Punjab Breaking News LIVE: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ, ਮੌਸਮ ਵਿਭਾਗ ਦਾ ਅਲਰਟ, ਭਲਵਾਨਾਂ ਨਾਲ ਖਿੱਚ-ਧੂਹ ਮਗਰੋਂ ਮਾਮਲਾ ਗਰਮਾਇਆ
Punjab Breaking News LIVE 04 May, 2023: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ, ਮੌਸਮ ਵਿਭਾਗ ਦਾ ਅਲਰਟ, ਭਲਵਾਨਾਂ ਨਾਲ ਖਿੱਚ-ਧੂਹ ਮਗਰੋਂ ਮਾਮਲਾ ਗਰਮਾਇਆ
LIVE
Background
Punjab Breaking News LIVE 04 May, 2023: ਪੰਜਾਬ ਵਿੱਚ ਹੁਣ ਵੱਡੇ ਘਰਾਣਿਆਂ ਦੀ ਥਾਂ ਆਮ ਨੌਜਵਾਨਾਂ ਨੂੰ ਬੱਸਾਂ ਦੇ ਪਰਮਿਟ ਮਿਲਣਗੇ। ਇਸ ਲਈ ਪੰਜਾਬ ਸਰਕਾਰ ਨਵੀਂ ਪਲਾਨਿੰਗ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਵਧਾਉਣ ਲਈ ਨਵੇਂ ਰੂਟ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਨੌਜਵਾਨਾਂ ਨੂੰ ਇਨ੍ਹਾਂ ਰੂਟਾਂ ’ਤੇ ਬੱਸਾਂ ਚਲਾਉਣ ਲਈ ਬਿਨਾਂ ਵਿਆਜ ਤੋਂ ਕਰਜ਼ੇ ਵੀ ਦਿੱਤੇ ਜਾਣਗੇ ਤਾਂ ਜੋ 5-7 ਨੌਜਵਾਨਾਂ ਦੇ ਗਰੁੱਪ ਬੱਸਾਂ ਚਲਾ ਕੇ ਆਪਣੇ-ਆਪਣੇ ਘਰਾਂ ਦਾ ਗੁਜ਼ਾਰਾ ਕਰ ਸਕਣ। ਵੱਡੇ ਘਰਾਣਿਆਂ ਦੀ ਥਾਂ ਆਮ ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿਟ
ਪ੍ਰਕਾਸ਼ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
Parkash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ। ਉਨ੍ਹਾਂ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਪ੍ਰਕਾਸ਼ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
ਖੁਸ਼ਖਬਰੀ! 13 ਲੰਬੇ ਰੂਟਾਂ ’ਤੇ ਚੰਡੀਗੜ੍ਹ ਤੋਂ ਦੌੜਗੀਆਂ ਨਵੀਆਂ ਏਸੀ ਬੱਸਾਂ
Chandigarh News: ਯੂਟੀ ਦਾ ਟਰਾਂਸਪੋਰਟ ਵਿਭਾਗ ਅੱਜ ਤੋਂ 13 ਲੰਬੇ ਰੂਟਾਂ ’ਤੇ 20 ਨਵੀਆਂ ਏਸੀ ਬੱਸਾਂ ਸ਼ੁਰੂ ਕਰਨ ਜਾ ਰਿਹਾ ਹੈ। ਇਨ੍ਹਾਂ ਬੱਸਾਂ ਨੂੰ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਗਿਤ ਸਵੇਰੇ 11 ਵਜੇ ਰਾਜ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜਿਸ ਕਰਕੇ ਸਾਰੀਆਂ ਤਿਆਰੀਆਂ ਨੂੰ ਪੂਰਾ ਕਰ ਲਿਆ ਗਿਆ ਹੈ। ਦੱਸ ਦਈਏ ਕਿ ਯੂਟੀ ਦੇ ਟਰਾਂਸਪੋਰਟ ਵਿਭਾਗ (UT Transport Department) ਵੱਲੋਂ 13 ਵਿੱਚੋਂ ਨੌਂ ਨਵੇਂ ਰੂਟ ਸ਼ੁਰੂ ਕੀਤੇ ਗਏ ਹਨ, ਜਦੋਂ ਕਿ ਚਾਰ ਪੁਰਾਣੇ ਰੂਟਾਂ ’ਤੇ ਮੁੜ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਸੀਟੀਯੂ ਵੱਲੋਂ ਨਵੇਂ ਰੂਟਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ, ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਲਈ ਵਾਇਆ ਆਗਰਾ ਤੱਕ ਏਸੀ ਬੱਸ ਚਲਾਈ ਜਾ ਰਹੀ ਹੈ। ਖੁਸ਼ਖਬਰੀ! 13 ਲੰਬੇ ਰੂਟਾਂ ’ਤੇ ਚੰਡੀਗੜ੍ਹ ਤੋਂ ਦੌੜਗੀਆਂ ਨਵੀਆਂ ਏਸੀ ਬੱਸਾਂ
ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ?
Jalandhar by Election: ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਮਾਫੀਆ ਵਧਿਆ ਹੈ ਜਾਂ ਫਿਰ ਘਟਿਆ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਪ੍ਰਚਾਰ ਦੌਰਾਨ ਇਹ ਮੁੱਦਾ ਛਾਇਆ ਹੋਇਆ ਹੈ। ਇੱਕ ਪਾਸੇ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਮਗਰੋਂ ਮਾਫੀਆ ਦਾ ਖਾਤਮਾ ਹੋ ਗਿਆ ਹੈ ਤਾਂ ਦੂਜੇ ਪਾਸੇ ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਮਾਫੀਆ ਦੀ ਦਹਿਸ਼ਤ ਵਧੀ ਹੈ। ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ? ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ?
Wrestlers Protest: ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨ
ਦਿੱਲੀ ਪੁਲਿਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨਾਂ ਨੇ ਤਮਗੇ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ ਰਿਹਾ ਹੈ ਉਸ ਨਾਲ ਇਨ੍ਹਾਂ ਪੁਰਸਕਾਰਾਂ ਤੇ ਤਮਗਿਆਂ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ।
Punjab News: 'ਜੇ ਬਿਜਲੀ ਵਿਭਾਗ ਦਾ ਕੋਈ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਬੱਸ ਇੱਕ ਵਾਰ...!'
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।
Go First Flights: ਏਅਰਲਾਈਨਜ਼ ਨੇ 9 ਮਈ ਤੱਕ ਸਾਰੀਆਂ ਉਡਾਣਾਂ ਕੀਤੀਆਂ ਰੱਦ
ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ Go First ਨੇ ਹੁਣ 9 ਮਈ ਤੱਕ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨਜ਼ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। GoFirst ਨੇ ਜਾਣਕਾਰੀ ਦਿੱਤੀ ਹੈ ਕਿ ਸੰਚਾਲਨ ਕਾਰਨਾਂ ਕਰਕੇ, GoFirst ਨੇ 9 ਮਈ 2023 ਤੱਕ ਆਪਣੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਏਅਰਲਾਈਨਜ਼ ਨੇ ਫਲਾਈਟ ਰੱਦ ਹੋਣ ਕਾਰਨ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਪ੍ਰਗਟ ਕੀਤਾ ਹੈ। ਏਅਰਲਾਈਨਜ਼ ਨੇ ਕਿਹਾ ਕਿ ਮੁਸਾਫਰਾਂ ਨੂੰ ਕਿਸੇ ਵੀ ਸਮੇਂ ਵਿੱਚ ਅਸਲ ਭੁਗਤਾਨ ਮੋਡ ਰਾਹੀਂ ਪੂਰਾ ਰਿਫੰਡ ਜਾਰੀ ਕੀਤਾ ਜਾਵੇਗਾ।
Kirandeep Kaur: ਕਿਰਨਦੀਪ ਨੂੰ ਮਿਲੀ ਅੰਮ੍ਰਿਤਪਾਲ ਨਾਲ ਮੁਲਾਕਾਤ ਦੀ ਇਜਾਜ਼ਤ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਦੇ ਲਈ ਅੱਜ ਉਸ ਦੀ ਪਤਨੀ ਕਿਰਨਦੀਪ ਕੌਰ (Kirandeep Kaur met Amritpal) ਆਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ ਹੈ।
Amritpal Singh: ਸੁਰੱਖਿਆ ਏਜੰਸੀਆਂ ਸਾਹਮਣੇ ਅੰਮ੍ਰਿਤਪਾਲ ਸਿੰਘ ਨੇ ਨਹੀਂ ਕੀਤਾ ਕੋਈ ਵੀ ਖੁਲਾਸਾ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਾਂਚ ਏਜੰਸੀਆਂ ਸਾਹਮਣੇ ਫੰਡਿੰਗ ਦੇ ਸ੍ਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਦੁਹਰਾਇਆ ਹੈ ਕਿ ਉਹ ਨਸ਼ਿਆਂ ਖਿਲਾਫ ਜੰਗ ਜਾਰੀ ਰੱਖਣਾ ਚਾਹੁੰਦਾ ਹੈ। ਇਸ ਦੌਰਾਨ ਉਹ ਅਪਰਾਧ ਦੀ ਸੀਮਾ ਨੂੰ ਪਾਰ ਨਹੀ ਕਰੇਗਾ।