Punjab Breaking News LIVE: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ, ਮੌਸਮ ਵਿਭਾਗ ਦਾ ਅਲਰਟ, ਭਲਵਾਨਾਂ ਨਾਲ ਖਿੱਚ-ਧੂਹ ਮਗਰੋਂ ਮਾਮਲਾ ਗਰਮਾਇਆ

Punjab Breaking News LIVE 04 May, 2023: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ, ਮੌਸਮ ਵਿਭਾਗ ਦਾ ਅਲਰਟ, ਭਲਵਾਨਾਂ ਨਾਲ ਖਿੱਚ-ਧੂਹ ਮਗਰੋਂ ਮਾਮਲਾ ਗਰਮਾਇਆ

ABP Sanjha Last Updated: 04 May 2023 03:52 PM
Wrestlers Protest: ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨ

ਦਿੱਲੀ ਪੁਲਿਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨਾਂ ਨੇ ਤਮਗੇ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ ਰਿਹਾ ਹੈ ਉਸ ਨਾਲ ਇਨ੍ਹਾਂ ਪੁਰਸਕਾਰਾਂ ਤੇ ਤਮਗਿਆਂ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ। 

Punjab News: 'ਜੇ ਬਿਜਲੀ ਵਿਭਾਗ ਦਾ ਕੋਈ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਬੱਸ ਇੱਕ ਵਾਰ...!'

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ  ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

Go First Flights: ਏਅਰਲਾਈਨਜ਼ ਨੇ 9 ਮਈ ਤੱਕ ਸਾਰੀਆਂ ਉਡਾਣਾਂ ਕੀਤੀਆਂ ਰੱਦ

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ Go First ਨੇ ਹੁਣ 9 ਮਈ ਤੱਕ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨਜ਼ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। GoFirst ਨੇ ਜਾਣਕਾਰੀ ਦਿੱਤੀ ਹੈ ਕਿ ਸੰਚਾਲਨ ਕਾਰਨਾਂ ਕਰਕੇ, GoFirst ਨੇ 9 ਮਈ 2023 ਤੱਕ ਆਪਣੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਏਅਰਲਾਈਨਜ਼ ਨੇ ਫਲਾਈਟ ਰੱਦ ਹੋਣ ਕਾਰਨ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਪ੍ਰਗਟ ਕੀਤਾ ਹੈ। ਏਅਰਲਾਈਨਜ਼ ਨੇ ਕਿਹਾ ਕਿ ਮੁਸਾਫਰਾਂ ਨੂੰ ਕਿਸੇ ਵੀ ਸਮੇਂ ਵਿੱਚ ਅਸਲ ਭੁਗਤਾਨ ਮੋਡ ਰਾਹੀਂ ਪੂਰਾ ਰਿਫੰਡ ਜਾਰੀ ਕੀਤਾ ਜਾਵੇਗਾ।

Kirandeep Kaur: ਕਿਰਨਦੀਪ ਨੂੰ ਮਿਲੀ ਅੰਮ੍ਰਿਤਪਾਲ ਨਾਲ ਮੁਲਾਕਾਤ ਦੀ ਇਜਾਜ਼ਤ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਦੇ ਲਈ ਅੱਜ ਉਸ ਦੀ ਪਤਨੀ ਕਿਰਨਦੀਪ ਕੌਰ  (Kirandeep Kaur met Amritpal) ਆਸਾਮ ਦੀ ਡਿਬਰੂਗੜ੍ਹ ਜੇਲ੍ਹ  (Dibrugarh Jail) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ ਹੈ।

Amritpal Singh: ਸੁਰੱਖਿਆ ਏਜੰਸੀਆਂ ਸਾਹਮਣੇ ਅੰਮ੍ਰਿਤਪਾਲ ਸਿੰਘ ਨੇ ਨਹੀਂ ਕੀਤਾ ਕੋਈ ਵੀ ਖੁਲਾਸਾ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਾਂਚ ਏਜੰਸੀਆਂ ਸਾਹਮਣੇ ਫੰਡਿੰਗ ਦੇ ਸ੍ਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਦੁਹਰਾਇਆ ਹੈ ਕਿ ਉਹ ਨਸ਼ਿਆਂ ਖਿਲਾਫ ਜੰਗ ਜਾਰੀ ਰੱਖਣਾ ਚਾਹੁੰਦਾ ਹੈ। ਇਸ ਦੌਰਾਨ ਉਹ ਅਪਰਾਧ ਦੀ ਸੀਮਾ ਨੂੰ ਪਾਰ ਨਹੀ ਕਰੇਗਾ।

