Punjab Breaking News LIVE: ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਧਮਾਕਾ, ਪਹਿਲਵਾਨਾਂ ਨੂੰ ਮਿਲਿਆ ਖਾਪ ਸਮਰਥਨ, ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ?
Punjab Breaking News LIVE 07 May, 2023: ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਧਮਾਕਾ, ਪਹਿਲਵਾਨਾਂ ਨੂੰ ਮਿਲਿਆ ਖਾਪ ਸਮਰਥਨ, ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ?
LIVE
Background
Punjab Breaking News LIVE 07 May, 2023: ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ 'ਤੇ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਹ ਹਾਦਸਾ ਹੈਰੀਟੇਜ ਸਟਰੀਟ 'ਤੇ ਸਾਰਾਗੜੀ ਸਰਾਂ ਦੇ ਸਾਹਮਣੇ ਅਤੇ ਪਾਰਕਿੰਗ ਦੇ ਬਿਲਕੁਲ ਬਾਹਰ ਵਾਪਰਿਆ। 12 ਵਜੇ ਦੇ ਕਰੀਬ ਲੋਕ ਹੈਰੀਟੇਜ ਸਟਰੀਟ 'ਤੇ ਘੁੰਮ ਰਹੇ ਸਨ। ਫਿਰ ਜ਼ੋਰਦਾਰ ਧਮਾਕਾ ਹੋਇਆ ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕਾ, ਕਈ ਸ਼ਰਧਾਲੂ ਜ਼ਖ਼ਮੀ, ਫੌਰੈਂਸਿਕ ਟੀਮਾਂ ਪੁੱਜੀਆਂ
ਪਹਿਲਵਾਨਾਂ ਨੂੰ ਮਿਲਿਆ ਖਾਪ ਦਾ ਸਮਰਥਨ
Wrestlers Protest: ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਖਾਪ ਆਗੂ ਐਤਵਾਰ (7 ਮਈ) ਨੂੰ ਜੰਤਰ-ਮੰਤਰ ਪਹੁੰਚਣਗੇ। ਖਾਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਹਜ਼ਾਰਾਂ ਕਿਸਾਨ ਐਤਵਾਰ ਨੂੰ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਮਿਲਣ ਲਈ ਇਕਜੁੱਟਤਾ ਦਿਖਾਉਣਗੇ। ਨਰੇਸ਼ ਟਿਕੈਤ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀ ਪਹੁੰਚਣਗੇ। ਸ਼ਾਮ 7 ਵਜੇ ਖਾਪ ਆਗੂ ਪਹਿਲਵਾਨਾਂ ਦੇ ਨਾਲ ਕੈਂਡਲ ਮਾਰਚ ਵੀ ਕੱਢਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪਹਿਲਵਾਨਾਂ ਨੂੰ ਮਿਲਿਆ ਖਾਪ ਦਾ ਸਮਰਥਨ
ਅਮਰੀਕਾ 'ਚ ਫਿਰ ਗੋਲੀਬਾਰੀ, 9 ਦੀ ਮੌਤ, ਹਮਲਾਵਰ ਵੀ ਹਲਾਕ
Texas Mall Shooting: ਅਮਰੀਕਾ (USA) ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇੱਥੇ ਦੱਸ ਦੇਈਏ ਕਿ ਟੈਕਸਾਸ ਸੂਬੇ ਦੇ ਡਲਾਸ ਨੇੜੇ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਬੰਦੂਕਧਾਰੀ ਦਾਖਲ ਹੋ ਗਿਆ। ਉਸ ਨੇ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਮਾਲ 'ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਮੁਲਾਜ਼ਮਾਂ ਨੇ ਪੂਰੇ ਮਾਲ ਨੂੰ ਘੇਰ ਲਿਆ। ਅਮਰੀਕਾ 'ਚ ਫਿਰ ਗੋਲੀਬਾਰੀ, 9 ਦੀ ਮੌਤ, ਹਮਲਾਵਰ ਵੀ ਹਲਾਕ
ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ !
Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ। ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ। ਪਰ ਸੀਐਮ ਮਾਨ ਆਪਣੇ ਮੰਤਰੀ 'ਤੇ ਕਾਰਵਾਈ ਕਰਨ ਦੇ ਮੂਡ ਵਿੱਚ ਨਹੀਂ ਹਨ ਅਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ। ਪਰ ਹੁਣ ਰਿਪੋਰਟ ਵਿੱਚ ਤੱਥ ਸਹੀ ਪਾਏ ਜਾਣ ਤੋਂ ਬਾਅਦ ਮੰਤਰੀ ਉੱਤੇ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ !
Sangrur News: ਪੰਜਾਬ ਪੁਲਿਸ ਦਾ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ
ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪਰਿਵਾਰਕ ਝਗੜਿਆਂ ਸਬੰਧੀ ਸ਼ਿਕਾਇਤਾਂ ਦੇ ਹੱਲ, ਲਿੰਗ ਸਮਾਨਤਾ, ਨਸ਼ਾ ਛੁਡਾਊ, ਸਾਈਬਰ ਅਪਰਾਧ ਦੀ ਰੋਕਥਾਮ ਤੇ ਇਸ ਸਬੰਧੀ ਸਮਾਜ ਅਧਾਰਤ ਜਾਗਰੂਕਤਾ ਪ੍ਰੋਗਰਾਮ ਚਲਾਉਣ ਲਈ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।
Waris Punjab De: ਅੰਮ੍ਰਿਤਪਾਲ ਸਿੰਘ ਦਾ ਆਤਮ ਸਮਰਪਣ ਜਾਂ ਗ੍ਰਿਫਤਾਰੀ? CM ਭਗਵੰਤ ਮਾਨ ਨੇ ਪਹਿਲੀ ਵਾਰ ਦਿੱਤਾ ਜਵਾਬ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਾਫੀ ਚਰਚਾ ਸੀ ਕਿ ਕੀ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਾਂ ਆਤਮ ਸਮਰਪਣ ਕੀਤਾ? ਇਸ ਬਾਰੇ ਵੱਖ-ਵੱਖ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਈਆਂ। ਅੰਮ੍ਰਿਤਪਾਲ ਦੇ ਸਮਰਥਕਾਂ ਦੀ ਤਰਫੋਂ ਕਿਹਾ ਗਿਆ ਕਿ ਉਸ ਨੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਪੰਜਾਬ ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਹੁਣ ਇਸ ਭੰਬਲਭੂਸੇ ਨੂੰ ਦੂਰ ਕਰਦੇ ਹੋਏ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
Waris Punjab De: ਅੰਮ੍ਰਿਤਪਾਲ ਸਿੰਘ ਦਾ ਆਤਮ ਸਮਰਪਣ ਜਾਂ ਗ੍ਰਿਫਤਾਰੀ? CM ਭਗਵੰਤ ਮਾਨ ਨੇ ਪਹਿਲੀ ਵਾਰ ਦਿੱਤਾ ਜਵਾਬ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਾਫੀ ਚਰਚਾ ਸੀ ਕਿ ਕੀ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਾਂ ਆਤਮ ਸਮਰਪਣ ਕੀਤਾ? ਇਸ ਬਾਰੇ ਵੱਖ-ਵੱਖ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਈਆਂ। ਅੰਮ੍ਰਿਤਪਾਲ ਦੇ ਸਮਰਥਕਾਂ ਦੀ ਤਰਫੋਂ ਕਿਹਾ ਗਿਆ ਕਿ ਉਸ ਨੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਪੰਜਾਬ ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਹੁਣ ਇਸ ਭੰਬਲਭੂਸੇ ਨੂੰ ਦੂਰ ਕਰਦੇ ਹੋਏ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
Jalandhar News: ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ! ਤਿੰਨ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਜਲੰਧਰ ਜ਼ਿਲ੍ਹੇ ਦੇ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰਹਿਣਗੇ। ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਜ਼ਾਬਤਾ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਏਗਾ। ਇਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ। ਦੂਜੇ ਪਾਸੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ 'ਤੇ ਆਬਕਾਰੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ।
Weather Update: ਤੜਕਸਾਰ ਮੀਂਹ ਨੇ ਝੱਖੜ ਨਾਲ ਦਿੱਤੀ ਦਸਤਕ, ਪੰਜਾਬ 'ਚ 157 ਫੀਸਦੀ ਜ਼ਿਆਦਾ ਮੀਂਹ
ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਤੇਜ਼ ਮੀਂਹ ਪਿਆ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇੱਥੋਂ ਦੇ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਮੀਂਹ ਪਿਆ। ਇਸ ਤੋਂ ਇਲਾਵਾ ਹਰਿਆਣਾ ਦੇ ਰੋਹਤਕ, ਭਿਵਾਨੀ ਅਤੇ ਝੱਜਰ ਵਿੱਚ ਵੀ ਸਵੇਰੇ ਹਲਕਾ ਮੀਂਹ ਪਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਸੀ ਜਿਸ ਕਾਰਨ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਸੀ।