Punjab Breaking News LIVE: ਹੋਲੇ ਮਹੱਲੇ ਲਈ ਪਹੁੰਚੀ ਵੱਡੀ ਗਿਣਤੀ ਸੰਗਤ, ਬਦਲੇਗਾ ਮੌਸਮ, ਸੀਐਮ ਭਗਵੰਤ ਮਾਨ 'ਤੇ ਵਿਰੋਧੀਆਂ ਦਾ ਤਿੱਖਾ ਹਮਲਾ
Punjab Breaking News LIVE 05 March, 2023: ਹੋਲੇ ਮਹੱਲੇ ਲਈ ਪਹੁੰਚੀ ਵੱਡੀ ਗਿਣਤੀ ਸੰਗਤ, ਬਦਲੇਗਾ ਮੌਸਮ, ਸੀਐਮ ਭਗਵੰਤ ਮਾਨ 'ਤੇ ਵਿਰੋਧੀਆਂ ਦਾ ਤਿੱਖਾ ਹਮਲਾ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਹੋਲਾ ਮੁਹੱਲਾ ਮਹੋਤਸਵ ਵਿੱਚ ਤਕਰੀਬਨ 40 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਅਤੇ 350 ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ।
Kiratpur Sahib News : ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ 'ਚ ਸ੍ਰੀ ਅਖੰਡ ਪਾਠ ਦੇ ਭੋਗ ਨਾਲ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਹੋਈ ਹੈ। ਖ਼ਾਲਸੇ ਦੀ ਆਨ, ਸ਼ਾਨ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਖ਼ਾਲਸਾਈ ਰਵਾਇਤਾਂ ਦੇ ਮੁਤਾਬਕ ਹੋਈ।
ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਸਾਜ਼ਿਸਾਂ ਕਰ ਰਹੀਆਂ ਹਨ। ਕੰਗ ਨੇ ਸੋਸ਼ਲ ਮੀਡੀਆ ਅਫਵਾਹਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜੀ-20 ਸੰਮੇਲਨ ਮਿਥੇ ਸਮੇਂ ਉਪਰ ਅੰਮ੍ਰਿਤਸਰ ਵਿਖੇ ਹੀ ਹੋਵੇਗਾ। ਦੱਸ ਦੇਈਏ ਕਿ ਅੰਮ੍ਰਿਤਸਰ ‘ਚ 15 ਮਾਰਚ ਤੋਂ ਸ਼ੁਰੂ ਹੋ ਰਹੇ ਜੀ-20 ਸੰਮੇਲਨ ਨੂੰ ਲੈ ਕੇ ਅੱਜ ਸ਼ੋਸ਼ਲ ਮੀਡੀਆ ‘ਤੇ ਸਾਰਾ ਦਿਨ ਅਫਵਾਹਾਂ ਫੈਲ ਰਹੀਆਂ ਸਨ ਕਿ ਅਜਨਾਲਾ ਘਟਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਹੋ ਰਿਹਾ ਜੀ-20 ਸੰਮੇਲਨ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਟਵੀਟ ਕਰਕੇ ਪੰਜਾਬ ਸਰਕਾਰ ‘ਤੇ ਤੰਜ ਕਸੇ ਜਾ ਰਹੇ ਸਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ।
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਤੇ ਹੋਰ ਬੁੱਧੀਜੀਵੀਆਂ ਦੀ ਰਿਹਾਈ ਲਈ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ 'ਚ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬੰਦੀ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਕਿ ਸਰਕਾਰੀ ਜਬਰ ਵਿਰੁੱਧ ਲਿਖਣ ਵਾਲੇ ਬੁੱਧੀਜੀਵੀਆਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਜਾ ਰਿਹਾ ਹੈ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੁਰਾਣੀ ਪੈਨਸ਼ਨ ਸਕੀਮ (OPS) ਸਕੀਮ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਸਬੰਧੀ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ। ਸੀਐਮ ਮਾਨ ਨੇ ਦੱਸਿਆ ਕਿ ਬਜ਼ੁਰਗਾਂ ਦੇ ਪੈਸੇ ਕੱਟ ਕੇ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ ਬਾਰੇ ਦਿੱਲੀ ਤੋਂ ਆਰਡਰ ਆਇਆ ਹੈ। ਉਨ੍ਹਾਂ ਇਸ ਨੂੰ ਕੇਂਦਰ ਦੀ ਨਵੀਂ ਪੈਨਸ਼ਨ ਸਕੀਮ ਦੱਸਿਆ ਹੈ। ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ,"ਇੱਥੇ ਵੀ Old Pension Scheme ਦਾ ਹੀ ਮੁੱਦਾ ਹੈ.. ਹੁਣ ਦਿੱਲੀ ਤੋਂ ਫ਼ਰਮਾਨ ਆਇਆ ਹੈ ਕਿ ਬਜ਼ੁਰਗਾਂ ਦੇ ਪੈਸੇ ਕੱਟ ਕੇ ਉਸਨੂੰ ਸ਼ੇਅਰ ਮਾਰਕਿਟ ਵਿੱਚ ਲਗਾ ਦਿਉ, ਜਿੱਥੋਂ ਨੀਰਵ ਮੋਦੀ, ਵਿਜੈ ਮਾਲਿਆ ਤੇ ਅਡਾਨੀ ਵਰਗੇ ਲੈ ਜਾਣਗੇ… ਇਹੀ ਉਨ੍ਹਾਂ ਦੀ ਨਵੀਂ ਪੈਨਸ਼ਨ ਸਕੀਮ ਹੈ… ਅਸੀਂ ਇਸ ਸਕੀਮ ਦੇ ਪੈਸਿਆਂ ਲਈ ਕੇਂਦਰ ਸਰਕਾਰ ਨਾਲ਼ ਲੜਾਈ ਲੜਾਂਗੇ.."
