(Source: ECI/ABP News/ABP Majha)
Punjab Breaking News LIVE: ਨੌਕਰੀਆਂ ਬਾਰੇ ਸੀਐਮ ਮਾਨ ਦਾ ਦਾਅਵਾ, ਸਿੱਧੂ ਨੂੰ ਰਿਹਾਈ ਨੂੰ ਕਿਉਂ ਹੋ ਰਹੀ ਦੇਰੀ, ਰਾਮ ਰਹੀਮ ਦੀ ਖੁੱਲ੍ਹੀ ਚੁਣੌਤੀ, ਫਿਰ ਵਿਵਾਦਾਂ 'ਚ ਘਿਰੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ
Punjab Breaking News LIVE 05 February, 2023: ਨੌਕਰੀਆਂ ਬਾਰੇ ਸੀਐਮ ਮਾਨ ਦਾ ਦਾਅਵਾ, ਸਿੱਧੂ ਨੂੰ ਰਿਹਾਈ ਨੂੰ ਕਿਉਂ ਹੋ ਰਹੀ ਦੇਰੀ, ਰਾਮ ਰਹੀਮ ਦੀ ਖੁੱਲ੍ਹੀ ਚੁਣੌਤੀ, ਫਿਰ ਵਿਵਾਦਾਂ 'ਚ ਘਿਰੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ
LIVE
Background
Punjab Breaking News LIVE 05 February, 2023: ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਨੌਕਰੀਆਂ ਵੰਡਣ ਵਾਲੇ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਸਿਆਸਤਦਾਨ ਤੁਹਾਨੂੰ ਆ ਕੇ ਕਹੇ ਕਿ ਤੁਹਾਡੀ ਗ਼ਰੀਬੀ ਖ਼ਤਮ ਕਰਦਾਂਗੇ ਤਾਂ ਉਨ੍ਹਾਂ 'ਤੇ ਯਕੀਨ ਨਾ ਕਰਿਓ। ਉਨ੍ਹਾਂ ਨੂੰ ਕਹੋ ਕਿ ਸਾਨੂੰ ਮੰਗਤੇ ਨਾ ਬਣਾਓ। ਅਸੀਂ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਨੌਕਰੀਆਂ ਵੰਡਣ ਵਾਲੇ ਬਣਾਵਾਂਗੇ: ਸੀਐਮ ਭਗਵੰਤ ਮਾਨ
ਆਖ਼ਰ ਸਿੱਧੂ ਨੂੰ ਰਿਹਾਈ ਨੂੰ ਕਿਉਂ ਹੋ ਰਹੀ ਹੈ ਦੇਰੀ, ਪੰਜਾਬ ਸਰਕਾਰ ਜਾਂ ਫੇਰ ਹੋਈ ਹੋਰ ਹੈ ਕਾਰਨ ?
Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਨਹੀਂ ਹੋਏ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਨੇ ਇਸ 'ਤੇ ਚੁੱਪ ਧਾਰੀ ਰੱਖੀ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਆਮ ਛੋਟਾਂ ਦੇ ਦਿਨ ਕੱਟੇ ਜਾਣ 'ਤੇ ਸਿੱਧੂ ਅਪ੍ਰੈਲ ਮਹੀਨੇ 'ਚ ਬਾਹਰ ਆ ਸਕਦੇ ਹਨ। ਦਰਅਸਲ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਉਸ ਦੇ ਵਿਵਹਾਰ ਨੂੰ ਦੇਖਦੇ ਹੋਏ ਉਸ ਦੀ ਜਲਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ। ਆਖ਼ਰ ਸਿੱਧੂ ਨੂੰ ਰਿਹਾਈ ਨੂੰ ਕਿਉਂ ਹੋ ਰਹੀ ਹੈ ਦੇਰੀ, ਪੰਜਾਬ ਸਰਕਾਰ ਜਾਂ ਫੇਰ ਹੋਈ ਹੋਰ ਹੈ ਕਾਰਨ ?
