Punjab Breaking News LIVE: ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ, ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਾਰਸ਼ ਨਾ ਕੀਤਾ ਜਲਥਲ LIVE Updates
Punjab Breaking News, 06 July 2022 LIVE Updates: ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ, ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਾਰਸ਼ ਨਾ ਕੀਤਾ ਜਲਥਲ LIVE Updates
LIVE
![Punjab Breaking News LIVE: ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ, ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਾਰਸ਼ ਨਾ ਕੀਤਾ ਜਲਥਲ LIVE Updates Punjab Breaking News LIVE: ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ, ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਾਰਸ਼ ਨਾ ਕੀਤਾ ਜਲਥਲ LIVE Updates](https://cdn.abplive.com/imagebank/default_16x9.png)
Background
Punjab Breaking News, 06 July 2022 LIVE Updates: ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਹੁਣ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ। ਇਸ ਵਾਧੇ ਨਾਲ ਹੁਣ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1053 ਰੁਪਏ ਹੋਵੇਗੀ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 8.50 ਰੁਪਏ ਦੀ ਕਮੀ ਕੀਤੀ ਹੈ।
Punjab Cabinet Expansion : ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਮੀਟਿੰਗ ਅੱਜ, ਪੰਜ ਨਵੇਂ ਮੰਤਰੀ ਸਾਂਭਣਗੇ ਅਹੁਦਾ
ਪੰਜਾਬ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਅੱਜ ਸਵੇਰੇ 10:30 ਵਜੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮੀਟਿੰਗ ਤੋਂ ਬਾਅਦ ਸਹੁੰ ਚੁੱਕਣ ਵਾਲੇ ਮੰਤਰੀ ਅਹੁਦਾ ਸੰਭਾਲਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਇਆ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕੀ। ਪੰਜ ਵਿਧਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ 5 ਵਜੇ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਤੈਅ ਕੀਤਾ ਗਿਆ ਸੀ।Punjab Cabinet Expansion : ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਮੀਟਿੰਗ ਅੱਜ, ਪੰਜ ਨਵੇਂ ਮੰਤਰੀ ਸਾਂਭਣਗੇ ਅਹੁਦਾ
ਬਾਦਲਾਂ ਨੂੰ ਕਲੀਨ ਚਿੱਟ 'ਤੇ ਬਵਾਲ! ‘ਆਪ’ ਦਾ ਦਾਅਵਾ, ਬੇਅਦਬੀ ਤੇ ਗੋਲੀ ਕਾਂਡ ’ਚ ਨਹੀਂ ਮਿਲੀ ਕਿਸੇ ਨੂੰ ਵੀ ਕਲੀਨ ਚਿੱਟ
ਬੇਅਦਬੀ ਮਾਮਲੇ ਵਿੱਚ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਨੇ ਪੰਜਾਬ ਦਾ ਸਿਆਸੀ ਪਾਰਾ ਭਖਾ ਦਿੱਤਾ ਹੈ। ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਸੋਸ਼ਲ ਮੀਡੀਆ ਉੱਪਰ ਵੀ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸਵਾਲ ਉਠਾਏ ਜਾ ਰਹੇ ਹਨ। ਪੰਥਕ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਖਿਲਾਫ ਸਖਤ ਤੇਵਰ ਵਿਖਾਏ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਕੋਈ ਕਲੀਨ ਚਿਟ ਨਹੀਂ ਦਿੱਤੀ ਗਈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਕਤ ਘਟਨਾਵਾਂ ਦੇ ਸਾਜ਼ਿਸ਼ਕਰਤਾਵਾਂ ਦਾ ਨਾਮ ਜਨਤਕ ਕੀਤਾ ਹੈ, ਪਰ ਜਾਂਚ ਟੀਮ ਨੇ ਕਿਸੇ ਨੂੰ ਕਲੀਨ ਚਿਟ ਨਹੀਂ ਦਿੱਤੀ ਗਈ। ਬਾਦਲਾਂ ਨੂੰ ਕਲੀਨ ਚਿੱਟ 'ਤੇ ਬਵਾਲ! ‘ਆਪ’ ਦਾ ਦਾਅਵਾ, ਬੇਅਦਬੀ ਤੇ ਗੋਲੀ ਕਾਂਡ ’ਚ ਨਹੀਂ ਮਿਲੀ ਕਿਸੇ ਨੂੰ ਵੀ ਕਲੀਨ ਚਿੱਟ
