Punjab Breaking News LIVE: ਲਾਅ ਐਂਡ ਆਰਡਰ 'ਤੇ ਘਿਰੀ 'ਆਪ' ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਦਿੱਤਾ ਫਰੀ ਹੈਂਡ
Punjab Breaking News, 08 April 2022 LIVE Updates: CM ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਸਖ਼ਤ ਨਿਰਦੇਸ਼ ਦਿੱਤੇ- ਬਿਨਾਂ ਕਿਸੇ ਡਰ ਤੇ ਪੱਖਪਾਤ ਤੋਂ ਕੰਮ ਕਰੋ ਤੇ ਅਪਰਾਧ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ।
ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ ਪ੍ਰਮੋਦ ਬਾਨ ਨੂੰ ਸੌਂਪ ਦਿੱਤੀ ਹੈ। ਉਹ ਵਰਤਮਾਨ ਵਿੱਚ ਏਡੀਜੀਪੀ ਵਿਸ਼ੇਸ਼ ਅਪਰਾਧ ਤੇ ਆਰਥਿਕ ਅਪਰਾਧ ਵਿੰਗ ਵਜੋਂ ਤਾਇਨਾਤ ਸਨ। ਇਸ ਦੇ ਨਾਲ ਹੀ ਲੁਧਿਆਣਾ ਦੇ ਮੌਜੂਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਓਸੀਸੀਯੂ ਪੰਜਾਬ, ਮੁਹਾਲੀ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਨਿਯੁਕਤ ਕੀਤਾ ਗਿਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਪੰਜਾਬ 'ਚ ਕਾਨੂੰਨ ਦੀ ਸਥਿਤੀ ਠੀਕ ਨਹੀਂ, ਪਹਿਲਾਂ ਜਦੋਂ ਕੋਈ ਛੋਟੀ-ਮੋਟੀ ਘਟਨਾ ਵਾਪਰਦੀ ਸੀ ਤਾਂ ਆਮ ਆਦਮੀ ਪਾਰਟੀ ਪ੍ਰੈੱਸ ਕਾਨਫਰੰਸ ਕਰਦੀ ਸੀ, ਪਰ ਹੁਣ ਪਿਛਲੇ 15 ਦਿਨਾਂ 'ਚ 20 ਦੇ ਕਰੀਬ ਕਤਲ ਹੋ ਚੁੱਕੇ ਹਨ ਪਰ ਸਭ ਖਾਮੋਸ਼ ਹਨ।
ਨਵਜੋਤ ਸਿੱਧੂ ਨੇ ਪੰਜਾਬ ਸਰਕਾਰ 'ਤੇ ਲਾਅ ਐਂਡ ਆਰਡਰ ਮਾਮਲੇ 'ਤੇ ਖੁੱਲ੍ਹ ਕੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਫਰਜ ਹੁੰਦਾ ਹੈ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਪਰ ਇਹ ਸਥਿਤੀ ਪਿਛਲ਼ੇ 20-25 ਦਿਨਾਂ 'ਚ ਵਿਗੜ ਗਈ ਹੈ। ਇਸ 'ਤੇ ਹੁਣ ਸਾਨੂੰ ਬੋਲਣਾ ਹੀ ਪਊ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਿਛਲੇ ਦਿਨਾਂ 'ਚ 23 ਕਤਲ ਹੋ ਗਏ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਹਵਾਵਾਂ 'ਚੋਂ ਬਾਹਰ ਨਹੀਂ ਨਿਕਲ ਰਹੇ। ਉਨ੍ਹਾਂ ਕਿਹਾ ਕਿ ਜਿਸ ਸੂਬੇ 'ਚ ਰੋਜ਼ਾਨਾ ਚਾਰ-ਚਾਰ ਕਤਲ ਹੋ ਰਹੇ ਹੋਣ, ਉਸ ਸੂਬੇ ਦਾ ਕੀ ਹਾਲ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਸਖ਼ਤ ਨਿਰਦੇਸ਼ ਦਿੱਤੇ- ਬਿਨਾਂ ਕਿਸੇ ਡਰ ਤੇ ਪੱਖਪਾਤ ਤੋਂ ਕੰਮ ਕਰੋ ਤੇ ਅਪਰਾਧ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਮੀਟਿੰਗ ਵਿੱਚ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਲਈ ਆਧੁਨਿਕ ਸਹੂਲਤਾਂ ਤੇ ਸਾਧਨਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੋ ਵੀ ਸਾਧਨਾਂ ਦੀ ਲੋੜ ਹੋਵੇਗੀ ਸਰਕਾਰ ਦੇਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਦੀਆਂ ਦਰਾਂ 'ਚ ਵਾਧੇ ਕਾਰਨ ਹੀ ਤੇਲ ਇੰਨਾ ਮਹਿੰਗਾ ਹੈ। ਪੈਟਰੋਲ 'ਤੇ 500 ਫੀਸਦੀ ਤੇ ਡੀਜ਼ਲ 'ਤੇ 200 ਫੀਸਦੀ ਐਕਸਾਈਜ਼ ਡਿਊਟੀ ਲੱਗੀ ਹੈ। ਸੁਪ੍ਰਿਯਾ ਨੇ ਕਿਹਾ ਕਿ ਜਦੋਂ ਚੋਣਾਂ ਚੱਲ ਰਹੀਆਂ ਸਨ ਤਾਂ ਰੇਟ ਵਧੇ ਨਹੀਂ ਪਰ ਜਿਵੇਂ ਹੀ ਚੋਣਾਂ ਖ਼ਤਮ ਹੋਈਆਂ, ਇਸ ਤੋਂ ਬਾਅਦ ਰੇਟ ਵਧ ਗਏ।
ਸ਼੍ਰੀਨੇਤ ਨੇ ਕਿਹਾ ਕਿ ਦਿਨੋ-ਦਿਨ ਵੱਧ ਰਹੇ ਰੇਟ ਕਾਰਨ ਹਰ ਵਿਅਕਤੀ ਦੀ ਜੇਬ 'ਤੇ ਬੋਝ ਵਧਦਾ ਜਾ ਰਿਹਾ ਹੈ। ਪਹਿਲਾਂ ਵਧਦੀ ਮਹਿੰਗਾ ਹੋਣ ਕਾਰਨ ਆਮ ਲੋਕਾਂ ਦਾ ਲੱਕ ਟੁੱਟ ਜਾਂਦਾ ਸੀ ਪਰ ਹੁਣ ਤਾਂ ਗਲਾ ਹੀ ਵੱਢਿਆ ਜਾ ਰਿਹਾ ਹੈ। ਅੱਜ ਆਮ ਆਦਮੀ 'ਤੇ ਸਾਲਾਨਾ 72000 ਕਰੋੜ ਦਾ ਬੋਝ ਪੈ ਰਿਹਾ ਹੈ।
ਕਾਂਗਰਸ ਦੇ ਕੌਮੀ ਬੁਲਾਰਾ ਸੁਪ੍ਰਿਯਾ ਸ਼੍ਰੀਨੇਤ ਵੱਲੋਂ ਮਹਿੰਗਾਈ ਦੇ ਮੁੱਦੇ 'ਤੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ ਨੂੰ ਰਗੜੇ ਲਾਏ। ਇਸ ਦੌਰਾਨ ਸੁਪ੍ਰਿਯਾ ਸ਼੍ਰੀਨੇਤ ਨੇ ਕਿਹਾ ਕਿ ਆਮ ਲੋਕਾਂ 'ਤੇ ਡੇਢ ਲੱਖ ਦਾ ਬੋਝ ਹੈ। ਐਲਪੀਜੀ ਗੈਸ ਦੀਆਂ ਕੀਮਤਾਂ ਭਾਰਤ 'ਚ ਸਭ ਤੋਂ ਵੱਧ ਹਨ ਤੇ ਪੈਟਰੋਲ ਦਾ ਰੇਟ ਤੀਜੇ ਨੰਬਰ 'ਤੇ ਹੈ ਤੇ ਡੀਜ਼ਲ ਦਾ ਰੇਟ 7ਵੇਂ ਨੰਬਰ 'ਤੇ ਹੈ।
ਪਿਛਲੇ ਸਾਲ ਤੱਕ ਗਰਮੀਆਂ ਦੇ ਮੌਸਮ ਵਿੱਚ ਨਿੰਬੂ ਦਾ ਭਾਅ 60 ਤੋਂ 80 ਰੁਪਏ ਪ੍ਰਤੀ ਕਿਲੋ ਹੁੰਦਾ ਸੀ ਪਰ ਇਸ ਵਾਰ ਸਾਰੇ ਰਿਕਾਰਡ ਟੁੱਟ ਗਏ। ਮਹਿੰਗੇ ਭਾਅ ਕਾਰਨ ਆਮ ਪਰਿਵਾਰਾਂ ਦੀ ਰਸੋਈ ਵਿੱਚੋਂ ਨਿੰਬੂ ਗਾਇਬ ਹੋ ਗਿਆ ਹੈ।
ਗਰਮੀ ਵੱਧਣ ਦੇ ਨਾਲ ਹੀ ਰਾਜਸਥਾਨ 'ਚ ਨਿੰਬੂ ਦੀ ਕੀਮਤ ਅਸਮਾਨ ਨੂੰ ਛੂਹ ਰਹੀ ਹੈ। ਸੂਬੇ 'ਚ ਪਿਛਲੇ ਦੋ ਦਿਨਾਂ ਤੋਂ ਬਾਜ਼ਾਰ 'ਚ ਨਿੰਬੂ 400 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੁਕਾਨਾਂ 'ਤੇ ਨਿੰਬੂ ਪਾਣੀ ਦਾ ਗਿਲਾਸ 20 ਰੁਪਏ 'ਚ ਵਿਕ ਰਿਹਾ ਹੈ। ਪਿਛਲੇ ਹਫ਼ਤੇ ਤੱਕ ਨਿੰਬੂ ਦੀ ਕੀਮਤ ਥੋਕ ਵਿੱਚ 340-350 ਰੁਪਏ ਪ੍ਰਤੀ ਕਿਲੋ ਸੀ।
