Punjab Breaking News LIVE: ਮਹਿੰਗਾਈ ਖਿਲਾਫ ਧਰਨੇ ਦੇਣ ਪਹੁੰਚੇ ਕਾਂਗਰਸੀ ਆਪਸ 'ਚ ਹੀ ਭਿੜੇ, ਨਵਜੋਤ ਸਿੱਧੂ ਤੇ ਬਰਿੰਦਰ ਢਿੱਲੋਂ ਵਿਚਾਲੇ ਤਿੱਖੀ ਬਹਿਸ
Punjab Breaking News, 07 April 2022 LIVE Updates: ਚੰਡੀਗੜ੍ਹ 'ਚ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਦੌਰਾਨ ਨਵਜੋਤ ਸਿੱਧੂ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ।
ਬਰਿੰਦਰਾ ਢਿੱਲੋਂ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਉਨ੍ਹਾਂ ਲੋਕਾਂ ਦਾ ਨਾਂ ਲੈਣਾ ਚਾਹੀਦਾ ਸੀ, ਜਿਨ੍ਹਾਂ ਦਾ ਉਹ ਜ਼ਿਕਰ ਕਰਦੇ ਹਨ। ਨਵਜੋਤ ਸਿੱਧੂ ਉਨ੍ਹਾਂ ਲੋਕਾਂ ਦੇ ਨਾਂ ਕਿਉਂ ਨਹੀਂ ਲੈ ਰਹੇ। ਉੱਥੇ ਹੀ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦਾ ਪਰਿਵਾਰਕ ਮਾਮਲਾ ਹੈ, ਸਾਰੇ ਕਾਂਗਰਸੀ ਇੱਕ ਹਨ ਪਰ ਅੱਜ ਜੋ ਹੋਇਆ ਉਹ ਗਲਤ ਹੈ ਤੇ ਕਾਂਗਰਸ ਨੂੰ ਆਪਸ ਵਿੱਚ ਧੜੇਬੰਦੀ ਨਹੀਂ ਰੱਖਣੀ ਚਾਹੀਦੀ।
ਨਵਜੋਤ ਸਿੱਧੂ ਉਨ੍ਹਾਂ ਲੋਕਾਂ ਦਾ ਨਾਂ ਕਿਉਂ ਨਹੀਂ ਲੈ ਰਹੇ, ਬੱਸ ਇਸ ਗੱਲ ਨੂੰ ਲੈ ਕੇ ਆਪਸ 'ਚ ਬਹਿਸ ਸ਼ੁਰੂ ਹੋ ਗਈ। ਇਸ ਤੋਂ ਬਾਅਦ ਨਵਜੋਤ ਸਿੱਧੂ ਬੇਰੀਗੇਟ ਵੱਲ ਚਲੇ ਗਏ ਪਰ ਸਿੱਧੂ ਨਾਲ ਕੋਈ ਵੱਡਾ ਨੇਤਾ ਨਜ਼ਰ ਨਹੀਂ ਆਇਆ। ਸਿੱਧੂ ਦੋ-ਤਿੰਨ ਲੀਡਰਾਂ ਨਾਲ ਪੰਜ ਮਿੰਟ ਧਰਨੇ 'ਤੇ ਬੈਠੇ ਰਹੇ, ਫਿਰ ਕਾਂਗਰਸ ਦਾ ਪ੍ਰਦਰਸ਼ਨ ਖਤਮ ਹੋ ਗਿਆ ਤੇ ਵਿਵਾਦ ਇੱਕ ਕਦਮ ਅੱਗੇ ਵਧ ਗਿਆ।
ਨਵਜੋਤ ਸਿੱਧੂ ਆਪਣਾ ਭਾਸ਼ਣ ਦੇ ਰਹੇ ਸਨ ਤਾਂ ਉਨ੍ਹਾਂ ਨੇ ਕਿਹਾ ਕਿ ਲੋਕ ਮੈਨੂੰ ਵੀ ਗਾਲ੍ਹਾਂ ਕੱਢਦੇ ਹਨ ਪਰ ਮੈਂ ਉਨ੍ਹਾਂ ਲੋਕਾਂ ਖਿਲਾਫ ਕੁਝ ਨਹੀਂ ਬੋਲਿਆ, ਜਿਨ੍ਹਾਂ ਨੇ ਕਾਂਗਰਸ ਖਿਲਾਫ਼ ਕੰਮ ਕੀਤਾ, ਮੈਂ ਅੱਜ ਉਨ੍ਹਾਂ ਦਾ ਨਾਮ ਨਹੀਂ ਲਵਾਂਗਾ। ਜਿਵੇਂ ਹੀ ਨਵਜੋਤ ਸਿੱਧੂ ਨੇ ਇਹ ਗੱਲ ਕਹੀ ਤਾਂ ਤੁਰੰਤ ਹੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਨਵਜੋਤ ਸਿੱਧੂ ਉਨ੍ਹਾਂ ਲੋਕਾਂ ਦਾ ਨਾਂ ਲੈ ਲਵੇ।
ਚੰਡੀਗੜ੍ਹ 'ਚ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਦੌਰਾਨ ਨਵਜੋਤ ਸਿੱਧੂ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ। ਸਿੱਧੂ ਨੇ ਕਿਹਾ ਕਾਂਗਰਸ ਕੁਝ ਚਿਹਰਿਆਂ ਕਾਰਨ ਹਾਰੀ ਪਰ ਮੈਂ ਉਨ੍ਹਾਂ ਦਾ ਨਾਂ ਨਹੀਂ ਲੈਣਾ ਚਾਹੁੰਦਾ ਤਾਂ ਅੱਗੋਂ ਢਿੱਲੋਂ ਨੇ ਕਿਹਾ ਤੁਸੀਂ ਨਾਮ ਲਵੋ, ਉਹ ਲੋਕ ਕੌਣ ਹਨ ?
ਇਸ ਦੌਰਾਨ ਦੇਸ਼ ਦੇ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਈਆਂ ਤੇ ਨਤੀਜੇ ਵੀ ਆਏ। ਚੋਣਾਂ ਖਤਮ ਹੋਣ ਦੇ 11 ਦਿਨ ਬਾਅਦ ਯਾਨੀ 22 ਮਾਰਚ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਤੇ ਦੇਖਦੇ ਹੀ ਦੇਖਦੇ 16 ਦਿਨਾਂ 'ਚ ਤੇਲ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।
3 ਨਵੰਬਰ 2021 ਨੂੰ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀ ਖਰੀਦ 'ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸੂਬਿਆਂ ਨੇ ਵੀ ਆਪਣੇ ਪੱਧਰ 'ਤੇ ਤੇਲ ਦੀ ਖਰੀਦ 'ਤੇ ਲਗਾਏ ਜਾਣ ਵਾਲੇ ਟੈਕਸ 'ਚ ਛੋਟ ਦੇਣ ਦਾ ਐਲਾਨ ਕੀਤਾ ਸੀ। 4 ਨਵੰਬਰ 2021 ਤੋਂ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਦੇਸ਼ ਭਰ ਵਿੱਚ ਤੇਲ ਦੀਆਂ ਕੀਮਤਾਂ ਪੂਰੀ ਤਰ੍ਹਾਂ ਸਥਿਰ ਹਨ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਜੇਕਰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਹੀਂ ਆਈ ਤੇ ਜੇਕਰ ਇਹ ਲਗਾਤਾਰ ਵਧਦਾ ਰਿਹਾ ਤਾਂ ਸਰਕਾਰ ਪੈਟਰੋਲ ਤੇ ਡੀਜ਼ਲ ਦੀ ਖਰੀਦ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕਰੇਗੀ ਤਾਂ ਜੋ ਲੋਕਾਂ ਨੂੰ ਮਹਿੰਗੇ ਈਂਧਨ ਤੋਂ ਦਿੱਤੀ ਰਾਹਤ ਮਿਲ ਸਕੇ। ਇਸ ਤੋਂ ਇਲਾਵਾ ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਵੈਟ 'ਚ ਕਟੌਤੀ ਕਰਨ ਲਈ ਵੀ ਕਿਹਾ ਹੈ।
ਸੂਤਰਾਂ ਮੁਤਾਬਕ ਕੁਝ ਦਿਨਾਂ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਵੇਗਾ। ਰਿਪੋਰਟ ਮੁਤਾਬਕ ਮਹਿੰਗੇ ਤੇਲ ਦੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਦੇਸ਼ ਦੀਆਂ ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਪਿਛਲੇ 17 ਦਿਨਾਂ ਵਿੱਚ ਅੱਜ ਤੀਜੀ ਵਾਰ ਹੈ, ਜਦੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਕਰੀਬ ਡੇਢ ਮਹੀਨੇ ਬਾਅਦ 22 ਮਾਰਚ ਤੋਂ ਦੇਸ਼ ਭਰ 'ਚ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋਈਆਂ ਸਨ। ਇਸ ਦੌਰਾਨ ਰਾਜਧਾਨੀ ਦਿੱਲੀ 'ਚ ਤੇਲ ਦੀਆਂ ਕੀਮਤਾਂ 'ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਵੱਡੀ ਯੋਜਨਾ ਬਣਾ ਰਹੀ ਹੈ।
