(Source: ECI/ABP News/ABP Majha)
Punjab Breaking News LIVE: ਬੀਬੀ ਜਗੀਰ ਕੌਰ ਹੋਣਗੇ ਅਕਾਲੀ ਦਲ 'ਚੋਂ ਆਉਟ, EWS ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਕਿਸਾਨਾਂ ਦੇ ਖਾਤਿਆਂ 'ਚ 5000 ਕਰੋੜ ਟਰਾਂਸਫਰ
Punjab Breaking News, 07 November 2022 LIVE Updates: ਬੀਬੀ ਜਗੀਰ ਕੌਰ ਅਕਾਲੀ ਦਲ 'ਚੋਂ ਆਉਟ, EWS ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਕਿਸਾਨਾਂ ਦੇ ਖਾਤਿਆਂ 'ਚ 5000 ਕਰੋੜ ਟਰਾਂਸਫਰ
LIVE
Background
Punjab Breaking News, 07 November 2022 LIVE Updates: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਉਹ ਆਪਣੇ ਸਟੈਂਡ ਉੱਪਰ ਕਾਇਮ ਹਨ ਤੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਬੁਲਾਏ ਜਾਣ 'ਤੇ ਉਹ ਅੱਜ ਪਾਰਟੀ ਦਫਤਰ ਵਿੱਚ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਗੇ। ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਕੋਰਾ ਜਵਾਬ
EWS ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
EWS Reservation Case: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਲਈ 10 ਫੀਸਦੀ ਰਾਖਵੇਂਕਰਨ ਦੀ ਵਿਵਸਥਾ 'ਤੇ ਫੈਸਲਾ ਸੁਣਾਉਣ ਜਾ ਰਹੀ ਹੈ। ਪੰਜ ਜੱਜਾਂ ਵਿਚੋਂ ਤਿੰਨ ਜੱਜਾਂ ਨੇ ਆਰਥਿਕ ਆਧਾਰ 'ਤੇ ਰਾਖਵੇਂਕਰਨ ਦਾ ਸਮਰਥਨ ਕੀਤਾ ਹੈ। ਜਸਟਿਸ ਮਹੇਸ਼ਵਰੀ ਨੇ ਕਿਹਾ ਕਿ ਆਰਥਿਕ ਰਾਖਵਾਂਕਰਨ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੇ ਵਿਰੁੱਧ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ 103ਵੀਂ ਸੋਧ ਜਾਇਜ਼ ਹੈ। EWS ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਸਿੱਧੂ ਮੂਸੇਵਾਲਾ ਦੇ ਨਵੇਂ ਗੀਤ `ਵਾਰ` ਦਾ ਪੋਸਟਰ ਰਿਲੀਜ਼
Sidhu Moosewala New Song War: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ ਲੈ ਕੇ ਸਿੱਧੂ ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਇਸ ਨੂੰ ਰਿਲੀਜ਼ ਕਰਨ ਦੀ ਤਾਰੀਖ਼ ਤੇ ਸਮੇਂ ਬਾਰੇ ਦੱਸਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਸਮੇਂ ਬਾਅਦ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਬਾਅਦ ’ਚ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ `ਵਾਰ` ਦਾ ਪੋਸਟਰ ਰਿਲੀਜ਼
ਕਿਸਾਨਾਂ ਦੇ Bank Accounts 'ਚ ਇੱਕੋ ਹੀ ਦਿਨ ਕੀਤੇ 5000 ਕਰੋੜ ਰੁਪਏ ਤੋਂ ਵੱਧ ਟਰਾਂਸਫਰ
ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਇੱਕੋ ਹੀ ਦਿਨ 5000 ਕਰੋੜ ਰੁਪਏ ਤੋਂ ਵੱਧ ਟਰਾਂਸਫਰ ਕੀਤੇ ਗਏ ਹਨ। ਇਹ ਰਕਮ ਝੋਨੇ ਦੀ ਖਰੀਦ ਮਗਰੋਂ ਫਸਲ ਦੀ ਅਦਾਇਗੀ ਵਜੋਂ ਪਾਈ ਗਈ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਨਿਰਵਿਘਨ ਖ਼ਰੀਦ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਇਸ ਬਾਰੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਪਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ ਐਮਐਸਪੀ ਅਦਾਇਗੀ ਸਿੱਧੇ ਤੌਰ ‘ਤੇ ਜਾਰੀ ਕਰ ਦਿੱਤੀ ਗਈ ਹੈ, ਜਦਕਿ 1500 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਜੋ ਕਿ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ। ਕਿਸਾਨਾਂ ਦੇ Bank Accounts 'ਚ ਇੱਕੋ ਹੀ ਦਿਨ ਕੀਤੇ 5000 ਕਰੋੜ ਰੁਪਏ ਤੋਂ ਵੱਧ ਟਰਾਂਸਫਰ
ਕੇਂਦਰ ਨੇ ਪ੍ਰਦੂਸ਼ਨ ਲਈ ਪੰਜਾਬ ਤੇ ਰਾਜਸਥਾਨ ਨੂੰ ਦੱਸਿਆ ਜ਼ਿੰਮੇਵਾਰ
Stubble Burning: ਪਰਾਲੀ ਸਾੜਨ ਨੂੰ ਲੈ ਕੇ ਸਿਆਸਤ ਗਰਮਾਉਂਦੀ ਜਾ ਰਹੀ ਹੈ। ਹੁਣ ਕੇਂਦਰ ਸਰਕਾਰ ਪੰਜਾਬ ਨੂੰ ਸਿੱਧੇ ਤੌਰ ਉੱਪਰ ਘੇਰਨ ਲੱਗੀ ਹੈ। ਹੈਰਾਨੀ ਦੀ ਗੱਲ ਹੈ ਕਿ ਕੇਂਦਰੀ ਮੰਤਰੀ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀ ਗੱਲ ਕਰਨੋਂ ਕਤਰਾ ਰਹੇ ਹਨ ਪਰ ਦਿੱਲੀ ਵਿਚਲੇ ਪ੍ਰਦੂਸ਼ਨ ਲਈ ਪੰਜਾਬ ਤੇ ਰਾਜਸਥਾਨ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਦੋਂਕਿ ਰਾਜਸਥਾਨ ਵਿੱਚ ਕਾਂਗਰਸ ਦੀ ਸਰਕਾਰ ਹੈ। ਦਿੱਲੀ ਨਾਲ ਲੱਗਦੇ ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਸਰਕਾਰ ਹੈ। ਉਧਰ, ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਉਨ੍ਹਾਂ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ ਜਿਸ ਕਰਕੇ ਹਾਲਾਤ ਵਿਗੜੇ ਹਨ। ਕੇਂਦਰ ਨੇ ਪ੍ਰਦੂਸ਼ਨ ਲਈ ਪੰਜਾਬ ਤੇ ਰਾਜਸਥਾਨ ਨੂੰ ਦੱਸਿਆ ਜ਼ਿੰਮੇਵਾਰ
Ludhiana News: ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਵੇ ਅੰਮ੍ਰਿਤਪਾਲ: ਰਵਨੀਤ ਬਿੱਟੂ
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਫਿਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ ਹੈ। ਐਮਪੀ ਰਵਨੀਤ ਨੇ ਕਿਹਾ ਕਿ ਅੰਮ੍ਰਿਤਪਾਲ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿਣ ਦਾ ਕੋਈ ਮਾਹੌਲ ਨਹੀਂ ਰਿਹਾ। ਲੁਧਿਆਣਾ ਵਿੱਚ ਐਮਪੀ ਰਵਨੀਤ ਬਿੱਟੂ ਨੇ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਅੰਮ੍ਰਿਤਪਾਲ ਸਿੰਘ ਸਮੇਤ ਸਰਕਾਰ ਤੇ ਨਿਸ਼ਾਨਾ ਸਾਧਿਆ ਤਾਂ ਉੱਥੇ ਹੀ ਬੀਬੀ ਜਗੀਰ ਕੌਰ ਨੂੰ ਲੈ ਕੇ ਵੀ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਵਿੱਚ ਕਮਜ਼ੋਰੀ ਆਉਂਦੀ ਹੈ ਤਾਂ ਇਸ ਤਰੀਕੇ ਨਾਲ ਛੱਡ ਕੇ ਨਹੀਂ ਜਾਣਾ ਚਾਹੀਦਾ।
