Punjab Breaking News LIVE: ਆਪ' ਨੇ ਐਲਾਨਿਆ ਰਿੰਕੂ ਨੂੰ ਉਮੀਦਵਾਰ? ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਰਾਹਤ ਦੀ ਖਬਰ! ਜਥੇਦਾਰ ਵੱਲੋਂ ਨਹੀਂ ਬੁਲਾਇਆ ਜਾਏਗਾ 'ਸਰਬੱਤ ਖਾਲਸਾ'?
Punjab Breaking News LIVE 06 April, 2023: ਰਿੰਕੂ ਹੋਣਗੇ 'ਆਪ' ਦੇ ਉਮੀਦਵਾਰ? ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਰਾਹਤ ਦੀ ਖਬਰ! ਜਥੇਦਾਰ ਵੱਲੋਂ ਨਹੀਂ ਬੁਲਾਇਆ ਜਾਏਗਾ 'ਸਰਬੱਤ ਖਾਲਸਾ'?
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੌਜੂਦਾ ਵਿੱਤੀ ਸਾਲ (2023-24) ਲਈ ਪ੍ਰਚੂਨ ਮਹਿੰਗਾਈ ਦਰ ਦੇ ਅਨੁਮਾਨ ਨੂੰ ਮਾਮੂਲੀ ਘਟਾ ਕੇ 5.2 ਫੀਸਦੀ ਕਰ ਦਿੱਤਾ ਹੈ। ਫਰਵਰੀ ਦੀ ਮਹਿੰਗਾਈ ਸਮੀਖਿਆ 'ਚ ਇਹ 5.3 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਸੀ। ਹਾਲਾਂਕਿ ਕੇਂਦਰੀ ਬੈਂਕ ਨੇ ਚਿਤਾਵਨੀ ਦਿੱਤੀ ਹੈ ਕਿ ਮਹਿੰਗਾਈ ਨਾਲ 'ਜੰਗ' ਹਾਲੇ ਖਤਮ ਨਹੀਂ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਦੇ ਰੁਝੇਵੇਂ ਕਰਕੇ ਅੱਜ ਸਪੈਸ਼ਲ ਗਿਰਦਾਵਰੀ ਵਾਲੀ ਬੈਠਕ ਨਹੀਂ ਹੋ ਸਕੀ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਤਹਿਤ ਗਿਰਦਾਵਰੀ ਦਾ 60% ਕੰਮ ਮੁਕੰਮਲ ਕਰ ਲਿਆ ਹੈ।
ਟਿਊਨੀਸ਼ੀਆ ਦੇ ਰਾਸ਼ਟਰਪਤੀ ਕੈਸ ਸਈਦ (Kais Saied) ਪਿਛਲੇ ਦੋ ਹਫ਼ਤਿਆਂ ਤੋਂ ਕਿਸੇ ਵੀ ਜਨਤਕ ਸਥਾਨ 'ਤੇ ਨਜ਼ਰ ਨਹੀਂ ਆਏ ਹਨ। ਉਸ ਦੀ ਗੈਰ-ਮੌਜੂਦਗੀ ਨੇ ਦੇਸ਼ ਵਿਚ ਉਸ ਦੀ ਸਿਹਤ ਅਤੇ ਉਤਰਾਧਿਕਾਰ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਟਿਊਨੀਸ਼ੀਆ ਦੇ 65 ਸਾਲਾ ਰਾਸ਼ਟਰਪਤੀ 22 ਮਾਰਚ ਤੋਂ 3 ਅਪ੍ਰੈਲ ਦਰਮਿਆਨ ਕਿਸੇ ਵੀ ਜਨਤਕ ਥਾਂ 'ਤੇ ਨਜ਼ਰ ਨਹੀਂ ਆਏ। ਰਾਸ਼ਟਰਪਤੀ ਦੇ ਅਚਾਨਕ ਲਾਪਤਾ ਹੋਣ ਤੋਂ ਬਾਅਦ ਮੀਡੀਆ ਆਉਟਲੈਟਾਂ, ਕਾਰਕੁਨਾਂ ਅਤੇ ਟਿਊਨੀਸ਼ੀਆ ਦੇ ਵਿਰੋਧੀਆਂ ਦੁਆਰਾ ਸਵਾਲ ਉਠਾਏ ਗਏ ਹਨ। ਹਾਲਾਂਕਿ ਸਵਾਲ ਉੱਠਣ ਤੋਂ ਬਾਅਦ ਉਹ ਇੱਕ ਵੀਡੀਓ ਵਿੱਚ ਨਜ਼ਰ ਆਏ।
ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੇ ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਨੇ ਸੈਂਕੜੇ ਟਰਾਲੀਆਂ ਟਰੈਕਟਰਾਂ ਦੇ ਕਾਫ਼ਲੇ ਦੇ ਰੂਪ ਵਿੱਚ ਬਿਆਸ ਪੁਲ਼ ਤੋਂ ਕੂਚ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਕੌਮੀ ਇਨਸਾਫ਼ ਮੋਰਚਾ ਵਿੱਚ ਸ਼ਮੂਲੀਅਤ ਲਈ ਸੂਬਾ ਪੱਧਰੀ ਐਲਾਨ ਕੀਤਾ ਹੋਇਆ ਹੈ।
ਭਾਰਤੀ ਰਿਜ਼ਰਵ ਬੈਂਕ ਨੇ ਯੂਨੀਫਾਈਡ ਪੇਮੈਂਟਸ ਇੰਟਰਫੇਸ ਭਾਵ UPI ਰਾਹੀਂ ਬੈਂਕਾਂ ਵਿੱਚ ਪਹਿਲਾਂ ਤੋਂ ਮਨਜ਼ੂਰ ਕ੍ਰੈਡਿਟ ਲਾਈਨਾਂ ਦੇ ਸੰਚਾਲਨ ਦੀ ਇਜਾਜ਼ਤ ਦਿੱਤੀ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਨਿਗਰਾਨੀ ਨੀਤੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।
ਭਾਰਤੀ ਰਿਜ਼ਰਵ ਬੈਂਕ ਨੇ ਯੂਨੀਫਾਈਡ ਪੇਮੈਂਟਸ ਇੰਟਰਫੇਸ ਭਾਵ UPI ਰਾਹੀਂ ਬੈਂਕਾਂ ਵਿੱਚ ਪਹਿਲਾਂ ਤੋਂ ਮਨਜ਼ੂਰ ਕ੍ਰੈਡਿਟ ਲਾਈਨਾਂ ਦੇ ਸੰਚਾਲਨ ਦੀ ਇਜਾਜ਼ਤ ਦਿੱਤੀ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਨਿਗਰਾਨੀ ਨੀਤੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨ ਦਿੱਤਾ ਹੈ। 'ਆਪ' ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਉਮੀਦਵਾਰ ਬਣਾਇਆ ਹੈ। ਪਿੰਕੂ ਅਜੇ ਇੱਕ ਦਿਨ ਪਹਿਲਾਂ ਹੀ ਕਾਂਗਰਸੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰਾ ਭਾਟੀਆ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਠੱਲ੍ਹਣ ਦੇ ਮੁੱਦੇ ’ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਟ ਦੀ ਰਿਪੋਰਟ ਵਿੱਚ ਜਿਸ ਦਾ ਨਾਂ ਆਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਟ ਦੀ ਜਾਂਚ ਰਿਪੋਰਟ ਆ ਚੁੱਕੀ ਹੈ ਤੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਜਾਂਚ ਵਾਲੇ ਲਿਫਾਫੇ ਖੋਲ੍ਹ ਲਏ ਗਏ ਹਨ। ਰਿਪੋਰਟ ਵਿੱਚ ਦਰਜ ਨਾਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਹਾਲੇ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਸਕਦੀ। ਮਾਨ ਨੇ ਕਿਹਾ ਹੈ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨਗੇ ਸਗੋਂ ਇੱਕ ਸਾਲ ਅੰਦਰ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣਗੇ।
ਸੀਆਰਪੀਐਫ ਵਿੱਚ ਬੰਪਰ ਭਰਤੀਆਂ ਹੋਣ ਜਾ ਰਹੀਆਂ ਹਨ। ਇਸ ਭਰਤੀ ਮੁਹਿੰਮ ਰਾਹੀਂ ਕਾਂਸਟੇਬਲ (ਜਨਰਲ ਡਿਊਟੀ) ਦੀਆਂ ਕੁੱਲ 1.30 ਲੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿੱਚ ਇੱਕ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ, ਅਰਜ਼ੀ ਦੀ ਸ਼ੁਰੂਆਤ ਅਤੇ ਸਮਾਪਤੀ ਦੀ ਮਿਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਇਹ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।
ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਘਵ ਚੱਢਾ ਦੀ ਮੰਗਣੀ ਦੀਆਂ ਅਫਵਾਹਾਂ ਸੁਰਖੀਆਂ ਵਿੱਚ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋੜਾ ਜਲਦੀ ਹੀ ਇੱਕ ਇੰਟੀਮੇਟ ਫੰਕਸ਼ਨ ਵਿੱਚ ਇੱਕ ਦੂਜੇ ਨੂੰ ਮੰਗਣੀ ਦੀ ਰਿੰਗ ਪਹਿਨਾ ਸਕਦਾ ਹੈ। ਇਸ ਸਭ ਦੇ ਵਿਚਕਾਰ ਪਰਿਣੀਤੀ ਚੋਪੜਾ ਨੂੰ ਬੀਤੇ ਦਿਨ ਏਅਰਪੋਰਟ 'ਤੇ ਸਪਾਟ ਕੀਤਾ ਗਿਆ ਸੀ। ਇਸ ਦੌਰਾਨ ਅਦਾਕਾਰਾ ਬਲਸ਼ ਕਰਦੀ (ਸ਼ਰਮਾਉਂਦੀ) ਨਜ਼ਰ ਆਈ।
