Punjab Breaking News LIVE: ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ SGPC ਪ੍ਰਧਾਨਗੀ ਲਈ ਉਮੀਦਵਾਰ, ਪ੍ਰਾਇਮਰੀ ਸਕੂਲ ਬੰਦ ਕਰਨ ਦਾ ਐਲਾਨ, ਦਿੱਲੀ 'ਤੇ ਭਾਰੀ ਪਿਆ ਪੰਜਾਬ ਦਾ 'ਸਿੱਖਿਆ ਮਾਡਲ', ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ

Punjab Breaking News, 04 November 2022 LIVE Updates: ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ SGPC ਪ੍ਰਧਾਨਗੀ ਲਈ ਉਮੀਦਵਾਰ, ਪ੍ਰਾਇਮਰੀ ਸਕੂਲ ਬੰਦ ਕਰਨ ਦਾ ਐਲਾਨ, ਦਿੱਲੀ 'ਤੇ ਭਾਰੀ ਪਿਆ ਪੰਜਾਬ ਦਾ 'ਸਿੱਖਿਆ ਮਾਡਲ'

ABP Sanjha Last Updated: 04 Nov 2022 03:08 PM
Gujarat AAP CM Candidate: ਆਪ ਨੇ ਗੁਜਰਾਤ ਲਈ ਐਲਾਨਿਆਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ

ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸੁਦਾਨ ਗੜਵੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ। ਗੁਜਰਾਤ ਵਿੱਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੁਜਰਾਤ 'ਚ ਕੁੱਲ 182 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ 'ਤੇ ਦੋ ਪੜਾਵਾਂ 'ਚ ਵੋਟਿੰਗ ਹੋਣੀ ਹੈ। ਗੁਜਰਾਤ 'ਚ ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਵੋਟਿੰਗ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਸਮੇਂ ਗੁਜਰਾਤ ਵਿੱਚ ਚਾਰ ਕਰੋੜ 90 ਲੱਖ ਤੋਂ ਵੱਧ ਵੋਟਰ ਹਨ।

Stubble Burning: ਪਰਾਲੀ ਸਾੜਨ 'ਤੇ ਖੇਤੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕੇਂਦਰ ਵੱਲੋਂ ਰਾਜਾਂ ਨੂੰ ਪੈਸਾ ਤੇ ਮਸ਼ੀਨਾਂ ਦੇਣ ਦੇ ਬਾਵਜੂਦ...

ਪਰਾਲੀ ਉੱਪਰ ਸਿਆਸੀ ਜੰਗ ਵਧਦੀ ਜਾ ਰਹੀ ਹੈ। ਬੀਜੇਪੀ ਤੇ ਆਮ ਆਦਮੀ ਪਾਰਟੀ ਵਿਚਾਲੇ ਇਲਜ਼ਾਮਬਾਜ਼ੀ ਵਿਚਾਲੇ ਦਿੱਲੀ ਦੇ ਉੱਪ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਪਰਾਲੀ ਸਾੜਨ ਉੱਪਰ ਲਗਾਮ ਲਾਉਣ ਲਈ ਕਿਹਾ ਹੈ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਪਰਾਲੀ ਸਾੜਨ ਦਾ ਵਿਸ਼ਾ ਸਿਆਸੀ ਨਹੀਂ ਹੈ ਪਰ ਸੂਬਾ ਸਰਕਾਰਾਂ ਇਸ ਨੂੰ ਰੋਕਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜਾਂ ਨੂੰ ਪੈਸਾ ਤੇ ਮਸ਼ੀਨਾਂ ਦੇਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ।