ਦੇਸ਼ ਭਰ 'ਚ ਮਹਿੰਗਾਈ ਦੇ ਦੌਰ 'ਚ ਅੱਜ ਲੋਕਾਂ ਨੂੰ ਪੈਟਰੋਲ-ਡੀਜ਼ਲ (Petrol-Diesel) ਦੀਆਂ ਵਧਦੀਆਂ ਕੀਮਤਾਂ ਤੋਂ ਥੋੜ੍ਹੀ ਰਾਹਤ ਮਿਲੀ ਹੈ। ਦੇਸ਼ ਦੀਆਂ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ। ਇਸ ਲਈ ਅੱਜ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ 6 ਅਪ੍ਰੈਲ ਵਾਲੇ ਮੁੱਲ 'ਤੇ ਹੀ ਮਿਲੇਗਾ।
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਨੇ ਦੋਸ਼ ਲਾਇਆ ਕਿ ਜਦੋਂ ਤੋਂ ਭਾਜਪਾ ਸੱਤਾ ਵਿੱਚ ਆਈ ਹੈ, ਉਹ ਜਨਤਾ ਦੀ ਲੁੱਟ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ। ਕੁਮਾਰ ਨੇ ਸਰਕਾਰ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਬੁੱਧਵਾਰ ਨੂੰ ਹਰਿਆਣਾ ਦੇ ਭਿਵਾਨੀ 'ਚ ਯੂਥ ਕਾਂਗਰਸ ਦੇ ਵਰਕਰਾਂ ਨੇ ਪੈਟਰੋਲ-ਡੀਜ਼ਲ ਅਤੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਖਿਲਾਫ ਪ੍ਰਦਰਸ਼ਨ ਕੀਤਾ ਹੈ। ਯੂਥ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਨੇ ਹਾਂਸੀ ਗੇਟ ਵਿਖੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਾਂਗਰਸ ਬੁਲਾਰੇ ਨੇ ਲਖਨਊ ਸਥਿਤ ਕਾਂਗਰਸ ਦਫਤਰ 'ਚ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ 62 ਕਰੋੜ ਅੰਨਦਾਤਾ ਟੈਕਸ ਦੇ ਬੋਝ ਹੇਠ ਦੱਬੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਰੋਜ਼ ਪ੍ਰਧਾਨ ਮੰਤਰੀ ਤੇਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੀ ਜਨਤਾ ਨੂੰ ਗੁੱਡ ਮਾਰਨਿੰਗ ਦਾ ਸੁਨੇਹਾ ਦਿੰਦੇ ਹਨ। ਪਿਛਲੇ 16 ਦਿਨਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ 14 ਵਾਰ ਵਾਧਾ ਕੀਤਾ ਗਿਆ ਹੈ।
ਲਗਾਤਰ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਕਾਂਗਰਸ ਹੁਣ ਕੇਂਦਰ ਸਰਕਾਰ ਖਿਲਾਫ਼ ਹੱਲ੍ਹਾ ਬੋਲ ਰਹੀ ਹੈ। ਕਾਂਗਰਸ ਅੱਜ ਦੇਸ਼ ਭਰ 'ਚ ਵਧਦੀ ਮਹਿੰਗਾਈ ਖਿਲਾਫ਼ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।