ਆਮ ਆਦਮੀ ਪਾਰਟੀ ਨੇ ਤਿੰਨ ਸੀਨੀਅਰ ਲੀਡਰਾਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ ਹੈ। 'ਆਪ' ਨੇ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਮਲ ਗੋਇਲ ਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਪੀਲ ਉੱਪਰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬੱਤ ਖਾਲਸਾ ਬੁਲਾਉਣ ਬਾਰੇ ਖਾਮੋਸ਼ ਹਨ। ਸ਼੍ਰੋਮਣੀ ਕਮੇਟੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਕੋਲ ਹੈ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਅਜੇ ਤੱਕ ਕੋਈ ਸੰਕੇਤ ਨਹੀਂ ਦਿੱਤਾ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਸਰਬੱਤ ਖਾਲਸਾ ਨਹੀਂ ਬੁਲਾਇਆ ਜਾਏਗਾ।
ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮਗਰੋਂ ਚਰਚਾ ਛਿੜੀ ਹੈ ਕਿ ਸੁਸ਼ੀਲ ਰਿੰਕੂ ਹੀ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਹੋ ਸਕਦੇ ਹਨ। ਉਂਝ ਇਸ ਦੀ ਅਜੇ ਪੁਸ਼ਟੀ ਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ।
ਦੇਸ਼ ਵਿਆਪੀ ਆਰਥਿਕ ਮੰਦੀ ਦੇ ਕਾਰਨ ਬਹੁਤ ਸਾਰੀਆਂ ਵੱਡੀਆਂ ਤਕਨੀਕੀ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਦੀ ਛਾਂਟੀ ਕਰ ਦਿੱਤੀ ਹੈ। ਟੈਕ ਤੋਂ ਬਾਅਦ ਹੁਣ ਇਸ ਛਾਂਟੀ ਦਾ ਅਸਰ ਹੋਰ ਖੇਤਰਾਂ 'ਤੇ ਵੀ ਦਿਖਾਈ ਦੇ ਰਿਹਾ ਹੈ। ਰੈੱਡ ਕਰਾਸ, ਇੱਕ ਸੰਸਥਾ ਜੋ ਐਮਰਜੈਂਸੀ ਵਿੱਚ ਮਦਦ ਕਰਦੀ ਹੈ, ਨੇ ਵੱਡੇ ਪੱਧਰ 'ਤੇ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ। ਰੈੱਡ ਕਰਾਸ ਨੇ ਐਲਾਨ ਕੀਤਾ ਕਿ ਉਹ ਅਗਲੇ ਸਾਲ ਤੱਕ ਕੁੱਲ 1500 ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਿਹਾ ਹੈ।
ਪਿਛੋਕੜ
Punjab Breaking News LIVE 06 April, 2023: ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮਗਰੋਂ ਚਰਚਾ ਛਿੜੀ ਹੈ ਕਿ ਸੁਸ਼ੀਲ ਰਿੰਕੂ ਹੀ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਹੋ ਸਕਦੇ ਹਨ। ਉਂਝ ਇਸ ਦੀ ਅਜੇ ਪੁਸ਼ਟੀ ਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ। ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਹੋਣਗੇ 'ਆਪ' ਦੇ ਉਮੀਦਵਾਰ?