ਰਾਮ ਰਹੀਮ ਦੀ ਖੁੱਲ੍ਹੀ ਚੁਣੌਤੀ, ਕਿਹਾ-ਮੈਦਾਨ ਵਿੱਚ ਆਓ, SGPC ਨੇ ਪੈਰੋਲ ਖ਼ਿਲਾਫ਼ ਦਿੱਤੀ ਸੀ ਅਰਜੀ
Gurmeet ram rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖਿਲਾਫ SGPC ਦੀ ਪਟੀਸ਼ਨ 'ਤੇ ਹੁਣ ਡੇਰਾ ਮੁਖੀ ਦਾ ਵੀ ਬਿਆਨ ਆਇਆ ਹੈ। ਡੇਰੇ ਦੇ ਮੁਖੀ ਨੇ ਉਸ ਦਾ ਨਾਂ ਲਏ ਬਿਨਾਂ ਉਨ੍ਹਾਂ ਨੂੰ ਨਸ਼ਾ ਛੁਡਾਉਣ ਦੀ ਚੁਣੌਤੀ ਦਿੱਤੀ ਹੈ। ਰਾਮ ਰਹੀਮ ਨੇ ਕਿਹਾ, ਤੁਸੀਂ ਸਿਰਫ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛੁਡਾਓ, ਸਾਡੀ ਚੁਣੌਤੀ ਹੈ, ਖੁੱਲ੍ਹੇ ਮੈਦਾਨ 'ਚ ਆ ਜਾਓ। ਹਾਲਾਂਕਿ ਡੇਰਾ ਮੁਖੀ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਹ ਇਸ਼ਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਸੀ। ਰਾਮ ਰਹੀਮ ਦੀ ਖੁੱਲ੍ਹੀ ਚੁਣੌਤੀ, ਕਿਹਾ-ਮੈਦਾਨ ਵਿੱਚ ਆਓ, SGPC ਨੇ ਪੈਰੋਲ ਖ਼ਿਲਾਫ਼ ਦਿੱਤੀ ਸੀ ਅਰਜੀ
26 ਸਾਲ, 6 ਗਠਨ ਤੇ ਸਭ ਤੋਂ ਮਿਲੀ ਸਰਕਾਰ ਨੂੰ ਕਲੀਨ ਚਿੱਟ; ਫਿਰ ਵੀ ਅਡਾਨੀ ਮਾਮਲੇ 'ਚ ਕਿਉਂ ਹੋ ਰਹੀ ਜੇਪੀਸੀ ਜਾਂਚ ਦੀ ਮੰਗ?
Gautam Adani Case Joint Parliamentary Committee : ਉਦਯੋਗਪਤੀ ਗੌਤਮ ਅਡਾਨੀ ਤੇ ਉਨ੍ਹਾਂ ਦੀਆਂ ਕੰਪਨੀਆਂ 'ਤੇ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਸੰਸਦ 'ਚ ਹੰਗਾਮਾ ਹੋਇਆ ਹੈ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਦਾ ਗਠਨ ਕਰਕੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੀਆਂ ਹਨ। ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਸੰਸਦ ਦੀ ਕਾਰਵਾਈ ਠੱਪ ਹੋ ਗਈ ਹੈ। 26 ਸਾਲ, 6 ਗਠਨ ਤੇ ਸਭ ਤੋਂ ਮਿਲੀ ਸਰਕਾਰ ਨੂੰ ਕਲੀਨ ਚਿੱਟ; ਫਿਰ ਵੀ ਅਡਾਨੀ ਮਾਮਲੇ 'ਚ ਕਿਉਂ ਹੋ ਰਹੀ ਜੇਪੀਸੀ ਜਾਂਚ ਦੀ ਮੰਗ?
ਇਕ ਵਾਰ ਫਿਰ ਵਿਵਾਦਾਂ 'ਚ ਘਿਰੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ, ਪਤਨੀ ਦੀ ਕੁੱਟਮਾਰ ਦੇ ਦੋਸ਼, FIR ਦਰਜ
Vinod Kambli Controversy : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਖਿਡਾਰੀ ਵਿਨੋਦ ਕਾਂਬਲੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਉਹਨਾਂ ਦੀ ਪਤਨੀ ਨੇ ਉਹਨਾਂ ਖਿਲਾਫ਼ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਉਹਨਾਂ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਅਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਇਕ ਵਾਰ ਫਿਰ ਵਿਵਾਦਾਂ 'ਚ ਘਿਰੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ, ਪਤਨੀ ਦੀ ਕੁੱਟਮਾਰ ਦੇ ਦੋਸ਼, FIR ਦਰਜ
kotkapura case: ਤੁਹਾਡੇ ਕੋਲ ਹੈ ਕੋਟਕਪੂਰਾ ਗੋਲੀ ਕਾਂਡ ਬਾਰੇ ਕੋਈ ਜਾਣਕਾਰੀ, ਮੋਬਾਈਲ ਨੰਬਰ 9875983237 'ਤੇ ਭੇਜੋ ਮੈਸੇਜ
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ 'ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏਡੀਜੀਪੀ ਐਲਕੇ ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ 'ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ 'ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈਡੀ newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਬਹਿਬਲ ਕਲਾਂ ਗੋਲੀਕਾਂਡ: ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਅਣਮਿਥੇ ਸਮੇਂ ਲਈ ਜਾਮ
ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਧਰਨਾਕਾਰੀਆਂ ਨੇ ਹਾਈਵੇਅ ਦੇ ਇੱਕ ਪਾਸੇ ਟੈਂਟ ਲਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਇਨਸਾਫ਼ ਮਿਲਣ ਤੋਂ ਬਾਅਦ ਹੀ ਉੱਠਣਗੇ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਦੇ ਭਰੋਸੇ ਮਗਰੋਂ ਅਜੇ ਤੱਕ ਸੰਘਰਸ਼ ਸ਼ਾਂਤ ਸੀ ਪਰ ਹੁਣ ਸਿੱਖ ਸੰਗਤਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ।
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਇੱਕ ਹੋਰ ਗਰੰਟੀ ਪੂਰੀ, ਅੱਜ ਤੋਂ ਮਿਲੇਗਾ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ
ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਤੋਂ ਸਰਕਾਰੀ ਖੱਡ ਦਾ ਉਦਘਾਟਨ ਕਰਦਿਆਂ ਪੰਜਾਬੀਆਂ ਨੂੰ ਸਸਤੀ ਰੇਤ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਰੰਟੀ ਪੂਰੀ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਅੰਦਰ 16 ਰੇਤ ਦੀਆਂ ਖੱਡਾਂ ਆਮ ਲੋਕਾਂ ਲਈ ਖੋਲ੍ਹ ਦਿੱਤੀਆਂ ਗਈਆਂ ਹਨ। ਹੁਣ ਲੋਕਾਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ। ਮੋਬਾਈਲ ਐਪ ਰਾਹੀਂ ਸਭ ਤੋਂ ਨੇੜੇ ਦੀ ਖੱਡ ਬਾਰੇ ਪਤਾ ਲੱਗ ਸਕੇਗਾ।
Fauja Singh Sarari: ਫੌਜਾ ਸਿੰਘ ਸਰਾਰੀ ਦੀਆਂ ਵਧੀਆਂ ਮੁਸ਼ਕਲਾਂ, ਮਨਿਸਟਰੀ ਖੁੱਸਣ ਮਗਰੋਂ ਹੁਣ ਠੋਕਿਆ ਪੈਸੇ ਦੇ ਲੈਣ-ਦੇਣ ਦਾ ਕੇਸ
ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਖਿਲਾਫ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਕੋਰਟ ਵਿੱਚ ਕੇਸ ਦਾਇਰ ਹੋਇਆ ਹੈ। ਨਰੇਸ਼ ਕਪੂਰ ਤੇ ਉਸ ਦੇ ਪੁੱਤਰਾਂ ਵੱਲੋਂ ਕੇਸ ਦਾਇਰ ਕੀਤਾ ਗਿਆ ਸੀ। ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਪੰਜਾਬ ਫੋਜਾ ਸਰਾਰੀ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧ ਰਹੀਆਂ ਹਨ। ਫੌਜਾ ਸਿੰਘ ਸਰਾਰੀ ਪਹਿਲਾਂ ਆਡੀਓ ਵਾਇਰਲ ਮਾਮਲੇ ਵਿੱਚ ਘਿਰੇ ਰਹੇ। ਹੁਣ ਗੁਰੂਹਰਸਹਾਏ ਦੇ ਰਹਿਣ ਵਾਲੇ ਨਰੇਸ਼ ਕਪੂਰ ਤੇ ਉਸ ਦੇ ਪੁੱਤਰਾਂ ਵੱਲੋਂ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਗੁਰੂਹਰਸਹਾਏ ਅਦਾਲਤ ਵਿੱਚ ਫੌਜਾ ਸਿੰਘ ਸਰਾਰੀ ਖਿਲਾਫ਼ ਕੇਸ ਦਾਇਰ ਕਰਾਇਆ ਗਿਆ ਹੈ।
Pervez Musharraf Death: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੁਬਈ ਵਿੱਚ ਦੇਹਾਂਤ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੁਬਈ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ 'ਚ ਮੁਸ਼ੱਰਫ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅੱਜ ਉਨ੍ਹਾਂ ਦੀ ਮੌਤ ਐਮੀਲੋਇਡੋਸਿਸ ਕਾਰਨ ਹੋਈ। ਉਹ ਕੁਝ ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ। ਪਰਵੇਜ਼ ਮੁਸ਼ੱਰਫ 1999 ਵਿੱਚ ਇੱਕ ਸਫਲ ਫੌਜੀ ਤਖਤਾਪਲਟ ਤੋਂ ਬਾਅਦ ਦੱਖਣੀ ਏਸ਼ੀਆਈ ਦੇਸ਼ ਦੇ 10ਵੇਂ ਰਾਸ਼ਟਰਪਤੀ ਸਨ।