Punjab Breaking News LIVE: ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਖਹਿਰਾ ਨੂੰ ਕੀਤਾ ਟਵਿੱਟਰ 'ਤੇ ਬਲੌਕ
Punjab Breaking News LIVE 08 March, 2023: ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਖਹਿਰਾ ਨੂੰ ਕੀਤਾ ਟਵਿੱਟਰ 'ਤੇ ਬਲੌਕ
ਹੋਲੀ ਦੇ ਸ਼ੁਭ ਮੌਕੇ 'ਤੇ ਭਾਰਤੀ ਟੀਮ ਨੂੰ ਵੱਡੀ ਖਬਰ ਮਿਲੀ ਹੈ। ਦਰਅਸਲ, ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਸਫਲ ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਪਿੱਠ ਦੀ ਸਰਜਰੀ ਲਈ ਗਏ ਬੁਮਰਾਹ ਦੀ ਸਰਜਰੀ ਹੋਈ ਹੈ। ਹੁਣ ਬੁਮਰਾਹ ਨੂੰ ਇਸ ਸਰਜਰੀ ਤੋਂ ਬਾਅਦ ਮੈਦਾਨ 'ਤੇ ਵਾਪਸੀ ਕਰਨ 'ਚ ਘੱਟੋ-ਘੱਟ 6 ਮਹੀਨੇ ਲੱਗ ਸਕਦੇ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਬੁਮਰਾਹ ਇਸ ਸਾਲ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਫਿੱਟ ਹੋ ਕੇ ਟੀਮ ਇੰਡੀਆ 'ਚ ਵਾਪਸੀ ਕਰਨਗੇ।
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਵਾਸੀ ਚਿੰਤਤ ਹਨ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਕੁਝ ਪਬਲਿਕ, ਐਸੋਸੀਏਸ਼ਨਾਂ, ਗਰੁੱਪਾਂ ਦੇ ਮੈਂਬਰਾਂ ਵੱਲੋਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀਆਂ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ। ਦੂਜੇ ਪਾਸੇ ਰਾਜ ਦੇ ਅਧਿਕਾਰੀ (ਸਰਕਾਰ ਤੇ ਪੁਲਿਸ ਪ੍ਰਸ਼ਾਸਨ) ਮੂਕ ਦਰਸ਼ਕ ਬਣੇ ਬੈਠੇ ਹਨ। ਰਾਜ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖੇ ਤੇ ਨਾਗਰਿਕਾਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ।
ਫਰਜ਼ੀ ਏਡੀਜੀਪੀ ਨੇ ਨੌਕਰੀ ਦਿਵਾਉਣ ਦੇ ਨਾਂ ’ਤੇ ਸੈਂਕੜੇ ਨੌਜਵਾਨਾਂ ਨਾਲ ਠੱਗੀ ਮਾਰੀ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਮੁਲਜ਼ਮ ਜੇਲ੍ਹ ਵਿੱਚੋਂ ਹੀ ਆਪਣਾ ਗੋਰਖਧੰਦਾ ਚਲਾ ਰਿਹਾ ਸੀ। ਆਖਰ ਪੁਲਿਸ ਨੇ ਹੁਣ ਇਸ ਨੂੰ ਕਾਬੂ ਕਰ ਲਿਆ ਹੈ। ਇਸ ਸ਼ਖਸ ਨੇ ਹੁਣ ਤੱਕ 400 ਤੋਂ ਵੱਧ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਮੁਲਜ਼ਮ ਨੇ ਸੀਸੀਟੀਐਨਐਸ ਨਾਮ ਤੋਂ ਇੱਕ ਵੈਬਸਾਈਟ ਬਣਾ ਰੱਖੀ ਸੀ ਜਿਸ ’ਚ ਉਹ ਖੁਦ ਨੂੰ ਏਡੀਜੀਪੀ ਸੈਂਟਰਲ ਕਮਾਂਡੈਂਟ ਨਵੀਂ ਦਿੱਲੀ ਦੱਸਦਾ ਸੀ।
ਅੰਮ੍ਰਿਤਸਰ ਦਿਹਾਤੀ ਦੇ ਕਸਬਾ ਰਈਆ ਵਿਖੇ ਤਿੰਨ ਲੁਟੇਰਿਆਂ ਵੱਲੋਂ ਪਸਤੌਲ ਦੀ ਨੋਕ 'ਤੇ ਜਵੈਲਰ ਦੀ ਦੁਕਾਨ 'ਤੇ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਜਦੋਂ ਦੁਕਾਨ ਮਾਲਕ ਨੇ ਆਪਣੇ ਬਚਾਅ 'ਚ ਗੋਲੀ ਚਲਾਈ ਤਾਂ ਲੁਟੇਰਿਆਂ ਵੱਲੋਂ ਵੀ ਫਾਇਰੰਗ ਕੀਤੀ ਗਈ ਹੈ। ਦੋ ਮੋਟਰਸਾਈਕਲਾਂ 'ਤੇ ਆਏ ਤਿੰਨ ਲੁਟੇਰੇਆ ਨੇ ਲੁੱਟ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫ਼ੜਿਆ ਗਿਆ ਇੱਕ ਲੁਟੇਰਾ ਰਈਆ ਨਜ਼ਦੀਕ ਪਿੰਡ ਜੱਲੁਪੁਰ ਖੇੜਾ ਦਾ ਰਹਿਣ ਵਾਲਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਦੂਰਾਂ ਤੇ ਕਿਸਾਨਾਂ ਦੀ ਪਾਰਟੀ ਸੀ। ਹੁਣ ਇਹ ਸਰਮਾਏਦਾਰਾਂ ਦੀ ਪਾਰਟੀ ਬਣ ਗਿਆ ਹੈ। ਜਦੋਂ ਤੱਕ ਮਜ਼ਦੂਰਾਂ ਤੇ ਕਿਸਾਨਾਂ ਦੀ ਗੱਲ ਅਕਾਲੀ ਦਲ ਨਹੀਂ ਕਰੇਗਾ, ਉਦੋਂ ਤੱਕ ਅਕਾਲੀ ਦਲ ਦਾ ਉਭਾਰ ਨਹੀਂ ਹੋਵੇਗਾ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਾਰੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਠੇ ਹੋਈਏ ਤਾਂ ਹੀ ਸਾਡੇ ਖਿਲਾਫ ਜੋ ਨਰੇਟਿਵ ਸਿਰਜਿਆ ਜਾ ਰਿਹਾ ਹੈ, ਉਸ ਤੋਂ ਬਚ ਸਕਦੇ ਹਾਂ।
ਭਾਰਤੀ ਜਲ ਸੈਨਾ (India Navy) ਦਾ ਇੱਕ ਐਡਵਾਂਸਡ ਲਾਈਟ ਹੈਲੀਕਾਪਟਰ (ALH) ਬੁੱਧਵਾਰ (8 ਮਾਰਚ) ਸਵੇਰੇ ਮੁੰਬਈ ਤੱਟ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਨੇਵੀ ਨੇ ਦੱਸਿਆ ਕਿ ਹੈਲੀਕਾਪਟਰ ਦੇ ਤਿੰਨ ਚਾਲਕ ਦਲ ਦੇ ਮੈਂਬਰਾਂ ਨੂੰ ਨੇਵੀ ਦੇ ਗਸ਼ਤੀ ਜਹਾਜ਼ ਨੇ ਸੁਰੱਖਿਅਤ ਬਰਾਮਦ ਕਰ ਲਿਆ ਹੈ।
ਚੰਡੀਗੜ੍ਹ ਵਿੱਚ ਅੱਜ ਹੋਲੀ ਮੌਕੇ ਸ਼ਹਿਰ ਵਿੱਚ 850 ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਹੋਲੀ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਚੰਡੀਗੜ੍ਹ ਪੁਲਿਸ ਅਨੁਸਾਰ ਇਨ੍ਹਾਂ ਪੁਲੀਸ ਮੁਲਾਜ਼ਮਾਂ ਵਿੱਚ 8 ਡੀਐਸਪੀ, 25 ਐਸਐਚਓ ਅਤੇ ਇੰਸਪੈਕਟਰ ਵੀ ਸ਼ਾਮਲ ਹੋਣਗੇ। ਉਨ੍ਹਾਂ ਦੀ ਡਿਊਟੀ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਸ਼ਾਮ 5 ਵਜੇ ਤੱਕ ਉਹ ਸ਼ਹਿਰ ਵਿੱਚ ਤਾਇਨਾਤ ਰਹਿਣਗੇ। ਦੂਜੇ ਪਾਸੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ 64 ਫਲੋਟਿੰਗ ਨਾਕੇ ਵੀ ਲਗਾਏ ਜਾਣਗੇ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਟਵਿਟਰ ਅਕਾਊਂਟ ਬਲੌਕ ਕਰ ਦਿੱਤਾ ਹੈ। ਮੰਤਰੀ ਧਾਲੀਵਾਲ ਵੱਲੋਂ ਸੁਖਪਾਲ ਖਹਿਰਾ 'ਤੇ ਲਾਏ ਦੋਸ਼ਾਂ ਤੋਂ ਬਾਅਦ ਦੋਵਾਂ ਲੀਡਰਾਂ ਵਿਚਾਲੇ ਜਵਾਬੀ ਜੰਗ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਵਿਧਾਇਕ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੋਂ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਖਾਲਸਾ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸ਼ੁਰੂ ਹੋਏ ਸਮਾਗਮਾਂ ਦੀ ਅੱਜ ਸਮਾਪਤੀ ਹੈ। ਅੱਜ ਆਖਰੀ ਦਿਨ ਵੱਡੀ ਗਿਣਤੀ ਸੰਗਤ ਪਹੁੰਚੀ ਹੋਈ ਹੈ। ਅੱਜ ਸ਼੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮਗਰੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਹੋਲੇ ਮਹੱਲੇ ਦੀ ਵਧਾਈ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ’ਚ ਮੰਗਲਵਾਰ ਨੂੰ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਲੇ ਦੌਰ ’ਚ ਕਾਂਗਰਸੀ ਨੇਤਾਵਾਂ ਨੇ ਸ਼ਹਾਦਤਾਂ ਦੇ ਕੇ ਪੰਜਾਬ ਨੂੰ ਉੱਜੜਨ ਤੋਂ ਬਚਾਇਆ ਤੇ ਹੁਣ ਅਜਨਾਲਾ ਘਟਨਾ ਤੋਂ ਸੂਬੇ ਵਿਚ ਮੁੜ ਪੁਰਾਣੇ ਮਾਹੌਲ ਦਾ ਮੁੱਢ ਬੱਝਣ ਲੱਗਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਮੁੜ ਮੂਲਵਾਦੀ ਤੱਤ ਤੇ ਖਾਲਿਸਤਾਨੀ ਤਿਆਰੀ ਕਰਨ ਲੱਗੇ ਹਨ ਤੇ ਅੰਮ੍ਰਿਤਪਾਲ ਸਿੰਘ ਦੇ ਸਲਾਹਕਾਰ ਅਕਸਰ ਲਾਹੌਰ ਜਾਂਦੇ ਹਨ ਜਿੱਥੇ ਦੇਸ਼ ਤੇ ਵਿਦੇਸ਼ ਦੀਆਂ ਤਾਕਤਾਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਸਾਜਿਸ਼ਾਂ ਰਚਦੀਆਂ ਹਨ ਪਰ ਉਹ ਸੂਬੇ ਦਾ ਮਾਹੌਲ ਹਰਗਿਜ਼ ਖ਼ਰਾਬ ਨਹੀਂ ਹੋਣ ਦੇਣਗੇ।
ਪਿਛੋਕੜ
Punjab Breaking News LIVE 08 March, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਨੇ ਇਹ ਦਾਅਵਾ ‘ਇੰਡੀਆ ਟੂਡੇ’ ਰਸਾਲੇ ਦੇ ਜਨਵਰੀ ਅੰਕ ਦੇ ਹਵਾਲੇ ਨਾਲ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਅਮਨ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਵੰਗਾਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ ਤੇ ਇਸ ਨਾਲ ਕਿਸੇ ਨੂੰ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ
ਹੋਲੇ ਮਹੱਲੇ ਦੇ ਰੰਗ 'ਚ ਰੰਗੀ ਖਾਲਸੇ ਦੀ ਜਨਮ ਭੂਮੀ
Hola Mohalla 2023: ਖਾਲਸਾ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸ਼ੁਰੂ ਹੋਏ ਸਮਾਗਮਾਂ ਦੀ ਅੱਜ ਸਮਾਪਤੀ ਹੈ। ਅੱਜ ਆਖਰੀ ਦਿਨ ਵੱਡੀ ਗਿਣਤੀ ਸੰਗਤ ਪਹੁੰਚੀ ਹੋਈ ਹੈ। ਅੱਜ ਸ਼੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮਗਰੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਹੋਲੇ ਮਹੱਲੇ ਦੀ ਵਧਾਈ ਦਿੱਤੀ ਹੈ। ਹੋਲੇ ਮਹੱਲੇ ਦੇ ਰੰਗ 'ਚ ਰੰਗੀ ਖਾਲਸੇ ਦੀ ਜਨਮ ਭੂਮੀ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਖਹਿਰਾ ਨੂੰ ਕੀਤਾ ਟਵਿੱਟਰ 'ਤੇ ਬਲੌਕ
Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਟਵਿਟਰ ਅਕਾਊਂਟ ਬਲੌਕ ਕਰ ਦਿੱਤਾ ਹੈ। ਮੰਤਰੀ ਧਾਲੀਵਾਲ ਵੱਲੋਂ ਸੁਖਪਾਲ ਖਹਿਰਾ 'ਤੇ ਲਾਏ ਦੋਸ਼ਾਂ ਤੋਂ ਬਾਅਦ ਦੋਵਾਂ ਲੀਡਰਾਂ ਵਿਚਾਲੇ ਜਵਾਬੀ ਜੰਗ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਵਿਧਾਇਕ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੋਂ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਖਹਿਰਾ ਨੂੰ ਕੀਤਾ ਟਵਿੱਟਰ 'ਤੇ ਬਲੌਕ
ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਜਨਤਕ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਲਈ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ
ਰਾਜਾ ਵੜਿੰਗ ਨੇ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ 'ਤੇ ਘੇਰੀ ਭਗਵੰਤ ਮਾਨ ਸਰਕਾਰ ਤਾਂ ਮੀਤ ਹੇਅਰ ਨੇ ਖੋਲ੍ਹ ਦਿੱਤੀ ਕਾਂਗਰਸ ਦੀ ਪੋਲ...
Punjab News: ਕਾਂਗਰਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਦਾ ਹਵਾਲਾ ਦਿੰਦਿਆਂ ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ 'ਤੇ ਸਵਾਲ ਉਠਾਏ ਤਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੱਤਾ। ਇਸ ਦੌਰਾਨ ਰਾਜਾ ਵੜਿੰਗਾ ਤੇ ਮੀਤ ਹੇਅਰ ਆਹਮੋ ਸਾਹਮਣੇ ਹੋ ਗਏ। ਰਾਜਾ ਵੜਿੰਗ ਨੇ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ 'ਤੇ ਘੇਰੀ ਭਗਵੰਤ ਮਾਨ ਸਰਕਾਰ ਤਾਂ ਮੀਤ ਹੇਅਰ ਨੇ ਖੋਲ੍ਹ ਦਿੱਤੀ ਕਾਂਗਰਸ ਦੀ ਪੋਲ...
- - - - - - - - - Advertisement - - - - - - - - -