Punjab Police: ਪੰਜਾਬ ਪੁਲਿਸ ਦੇ 4 ਅਫਸਰਾਂ ਨੂੰ ਬਣਾਇਆ ਡੀਆਈਜੀ 

ਪੁਲਿਸ ਅਧਿਕਾਰੀ ਦੇ ਚਾਰ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਸ ਤਹਿਤ ਡਾ. ਨਰਿੰਦਰ ਭਾਰਗਵ ਨੂੰ ਡੀਆਈਜੀ ਬਣਾਇਆ ਗਿਆ ਹੈ। ਪੰਜਾਬ ਵਿੱਚ ਜਿਹੜੇ ਹੋਰ ਪੁਲੀਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਮਨਦੀਪ ਸਿੰਘ ਸਿੱਧੂ, ਗੁਰਦਿਆਲ ਸਿੰਘ ਤੇ ਰਣਜੀਤ ਸਿੰਘ ਸ਼ਾਮਲ ਹਨ।

Transport tender scam case: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ 'ਚ ਵਿਜੀਲੈਂਸ ਦੇ ਹੱਥ ਇੱਕ ਹੋਰ ਵੱਡੀ ਕਾਮਯਾਬੀ ਲੱਗੀ ਹੈ। ਵਿਜੀਲੈਂਸ ਨੇ ਦੇਰ ਰਾਤ ਮਾਮਲੇ 'ਚ ਨਾਮਜ਼ਦ ਇਕ ਹੋਰ ਮੁਲਜ਼ਮ ਨੂੰ ਕੜੀ ਮਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਅਨਿਲ ਜੈਨ ਜਿਸ ਨੂੰ ਇੱਕ ਪਿੰਡ ਤੋਂ ਸ਼ੈਲਰ ਦੇ ਵਿਚੋ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਲੁਧਿਆਣਾ ਰੇਂਜ ਐਸਐਸਪੀ ਆਰ ਐਸ ਸੰਧੂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 

Stubble Burning: ਆਬੋ-ਹਵਾ ਵਿਗੜਣ ਮਗਰੋਂ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਤੱਕ ਪ੍ਰਦੂਸ਼ਨ ਦੀ ਸਥਿਤੀ ਸਹੀ ਨਹੀਂ ਹੁੰਦੀ ਓਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਬਾਰੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਨੂੰ ਘੇਰਦਿਆਂ ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਉੱਪਰ ਆਪਣਾ ਸਪਸ਼ਟੀਕਰਨ ਵੀ ਰੱਖਿਆ। ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। 'ਆਪ', ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ।

Gujrat Election: ਕੇਜਰੀਵਾਲ ਅੱਜ ਕਰਨਗੇ ਗੁਜਰਾਤ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ

ਆਮ ਆਦਮੀ ਪਾਰਟੀ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ। ਮੋਦੀ ਦੇ ਗੜ੍ਹ ਵਿੱਚ ਜਿੱਤ ਦੀ ਉਮੀਦ ਲਾਈ ਬੈਠੇ ਕੇਜਰੀਵਾਲ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਬੇਹੱਦ ਅਹਿਮ ਹੈ। ਇਸ ਲਈ ਸਭ ਦੀਆਂ ਨਜ਼ਰਾਂ ਇਸ ਉੱਪਰ ਟਿਕੀਆਂ ਹੋਈਆਂ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ। ਉਨ੍ਹਾਂ ਦੀ ਟੱਕਰ ਬੀਬੀ ਜਗੀਰ ਕੌਰ ਨਾਲ ਹੋ ਸਕਦੀ ਹੈ। ਪਾਰਟੀ ਦੇ ਬੁਲਾਰੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। 

ਪਿਛੋਕੜ

Punjab Breaking News, 04 November 2022 LIVE Updates: ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ। ਉਨ੍ਹਾਂ ਦੀ ਟੱਕਰ ਬੀਬੀ ਜਗੀਰ ਕੌਰ ਨਾਲ ਹੋ ਸਕਦੀ ਹੈ। ਪਾਰਟੀ ਦੇ ਬੁਲਾਰੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਉਮੀਦਵਾਰ


 