ਉਨ੍ਹਾਂ ਅੱਗੇ ਲਿਖਿਆ ਕਿ AGTF ਖੁਫੀਆ ਆਧਾਰਤ ਕਾਰਵਾਈਆਂ 'ਤੇ ਧਿਆਨ ਕੇਂਦਰਤ ਕਰੇਗਾ ਤੇ ਤਾਲਮੇਲ ਦੀ ਭੂਮਿਕਾ ਨਿਭਾਏਗਾ। ਅਜਿਹੀ ਸਥਿਤੀ ਵਿੱਚ ਉਹ ਉਮੀਦ ਕਰਦੇ ਹਾਂ ਕਿ ਪੁਲਿਸ ਕਮਿਸ਼ਨਰ ਤੇ ਐਸਐਸਪੀ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ, ਅਪਰਾਧ ਡੇਟਾ ਦਾ ਵਿਸ਼ਲੇਸ਼ਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਚਲਾ ਕੇ ਗੈਂਗਸਟਰਾਂ ਵਿਰੁੱਧ ਪ੍ਰਮੁੱਖ ਜ਼ੋਰ ਦੇਣਗੇ।
ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ, ‘ਮੈਂ ਸਪੱਸ਼ਟ ਕਰਨਾ ਚਾਹਾਂਗਾ ਕਿ ਏਜੀਟੀਐਫ ਦਾ ਗਠਨ ਕਿਸੇ ਵੀ ਤਰ੍ਹਾਂ ਕਮਿਸ਼ਨਰਾਂ ਤੇ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਤੇ ਭੂਮਿਕਾ ਨੂੰ ਕਮਜ਼ੋਰ ਨਹੀਂ ਕਰੇਗਾ, ਕਿਉਂਕਿ ਸੀਪੀਜ਼ ਤੇ ਐਸਐਸਪੀ ਅਪਰਾਧ ਨੂੰ ਕੰਟਰੋਲ ਕਰਨ ਤੇ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਹਨ। ਆਪਣੇ ਅਧਿਕਾਰ ਖੇਤਰ ਵਿੱਚ ਆਰਡਰ ਲਈ ਜ਼ਿੰਮੇਵਾਰ ਹਨ। ਮੈਂ ਨਿੱਜੀ ਤੌਰ 'ਤੇ ਤੁਹਾਨੂੰ ਤੁਹਾਡੇ ਅਧਿਕਾਰ ਖੇਤਰ ਵਿੱਚ ਕਾਨੂੰਨ ਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਜ਼ਿੰਮੇਵਾਰ ਠਹਿਰਾਵਾਂਗਾ ਕਿਉਂਕਿ ਤੁਸੀਂ ਕਾਨੂੰਨ ਦੇ ਅਧੀਨ ਜਵਾਬਦੇਹ ਹੋ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਸਾਰੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਭੂਮਿਕਾ ਦੱਸੀ ਤੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ ਤੇ ਵਿਵਸਥਾ ਦੇ ਮੁੱਦੇ 'ਤੇ ਸਿਰਫ਼ ਪੁਲਿਸ ਕਮਿਸ਼ਨਰ ਤੇ ਐਸਐਸਪੀ ਹੀ ਜ਼ਿੰਮੇਵਾਰ ਹੋਣਗੇ।
ਨਵਜੋਤ ਸਿੱਧੂ ਨੇ ਸੀਐਮ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਤੇ ਮੁੱਖ ਮੰਤਰੀ ਆਪਣੇ ਸੂਬੇ ਨੂੰ ਛੱਡ ਕੇ ਬਾਕੀ ਸੂਬਿਆਂ 'ਚ ਚੋਣ ਪ੍ਰਚਾਰ ਕਰ ਰਹੇ ਹਨ। ਸਿੱਧੂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਪਟਿਆਲਾ 'ਚ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਸ ਸੂਬੇ ਵਿੱਚ ਪਿਛਲੇ 30 ਦਿਨਾਂ ਵਿੱਚ 25 ਕਤਲ ਹੋਏ ਹਨ, ਉੱਥੇ ਕੋਈ ਕਿਵੇਂ ਰਹਿ ਸਕਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਵਾਅਦਿਆਂ ਮੁਤਾਬਕ ਪਹਿਲਾਂ ਪੰਜਾਬੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਜੇਕਰ ਲੋਕ ਆਪਣੇ ਹੀ ਸੂਬੇ 'ਚ ਸੁਰੱਖਿਅਤ ਨਹੀਂ ਤਾਂ ਉਹ ਇੱਥੇ ਕਿਵੇਂ ਰਹਿ ਸਕਦੇ ਹਨ।
