Punjab Breaking News LIVE: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਅਜੇ ਹੋਰ ਵਰ੍ਹੇਗਾ ਦਾ ਕਹਿਰ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹੰਗਾਮਾ, ਗੋਲਕਾਂ ਬਾਰੇ ਬਿਆਨ 'ਤੇ ਘਿਰੇ ਸੀਐਮ ਭਗਵੰਤ ਮਾਨ
Punjab Breaking News LIVE 06 January 2023: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਅਜੇ ਹੋਰ ਵਰ੍ਹੇਗਾ ਦਾ ਕਹਿਰ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹੰਗਾਮਾ, ਗੋਲਕਾਂ ਬਾਰੇ ਬਿਆਨ 'ਤੇ ਘਿਰੇ ਸੀਐਮ ਭਗਵੰਤ ਮਾਨ
ਪੰਜਾਬ ਕੈਬਨਿਟ ਨੇ ਪੰਜਾਬ ਵਿਚ ਮੌਜੂਦਾ ਬੁਨਿਆਦੀ ਢਾਂਚੇ, ਵਾਤਾਵਰਨ ਵਿਚ ਸੁਧਾਰ ਅਤੇ ਗਰੀਬਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਗਰਾਂਟਾਂ ਦੀ ਵੰਡ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਅਨੁਸਾਰ ਵਿੱਤੀ ਸਾਲ ਵਿਚ ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 5 ਕਰੋੜ ਰੁਪਏ ਜਦਕਿ ਹਰੇਕ ਕੈਬਨਿਟ ਮੰਤਰੀ ਦਾ ਅਖਤਿਆਰੀ ਕੋਟਾ 1.50 ਕਰੋੜ ਰੁਪਏ ਹੋਵੇਗਾ।
ਬਠਿੰਡਾ ਦੇ ਨਾਲ ਲੱਗਦੇ ਪਿੰਡ ਗੁਰੂਸਰ ਸਾਹਨੇਵਾਲਾ ਤੋਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਹੈ, ਉਸ 'ਤੇ ਦੋਸ਼ ਹੈ ਕਿ ਉਹ ਮੋਟਰ ਚੋਰੀ ਕਰਨ ਦੀ ਨੀਅਤ ਨਾਲ ਖੇਤਾਂ 'ਚ ਆਇਆ ਸੀ। ਇਸ ਕਾਰਨ ਉਸ ਦੀ ਕੁੱਟਮਾਰ ਕੀਤੀ ਗਈ ਹੈ।
ਦਿੱਲੀ ਦੇ ਮੇਅਰ ਦੀ ਚੋਣ ਲਈ ਸ਼ੁੱਕਰਵਾਰ ਨੂੰ ਵੋਟਿੰਗ ਹੋਣੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਸਦਨ 'ਚ ਕਾਫੀ ਹੰਗਾਮਾ ਹੋਇਆ। ‘ਆਪ’ ਅਤੇ ਭਾਜਪਾ ਦੇ ਕੌਂਸਲਰਾਂ ਨੇ ਪ੍ਰੀਜ਼ਾਈਡਿੰਗ ਅਫਸਰ ਨੂੰ ਘੇਰ ਲਿਆ ਅਤੇ ਹੰਗਾਮੇ ਦੌਰਾਨ ਮਾਈਕ ਵੀ ਤੋੜ ਦਿੱਤੇ। ਇਸ ਦੇ ਨਾਲ ਹੀ ਮਹਿਲਾ ਕੌਂਸਲਰਾਂ ਨਾਲ ਹੱਥੋਪਾਈ ਵੀ ਹੋਈ। ਪੁਲਿਸ ਨੇ ਦਖਲ ਦਿੱਤਾ। ਇਸ ਨਾਲ ਹੀ ਇਸ ਪੂਰੀ ਘਟਨਾ 'ਤੇ ਭਾਜਪਾ ਅਤੇ 'ਆਪ' ਦੇ ਸਾਰੇ ਦਿੱਗਜ ਨੇਤਾਵਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।
ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ 'ਚ ਵੀਰਵਾਰ ਰਾਤ ਨੂੰ ਇਕ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ ਜਦਕਿ ਟਰੇਨੀ ਪਾਇਲਟ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਪੁਲਿਸ ਨੂੰ ਜਹਾਜ਼ ਹਾਦਸੇ ਦੀ ਸੂਚਨਾ ਉਮਰੀ ਪਿੰਡ ਦੇ ਕੁਰਮੀਆਂ ਤੋਲਾ ਤੋਂ ਮਿਲੀ ਸੀ। ਜ਼ਿਕਰਯੋਗ ਹੈ ਕਿ ਰੀਵਾ ਵਿੱਚ ਫਾਲਕਨ ਏਵੀਏਸ਼ਨ ਅਕੈਡਮੀ ਕਈ ਸਾਲਾਂ ਤੋਂ ਪਾਇਲਟ ਸਿਖਲਾਈ ਸੰਸਥਾ ਚਲਾ ਰਹੀ ਹੈ। ਇੱਥੇ ਕੰਪਨੀ ਏਅਰਕ੍ਰਾਫਟ ਦੁਆਰਾ ਜਹਾਜ਼ ਨੂੰ ਉਡਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਚੋਰਹਾਟਾ ਥਾਣਾ ਇੰਚਾਰਜ ਅਵਨੀਸ਼ ਪਾਂਡੇ ਮੁਤਾਬਕ ਪੁਲਸ ਨੂੰ ਵੀਰਵਾਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਉਮਰੀ ਪਿੰਡ ਦੇ ਕੁਰਮੀਆਂ ਟੋਲਾ 'ਚ ਇਕ ਜਹਾਜ਼ ਕਰੈਸ਼ ਹੋ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਗੁਰਦਵਾਰਿਆਂ ’ਚ ਰੱਖੀਆਂ ਗੋਲਕਾਂ ਬਾਰੇ ਬਿਆਨ ਦੇ ਕੇ ਘਿਰ ਗਏ ਹਨ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵੀਰਵਾਰ ਨੂੰ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਨੇ ਡੀਸੀ ਦਫਤਰ ਰਾਹੀਂ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਨੇ ਮੁਆਫ਼ੀ ਨਾ ਮੰਗਣ ਦੀ ਸੂਰਤ ’ਚ ਜਿੱਥੇ ਮੁੱਖ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਉੱਥੇ ਹੀ ਸੰਘਰਸ਼ ਉਲੀਕਣ ਦੀ ਚਿਤਾਵਨੀ ਵੀ ਦਿੱਤੀ ਗਈ।
ਪੰਜਾਬ ਪੁਲਿਸ ਦੇ ਇੱਕ ਏਐਸਆਈ ਨੇ ਖਾਕੀ ਦਾਗਦਾਰ ਕੀਤਾ ਹੈ। ਥਾਣੇਦਾਰ ਨੇ ਇੱਕ ਔਰਤ ਨੂੰ ਝਾਂਸੇ ’ਚ ਲੈ ਕੇ ਉਸ ਨਾਲ ਜਬਰ-ਜਨਾਹ ਕੀਤਾ। ਇੰਨਾ ਹੀ ਨਹੀਂ ਮੁਲਜ਼ਮ ਨੇ ਉਸ ਦੀ ਅਸ਼ਲੀਲ ਫੋਟੋ ਆਪਣੇ ਕੋਲ ਰੱਖ ਲਈ ਤੇ ਵੀਡੀਓ ਵੀ ਬਣਾ ਲਈ। ਜਦੋਂ ਔਰਤ ਗਰਭਵਤੀ ਹੋ ਗਈ ਤਾਂ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਮੁਲਜ਼ਮ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ।
ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ ਪਰ ਇਹ ਹੁਕਮ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ।
ਪੰਜਾਬ ਦੇ ਕਈ ਅਹਿਮ ਮਾਮਲਿਆਂ 'ਤੇ ਅੱਜ ਕੈਬਨਿਟ ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਸੀਐਮ ਭਗਵੰਤ ਮਾਨ ਸਮੇਤ ਕੈਬਨਿਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਹੋ ਸਕਦੀ ਹੈ। ਕਈ ਹੋਰ ਅਹਿਮ ਮੁੱਦਿਆਂ 'ਤੇ ਵੀ ਚਰਚਾ ਹੋ ਸਕਦੀ ਹੈ। ਇਸ ਸਮੇਂ ਪੰਜਾਬ ਵਿੱਚ ਓਪੀਐਸ ਸਕੀਮ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪਿਛੋਕੜ
Punjab Breaking News LIVE 06 January 2023: ਪੰਜਾਬ ਦੇ ਕਈ ਅਹਿਮ ਮਾਮਲਿਆਂ 'ਤੇ ਅੱਜ ਕੈਬਨਿਟ ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਸੀਐਮ ਭਗਵੰਤ ਮਾਨ ਸਮੇਤ ਕੈਬਨਿਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਹੋ ਸਕਦੀ ਹੈ।ਕਈ ਹੋਰ ਅਹਿਮ ਮੁੱਦਿਆਂ 'ਤੇ ਵੀ ਚਰਚਾ ਹੋ ਸਕਦੀ ਹੈ। ਇਸ ਸਮੇਂ ਪੰਜਾਬ ਵਿੱਚ ਓਪੀਐਸ ਸਕੀਮ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਪੰਜਾਬ ਦੀ ਜਨਤਾ ਨੂੰ ਮਿਲ ਸਕਦਾ ਵੱਡਾ ਤੋਹਫਾ
