Punjab Breaking News LIVE: ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਧਮਾਕਾ, ਪਹਿਲਵਾਨਾਂ ਨੂੰ ਮਿਲਿਆ ਖਾਪ ਸਮਰਥਨ, ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ?
Punjab Breaking News LIVE 07 May, 2023: ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਧਮਾਕਾ, ਪਹਿਲਵਾਨਾਂ ਨੂੰ ਮਿਲਿਆ ਖਾਪ ਸਮਰਥਨ, ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ?
ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪਰਿਵਾਰਕ ਝਗੜਿਆਂ ਸਬੰਧੀ ਸ਼ਿਕਾਇਤਾਂ ਦੇ ਹੱਲ, ਲਿੰਗ ਸਮਾਨਤਾ, ਨਸ਼ਾ ਛੁਡਾਊ, ਸਾਈਬਰ ਅਪਰਾਧ ਦੀ ਰੋਕਥਾਮ ਤੇ ਇਸ ਸਬੰਧੀ ਸਮਾਜ ਅਧਾਰਤ ਜਾਗਰੂਕਤਾ ਪ੍ਰੋਗਰਾਮ ਚਲਾਉਣ ਲਈ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਾਫੀ ਚਰਚਾ ਸੀ ਕਿ ਕੀ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਾਂ ਆਤਮ ਸਮਰਪਣ ਕੀਤਾ? ਇਸ ਬਾਰੇ ਵੱਖ-ਵੱਖ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਈਆਂ। ਅੰਮ੍ਰਿਤਪਾਲ ਦੇ ਸਮਰਥਕਾਂ ਦੀ ਤਰਫੋਂ ਕਿਹਾ ਗਿਆ ਕਿ ਉਸ ਨੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਪੰਜਾਬ ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਹੁਣ ਇਸ ਭੰਬਲਭੂਸੇ ਨੂੰ ਦੂਰ ਕਰਦੇ ਹੋਏ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਾਫੀ ਚਰਚਾ ਸੀ ਕਿ ਕੀ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਾਂ ਆਤਮ ਸਮਰਪਣ ਕੀਤਾ? ਇਸ ਬਾਰੇ ਵੱਖ-ਵੱਖ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਈਆਂ। ਅੰਮ੍ਰਿਤਪਾਲ ਦੇ ਸਮਰਥਕਾਂ ਦੀ ਤਰਫੋਂ ਕਿਹਾ ਗਿਆ ਕਿ ਉਸ ਨੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਪੰਜਾਬ ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਹੁਣ ਇਸ ਭੰਬਲਭੂਸੇ ਨੂੰ ਦੂਰ ਕਰਦੇ ਹੋਏ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
ਜਲੰਧਰ ਜ਼ਿਲ੍ਹੇ ਦੇ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰਹਿਣਗੇ। ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਜ਼ਾਬਤਾ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਏਗਾ। ਇਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ। ਦੂਜੇ ਪਾਸੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ 'ਤੇ ਆਬਕਾਰੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਤੇਜ਼ ਮੀਂਹ ਪਿਆ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇੱਥੋਂ ਦੇ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਮੀਂਹ ਪਿਆ। ਇਸ ਤੋਂ ਇਲਾਵਾ ਹਰਿਆਣਾ ਦੇ ਰੋਹਤਕ, ਭਿਵਾਨੀ ਅਤੇ ਝੱਜਰ ਵਿੱਚ ਵੀ ਸਵੇਰੇ ਹਲਕਾ ਮੀਂਹ ਪਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਸੀ ਜਿਸ ਕਾਰਨ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹਰ ਐਤਵਾਰ ਆਪਣੇ ਘਰ ਵਿੱਚ ਸ਼ੁੱਭਦੀਪ ਸਿੰਘ(ਸਿੱਧੂ ਮੂਸੇਵਾਲਾ) ਦੇ ਚਾਹੁਣ ਵਾਲਿਆਂ ਦੇ ਮੁਖਾਤਬ ਹੁੰਦੇ ਹਨ। ਇਸ ਮੌਕੇ ਬਲਕੌਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਜੰਮੀ ਪਾਰਟੀ (ਆਪ) ਦਾ ਅੰਤ ਵੀ ਸੋਸ਼ਲ ਮੀਡੀਆ ਹੀ ਕਰੇਗਾ ਕਿਉਂਕਿ ਹੁਣ ਲੋਕ ਜਾਗਰੁਕ ਹੋ ਚੁੱਕੇ ਹਨ।
ਸਰਕਾਰੀ ਅੰਕੜਿਆਂ ਅਨੁਸਾਰ ਪੰਜ ਸਾਲਾਂ ਦੌਰਾਨ ਗੁਜਰਾਤ ਵਿੱਚ 40,000 ਤੋਂ ਵੱਧ ਔਰਤਾਂ ਲਾਪਤਾ ਹੋਈਆਂ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੇ ਅੰਕੜਿਆਂ ਅਨੁਸਾਰ, 2016 ਵਿੱਚ 7,105 ਔਰਤਾਂ, 2017 ਵਿੱਚ 7,712, 2018 ਵਿੱਚ 9,246 ਅਤੇ 2019 ਵਿੱਚ 9,268 ਔਰਤਾਂ ਲਾਪਤਾ ਹੋਈਆਂ। 2020 ਵਿੱਚ, 8,290 ਔਰਤਾਂ ਦੇ ਲਾਪਤਾ ਹੋਣ ਦੀ ਰਿਪੋਰਟ ਹੈ। ਕੁੱਲ ਸੰਖਿਆ 41,621 ਤੱਕ ਜੋੜਦੀ ਹੈ। ਇਤਫਾਕਨ, 2021 ਵਿੱਚ ਵਿਧਾਨ ਸਭਾ ਵਿੱਚ ਰਾਜ ਸਰਕਾਰ ਦੁਆਰਾ ਦਿੱਤੇ ਗਏ ਇੱਕ ਬਿਆਨ ਦੇ ਅਨੁਸਾਰ, ਅਹਿਮਦਾਬਾਦ ਅਤੇ ਵਡੋਦਰਾ ਵਿੱਚ ਸਿਰਫ ਇੱਕ ਸਾਲ (2019-20) ਵਿੱਚ 4,722 ਔਰਤਾਂ ਲਾਪਤਾ ਹੋ ਗਈਆਂ ਸਨ।
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਖਾਪ ਆਗੂ ਐਤਵਾਰ (7 ਮਈ) ਨੂੰ ਜੰਤਰ-ਮੰਤਰ ਪਹੁੰਚਣਗੇ। ਖਾਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਹਜ਼ਾਰਾਂ ਕਿਸਾਨ ਐਤਵਾਰ ਨੂੰ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਮਿਲਣ ਲਈ ਇਕਜੁੱਟਤਾ ਦਿਖਾਉਣਗੇ। ਨਰੇਸ਼ ਟਿਕੈਤ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀ ਪਹੁੰਚਣਗੇ। ਸ਼ਾਮ 7 ਵਜੇ ਖਾਪ ਆਗੂ ਪਹਿਲਵਾਨਾਂ ਦੇ ਨਾਲ ਕੈਂਡਲ ਮਾਰਚ ਵੀ ਕੱਢਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਸਾਈਕਲਾਂ ਨੂੰ ਪੈਂਚਰ ਲਾਉਣ ਵਾਲੇ ਗਰੀਬ ਵਿਅਕਤੀ ਨੂੰ ਅਜੀਬੋ ਗਰੀਬ ਢੰਗ ਨਾਲ ਫਸਾਉਣ ਵਾਲੀ ਮਹਿਲਾ ਪੁਲਿਸ ਕਰਮਚਾਰੀ ਰਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਪੰਚ ਗੁਰਦੀਪ ਸਿੰਘ ਦੀਪੀ ਦੀ ਗ੍ਰਿਫਤਾਰੀ ਲਈ ਪੁਲਿਸ ਜੁਟ ਗਈ ਹੈ। ਇਸ ਮਾਮਲੇ ਨਾਲ ਪੁਲਿਸ ਨੂੰ ਕਾਫੀ ਨਿਮੋਸ਼ੀ ਵੀ ਝੱਲਣੀ ਪਈ ਹੈ। ਦੱਸ ਦਈਏ ਕਿ ਖੰਨਾ ਨੇੜਲੇ ਪਿੰਡ ਅਲੌੜ ਵਿੱਚ ਸਾਈਕਲਾਂ ਨੂੰ ਪੈਂਚਰ ਲਾਉਣ ਵਾਲੇ ਗਰੀਬ ਵਿਅਕਤੀ ਨੂੰ ਅਜੀਬੋ ਗਰੀਬ ਢੰਗ ਨਾਲ ਫਸਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਹਾਸਲ ਜਾਣਕਾਰੀ ਅਨੁਸਾਰ ਪੈਂਚਰ ਲਾਉਣ ਵਾਲੇ ਜਸਬੀਰ ਸਿੰਘ ਦਾ ਪਿੰਡ ਦੇ ਹੀ ਪੰਚ ਗੁਰਦੀਪ ਸਿੰਘ ਦੀਪੀ ਨਾਲ ਕੋਈ ਝਗੜਾ ਸੀ।
