਾਧੂ ਚਾਰਜ ਕਿਸੇ ਅਫ਼ਸਰ ਨੂੰ ਦੇਵੇਗੀ।ਇਸ ਮਗਰੋਂ ਛੇ ਮਹੀਨੇ ਅੰਦਰ ਡੀਜੀਪੀ ਦੇ ਅਹੁਦੇ ਲਈ ਅਫ਼ਸਰ ਦਾ ਇਕ ਪੈਨਲ UPSC ਨੂੰ ਭੇਜਿਆ ਜਾਵੇਗਾ। ਪੈਨਲ 'ਚ ਤਿੰਨ ਅਫ਼ਸਰਾਂ ਦੀ ਸਿਫਾਰਸ਼ UPSC, ਸਰਕਾਰ ਨੂੰ ਭੇਜੇਗੀ।ਉਨ੍ਹਾਂ ਤਿੰਨਾਂ ਵਿੱਚੋਂ ਪੰਜਾਬ ਸਰਕਾਰ ਜਿਸਨੂੰ ਚਾਹੇ ਡੀਜੀਪੀ ਲਗਾਵੇਗੀ।
ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਅੰਦਰ ਡੱਕੇ ਸਾਬਕਾ ਮੰਤਰੀ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅੱਜ ਫੈਸਲਾ ਆ ਸਕਦਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਡਬਲ ਬੈਂਚ ਇਸ ਦੀ ਸੁਣਵਾਈ ਕਰੇਗਾ। ਪੰਜਾਬ ਵਿੱਚ ਸਰਕਾਰ ਬਦਲਣ ਮਗਰੋਂ ਮਜੀਠੀਆ ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਨੇ ਉਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਰਾਹਤ ਨਹੀਂ ਮਿਲੀ। ਮਜੀਠੀਆ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰਕੇ ਉਸ ਨੂੰ ਸਿਆਸੀ ਰੰਜਿਸ਼ ਵਿੱਚ ਫਸਾਇਆ ਹੈ।
ਅੱਜ ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਰਿਹਾ ਹੈ। ਕੈਬਨਿਟ ਵਿੱਚ 5 ਨਵੇਂ ਚਿਹਰੇ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਰਾਜ ਭਵਨ ’ਚ ਰੱਖਿਆ ਗਿਆ ਹੈ, ਜਿੱਥੇ ਸ਼ਾਮ 5 ਵਜੇ ਨਵੇਂ ਮੰਤਰੀ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਕਈ ਪੁਰਾਣੇ ਵਜ਼ੀਰਾਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਿੱਚ ਹਲਚਲ ਕਾਫੀ ਤੇਜ਼ ਹੋ ਗਈ ਹੈ। ਦੇਰ ਰਾਤ ਤੱਕ ਵੀ ਕਈ ਵਿਧਾਇਕ ਭੱਜ-ਦੌੜ ਕਰਦੇ ਰਹੇ।
ਪਿਛੋਕੜ
Punjab Breaking News, 04 July 2022 LIVE Updates: ਅੱਜ ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਰਿਹਾ ਹੈ। ਕੈਬਨਿਟ ਵਿੱਚ 5 ਨਵੇਂ ਚਿਹਰੇ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਰਾਜ ਭਵਨ ’ਚ ਰੱਖਿਆ ਗਿਆ ਹੈ, ਜਿੱਥੇ ਸ਼ਾਮ 5 ਵਜੇ ਨਵੇਂ ਮੰਤਰੀ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਕਈ ਪੁਰਾਣੇ ਵਜ਼ੀਰਾਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਿੱਚ ਹਲਚਲ ਕਾਫੀ ਤੇਜ਼ ਹੋ ਗਈ ਹੈ। ਦੇਰ ਰਾਤ ਤੱਕ ਵੀ ਕਈ ਵਿਧਾਇਕ ਭੱਜ-ਦੌੜ ਕਰਦੇ ਰਹੇ। ਨਵੇਂ ਕੈਬਨਿਟ ਮੰਤਰੀਆਂ ਦੇ ਨਾਂ ਸਾਹਮਣੇ ਆਉਂਦੇ ਹੀ 'ਆਪ' 'ਚ ਹੱਲਚੱਲ, ਕਈ ਵਿਧਾਇਕਾਂ ਨੇ ਦਿੱਲੀ ਤੱਕ ਲਾਇਆ ਜ਼ੋਰ
SKM Protest: ਸੰਯੁਕਤ ਕਿਸਾਨ ਮੋਰਚਾ 500 ਜ਼ਿਲ੍ਹਿਆਂ 'ਚ ਕਰੇਗਾ 'ਵਾਅਦਾਖਿਲਾਫੀ ਵਿਰੋਧੀ ਸਭਾ', 18 ਜੁਲਾਈ ਤੋਂ ਹੋਵੇਗੀ ਸ਼ੁਰੂ