ਕਿਸਾਨਾਂ ਲਈ ਰਾਹਤ ਦੀ ਖਬਰ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Weather Update: ਮੌਸਮ ਵਿਭਾਗ ਨੇ ਆਖਰ ਕਿਸਾਨਾਂ ਲਈ ਰਾਹਤ ਦੀ ਖਬਰ ਸੁਣਾਈ ਹੈ। ਲਗਾਤਾਰ ਬਾਰਸ ਤੇ ਗੜ੍ਹੇਮਾਰੀ ਮਗਰੋਂ ਹੁਣ ਅਗਲੇ ਦਿਨਾਂ ਅੰਦਰ ਮੌਸਮ ਸਾਫ ਰਹੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। 10 ਅਪ੍ਰੈਲ ਤੱਕ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਇਸ ਨਾਲ ਕਣਕ ਦੀ ਫਸਲ ਜਲਦ ਪੱਕ ਜਾਏਗੀ। ਕਿਸਾਨਾਂ ਲਈ ਰਾਹਤ ਦੀ ਖਬਰ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਹੋਏਗੀ ਸ਼ੁਰੂ
Hemkund Sahib Yatra 2023: ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੁੱਲ੍ਹਣਗੇ ਤੇ 20 ਅਪਰੈਲ ਤੋਂ ਗੁਰਦੁਆਰੇ ਨੂੰ ਜਾਂਦੇ ਰਾਹ ਤੋਂ ਜੰਮੀ ਬਰਫ਼ ਹਟਾਉਣ ਦਾ ਕੰਮ ਆਰੰਭ ਕੀਤਾ ਜਾਵੇਗਾ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਾਲਾਨਾ ਯਾਤਰਾ ਸ਼ੁਰੂ ਕਰਨ ਸਬੰਧੀ ਉਤਰਾਖੰਡ ਸਰਕਾਰ ਦੇ ਮੁੱਖ ਸਕੱਤਰ ਡਾ. ਐਸਐਸ ਸੰਧੂ ਨਾਲ ਮੁਲਾਕਾਤ ਕੀਤੀ ਗਈ ਹੈ। Hemkund Sahib Yatra: ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਹੋਏਗੀ ਸ਼ੁਰੂ
ਜਥੇਦਾਰ ਵੱਲੋਂ ਨਹੀਂ ਬੁਲਾਇਆ ਜਾਏਗਾ 'ਸਰਬੱਤ ਖਾਲਸਾ'?
Sarbat Khalsa: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਪੀਲ ਉੱਪਰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬੱਤ ਖਾਲਸਾ ਬੁਲਾਉਣ ਬਾਰੇ ਖਾਮੋਸ਼ ਹਨ। ਸ਼੍ਰੋਮਣੀ ਕਮੇਟੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਕੋਲ ਹੈ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਅਜੇ ਤੱਕ ਕੋਈ ਸੰਕੇਤ ਨਹੀਂ ਦਿੱਤਾ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਸਰਬੱਤ ਖਾਲਸਾ ਨਹੀਂ ਬੁਲਾਇਆ ਜਾਏਗਾ। ਜਥੇਦਾਰ ਵੱਲੋਂ ਨਹੀਂ ਬੁਲਾਇਆ ਜਾਏਗਾ 'ਸਰਬੱਤ ਖਾਲਸਾ'?
ਤਕਨੀਕੀ ਕੰਪਨੀਆਂ ਤੋਂ ਬਾਅਦ ਹੁਣ ਰੈੱਡ ਕਰਾਸ ਵੀ ਛਾਂਟੀ ਦੀ ਮਾਰ ਹੇਠ!
Layoffs In Red Cross: ਦੇਸ਼ ਵਿਆਪੀ ਆਰਥਿਕ ਮੰਦੀ ਦੇ ਕਾਰਨ ਬਹੁਤ ਸਾਰੀਆਂ ਵੱਡੀਆਂ ਤਕਨੀਕੀ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਦੀ ਛਾਂਟੀ ਕਰ ਦਿੱਤੀ ਹੈ। ਟੈਕ ਤੋਂ ਬਾਅਦ ਹੁਣ ਇਸ ਛਾਂਟੀ ਦਾ ਅਸਰ ਹੋਰ ਖੇਤਰਾਂ 'ਤੇ ਵੀ ਦਿਖਾਈ ਦੇ ਰਿਹਾ ਹੈ। ਰੈੱਡ ਕਰਾਸ, ਇੱਕ ਸੰਸਥਾ ਜੋ ਐਮਰਜੈਂਸੀ ਵਿੱਚ ਮਦਦ ਕਰਦੀ ਹੈ, ਨੇ ਵੱਡੇ ਪੱਧਰ 'ਤੇ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ। ਰੈੱਡ ਕਰਾਸ ਨੇ ਐਲਾਨ ਕੀਤਾ ਕਿ ਉਹ ਅਗਲੇ ਸਾਲ ਤੱਕ ਕੁੱਲ 1500 ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਿਹਾ ਹੈ। ਤਕਨੀਕੀ ਕੰਪਨੀਆਂ ਤੋਂ ਬਾਅਦ ਹੁਣ ਰੈੱਡ ਕਰਾਸ ਵੀ ਛਾਂਟੀ ਦੀ ਮਾਰ ਹੇਠ!
- - - - - - - - - Advertisement - - - - - - - - -