Amritpal Singh: ਸੁਰੱਖਿਆ ਏਜੰਸੀਆਂ ਸਾਹਮਣੇ ਅੰਮ੍ਰਿਤਪਾਲ ਸਿੰਘ ਨੇ ਨਹੀਂ ਕੀਤਾ ਕੋਈ ਵੀ ਖੁਲਾਸਾ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਾਂਚ ਏਜੰਸੀਆਂ ਸਾਹਮਣੇ ਫੰਡਿੰਗ ਦੇ ਸ੍ਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਦੁਹਰਾਇਆ ਹੈ ਕਿ ਉਹ ਨਸ਼ਿਆਂ ਖਿਲਾਫ ਜੰਗ ਜਾਰੀ ਰੱਖਣਾ ਚਾਹੁੰਦਾ ਹੈ। ਇਸ ਦੌਰਾਨ ਉਹ ਅਪਰਾਧ ਦੀ ਸੀਮਾ ਨੂੰ ਪਾਰ ਨਹੀ ਕਰੇਗਾ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਜਾਂਚ ਏਜੰਸੀਆਂ ਉਸ ਤੋਂ ਲਗਾਤਾਰ ਪੁੱਛਗਿੱਛ ਕਰਨ 'ਚ ਲੱਗੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਅਜੇ ਤੱਕ ਅੰਮ੍ਰਿਤਪਾਲ ਕੋਲੋਂ ਕੋਈ ਵੱਡਾ ਖੁਲਾਸਾ ਨਹੀਂ ਹੋਇਆ ਹੈ। ਅੰਮ੍ਰਿਤਪਾਲ ਨੇ ਆਪਣੇ ਫੰਡਿੰਗ ਦੇ ਸਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Babbu Maan Facebook account hack: ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ Hack

 ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇਸ਼ ਅਤੇ ਵਿਦੇਸ਼ ਵਿੱਚ ਆਪਣੀ ਗਾਇਕੀ ਲਈ ਮਸ਼ਹੂਰ ਹਨ। ਇਸ ਤੋਂ ਇਲਾਵਾ ਕਲਾਕਾਰ ਸੋਸ਼ਲ ਮੁੱਦਿਆਂ ਉੱਪਰ ਖੁੱਲ ਕੇ ਆਪਣਾ ਵਿਚਾਰ ਰੱਖਦੇ ਹਨ। ਦੱਸ ਦੇਈਏ ਕਿ ਗਾਇਕ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਬਾਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਂਕ ਹੋ ਗਿਆ ਹੈ। ਦੱਸ ਦਈਏ ਕਿ ਅਕਾਊਂਟ ਹੈਂਕ ਹੋਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

Army Helicopter Crash: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕੇ ਮਡਵਾ ਦੇ ਮਚਨਾ ਜੰਗਲਾਂ ਵਿੱਚ ਫ਼ੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ। ਜੋ ਹੈਲੀਕਾਪਟਰ ਕਰੈਸ਼ ਹੋਇਆ ਹੈ, ਉਹ ਫੌਜ ਦਾ ALH ਧਰੁਵ ਹੈਲੀਕਾਪਟਰ ਹੈ। ਫੌਜ ਦੇ ਅਧਿਕਾਰੀ ਮੁਤਾਬਕ ਇਸ ਹਾਦਸੇ 'ਚ ਪਾਇਲਟ ਨੂੰ ਸੱਟਾਂ ਲੱਗੀਆਂ ਹਨ ਪਰ ਉਹ ਸੁਰੱਖਿਅਤ ਹਨ। ਫੌਜ ਦੇ ਅਧਿਕਾਰੀ ਨੇ ਕਿਹਾ, ਅਜੇ ਹੋਰ ਜਾਣਕਾਰੀ ਦੀ ਉਡੀਕ ਹੈ।