ਆਬੋ-ਹਵਾ ਵਿਗੜਣ ਮਗਰੋਂ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਐਲਾਨ


ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਤੱਕ ਪ੍ਰਦੂਸ਼ਨ ਦੀ ਸਥਿਤੀ ਸਹੀ ਨਹੀਂ ਹੁੰਦੀ ਓਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਬਾਰੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਨੂੰ ਘੇਰਦਿਆਂ ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਉੱਪਰ ਆਪਣਾ ਸਪਸ਼ਟੀਕਰਨ ਵੀ ਰੱਖਿਆ। ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। 'ਆਪ', ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਆਬੋ-ਹਵਾ ਵਿਗੜਣ ਮਗਰੋਂ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਐਲਾਨ


 


ਦਿੱਲੀ 'ਤੇ ਭਾਰੀ ਪਿਆ ਪੰਜਾਬ ਦਾ 'ਸਿੱਖਿਆ ਮਾਡਲ'


ਪੰਜਾਬ ਦਾ ਸਿੱਖਿਆ ਮਾਡਲ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਆਧਾਰਤ ਜਾਰੀ ਕੌਮੀ ਸਰਵੇ ’ਚ ‘ਪੰਜਾਬ ਮਾਡਲ’ ਛਾਅ ਗਿਆ ਹੈ। ਦੇਸ਼ ’ਚੋਂ ਪਹਿਲੇ ਨੰਬਰ ’ਤੇ ਰਹਿਣ ਵਾਲੇ ਤਿੰਨ ਸੂਬਿਆਂ ’ਚ ਪੰਜਾਬ ਵੀ ਸ਼ਾਮਲ ਹੈ, ਜਿਸ ਨੇ ਕੇਰਲਾ ਤੇ ਮਹਾਰਾਸ਼ਟਰ ਵਾਂਗ ਇੱਕ ਹਜ਼ਾਰ ਅੰਕਾਂ ’ਚੋਂ 928 ਅੰਕ ਪ੍ਰਾਪਤ ਕੀਤੇ ਹਨ। ਕੌਮੀ ਸਰਵੇ ’ਚ ਦਿੱਲੀ ਅੱਠਵੇਂ ਨੰਬਰ ’ਤੇ ਹੈ ਜਿਸ ਨੇ 899 ਸਕੋਰ ਪ੍ਰਾਪਤ ਕੀਤੇ ਹਨ ਜਦੋਂਕਿ ਗੁਜਰਾਤ ਨੇ 903 ਅੰਕਾਂ ਨਾਲ 5ਵਾਂ ਸਥਾਨ ਹਾਸਲ ਕੀਤਾ ਹੈ। ਦਿੱਲੀ 'ਤੇ ਭਾਰੀ ਪਿਆ ਪੰਜਾਬ ਦਾ 'ਸਿੱਖਿਆ ਮਾਡਲ'


 


PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ


ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ 'ਤੇ ਹਨ, ਪਰ ਇਸ ਤੋਂ ਪਹਿਲਾਂ ਉਹ ਪੰਜਾਬ 'ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ 'ਚ ਪਹੁੰਚਣਗੇ। ਇਹ ਸਿਆਸੀ ਦੌਰਾ ਹੋ ਸਕਦਾ ਹੈ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਨੂੰ ਵੀ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ


 


ਪਿੰਡਾਂ 'ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ: ਸੀਐਮ ਭਗਵੰਤ ਮਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਐਨਓਸੀ ਦੀ ਲੋੜ ਨਹੀਂ, ਜਦਕਿ ਸ਼ਹਿਰਾਂ ਵਿੱਚ ਇਹ ਐਨਓਸੀ 15 ਦਿਨਾਂ ਵਿੱਚ ਤੇ ਤਤਕਾਲ ਸਕੀਮ ਤਹਿਤ 5 ਦਿਨਾਂ ਵਿੱਚ ਉਪਲੱਬਧ ਕਰਵਾਈ ਜਾਵੇਗੀ। ਉਹ ਵੀਰਵਾਰ ਨੂੰ ਸਮਰਾਲਾ ਤਹਿਸੀਲ ਦਫ਼ਤਰ ਤੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਪੁੱਜੇ ਸੀ।  ਪਿੰਡਾਂ 'ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ: ਸੀਐਮ ਭਗਵੰਤ ਮਾਨ


 


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.