Punjab Breaking News LIVE: ਐਵਾਈਐਲ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਘੇਰਿਆ, ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ, ਅਗਲੇ ਦਿਨ ਵਰ੍ਹੇਗਾ ਠੰਢ ਦਾ ਹੋਰ ਕਹਿਰ
Punjab Breaking News LIVE 05 January 2023: ਐਵਾਈਐਲ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਘੇਰਿਆ, ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ, ਅਗਲੇ ਦਿਨ ਵਰ੍ਹੇਗਾ ਠੰਢ ਦਾ ਹੋਰ ਕਹਿਰ
ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਵਿਖੇ ਗੈਸ ਪਾਇਪ ਲਾਇਨ ਪਾਉਣ ਨੂੰ ਲੈ ਕੇ ਉਸ ਸਮੇ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸਥਿਤੀ ਤਨਾਅਪੂਰਨ ਬਣ ਗਈ ਜਦੋ ਪੁਲਿਸ ਨੇ ਸਵੇਰੇ 5 ਵਜੇ ਗੈਸ ਪਾਇਪ ਪਾਉਣ ਵਾਲੀ ਕੰਪਨੀ ਨੂੰ ਨਾਲ ਲੈ ਕੇ ਕਿਸਾਨ ਦੇ ਖੇਤਾ ਵਿੱਚ ਪਾਇਪ ਪਾਉਣੀ ਸੁਰੂ ਕਰ ਦਿੱਤੀ,ਜਿਸ ਦਾ ਵਿਰੋਧ ਕਰਨ ਵਾਲੇ 7 ਕਿਸਾਨ ਆਪਣੇ ਹਿਰਾਸਤ ਵਿੱਚ ਲੈ ਗਏ ਪਰ ਉਸ ਤੋ ਬਾਅਦ ਇੱਕਠੇ ਹੋ ਕੇ ਆਏ ਕਿਸਾਨ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਦੇ ਪਾਇਪ ਲਾਇਨ ਵਾਲੀ ਜਗਾ 'ਤੇ ਪੁੱਜ ਕੇ ਕੰਮ ਬੰਦ ਕਰਵਾ ਦਿੱਤਾ। ਜਿਸ ਤੋਂ ਬਾਅਦ ਕਿਸਾਨਾਂ ਦਾ ਰੋਹ ਵੇਖਦਿਆਂ ਹੋਇਆ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਭਲਕੇ ਇਸ ਮੁੱਦੇ ਦਾ ਹੱਲ ਕੱਢਣ ਲਈ ਮੀਟਿੰਗ ਰੱਖ ਦਿੱਤੀ ਹੈ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਨੌਕਰੀ ਲਈ ਚੋਣ ਪ੍ਰਕਿਰਿਆ ਵਿੱਚ ਪੂਰਨ ਤੌਰ ਉੱਤੇ ਪਾਰਦਰਸ਼ੀ ਮਾਪਦੰਡ ਵਰਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਆਂਗਨਵਾੜੀ ਵਰਕਰਾਂ ਵਿਚੋਂ ਸੁਪਰਵਾਈਜਰਾਂ ਦੀ ਚੋਣ ਕਰਨ ਲਈ ਆਰਜੀ ਮੈਰਿਟ ਸੂਚੀਆਂ ਸਬੰਧੀ ਬਿਨੈਕਾਰਾਂ ਤੋਂ ਇਤਰਾਜ਼ਾਂ ਦੀ ਮੰਗ 11 ਜਨਵਰੀ 2023 ਤੱਕ ਸ਼ਾਮ 04:00 ਵਜੇ ਤੱਕ ਕੀਤੀ ਗਈ ਹੈ। ਬਿਨੈਕਾਰ ਸਿੱਧੇ ਤੌਰ 'ਤੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਦਸਤੀ ਤੌਰ ਤੇ ਸਬੂਤਾਂ ਸਮੇਤ ਆਪਣੇ ਇਤਰਾਜ਼ ਦਰਜ ਕਰਵਾ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।
ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ।ਕਿਸਾਨ ਲੀਡਰਾਂ ਨੇ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇਕਰ ਸਰਕਾਰ ਵਾਹਨ ਖਰੀਦਣ ਸਮੇਂ ਰੋਡ ਟੈਕਸ ਲੈ ਰਹੀ ਹੈ ਤਾਂ ਟੋਲ ਪਲਾਜ਼ਾ 'ਤੇ ਟੋਲ ਕਿਸ ਗੱਲ ਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਟੋਲ ਵਸੂਲੀ ਦਾ ਵਿਰੋਧ ਕਰਦੇ ਹਾਂ ਤੇ ਪੰਜਾਬ 'ਚ ਟੋਲ ਪਲਾਜ਼ਾ ਬੰਦ ਰੱਖਾਂਗੇ। ਚਾਹੇ ਕਿੰਨਾ ਵੀ ਸਖ਼ਤ ਲੜਨੀ ਪਵੇ।
ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ।ਕਿਸਾਨ ਲੀਡਰਾਂ ਨੇ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇਕਰ ਸਰਕਾਰ ਵਾਹਨ ਖਰੀਦਣ ਸਮੇਂ ਰੋਡ ਟੈਕਸ ਲੈ ਰਹੀ ਹੈ ਤਾਂ ਟੋਲ ਪਲਾਜ਼ਾ 'ਤੇ ਟੋਲ ਕਿਸ ਗੱਲ ਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਟੋਲ ਵਸੂਲੀ ਦਾ ਵਿਰੋਧ ਕਰਦੇ ਹਾਂ ਤੇ ਪੰਜਾਬ 'ਚ ਟੋਲ ਪਲਾਜ਼ਾ ਬੰਦ ਰੱਖਾਂਗੇ। ਚਾਹੇ ਕਿੰਨਾ ਵੀ ਸਖ਼ਤ ਲੜਨੀ ਪਵੇ।
ਅਮਰੀਕਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਸਰਕਾਰ ਇਮੀਗ੍ਰੇਸ਼ਨ ਫੀਸਾਂ ਵਧਾਉਣ ਜਾ ਰਹੀ ਹੈ। ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ ਐਚ-1ਬੀ ਵੀਜ਼ਾ ਸ਼ਾਮਲ ਹਨ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਕਬੂਲ ਹੈ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐਸਸੀਆਈਐਸ) ਵੱਲੋਂ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਤਹਿਤ ਐਚ-1ਬੀ ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧ ਕੇ 780 ਡਾਲਰ ਤੇ ਐਲ-1 ਲਈ 460 ਡਾਲਰ ਤੋਂ ਵਧ ਕੇ 1,385 ਡਾਲਰ ਕਰਨ ਦੀ ਤਜਵੀਜ਼ ਹੈ। ਓ-1 ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 1,055 ਡਾਲਰ ਕਰਨ ਦਾ ਪ੍ਰਸਤਾਵ ਕੀਤਾ ਗਿਆ ਹੈ।
ਸਤਲੁਜ-ਯਮਨਾ ਲਿੰਕ ਨਹਿਰ ਦੇ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਾਣੀਆਂ ਬਾਰੇ ਅੱਜ ਵੱਡਾ ਬਿਆਨ ਆਇਆ ਹੈ। ਬੇਸ਼ੱਕ ਉਨ੍ਹਾਂ ਦਾ ਇਹ ਬਿਆਨ ਐਸਵਾਈਐਲ ਦੇ ਮੁੱਦੇ ਨਾਲ ਸਿੱਧੇ ਤੌਰ 'ਤੇ ਕੋਈ ਸਬੰਧ ਨਹੀਂ ਰੱਖਦਾ ਪਰ ਉਨ੍ਹਾਂ ਦੀ ਟਿੱਪਣੀ ਰਾਜਾਂ ਵਿਚਾਲੇ ਪਾਣੀਆਂ ਦੇ ਵਿਵਾਦ ਬਾਰੇ ਅਹਿਮ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲ ਸੰਭਾਲ ਮੁਹਿੰਮਾਂ ਵਿੱਚ ਲੋਕਾਂ ਦੀ ਹਿੱਸੇਦਾਰੀ ਦੇ ਮਹੱਤਵ ਨੂੰ ਅਹਿਮੀਅਤ ਦਿੰਦਿਆਂ ਕਿਹਾ ਕਿ ਇਕੱਲੀ ਸਰਕਾਰ ਦੇ ਯਤਨ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਜਲ ਮੰਤਰੀਆਂ ਦੀ ਪਹਿਲੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪਾਣੀ ਰਾਜਾਂ ਦਰਮਿਆਨ ਸਹਿਯੋਗ ਤੇ ਤਾਲਮੇਲ ਦਾ ਵਿਸ਼ਾ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਸ਼ਹਿਰੀਕਰਨ ਦੀ ਤੇਜ਼ ਰਫ਼ਤਾਰ ਨੂੰ ਦੇਖਦੇ ਹੋਏ ਇਸ ਲਈ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਯੋਜਨਾ ਬਣਾਉਣੀ ਚਾਹੀਦੀ ਹੈ।
ਚੰਡੀਗੜ੍ਹ ਵਿੱਚ ਅਗਲੇ ਦਿਨ ਠੰਢ ਦਾ ਹੋਰ ਕਹਿਰ ਵਰ੍ਹੇਗਾ। ਮੌਸਮ ਵਿਭਾਗ ਵੱਲੋਂ 5 ਤੇ 6 ਜਨਵਰੀ ਨੂੰ ਸੰਘਣੀ ਧੁੰਦ ਤੇ ਠੰਢੀ ਹਵਾ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੀ ਬਰਫ਼ ਨੇ ਮੈਦਾਨੀ ਇਲਾਕੇ ਨੂੰ ਠਾਰ ਕੇ ਰੱਖ ਦਿੱਤਾ ਹੈ। ਇਸੇ ਕਰਕੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। ਅੱਜ ਵੀ ਸਵੇਰ ਤੋਂ ਸੰਘਣੀ ਧੁੰਦ ਤੇ ਸੀਤ ਲਹਿਰ ਕਰਕੇ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਅਤਿ ਦੀ ਠੰਢ ਕਾਰਨ ਵਾਹਨ ਚਾਲਕਾਂ ਖ਼ਾਸਕਰ ਦੋ ਪਹੀਆ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਸਵੇਰ ਤੋਂ ਹੀ ਠੰਢੀ ਹਵਾ ਚੱਲਣ ਕਰਕੇ ਲੋਕਾਂ ਨੂੰ ਕੰਬਣੀ ਛਿੜੀ ਰਹੀ।
ਪੰਜਾਬ ਸਰਕਾਰ ਵੱਲੋਂ ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਨਵੇਂ ਸਾਲ 'ਚ ਪੰਜਾਬ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ…ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ 'ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ...