Ludhiana News: ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਵੇ ਅੰਮ੍ਰਿਤਪਾਲ: ਰਵਨੀਤ ਬਿੱਟੂ
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਫਿਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ ਹੈ। ਐਮਪੀ ਰਵਨੀਤ ਨੇ ਕਿਹਾ ਕਿ ਅੰਮ੍ਰਿਤਪਾਲ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿਣ ਦਾ ਕੋਈ ਮਾਹੌਲ ਨਹੀਂ ਰਿਹਾ।
Punjab Roadways: ਆਊਟਸੋਰਸਿੰਗ 'ਤੇ ਭਰਤੀ ਤੇ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਬੱਸਾਂ ਦੇ ਸਖ਼ਤ ਵਿਰੋਧ ਦਾ ਐਲਾਨ
ਅੱਜ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਵਿੱਚ ਜ਼ੋਨਲ ਪ੍ਰੈਸ ਕਾਨਫਰੰਸਾਂ ਕੀਤੀਆਂ ਗਈਆਂ,ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਟਰਾਂਸਪੋਰਟ ਦਾ ਨਿੱਜੀਕਰਨ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸਮੇਤ ਉੱਚ ਅਧਿਕਾਰੀਆਂ ਉੱਤੇ ਵਿਭਾਗ ਨੂੰ ਸੇਲ 'ਤੇ ਲਗਾਉਣ ਅਤੇ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਗਏ।
Bibi Jagir Kaur: ਬੀਬੀ ਜਗੀਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਵੀ ਖਾਰਜ, ਵਰਕਰਾਂ ਨੂੰ ਬੀਬੀ ਤੋਂ ਦੂਰ ਰਹਿਣ ਦੀ ਹਦਾਇਤ
ਸ਼੍ਰੋਮਣੀ ਅਕਾਲੀ ਦਲ ਨੇ ਬਾਗ਼ੀ ਹੋਈ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਆਪਣੇ ਵਰਕਰਾਂ ਨੂੰ ਵੀ ਕਿਹਾ ਗਿਆ ਹੈ ਕਿ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਵੀ ਗੱਲਬਾਤ ਨਾ ਕੀਤੀ ਜਾਵੇ।
Ludhiana News: ਦਿੱਲੀ ਵਰਗਾ ਹੋ ਰਿਹਾ ਲੁਧਿਆਣਾ ਦਾ ਹਾਲ, ਹੁਣ ਸਾਹ ਲੈਣਾ ਵੀ ਹੋਇਆ ਔਖਾ
ਪਿਛਲੇ ਕੁਝ ਦਿਨਾਂ ਤੋਂ ਅਕਾਸ਼ ਵਿੱਚ ਧੂੰਏਂ ਦੀ ਸੰਘਣੀ ਪਰਤ ਬਣੀ ਹੋਣ ਕਰਕੇ ਜਿੱਥੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉੱਥੇ ਵਾਹਨ ਚਾਲਕਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਐਤਵਾਰ ਵੀ ਸਾਰਾ ਦਿਨ ਸੂਰਜ ਦਿਖਾਈ ਨਹੀਂ ਦਿੱਤਾ। ਸ਼ਹਿਰ ਦੇ ਆਸ-ਪਾਸ ਦੇ ਕਈ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਵਰਤਾਰਾ ਅਜੇ ਵੀ ਜਾਰੀ ਹੈ। ਇਸ ਲਈ ਲੁਧਿਆਣਾ ਦਾ ਹਾਲ ਵੀ ਦਿੱਲੀ ਵਰਗਾ ਹੁੰਦਾ ਜਾ ਰਿਹਾ ਹੈ।