Weather Update: ਬਰਫ਼ਬਾਰੀ-ਗੜੇਮਾਰੀ ਅਤੇ ਮੀਂਹ

ਵੀਰਵਾਰ (4 ਮਈ) ਨੂੰ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਹਲਕੀ-ਹਲਕੀ ਧੁੰਦ ਅਤੇ ਧੁੰਦ ਦੀ ਸ਼ੁਰੂਆਤ ਹੋਈ। ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਕੁਝ ਥਾਵਾਂ 'ਤੇ ਗੜੇ ਵੀ ਪਏ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਇਸ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਅਪ੍ਰੈਲ ਦੇ ਸ਼ੁਰੂ ਤੋਂ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Punjab drugs case: ਅੱਜ ਹਾਈਕੋਰਟ 'ਚ ਪੰਜਾਬ ਦੇ ਡਰੱਗ ਮਾਮਲੇ ਦੀ ਸੁਣਵਾਈ

ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਦੌਰਾਨ ਪੰਜਾਬ ਸਰਕਾਰ ਖੋਲੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦੇਵੇਗੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੇ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਦਾ ਲੁੱਕਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਹੈ।

Punjabi singer Kanwar Chahal Death: ਗਾਇਕ ਕੰਵਰ ਚਾਹਲ ਦਾ ਦੇਹਾਂਤ

ਪੰਜਾਬੀ ਗਾਇਕ ਕੰਵਰ ਚਾਹਲ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕਲਾਕਾਰ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Sandeep Nangal: ਪੁਲਿਸ ਨੇ ਸੁਰਜਨਜੀਤ ਚੱਠਾ ਨੂੰ ਕੀਤਾ ਗ੍ਰਿਫ਼ਤਾਰ

 ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ 'ਚ ਮੌਜੂਦ ਹੈ ਪੁਲਿਸ ਉਸ ਨੂੰ ਤੁਰੰਤ ਗ੍ਰਿਫਤਾਰ ਕਰੇ।

Parkash Singh Badal:  ਬਾਦਲ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ। ਉਨ੍ਹਾਂ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ।

Jalandhar by Election: ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਮਾਫੀਆ ਵਧਿਆ ਹੈ ਜਾਂ ਫਿਰ ਘਟਿਆ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਪ੍ਰਚਾਰ ਦੌਰਾਨ ਇਹ ਮੁੱਦਾ ਛਾਇਆ ਹੋਇਆ ਹੈ। ਇੱਕ ਪਾਸੇ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਮਗਰੋਂ ਮਾਫੀਆ ਦਾ ਖਾਤਮਾ ਹੋ ਗਿਆ ਹੈ ਤਾਂ ਦੂਜੇ ਪਾਸੇ ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਮਾਫੀਆ ਦੀ ਦਹਿਸ਼ਤ ਵਧੀ ਹੈ।

ਪਿਛੋਕੜ

Punjab Breaking News LIVE 04 May, 2023: ਪੰਜਾਬ ਵਿੱਚ ਹੁਣ ਵੱਡੇ ਘਰਾਣਿਆਂ ਦੀ ਥਾਂ ਆਮ ਨੌਜਵਾਨਾਂ ਨੂੰ ਬੱਸਾਂ ਦੇ ਪਰਮਿਟ ਮਿਲਣਗੇ। ਇਸ ਲਈ ਪੰਜਾਬ ਸਰਕਾਰ ਨਵੀਂ ਪਲਾਨਿੰਗ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਵਧਾਉਣ ਲਈ ਨਵੇਂ ਰੂਟ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਨੌਜਵਾਨਾਂ ਨੂੰ ਇਨ੍ਹਾਂ ਰੂਟਾਂ ’ਤੇ ਬੱਸਾਂ ਚਲਾਉਣ ਲਈ ਬਿਨਾਂ ਵਿਆਜ ਤੋਂ ਕਰਜ਼ੇ ਵੀ ਦਿੱਤੇ ਜਾਣਗੇ ਤਾਂ ਜੋ 5-7 ਨੌਜਵਾਨਾਂ ਦੇ ਗਰੁੱਪ ਬੱਸਾਂ ਚਲਾ ਕੇ ਆਪਣੇ-ਆਪਣੇ ਘਰਾਂ ਦਾ ਗੁਜ਼ਾਰਾ ਕਰ ਸਕਣ। ਵੱਡੇ ਘਰਾਣਿਆਂ ਦੀ ਥਾਂ ਆਮ ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿਟ


 


ਪ੍ਰਕਾਸ਼ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ


Parkash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ। ਉਨ੍ਹਾਂ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਪ੍ਰਕਾਸ਼ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ


 


ਖੁਸ਼ਖਬਰੀ! 13 ਲੰਬੇ ਰੂਟਾਂ ’ਤੇ ਚੰਡੀਗੜ੍ਹ ਤੋਂ ਦੌੜਗੀਆਂ ਨਵੀਆਂ ਏਸੀ ਬੱਸਾਂ 


Chandigarh News: ਯੂਟੀ ਦਾ ਟਰਾਂਸਪੋਰਟ ਵਿਭਾਗ ਅੱਜ ਤੋਂ 13 ਲੰਬੇ ਰੂਟਾਂ ’ਤੇ 20 ਨਵੀਆਂ ਏਸੀ ਬੱਸਾਂ ਸ਼ੁਰੂ ਕਰਨ ਜਾ ਰਿਹਾ ਹੈ। ਇਨ੍ਹਾਂ ਬੱਸਾਂ ਨੂੰ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਗਿਤ ਸਵੇਰੇ 11 ਵਜੇ ਰਾਜ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜਿਸ ਕਰਕੇ ਸਾਰੀਆਂ ਤਿਆਰੀਆਂ ਨੂੰ ਪੂਰਾ ਕਰ ਲਿਆ ਗਿਆ ਹੈ। ਦੱਸ ਦਈਏ ਕਿ ਯੂਟੀ ਦੇ ਟਰਾਂਸਪੋਰਟ ਵਿਭਾਗ (UT Transport Department) ਵੱਲੋਂ 13 ਵਿੱਚੋਂ ਨੌਂ ਨਵੇਂ ਰੂਟ ਸ਼ੁਰੂ ਕੀਤੇ ਗਏ ਹਨ, ਜਦੋਂ ਕਿ ਚਾਰ ਪੁਰਾਣੇ ਰੂਟਾਂ ’ਤੇ ਮੁੜ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਸੀਟੀਯੂ ਵੱਲੋਂ ਨਵੇਂ ਰੂਟਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ, ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਲਈ ਵਾਇਆ ਆਗਰਾ ਤੱਕ ਏਸੀ ਬੱਸ ਚਲਾਈ ਜਾ ਰਹੀ ਹੈ। ਖੁਸ਼ਖਬਰੀ! 13 ਲੰਬੇ ਰੂਟਾਂ ’ਤੇ ਚੰਡੀਗੜ੍ਹ ਤੋਂ ਦੌੜਗੀਆਂ ਨਵੀਆਂ ਏਸੀ ਬੱਸਾਂ


 


ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ? 


Jalandhar by Election: ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਮਾਫੀਆ ਵਧਿਆ ਹੈ ਜਾਂ ਫਿਰ ਘਟਿਆ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਪ੍ਰਚਾਰ ਦੌਰਾਨ ਇਹ ਮੁੱਦਾ ਛਾਇਆ ਹੋਇਆ ਹੈ। ਇੱਕ ਪਾਸੇ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਮਗਰੋਂ ਮਾਫੀਆ ਦਾ ਖਾਤਮਾ ਹੋ ਗਿਆ ਹੈ ਤਾਂ ਦੂਜੇ ਪਾਸੇ ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਮਾਫੀਆ ਦੀ ਦਹਿਸ਼ਤ ਵਧੀ ਹੈ। ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ? ਪੰਜਾਬ 'ਚ ਮਾਫੀਆ ਵਧਿਆ ਜਾਂ ਫਿਰ ਘਟਿਆ?


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.