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਤਿਹਾਸਕ ਪਿੰਡ ਡੱਲਾ ਨੂੰ ਗੋਦ ਲਿਆ ਹੈ। ਇਸ ਦੇ ਨਾਲ ਹੀ ਸੰਤ ਸੀਚੇਵਾਲ ਨੇ ਕਿਹਾ ਹੈ ਕਿ ਪਿੰਡ ਡੱਲਾ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਪਿੰਡ ਨੂੰ ਮਾਡਲ ਪਿੰਡ ਵਜੋਂ ਸਥਾਪਤ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਸੰਤ ਸੀਚੇਵਾਲ ਨੇ ਇਸ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗਲੇ ਪਲਾਨਿੰਗ ਬਾਰੇ ਚਰਚਾ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ-ਯਮਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ਉੱਪਰ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਬਾਦਲ ਤੇ ਕੈਪਟਨ ਵੇਲੇ ਹੀ ਸ਼ੁਰੂ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਦਿਆਂ ਕਿਹਾ ਕਿ ਇਹ ਕੇਸ ਬਾਦਲ ਸਾਬ੍ਹ ਤੇ ਦੇਵੀ ਲਾਲ ਦੇ ਵੇਲੇ ਸ਼ੁਰੂ ਹੋਇਆ...ਕੈਪਟਨ ਨੇ ਚਾਂਦੀ ਦੀ ਕਹੀ ਨਾਲ 1981 'ਚ ਕਪੂਰੀ ਵਿਖੇ ਟੱਕ ਲਵਾਇਆ ਤੇ ਅੱਜ ਉਹ ਸਾਨੂੰ ਕਹਿੰਦੇ ਨੇ ਸਾਡੇ ਤੋਂ ਸਲਾਹਾਂ ਲੈ ਕੇ ਜਾਇਓ...ਜਿਨ੍ਹਾਂ ਨੇ ਇਹ ਕੰਡੇ ਪੰਜਾਬ ਦੇ ਲੋਕਾਂ ਖ਼ਾਤਰ ਬੀਜੇ ਨੇ ਹੁਣ ਅਸੀਂ ਉਹਨਾਂ ਤੋਂ ਸਲਾਹਾਂ ਲਈਏ!
ਪਿਛੋਕੜ
Punjab Breaking News LIVE 05 January 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ-ਯਮਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ਉੱਪਰ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਬਾਦਲ ਤੇ ਕੈਪਟਨ ਵੇਲੇ ਹੀ ਸ਼ੁਰੂ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਐਸਵਾਈਐਲ ਵਿਵਾਦ ਬਾਦਲ ਤੇ ਦੇਵੀ ਲਾਲ ਵੇਲੇ ਸ਼ੁਰੂ ਹੋਇਆ, ਕੈਪਟਨ ਨੇ ਚਾਂਦੀ ਦੀ ਕਹੀ ਨਾਲ ਟੱਕ ਲਵਾਇਆ, ਹੁਣ ਕਹਿੰਦੇ ਸਾਡੇ ਤੋਂ ਸਲਾਹਾਂ ਲਓ: ਭਗਵੰਤ ਮਾਨ
ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜਿਓਂ ਮਿਲੇ ਬੰਬ ਬਾਰੇ ਵੱਡਾ ਖੁਲਾਸਾ
Chandigarh News: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਨੇੜੇ ਮਿਲੇ ਬੰਬ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ। ਇਸ ਬੰਬ ਨੂੰ ਫੌਜ ਆਪਣੇ ਨਾਲ ਲੈ ਗਈ ਸੀ। ਇਸ ਬੰਬ ਬਾਰੇ ਹੁਣ ਨਵਾਂ ਖੁਲਾਸਾ ਹੋਇਆ ਹੈ। ਇਹ ਬੰਬ 60 ਸਾਲ ਪੁਰਾਣਾ ਹੈ। ਇਹ ਬੰਬ ਟੈਂਕਾਂ ਲਈ ਵਰਤਿਆ ਜਾਂਦਾ ਸੀ। ਇਹ ਜਾਣਕਾਰੀ ਚੰਡੀਗੜ੍ਹ ਦੇ ਕਾਰਜਕਾਰੀ ਐਸਐਸਪੀ ਮਨੀਸ਼ ਚੌਧਰੀ ਨੇ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜਿਓਂ ਮਿਲੇ ਬੰਬ ਬਾਰੇ ਵੱਡਾ ਖੁਲਾਸਾ
ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ!