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪ੍ਰਧਾਨ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਲਾਹੌਰ ਪਹੁੰਚ ਗਈ ਹੈ। ਖ਼ਾਨ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਇਸਲਾਮਾਬਾਦ ਦੇ ਐਸਪੀ ਸਿਟੀ ਹੁਸੈਨ ਤਾਹਿਰ ਦੀ ਅਗਵਾਈ ਵਿੱਚ ਟੀਮ ਲਾਹੌਰ ਪਹੁੰਚ ਗਈ ਹੈ।
ਪੰਜਾਬ ਵਿੱਚ ਬੀਤੇ ਦਿਨੀਂ ਹੋਈਆਂ ਕਈ ਘਟਨਾਵਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੇ 19-20 ਮਾਰਚ ਨੂੰ ਹੋਣ ਜਾ ਰਹੇ ਜੀ-20 ਸੰਮੇਲਨ ਦੇ ਰੱਦ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਸੂਚਨਾ ਹੈ ਕਿ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਦੋਵੇਂ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਨੂੰ ਲੈ ਕੇ ਜਿੱਥੇ ਅਧਿਕਾਰੀ ਚੁੱਪ ਹਨ, ਉੱਥੇ ਹੀ ਵਿਰੋਧੀ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਰੱਦ ਹੋਣ ਦੀ ਸੰਭਾਵਨਾ ਜਤਾਈ ਹੈ।
ਦਿੱਲੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਦਾ ਅਗਲਾ ਨਿਸ਼ਾਨਾ ਛੱਤੀਸਗੜ੍ਹ ਹੈ। ਗੁਜਰਾਤ ਅਤੇ ਹਿਮਾਚਲ ਦੀਆਂ ਚੋਣਾਂ ਵਿੱਚ ਭਾਵੇਂ ਪਾਰਟੀ ਕੋਈ ਕਮਾਲ ਨਹੀਂ ਕਰ ਸਕੀ ਪਰ ਦਿੱਲੀ ਦੇ ਮੁੱਖ ਮੰਤਰੀ ਆਪਣੇ ਸਾਥੀ ਭਗਵੰਤ ਮਾਨ ਸਮੇਤ ਹੁਣ ਮੁੜ ਚੋਣ ਮੋਡ ਵਿੱਚ ਆ ਗਏ ਹਨ। ਇਸੇ ਕੜੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ (5 ਮਾਰਚ) ਸ਼ਾਮ ਨੂੰ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਪਾਰਟੀ ਦੇ ਵਰਕਰ ਸੰਮੇਲਨ ਵਿੱਚ ਹਿੱਸਾ ਲੈਣਗੇ। ਦੋਵੇਂ ਆਗੂ ਇੱਥੇ ਵਰਕਰਾਂ ਨੂੰ ਸੰਬੋਧਨ ਵੀ ਕਰਨਗੇ।
ਗ੍ਰਹਿ ਮੰਤਰਾਲੇ (MHA) ਨੇ 2013 ਬੈਚ ਦੀ ਆਈਪੀਐਸ ਕੰਵਰਦੀਪ ਕੌਰ ( IPS Kanwardeep Kaur )ਨੂੰ ਹੁਣ SSP (ਯੂਟੀ) ਦੇ ਅਹੁਦੇ ਲਈ ਤਾਇਨਾਤ ਕਰ ਦਿੱਤਾ ਹੈ। ਦੱਸ ਦੇਈਏ ਕਿ 2009 ਬੈਚ ਦੇ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਦੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਅਚਾਨਕ ਵਾਪਸ ਆਉਣ ਤੋਂ ਬਾਅਦ ਐਸਐਸਪੀ (ਯੂਟੀ) ਦਾ ਅਹੁਦਾ ਖਾਲੀ ਪਿਆ ਸੀ। ਉਸ ਨੂੰ 12 ਦਸੰਬਰ 2022 ਨੂੰ ਪੰਜਾਬ ਵਾਪਸ ਭੇਜ ਦਿੱਤਾ ਗਿਆ ਸੀ।
ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ ਲਈ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ। ਇਸ ਵਾਰ ਸੰਗਤਾਂ ਵਿੱਚ ਵੱਡਾ ਉਸਸ਼ਾਹ ਹੈ। ਵੱਡੀ ਗਿਣਤੀ ਸੰਗਤਾਂ ਵੱਖ-ਵੱਖ ਗੁਰਦੁਆਰਿਆਂ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਦੇਸ਼ਾਂ-ਵਿਦੇਸ਼ਾਂ ਤੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ ਸੰਗਤ ਟਰੈਕਟਰ ਟਰਾਲੀਆਂ, ਟਰੱਕਾਂ, ਸਕੂਟਰਾਂ ਤੇ ਮੋਟਰਸਾਈਕਲਾਂ ਆਦਿ ’ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਪੁੱਜ ਰਹੀ ਹੈ।
'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਰੋਧੀਆਂ ਨੂੰ ਦੋ-ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪੰਜਾਬੀ ਹਨ ਤੇ ਪੰਜਾਬ ਵਿੱਚ ਰਹਿਣਾ ਉਨ੍ਹਾਂ ਦਾ ਹੱਕ ਹੈ। ਪੰਜਾਬ ਲਈ ਉਨ੍ਹਾਂ ਦੇ ਪੁਰਖਿਆਂ ਨੇ ਖੂਨ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੈਂ ਪੰਜਾਬ ਛੱਡ ਕੇ ਕਿਉਂ ਜਾਵਾਂ। ਜੇ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਪੰਜਾਬ ਛੱਡ ਕੇ ਜਾਵੇ।’’
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਆਖਰਕਾਰ ਅੱਠ ਸਾਲਾਂ ਬਾਅਦ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਹ ਛੁੱਟੀ ਡਾਕਟਰਾਂ ਨੇ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੀ ਗਈ ਹੈ। ਉਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਐਂਬੂਲੈਂਸ ਵਿੱਚ ਪਿੰਡ ਹਸਨਪੁਰਾ ਪਹੁੰਚਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬਾਹਰ ਵੀ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਸੂਰਤ ਸਿੰਘ ਖਾਲਸਾ ਕੁਝ ਸਮੇਂ ਬਾਅਦ ਤੈਅ ਕਰਨਗੇ ਕਿ ਉਹ ਮੁਹਾਲੀ ’ਚ ਬੰਦੀ ਸਿੰਘਾਂ ਲਈ ਲਾਏ ਗਏ ਪੱਕੇ ਮੋਰਚੇ ’ਤੇ ਜਾਣਗੇ ਜਾਂ ਨਹੀਂ। ਹਾਲਾਂਕਿ ਉਨ੍ਹਾਂ ਦੀ ਸਿਹਤ ’ਚ ਕਾਫ਼ੀ ਸੁਧਾਰ ਹੈ।
ਪਿਛੋਕੜ
Punjab Breaking News LIVE 05 March, 2023: 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਰੋਧੀਆਂ ਨੂੰ ਦੋ-ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪੰਜਾਬੀ ਹਨ ਤੇ ਪੰਜਾਬ ਵਿੱਚ ਰਹਿਣਾ ਉਨ੍ਹਾਂ ਦਾ ਹੱਕ ਹੈ। ਪੰਜਾਬ ਲਈ ਉਨ੍ਹਾਂ ਦੇ ਪੁਰਖਿਆਂ ਨੇ ਖੂਨ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੈਂ ਪੰਜਾਬ ਛੱਡ ਕੇ ਕਿਉਂ ਜਾਵਾਂ। ਜੇ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਪੰਜਾਬ ਛੱਡ ਕੇ ਜਾਵੇ।’’ ਮੈਂ ਪੰਜਾਬ ਛੱਡ ਕੇ ਕਿਉਂ ਜਾਵਾਂ, ਜੇ ਕਿਸੇ ਨੂੰ ਇਤਰਾਜ਼ ਤਾਂ ਉਹ ਛੱਡ ਕੇ ਜਾਵੇ...