Punjab Weather Update : ਪੰਜਾਬ 'ਚ ਭਾਰੀ ਬਾਰਿਸ਼ ਨਾਲ ਸਵੇਰ ਦੀ ਸ਼ੁਰੂਆਤ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਪੰਜਾਬ 'ਚ ਭਾਰੀ ਬਾਰਿਸ਼ ਨਾਲ ਸਵੇਰ ਦੀ ਸ਼ੁਰੂਆਤ ਹੋਈ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅਗਲੇ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ। ਪੰਜ ਦਿਨ ਲਗਾਤਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਲੋਕਾਂ ਨੂੰ ਅਗਲੇ 4-5 ਗਰਮੀ ਤੋਂ ਰਾਹਤ ਮਿਲੇਗੀ।ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਮੌਨਸੂਨ ਦਸਤਕ ਦੇ ਸਕਦਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੋਆ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ, ਸਿੱਕਮ, ਕੇਰਲ ਤੇ ਗੁਜਰਾਤ ਤੇ ਪੰਜਾਬ ਵਿੱਚ ਵੀ ਮੀਂਹ ਪੈ ਸਕਦਾ ਹੈ। Punjab Weather Update : ਪੰਜਾਬ 'ਚ ਭਾਰੀ ਬਾਰਿਸ਼ ਨਾਲ ਸਵੇਰ ਦੀ ਸ਼ੁਰੂਆਤ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Tarvinder Singh Marwah Join BJP: ਤਿੰਨ ਵਾਰ ਵਿਧਾਇਕ ਰਹੇ ਤਰਵਿੰਦਰ ਸਿੰਘ ਮਰਵਾਹ ਭਾਜਪਾ 'ਚ ਹੋਏ ਸ਼ਾਮਲ
ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਮਰਵਾਹ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਪਾਰਟੀ ਹੈੱਡਕੁਆਰਟਰ 'ਚ ਭਾਜਪਾ 'ਚ ਸ਼ਾਮਲ ਹੋਏ। ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਮਰਵਾਹ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਸੰਸਦੀ ਸਕੱਤਰ ਰਹਿ ਚੁੱਕੇ ਹਨ। ਮਰਵਾਹ ਦਾ ਭਾਜਪਾ 'ਚ ਸਵਾਗਤ ਕਰਦੇ ਹੋਏ ਤਾਵੜੇ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਜ਼ਿੰਮੇਵਾਰੀ ਦੇਵੇਗੀ। ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਆਪਣੇ ਸੰਬੋਧਨ 'ਚ ਮਰਵਾਹ ਨੇ ਕਿਹਾ ਕਿ ਜਦੋਂ ਤੱਕ ਉਹ ਜਿਉਂਦੇ ਹਨ, ਉਹ ਭਾਜਪਾ ਦੀ ਸੇਵਾ ਕਰਦੇ ਰਹਿਣਗੇ ਅਤੇ ਉਹ ਵੀ ਬਿਨਾਂ ਕਿਸੇ ਅਹੁਦੇ ਅਤੇ ਲਾਲਚ ਦੇ।
Patwari Bharti: ਹੁਣ ਡੇਢ ਨਹੀਂ ਇੱਕ ਸਾਲ 'ਚ ਹੋਵੇਗੀ ਪਟਵਾਰੀਆਂ ਦੀ ਟ੍ਰੇਨਿੰਗ
ਸੀਐੱਮ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ 'ਚ ਇੱਕ ਪ੍ਰੋਗਰਾਮ ਦੌਰਾਨ 855 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿੱਥੇ ਉਹਨਾਂ ਕਿਹਾ ਕਿ ਹੁਣ ਇਹਨਾਂ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਦਾ ਨਹੀਂ ਸਗੋਂ ਇੱਕ ਸਾਲ ਹੀ ਹੋਵੇਗਾ ਅਤੇ ਨਾਲ ਹੀ ਉਹਨਾਂ ਵੱਲੋਂ 700 ਹੋਰ ਪਟਵਾਰੀਆਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਸੀਐਮ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਮਾਨ ਨੇ ਕਿਹਾ ਕਿ ਪਟਵਾਰੀ ਨੂੰ ਨੌਕਰੀ ਮਿਲਣ ਤੋਂ ਬਾਅਦ ਧਰਤੀ 'ਤੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਪਾਕਿਸਤਾਨੀ ਨਾਟਕ ਦੀ ਉਦਾਹਰਣ ਵੀ ਦਿੱਤੀ ਮਾਨ ਨੇ ਕਿਹਾ ਕਿ ਅਹੁਦਾ ਛੱਡਣ ਵੇਲੇ ਜੇਕਰ ਕੋਈ ਤੁਹਾਡੀ ਤਾਰੀਫ਼ ਕਰਦਾ ਹੈ ਤਾਂ ਸਮਝੋ ਕਿ ਤੁਸੀਂ ਸਹੀ ਕੀਤਾ ਹੈ।
Bhagwant Mann Marriage: ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਵਿਆਹ ਦੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੇ ਵੱਲੋਂ ਦਿਲੋਂ ਵਧਾਈਆਂ। ਉਹ ਕੱਲ੍ਹ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਖੁਸ਼ਹਾਲ ਤੇ ਖੁਸ਼ੀ ਭਰੇ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।
Bhagwant Mann Wife: ਜਾਣੋ ਕੌਣ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਵੀਰਵਾਰ ਯਾਨੀ ਕੱਲ੍ਹ ਚੰਡੀਗੜ੍ਹ ਵਿੱਚ ਵਿਆਹ ਕਰਨਗੇ। ਭਗਵੰਤ ਮਾਨ ਡਾਕਟਰ ਗੁਰਪ੍ਰੀਤ ਨਾਲ ਵਿਆਹ ਕਰਵਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।
CM Bhagwant Mann Wedding: ਮੁੱਖ ਮੰਤਰੀ ਭਗਵੰਤ ਮਾਨ ਕਰਵਾਉਣਗੇ ਵਿਆਹ
ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)