ਪਿਛੋਕੜ
Punjab Breaking News, 08 April 2022 LIVE Updates: ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਪਟਿਆਲਾ 'ਚ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਸ ਸੂਬੇ ਵਿੱਚ ਪਿਛਲੇ 30 ਦਿਨਾਂ ਵਿੱਚ 25 ਕਤਲ ਹੋਏ ਹਨ, ਉੱਥੇ ਕੋਈ ਕਿਵੇਂ ਰਹਿ ਸਕਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਵਾਅਦਿਆਂ ਮੁਤਾਬਕ ਪਹਿਲਾਂ ਪੰਜਾਬੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਜੇਕਰ ਲੋਕ ਆਪਣੇ ਹੀ ਸੂਬੇ 'ਚ ਸੁਰੱਖਿਅਤ ਨਹੀਂ ਤਾਂ ਉਹ ਇੱਥੇ ਕਿਵੇਂ ਰਹਿ ਸਕਦੇ ਹਨ।
ਇਨ੍ਹਾਂ ਹੀ ਨਹੀਂ ਸਿੱਧੂ ਨੇ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੇਣ ਦਾ ਦਾਅਵਾ ਕਰਕੇ ਇੱਥੇ ਰੁਜ਼ਗਾਰ ਦੇਣ ਦਾ ਡਰਾਮਾ ਰਚ ਕੇ ਤੁਸੀਂ ਸੱਤਾ ਵਿੱਚ ਆਏ ਹੋ। ਦੱਸ ਦਈਏ ਕਿ ਵੀਰਵਾਰ ਨੂੰ ਨਵਜੋਤ ਸਿੱਧੂ ਪਟਿਆਲੇ ਦੇ ਪਿੰਡ ਦਾਊਂਕਲਾਂ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਸੀ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਕਾਂਗਰਸ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜੀ ਹੈ ਤੇ ਪਰਿਵਾਰ ਨੂੰ ਹਰ ਕੀਮਤ 'ਤੇ ਇਨਸਾਫ਼ ਦਿਵਾਇਆ ਜਾਵੇਗਾ।
ਉਨ੍ਹਾਂ ਨੇ ਸੀਐਮ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਤੇ ਮੁੱਖ ਮੰਤਰੀ ਆਪਣੇ ਸੂਬੇ ਨੂੰ ਛੱਡ ਕੇ ਬਾਕੀ ਸੂਬਿਆਂ 'ਚ ਚੋਣ ਪ੍ਰਚਾਰ ਕਰ ਰਹੇ ਹਨ। ਸਿੱਧੂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਗਲੀ ਰਣਨੀਤੀ ਬਣਾਉਣਗੇ। ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਖੁਦ ਐਸਐਸਪੀ ਨਾਲ ਗੱਲ ਕੀਤੀ ਤੇ ਕਿਹਾ ਕਿ ਖਿਡਾਰੀ ਦੇ ਕਤਲ ਦੇ ਦੋਸ਼ੀਆਂ ਨੂੰ ਫੜਨਾ ਜ਼ਰੂਰੀ ਹੈ। ਪੰਜਾਬ ਵਿੱਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਤੇ ਜਲਦੀ ਹੀ ਠੋਸ ਕਦਮ ਚੁੱਕਣੇ ਚਾਹੀਦੇ ਹਨ।
- - - - - - - - - Advertisement - - - - - - - - -