ਹੋਲਾ-ਮਹੱਲਾ 'ਤੇ ਸੰਗਤਾਂ ਦੇ ਟੁੱਟ ਰਹੇ ਸਾਰੇ ਰਿਕਾਰਡ
Hola Mohalla 2023: ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ ਲਈ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ। ਇਸ ਵਾਰ ਸੰਗਤਾਂ ਵਿੱਚ ਵੱਡਾ ਉਸਸ਼ਾਹ ਹੈ। ਵੱਡੀ ਗਿਣਤੀ ਸੰਗਤਾਂ ਵੱਖ-ਵੱਖ ਗੁਰਦੁਆਰਿਆਂ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਦੇਸ਼ਾਂ-ਵਿਦੇਸ਼ਾਂ ਤੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ ਸੰਗਤ ਟਰੈਕਟਰ ਟਰਾਲੀਆਂ, ਟਰੱਕਾਂ, ਸਕੂਟਰਾਂ ਤੇ ਮੋਟਰਸਾਈਕਲਾਂ ਆਦਿ ’ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਪੁੱਜ ਰਹੀ ਹੈ। ਹੋਲਾ-ਮਹੱਲਾ 'ਤੇ ਸੰਗਤਾਂ ਦੇ ਟੁੱਟ ਰਹੇ ਸਾਰੇ ਰਿਕਾਰਡ
ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਕਹਿ ਕੇ ਕਸੂਤੇ ਫਸੇ CM ਮਾਨ, ਵਿਰੋਧੀਆਂ ਨੇ ਕਿਹਾ, ਸ਼ੇਖੀਆ ਨਾ ਮਾਰੋ ਕਾਰਵਾਈ ਕਰੋ
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਬਾਬਤ ਦਿੱਤੇ ਦਿੱਤੇ ਗਏ ਬਿਆਨ (ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ) ਤੋਂ ਬਾਅਦ ਵਿਰੋਧੀ ਇੱਕਸਾਰ ਹੀ ਮਾਨ ਦੇ ਦੁਆਲੇ ਹੋ ਗਏ ਹਨ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਜਵਾਬੀ ਹਮਲੇ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, "ਦੁੱਖ ਤਾਂ ਇਹੋ ਹੈ ਕਿ ਮੁਖਮੰਤਰੀ ਨੂੰ ਸਭ ਪਤਾ ਹੁੰਦਿਆਂ ਵੀ ਉਹ ਆਪ ਸੂਬੇ ਨੂੰ ਅੱਗ ਵਿੱਚ ਝੋਕ ਰਿਹਾ ਹੈ। ਇਹ ਸ਼ੇਖੀਆਂ ਮਾਰਨ ਨਾਲੋਂ ਜੋ ਬਣਦੀ ਕਾਰਵਾਈ ਹੈ ਉਹ ਕਰੋ ਕਿਉਂਕਿ ਸਭ ਕੁੱਝ ਅੱਖੀਂ ਵੇਖਣ ਤੋਂ ਬਾਅਦ ਪੰਜਾਬੀਆਂ ਨੂੰ ਹੁਣ ਦਿੱਲੀ ਤੋਂ ਰਿਮੋਟ ਨਾਲ ਚਲਦੀ ਸਰਕਾਰ 'ਤੇ ਭਰੋਸਾ ਨਹੀਂ ਰਿਹਾ।" ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਕਹਿ ਕੇ ਕਸੂਤੇ ਫਸੇ CM ਮਾਨ, ਵਿਰੋਧੀਆਂ ਨੇ ਕਿਹਾ, ਸ਼ੇਖੀਆ ਨਾ ਮਾਰੋ ਕਾਰਵਾਈ ਕਰੋ
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਨੇ ਹਸਪਤਾਲ 'ਚ ਬਿਤਾਏ 8 ਸਾਲ
Ludhiana News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਆਖਰਕਾਰ ਅੱਠ ਸਾਲਾਂ ਬਾਅਦ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਹ ਛੁੱਟੀ ਡਾਕਟਰਾਂ ਨੇ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੀ ਗਈ ਹੈ। ਉਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਐਂਬੂਲੈਂਸ ਵਿੱਚ ਪਿੰਡ ਹਸਨਪੁਰਾ ਪਹੁੰਚਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬਾਹਰ ਵੀ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਸੂਰਤ ਸਿੰਘ ਖਾਲਸਾ ਕੁਝ ਸਮੇਂ ਬਾਅਦ ਤੈਅ ਕਰਨਗੇ ਕਿ ਉਹ ਮੁਹਾਲੀ ’ਚ ਬੰਦੀ ਸਿੰਘਾਂ ਲਈ ਲਾਏ ਗਏ ਪੱਕੇ ਮੋਰਚੇ ’ਤੇ ਜਾਣਗੇ ਜਾਂ ਨਹੀਂ। ਹਾਲਾਂਕਿ ਉਨ੍ਹਾਂ ਦੀ ਸਿਹਤ ’ਚ ਕਾਫ਼ੀ ਸੁਧਾਰ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਨੇ ਹਸਪਤਾਲ 'ਚ ਬਿਤਾਏ 8 ਸਾਲ
- - - - - - - - - Advertisement - - - - - - - - -