ਪਹਿਲਵਾਨਾਂ ਦਾ ਸੰਘਰਸ਼ ਵਿਸ਼ਾਲ ਰੂਪ ਧਾਰ ਗਿਆ ਹੈ ਜਿਸ ਨਾਲ ਕੇਂਦਰ ਦੇ ਨਾਲ ਹੀ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਪੰਜਾਬ ਵਿੱਚੋਂ ਕਿਸਾਨ ਬੀਬੀਆਂ ਦਾ ਵੱਡਾ ਜਥਾ ਦਿੱਲੀ ਪਹੁੰਚ ਗਿਆ ਹੈ। ਰਾਜਧਾਨੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਇੱਕ ਵਾਰ ਫਿਰ ਕਿਸਾਨ ਤੇ ਦਿੱਲੀ ਪੁਲਿਸ ਆਹਮੋ-ਸਾਹਮਣੇ ਹੋ ਗਏ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਾਹਨਾਂ ਦੇ ਨੰਬਰ ਨੋਟ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨਾਂ ਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ ਹੋਣ ਕਾਰਨ ਕਾਫੀ ਦੇਰ ਤਕ ਤਣਾਅ ਵਾਲੀ ਸਥਿਤੀ ਬਣੀ ਰਹੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਆਏ ਲੋਕਾਂ ਨੂੰ ਪੁਲਿਸ ਵੱਲੋਂ ਧਮਕੀਆਂ ਦੇਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਤੋਂ ਇੰਨਾ ਘਬਰਾ ਗਈ ਹੈ ਕਿ ਪੁਲਿਸ ਤੋਂ ਧਮਕੀਆਂ ਦਵਾ ਰਹੀ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਸ਼ਰਮਨਾਕ! ਆਮ ਆਦਮੀ ਪਾਰਟੀ ਆਪਣੀ ਹਾਰ ਤੋਂ ਇੰਨਾ ਜਿਆਦਾ ਘਬਰਾ ਗਈ ਹੈ ਕਿ ਪੁਲਿਸ ਪ੍ਰਸ਼ਾਸਨ ਕੋਲੋਂ ਬਲਕੌਰ ਸਿੰਘ ਜੀ ਨੂੰ ਮਿਲਣ ਲਈ ਆਏ ਲੋਕਾਂ ਨੂੰ ਧਮਕੀਆਂ ਦਿਵਾ ਰਹੀ ਹੈ। ਜਲੰਧਰ ਦੇ ਲੋਕ ਇਸ ਤਾਨਾਸ਼ਾਹੀ ਵਤੀਰੇ ਦਾ ਬਦਲਾ ਜ਼ਰੂਰ ਲੈਣਗੇ। ਸਭ ਯਾਦ ਰੱਖਿਆ ਜਾਏਗਾ।
ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਲਈ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਕੀਤੇ ਗਏ ਕਰੋੜਾਂ ਦੇ ਘਪਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਸਾਜ਼ਿਸ਼ ਵਿੱਚ ਸਿਰਫ਼ ਕਾਗਜ਼ਾਂ ਵਿੱਚ ਹੀ ਧਾਂਦਲੀ ਹੀ ਨਹੀਂ ਕੀਤੀ ਗਈ ਸਗੋਂ ਖ਼ੌਫ਼ਨਾਕ ਚੀਤੇ ਦਾ ਵੀ ਇਸਤੇਮਾਲ ਕੀਤਾ ਗਿਆ।
ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਲਈ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਕੀਤੇ ਗਏ ਕਰੋੜਾਂ ਦੇ ਘਪਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਸਾਜ਼ਿਸ਼ ਵਿੱਚ ਸਿਰਫ਼ ਕਾਗਜ਼ਾਂ ਵਿੱਚ ਹੀ ਧਾਂਦਲੀ ਹੀ ਨਹੀਂ ਕੀਤੀ ਗਈ ਸਗੋਂ ਖ਼ੌਫ਼ਨਾਕ ਚੀਤੇ ਦਾ ਵੀ ਇਸਤੇਮਾਲ ਕੀਤਾ ਗਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੇ ਆਮ ਆਦਮੀ ਪਾਰਟੀ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੀ, ਪਹਿਲਾਂ ਤੁਸੀਂ ਕਹਿੰਦੇ ਸੀ ਕਿ ਇੱਕ ਮੌਕਾ ਦਿਓ, ਫਿਰ ਵੋਟਾਂ ਨਹੀਂ ਮੰਗਾਂਗੇ। ਕੰਮ ਕਰਾਂਗੇ ਫੇਰ ਤੁਹਾਡੇ ਕੋਲੋਂ ਵੋਟਾਂ ਮੰਗਣ ਨਹੀਂ ਆਵਾਂਗੇ। ਰਾਜਾ ਵੜਿੰਗ ਨੇ ਜਲੰਧਰ ਜ਼ਿਮਨੀ ਚੋਣ ਦਾ ਹਵਾਲਾ ਦਿੰਦੇ ਕਿਹਾ ਕਿ ਪਰ ਇੱਥੇ ਦੋ ਮੁੱਖ ਮੰਤਰੀ, ਪੰਜਾਬ ਦੇ ਸਾਰੇ ਮੰਤਰੀ ਤੇ 92 ਵਿਧਾਇਕ ਗਲੀਆਂ 'ਚ ਘੁੰਮ ਰਹੇ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਤੁਹਾਡੀ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ਜਿਸ ਕਾਰਨ ਤੁਸੀਂ ਦਿੱਲੀ ਤੋਂ ਚੱਲ ਕੇ ਗਿੜ-ਗੜਾਉਣ ਆਏ ਹੋ।
ਜਲੰਧਰ ਜ਼ਿਮਨੀ ਚੋਣ ਵਿੱਚ ਸਿਰਫ ਤਿੰਨ ਦਿਨ ਬਾਕੀ ਰਹਿ ਗਏ ਹਨ। ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਆਪਣੀ ਪਾਰੀ ਤਾਕਤ ਝੋਕ ਦਿੱਤੀ ਹੈ। ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਨੇ ਖੁਦ ਜਲੰਧਰ ਆ ਕੇ ਕਮਾਨ ਸੰਭਾਲੀ ਹੋਈ ਹੈ। ਚੋਣ ਪ੍ਰਚਾਰ ਤੋਂ ਉਤਸ਼ਾਹਤ ਹੋ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਜਲੰਧਰ ਵਾਸੀ ‘ਆਪ’ ਨੂੰ ਇਕਤਰਫਾ ਜਿੱਤ ਦੇ ਕੇ ਇਤਿਹਾਸ ਸਿਰਜਣਗੇ।
ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ 'ਤੇ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਹ ਹਾਦਸਾ ਹੈਰੀਟੇਜ ਸਟਰੀਟ 'ਤੇ ਸਾਰਾਗੜੀ ਸਰਾਂ ਦੇ ਸਾਹਮਣੇ ਅਤੇ ਪਾਰਕਿੰਗ ਦੇ ਬਿਲਕੁਲ ਬਾਹਰ ਵਾਪਰਿਆ। 12 ਵਜੇ ਦੇ ਕਰੀਬ ਲੋਕ ਹੈਰੀਟੇਜ ਸਟਰੀਟ 'ਤੇ ਘੁੰਮ ਰਹੇ ਸਨ। ਫਿਰ ਜ਼ੋਰਦਾਰ ਧਮਾਕਾ ਹੋਇਆ। ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਕੁਝ ਮਿੰਟਾਂ ਵਿੱਚ ਹੀ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਸੀ। ਲੋਕਾਂ ਨੇ ਇਸ ਧਮਾਕੇ ਨੂੰ ਅੱਤਵਾਦੀ ਹਮਲੇ ਨਾਲ ਰਲਾ ਕੇ ਦੇਖਣਾ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਜਾਂਚ 'ਚ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਹਮਲਾ ਨਹੀਂ ਸੀ, ਇਹ ਹਾਦਸਾ ਸੀ। ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਗਈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ। ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ। ਪਰ ਸੀਐਮ ਮਾਨ ਆਪਣੇ ਮੰਤਰੀ 'ਤੇ ਕਾਰਵਾਈ ਕਰਨ ਦੇ ਮੂਡ ਵਿੱਚ ਨਹੀਂ ਹਨ ਅਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ। ਪਰ ਹੁਣ ਰਿਪੋਰਟ ਵਿੱਚ ਤੱਥ ਸਹੀ ਪਾਏ ਜਾਣ ਤੋਂ ਬਾਅਦ ਮੰਤਰੀ ਉੱਤੇ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।
ਪਿਛੋਕੜ