ਦੂਜੇ ਪਾਸੇ ਨਵਜੋਤ ਸਿੱਧੂ ਨੇ ਹਾਈਕਮਾਂਡ ਦੀਆਂ ਮੀਟਿੰਗਾਂ ਦੇ ਬਰਾਬਰ ਪੰਜਾਬ ਵਿੱਚ ਮੀਟਿੰਗਾਂ ਕਰਨ ਤੋਂ ਬਾਅਦ ਹੁਣ ਬਰਗਾੜੀ ਤੇ ਚੰਡੀਗੜ੍ਹ ਦੇ ਮੁੱਦੇ 'ਤੇ ਆਪਣੀ ਸਰਗਰਮੀ ਵਧਾ ਕੇ ਹਾਈਕਮਾਂਡ 'ਤੇ ਦਬਾਅ ਵਧਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਸੂਬੇ ਦੇ ਕਈ ਸੀਨੀਅਰ ਆਗੂਆਂ ਨੇ ਨਵੇਂ ਪ੍ਰਧਾਨ ਵਜੋਂ ਆਪਣੀ ਦਾਅਵੇਦਾਰੀ ਜਤਾਈ ਹੈ, ਜਿਸ ਦੇ ਮੱਦੇਨਜ਼ਰ ਹਾਈਕਮਾਂਡ ਵੀ ਸੂਬਾ ਇਕਾਈ 'ਚ ਕਿਸੇ ਨਵੀਂ ਧੜੇਬੰਦੀ ਤੋਂ ਬਚਣ ਲਈ ਨਵੇਂ ਚਿਹਰਿਆਂ 'ਤੇ ਵਿਚਾਰ ਕਰ ਰਹੀ ਹੈ।
ਸੋਨੀਆ ਗਾਂਧੀ ਨੇ ਹਾਲ ਹੀ 'ਚ ਦਿੱਲੀ 'ਚ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ 'ਚ ਸਾਰੇ ਨੇਤਾਵਾਂ ਨੇ ਸਿੱਧੂ ਬਾਰੇ ਸਪੱਸ਼ਟ ਕੀਤਾ ਕਿ ਪਾਰਟੀ ਦੀ ਇੰਨੀ ਵੱਡੀ ਹਾਰ 'ਚ ਪ੍ਰਧਾਨ ਦੀ ਭੂਮਿਕਾ ਵੀ ਅਹਿਮ ਕਾਰਨ ਹੈ। ਇਸੇ ਦੌਰਾਨ ਸੋਨੀਆ ਗਾਂਧੀ ਇਸ ਹਫ਼ਤੇ ਪੰਜਾਬ ਦੇ ਆਗੂਆਂ ਨਾਲ ਇੱਕ ਹੋਰ ਮੀਟਿੰਗ ਕਰਨ ਜਾ ਰਹੀ ਹੈ, ਜਿਸ ਵਿੱਚ ਸੂਬਾ ਪ੍ਰਧਾਨ ਲਈ ਦਾਅਵੇਦਾਰਾਂ ਦੇ ਨਾਵਾਂ ’ਤੇ ਵਿਚਾਰ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਹਫਤੇ ਨਵੇਂ ਮੁਖੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸ ਅਹੁਦੇ ਲਈ ਕਈ ਹੋਰ ਸੀਨੀਅਰ ਆਗੂਆਂ ਨੇ ਹਾਈਕਮਾਂਡ ਅੱਗੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਦੇ ਮੱਦੇਨਜ਼ਰ ਪਾਰਟੀ ਸੂਤਰਾਂ ਨੇ ਦੱਸਿਆ ਹੈ ਕਿ ਹਾਈਕਮਾਂਡ ਇਸ ਹਫ਼ਤੇ ਪੰਜਾਬ ਲਈ ਨਵੇਂ ਮੁਖੀ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਨਵਜੋਤ ਸਿੱਧੂ ਨੂੰ ਮੁੜ ਪ੍ਰਧਾਨ ਦਾ ਅਹੁਦਾ ਨਹੀਂ ਮਿਲੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਅੰਦਰ ਕਲੇਸ਼ ਤੇ ਗੁੱਟਬੰਦੀ ਹੋਰ ਵਧ ਸਕਦੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਮਗਰੋਂ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕੀਤੇ ਗਏ ਨਵਜੋਤ ਸਿੱਧੂ ਨੇ ਮੁੜ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਲਈ ਸੂਬਾ ਇਕਾਈ 'ਚ ਲਾਬਿੰਗ ਤੇਜ਼ ਕਰ ਦਿੱਤੀ ਹੈ। ਉਹ ਲਗਾਤਾਰ ਆਪਣੇ ਸਮਰਥਕ ਆਗੂਆਂ ਤੇ ਵਿਧਾਇਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਵੇਲੇ 12 ਅਜਿਹੇ ਆਗੂ ਤੇ ਵਿਧਾਇਕ ਹਨ ਜੋ ਹਰ ਮੌਕੇ ਨਵਜੋਤ ਸਿੱਧੂ ਨਾਲ ਨਜ਼ਰ ਆ ਰਹੇ ਹਨ। ਹਾਈਕਮਾਂਡ ਵੀ ਸਿੱਧੂ ਕੈਂਪ ਦੇ ਇਨ੍ਹਾਂ ਆਗੂਆਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਪੰਜਾਬ ਵਿੱਚ ਇਸ ਸਮੇਂ ਕਾਂਗਰਸ ਨੂੰ ਸੂਬਾ ਪ੍ਰਧਾਨ ਦੀ ਉਡੀਕ ਹੈ। ਚੋਣ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਲੈ ਲਿਆ ਹੈ। ਇਸ ਦੇ ਬਾਵਜੂਦ ਸਿੱਧੂ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹ ਪੰਜਾਬ ਦੇ ਲੁਧਿਆਣਾ, ਪਟਿਆਲਾ, ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ ਤੇ ਸਮਰਥਕਾਂ ਨੂੰ ਮਿਲੇ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਤੇ ਬਹਿਬਲ ਕਲਾਂ ਵੀ ਪ੍ਰਦਰਸ਼ਨ ਲਈ ਗਏ ਹਨ। ਉਨ੍ਹਾਂ ਦੇ ਸਮਰਥਕਾਂ ਦਾ ਤਰਕ ਹੈ ਕਿ ਸਿੱਧੂ ਦਾ ਅਸਤੀਫਾ ਅਜੇ ਤੱਕ ਹਾਈਕਮਾਂਡ ਨੇ ਪ੍ਰਵਾਨ ਨਹੀਂ ਕੀਤਾ, ਇਸ ਲਈ ਉਹ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।
ਇਸ ਪ੍ਰਦਰਸ਼ਨ ਵਿੱਚ ਸਭ ਤੋਂ ਅਹਿਮ ਕਾਰਕ ਕਾਂਗਰਸ ਦੀ ਧੜੇਬੰਦੀ ਹੋਵੇਗੀ। ਪਿਛਲੀ ਸਰਕਾਰ 'ਚ ਮੁੱਖ ਮੰਤਰੀ ਰਹੇ ਚਰਨਜੀਤ ਚੰਨੀ ਤੋਂ ਇਲਾਵਾ ਚੋਣਾਂ ਜਿੱਤਣ ਤੇ ਹਾਰਨ ਵਾਲੇ ਜ਼ਿਆਦਾਤਰ ਮੰਤਰੀਆਂ ਨੇ ਸਿੱਧੂ ਤੋਂ ਦੂਰੀ ਬਣਾ ਰੱਖੀ ਹੈ। ਅਜਿਹੇ 'ਚ ਉਹ ਪ੍ਰਦਰਸ਼ਨ 'ਚ ਸ਼ਾਮਲ ਹੁੰਦੇ ਹਨ ਜਾਂ ਨਹੀਂ, ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਮਹਿੰਗਾਈ ਨੇ ਚਾਰੇ ਪਾਸੇ ਆਮ ਆਦਮੀ ਨੂੰ ਪ੍ਰੇਸ਼ਾਨ ਕੀਤਾ ਪਿਆ ਹੈ। ਵਧਦੀ ਮਹਿੰਗਾਈ ਖਿਲਾਫ ਅੱਜ ਕਾਂਗਰਸ ਚੰਡੀਗੜ੍ਹ 'ਚ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਸੂਬੇ ਭਰ ਤੋਂ ਕਾਂਗਰਸੀਆਂ ਦਾ ਇਕੱਠ ਹੋਵੇਗਾ। ਇਹ ਪ੍ਰਦਰਸ਼ਨ ਕਾਂਗਰਸ ਭਵਨ ਵਿਖੇ ਕੀਤਾ ਜਾਵੇਗਾ। ਇਸ ਲਈ ਸਾਰੇ ਕਾਂਗਰਸੀਆਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕਰ ਰਹੀ ਸੀ।
ਪਿਛੋਕੜ
Punjab Breaking News, 07 April 2022 LIVE Updates: ਮਹਿੰਗਾਈ ਨੇ ਚਾਰੇ ਪਾਸੇ ਆਮ ਆਦਮੀ ਨੂੰ ਪ੍ਰੇਸ਼ਾਨ ਕੀਤਾ ਪਿਆ ਹੈ। ਵਧਦੀ ਮਹਿੰਗਾਈ ਖਿਲਾਫ ਅੱਜ ਕਾਂਗਰਸ ਚੰਡੀਗੜ੍ਹ 'ਚ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਸੂਬੇ ਭਰ ਤੋਂ ਕਾਂਗਰਸੀਆਂ ਦਾ ਇਕੱਠ ਹੋਵੇਗਾ। ਇਹ ਪ੍ਰਦਰਸ਼ਨ ਕਾਂਗਰਸ ਭਵਨ ਵਿਖੇ ਕੀਤਾ ਜਾਵੇਗਾ। ਇਸ ਲਈ ਸਾਰੇ ਕਾਂਗਰਸੀਆਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕਰ ਰਹੀ ਸੀ।