Agriculture News: ਪੰਜਾਬ ਦੇ ਕਿਸਾਨ ਫਸਲਾਂ ਦਾ ਵੱਧ ਝਾੜ ਲੈਣ ਲੀ ਅੰਨ੍ਹੇਵਾਹ ਖਾਦਾਂ ਦੀ ਵਰਤੋਂ ਕਰ ਰਹੇ ਹਨ। ਪੰਜਾਬ ਨੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ ਤੋੜ ਦਿੱਤੇ ਹਨ। ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਪੰਜਾਬ ਖਾਦਾਂ ਵਰਤਣ ਵਿੱਚ ਦੇਸ਼ ਭਰ 'ਚ ਨੰਬਰ ਵਨ ਹੈ। ਰਿਪੋਰਟ ਮੁਤਾਬਕ ਫ਼ਸਲਾਂ ਦੇ ਵੱਧ ਝਾੜ ਨੂੰ ਬਰਕਰਾਰ ਰੱਖਣ ਲਈ ਪੰਜਾਬ ਵਿੱਚ ਪਿਛਲੇ 5 ਸਾਲਾਂ ਤੋਂ ਰਸਾਇਣਕ ਖਾਦਾਂ ਦੀ ਵਰਤੋਂ ਔਸਤਨ 240 ਕਿਲੋ ਪ੍ਰਤੀ ਹੈਕਟੇਅਰ ਹੋ ਰਹੀ ਹੈ। ਇਸ ਤਰ੍ਹਾਂ ਦੇਸ਼ 'ਚ 'ਰਸਾਇਣਕ ਖਾਦਾਂ' ਦੀ ਪ੍ਰਤੀ ਹੈਕਟੇਅਰ ਖ਼ਪਤ ਪੰਜਾਬ 'ਚ ਸਭ ਤੋਂ ਵੱਧ ਹੈ। ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ!
ਚੰਡੀਗੜ੍ਹ 'ਚ ਵਰ੍ਹੇਗਾ ਠੰਢ ਦਾ ਕਹਿਰ!
Chandigarh News: ਚੰਡੀਗੜ੍ਹ ਵਿੱਚ ਅਗਲੇ ਦਿਨ ਠੰਢ ਦਾ ਹੋਰ ਕਹਿਰ ਵਰ੍ਹੇਗਾ। ਮੌਸਮ ਵਿਭਾਗ ਵੱਲੋਂ 5 ਤੇ 6 ਜਨਵਰੀ ਨੂੰ ਸੰਘਣੀ ਧੁੰਦ ਤੇ ਠੰਢੀ ਹਵਾ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੀ ਬਰਫ਼ ਨੇ ਮੈਦਾਨੀ ਇਲਾਕੇ ਨੂੰ ਠਾਰ ਕੇ ਰੱਖ ਦਿੱਤਾ ਹੈ। ਇਸੇ ਕਰਕੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। ਚੰਡੀਗੜ੍ਹ 'ਚ ਵਰ੍ਹੇਗਾ ਠੰਢ ਦਾ ਕਹਿਰ!
ਅਮਿਤ ਸ਼ਾਹ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
Amit Shah Plane Emergency Landing: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਹਾਜ਼ ਨੂੰ ਬੁੱਧਵਾਰ ਨੂੰ ਗੁਹਾਟੀ ਦੇ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ ਬੀਤੀ ਰਾਤ ਅਮਿਤ ਸ਼ਾਹ ਨੇ ਅਗਰਤਲਾ ਪਹੁੰਚਣਾ ਸੀ ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦੇ ਜਹਾਜ਼ ਨੂੰ ਕਰੀਬ 10.45 ਵਜੇ ਗੁਹਾਟੀ ਲੈਂਡ ਕਰਨਾ ਪਿਆ। ਅਮਿਤ ਸ਼ਾਹ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
- - - - - - - - - Advertisement - - - - - - - - -