ਠੰਢ ਤੇ ਧੁੰਦ ਦੇ ਕਹਿਰ ਕਰਕੇ ਸਕੂਲਾਂ 'ਚ ਛੁੱਟੀਆਂ ਵਧਾਈਆਂ
Chandigarh News: ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ ਪਰ ਇਹ ਹੁਕਮ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ। ਠੰਢ ਤੇ ਧੁੰਦ ਦੇ ਕਹਿਰ ਕਰਕੇ ਸਕੂਲਾਂ 'ਚ ਛੁੱਟੀਆਂ ਵਧਾਈਆਂ
ਅੰਮ੍ਰਿਤਸਰ ਹਵਾਈ ਅੱਡੇ 'ਤੇ ਹੋਇਆ ਹੰਗਾਮਾ
Amritsar News: ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਦੇਰ ਰਾਤ ਨੂੰ ਕਾਫੀ ਹੰਗਾਮਾ ਹੋਇਆ। ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਫਸੇ ਹੋਏ ਹਨ। ਪਰ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਉਡਾਣ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਅੰਮ੍ਰਿਤਸਰ ਹਵਾਈ ਅੱਡੇ 'ਤੇ ਹੋਇਆ ਹੰਗਾਮਾ
ਸੀਐਮ ਭਗਵੰਤ ਮਾਨ ਨਾਸਤਿਕ ਵਿਅਕਤੀ, ਗੁਰੂ ਘਰ ਦੀ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ: ਸੁਖਬੀਰ ਬਾਦਲ
Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਸਤਿਕ ਵਿਅਕਤੀ ਹਨ ਤੇ ਜੇ ਉਨ੍ਹਾਂ ਨੂੰ ਗੁਰੂ ਘਰ ਦੀ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ ਤਾਂ ਮਰਿਆਦਾ ਬਾਰੇ ਘਟੀਆ ਬਿਆਨ ਨਹੀਂ ਦੇਣੇ ਚਾਹੀਦੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਗੁਰਦੁਆਰਿਆਂ ਦੀਆਂ ਗੋਲਕਾਂ ਬਾਰੇ ਦਿੱਤੇ ਬਿਆਨ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪਾਰਲੀਮੈਂਟ ਹੈ। ਮੁੱਖ ਮੰਤਰੀ ਨੂੰ ਇਸ ਬਾਰੇ ਅਜਿਹੇ ਬਿਆਨ ਹੀਂ ਦੇਣੇ ਚਾਹੀਦੇ। ਸੀਐਮ ਭਗਵੰਤ ਮਾਨ ਨਾਸਤਿਕ ਵਿਅਕਤੀ, ਗੁਰੂ ਘਰ ਦੀ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ: ਸੁਖਬੀਰ ਬਾਦਲ
ਪੂਰੇ ਉੱਤਰ ਭਾਰਤ ਦੇ ਮੌਸਮ ਦੀ ਅਪਡੇਟ
Weather Update: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ 'ਚ ਠੰਡ ਦਾ ਕਹਿਰ ਜਾਰੀ ਹੈ। ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਸਵੇਰੇ ਵਿਜ਼ੀਬਿਲਟੀ ਘੱਟ ਕੇ 150 ਮੀਟਰ ਰਹਿ ਗਈ। ਇਸ ਤੋਂ ਇਲਾਵਾ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੂਰੇ ਉੱਤਰ ਭਾਰਤ ਦੇ ਮੌਸਮ ਦੀ ਅਪਡੇਟ
- - - - - - - - - Advertisement - - - - - - - - -