ਇਸ ਪ੍ਰਦਰਸ਼ਨ ਵਿੱਚ ਸਭ ਤੋਂ ਅਹਿਮ ਕਾਰਕ ਕਾਂਗਰਸ ਦੀ ਧੜੇਬੰਦੀ ਹੋਵੇਗੀ। ਪਿਛਲੀ ਸਰਕਾਰ 'ਚ ਮੁੱਖ ਮੰਤਰੀ ਰਹੇ ਚਰਨਜੀਤ ਚੰਨੀ ਤੋਂ ਇਲਾਵਾ ਚੋਣਾਂ ਜਿੱਤਣ ਤੇ ਹਾਰਨ ਵਾਲੇ ਜ਼ਿਆਦਾਤਰ ਮੰਤਰੀਆਂ ਨੇ ਸਿੱਧੂ ਤੋਂ ਦੂਰੀ ਬਣਾ ਰੱਖੀ ਹੈ। ਅਜਿਹੇ 'ਚ ਉਹ ਪ੍ਰਦਰਸ਼ਨ 'ਚ ਸ਼ਾਮਲ ਹੁੰਦੇ ਹਨ ਜਾਂ ਨਹੀਂ, ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਪੰਜਾਬ ਵਿੱਚ ਇਸ ਸਮੇਂ ਕਾਂਗਰਸ ਨੂੰ ਸੂਬਾ ਪ੍ਰਧਾਨ ਦੀ ਉਡੀਕ ਹੈ। ਚੋਣ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਲੈ ਲਿਆ ਹੈ। ਇਸ ਦੇ ਬਾਵਜੂਦ ਸਿੱਧੂ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹ ਪੰਜਾਬ ਦੇ ਲੁਧਿਆਣਾ, ਪਟਿਆਲਾ, ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ ਤੇ ਸਮਰਥਕਾਂ ਨੂੰ ਮਿਲੇ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਤੇ ਬਹਿਬਲ ਕਲਾਂ ਵੀ ਪ੍ਰਦਰਸ਼ਨ ਲਈ ਗਏ ਹਨ। ਉਨ੍ਹਾਂ ਦੇ ਸਮਰਥਕਾਂ ਦਾ ਤਰਕ ਹੈ ਕਿ ਸਿੱਧੂ ਦਾ ਅਸਤੀਫਾ ਅਜੇ ਤੱਕ ਹਾਈਕਮਾਂਡ ਨੇ ਪ੍ਰਵਾਨ ਨਹੀਂ ਕੀਤਾ, ਇਸ ਲਈ ਉਹ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।
ਕਾਂਗਰਸ ਨੇ ਪਿਛਲੀਆਂ ਚੋਣਾਂ 'ਚ ਚਰਨਜੀਤ ਚੰਨੀ 'ਤੇ ਦਾਅ ਖੇਡਿਆ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਚੰਨੀ ਨੂੰ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ ਅਤੇ ਨਵਜੋਤ ਸਿੱਧੂ ਨੂੰ ਪਿੱਛੇ ਛੱਡ ਕੇ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਤੋਂ ਬਾਅਦ ਚੰਨੀ ਨੇ 111 ਦਿਨਾਂ ਦੀ ਮਿਆਦ 'ਤੇ ਚੋਣ ਲੜੀ ਸੀ। ਸਿੱਧੂ ਨੂੰ ਬਾਈਪਾਸ ਕਰਕੇ ਚੰਨੀ ਨੂੰ ਵੀ ਮੁੱਖ ਮੰਤਰੀ ਚਿਹਰਾ ਬਣਾ ਦਿੱਤਾ ਗਿਆ। ਹਾਲਾਂਕਿ, ਉਹ ਚੋਣ ਵਿੱਚ ਭਦੌੜ ਦੇ ਨਾਲ ਆਪਣੀ ਘਰੇਲੂ ਸੀਟ ਚਮਕੌਰ ਸਾਹਿਬ ਹਾਰ ਗਏ ਸਨ। ਉਦੋਂ ਤੋਂ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ।
- - - - - - - - - Advertisement - - - - - - - - -