ਸੰਯੁਕਤ ਕਿਸਾਨ ਮੋਰਚਾ (SKM) ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ 18 ਜੁਲਾਈ ਤੋਂ 500 ਜ਼ਿਲ੍ਹਿਆਂ ਵਿੱਚ 'ਵਾਅਦਾਖਿਲਾਫੀ ਵਿਰੋਧੀ ਸਭਾ' ਦਾ ਆਯੋਜਨ ਕਰੇਗਾ। 18 ਜੁਲਾਈ ਤੋਂ ਯੂਨਾਈਟਿਡ ਕਿਸਾਨ ਮੋਰਚਾ ਕਿਸੇ ਨਾ ਕਿਸੇ ਐਕਟੀਵਿਟੀ ਵਿੱਚ ਸੜਕਾਂ 'ਤੇ ਉਤਰਨਾ ਜਾਰੀ ਰੱਖੇਗਾ। ਇਸ ਤੋਂ ਬਾਅਦ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚੇ ਨੇ 31 ਜੁਲਾਈ ਨੂੰ ਦੇਸ਼ ਭਰ ਵਿੱਚ ਟਰੈਫਿਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ 7 ਤੋਂ 14 ਅਗਸਤ ਤੱਕ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ 'ਚ 'ਜੈ ਜਵਾਨ, ਜੈ ਕਿਸਾਨ' ਕਾਨਫਰੰਸ ਕੀਤੀ ਜਾਵੇਗੀ। SKM Protest: ਸੰਯੁਕਤ ਕਿਸਾਨ ਮੋਰਚਾ 500 ਜ਼ਿਲ੍ਹਿਆਂ 'ਚ ਕਰੇਗਾ 'ਵਾਅਦਾਖਿਲਾਫੀ ਵਿਰੋਧੀ ਸਭਾ', 18 ਜੁਲਾਈ ਤੋਂ ਹੋਵੇਗੀ ਸ਼ੁਰੂ
ਅਮਿਤ ਸ਼ਾਹ ਦਾ ਵੱਡਾ ਦਾਅਵਾ, 'ਅਗਲੇ 30-40 ਸਾਲ ਭਾਜਪਾ ਦਾ ਹੀ ਰਾਜ ਰਹੇਗਾ'
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ ਜੋ ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਏਗਾ। ਉਨ੍ਹਾਂ ਕਿਹਾ ਕਿ ਭਾਜਪਾ ਤਿਲੰਗਾਨਾ ਤੇ ਪੱਛਮੀ ਬੰਗਾਲ ’ਚ ‘ਪਰਿਵਾਰਵਾਦ ਦੇ ਸ਼ਾਸਨ’ ਨੂੰ ਖ਼ਤਮ ਕਰੇਗੀ ਤੇ ਉਨ੍ਹਾਂ ਸੂਬਿਆਂ ’ਚ ਸਰਕਾਰ ਵੀ ਬਣਾਏਗੀ ਜਿਥੇ ਉਹ ਅਜੇ ਤੱਕ ਸੱਤਾ ਤੋਂ ਦੂਰ ਹੈ। ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਦੌਰਾਨ ਸਿਆਸੀ ਮਤਾ ਪੇਸ਼ ਕਰਦਿਆਂ ਸ਼ਾਹ ਨੇ ਵੰਸ਼ਵਾਦ, ਜਾਤੀਵਾਦ ਤੇ ਖਾਸ ਫਿਰਕਿਆਂ ਨੂੰ ਖੁਸ਼ ਕਰਨ ਦੀ ਸਿਆਸਤ ਖ਼ਤਮ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੀਤੇ ਗਏ ਵਿਕਾਸ ਤੇ ਵਧੀਆ ਪ੍ਰਦਰਸ਼ਨ ਕਾਰਨ ਹੁਣੇ ਜਿਹੇ ਹੋਈਆਂ ਚੋਣਾਂ ’ਚ ਜਿੱਤ ਹਾਸਲ ਹੋਈ ਹੈ। ਅਮਿਤ ਸ਼ਾਹ ਦਾ ਵੱਡਾ ਦਾਅਵਾ, 'ਅਗਲੇ 30-40 ਸਾਲ ਭਾਜਪਾ ਦਾ ਹੀ ਰਾਜ ਰਹੇਗਾ'
Punjab Monsoon 2022 : ਪੰਜਾਬ ਦੇ ਕਈ ਸ਼ਹਿਰਾਂ 'ਚ ਫਿਰ ਛਾਏ ਕਾਲੇ ਬੱਦਲ, ਭਾਰੀ ਮੀਂਹ ਪੈਣ ਦੀ ਸੰਭਾਵਨਾ
ਪੰਜਾਬ 'ਚ ਸੋਮਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਲੁਧਿਆਣਾ 'ਚ 77 ਐਮਐਮ ਮੀਂਹ ਪਿਆ। ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਸਮੇਂ 'ਤੇ ਆਇਆ ਹੈ। ਇਸ ਦੇ ਚੱਲਦਿਆਂ ਚੰਗੇ ਮੀਂਹ ਦੇ ਉਮੀਦ ਹੈ। ਜੂਨ 'ਚ ਆਮ ਤੋਂ ਘੱਟ ਬਾਰਿਸ਼ ਹੋਈ ਹੈ। ਜੂਨ 'ਚ ਨਾਰਮਲ ਤੌਰ 'ਤੇ 82.8 ਐਮਐਮ ਮੀਂਹ ਪੈਂਦਾ ਹੈ ਪਰ ਇਸ ਵਾਰ 70.6 ਐਮਐਮ ਮੀਂਹ ਪਿਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ਪਾਣੀ 'ਚ ਡੁੱਬ ਗਈਆਂ ਸੀ। ਜਿਸ ਕਾਰਨ ਲੋਕਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। Punjab Monsoon 2022 : ਪੰਜਾਬ ਦੇ ਕਈ ਸ਼ਹਿਰਾਂ 'ਚ ਫਿਰ ਛਾਏ ਕਾਲੇ ਬੱਦਲ, ਭਾਰੀ ਮੀਂਹ ਪੈਣ ਦੀ ਸੰਭਾਵਨਾ
- - - - - - - - - Advertisement - - - - - - - - -