Punjab Breaking News LIVE 07 May, 2023: ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ 'ਤੇ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਹ ਹਾਦਸਾ ਹੈਰੀਟੇਜ ਸਟਰੀਟ 'ਤੇ ਸਾਰਾਗੜੀ ਸਰਾਂ ਦੇ ਸਾਹਮਣੇ ਅਤੇ ਪਾਰਕਿੰਗ ਦੇ ਬਿਲਕੁਲ ਬਾਹਰ ਵਾਪਰਿਆ। 12 ਵਜੇ ਦੇ ਕਰੀਬ ਲੋਕ ਹੈਰੀਟੇਜ ਸਟਰੀਟ 'ਤੇ ਘੁੰਮ ਰਹੇ ਸਨ। ਫਿਰ ਜ਼ੋਰਦਾਰ ਧਮਾਕਾ ਹੋਇਆ ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕਾ, ਕਈ ਸ਼ਰਧਾਲੂ ਜ਼ਖ਼ਮੀ, ਫੌਰੈਂਸਿਕ ਟੀਮਾਂ ਪੁੱਜੀਆਂ
ਪਹਿਲਵਾਨਾਂ ਨੂੰ ਮਿਲਿਆ ਖਾਪ ਦਾ ਸਮਰਥਨ
Wrestlers Protest: ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਖਾਪ ਆਗੂ ਐਤਵਾਰ (7 ਮਈ) ਨੂੰ ਜੰਤਰ-ਮੰਤਰ ਪਹੁੰਚਣਗੇ। ਖਾਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਹਜ਼ਾਰਾਂ ਕਿਸਾਨ ਐਤਵਾਰ ਨੂੰ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਮਿਲਣ ਲਈ ਇਕਜੁੱਟਤਾ ਦਿਖਾਉਣਗੇ। ਨਰੇਸ਼ ਟਿਕੈਤ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀ ਪਹੁੰਚਣਗੇ। ਸ਼ਾਮ 7 ਵਜੇ ਖਾਪ ਆਗੂ ਪਹਿਲਵਾਨਾਂ ਦੇ ਨਾਲ ਕੈਂਡਲ ਮਾਰਚ ਵੀ ਕੱਢਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪਹਿਲਵਾਨਾਂ ਨੂੰ ਮਿਲਿਆ ਖਾਪ ਦਾ ਸਮਰਥਨ
ਅਮਰੀਕਾ 'ਚ ਫਿਰ ਗੋਲੀਬਾਰੀ, 9 ਦੀ ਮੌਤ, ਹਮਲਾਵਰ ਵੀ ਹਲਾਕ
Texas Mall Shooting: ਅਮਰੀਕਾ (USA) ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇੱਥੇ ਦੱਸ ਦੇਈਏ ਕਿ ਟੈਕਸਾਸ ਸੂਬੇ ਦੇ ਡਲਾਸ ਨੇੜੇ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਬੰਦੂਕਧਾਰੀ ਦਾਖਲ ਹੋ ਗਿਆ। ਉਸ ਨੇ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਮਾਲ 'ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਮੁਲਾਜ਼ਮਾਂ ਨੇ ਪੂਰੇ ਮਾਲ ਨੂੰ ਘੇਰ ਲਿਆ। ਅਮਰੀਕਾ 'ਚ ਫਿਰ ਗੋਲੀਬਾਰੀ, 9 ਦੀ ਮੌਤ, ਹਮਲਾਵਰ ਵੀ ਹਲਾਕ
ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ !
Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ। ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ। ਪਰ ਸੀਐਮ ਮਾਨ ਆਪਣੇ ਮੰਤਰੀ 'ਤੇ ਕਾਰਵਾਈ ਕਰਨ ਦੇ ਮੂਡ ਵਿੱਚ ਨਹੀਂ ਹਨ ਅਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ। ਪਰ ਹੁਣ ਰਿਪੋਰਟ ਵਿੱਚ ਤੱਥ ਸਹੀ ਪਾਏ ਜਾਣ ਤੋਂ ਬਾਅਦ ਮੰਤਰੀ ਉੱਤੇ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ !
- - - - - - - - - Advertisement - - - - - - - - -