Punjab Breaking News LIVE: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਮੁੜ ਧਮਾਕਾ, ਕੈਬਨਿਟ ਮੰਤਰੀ ਕਟਾਰੂਚੱਕ 'ਤੇ ਐਕਸ਼ਨ ਨਹੀਂ ਲਵੇਗੀ ਸਰਕਾਰ, ਅੱਜ ਸ਼ਾਮ 6 ਵਜੇ ਰੁਕ ਜਾਵੇਗਾ ਚੋਣ ਪ੍ਰਚਾਰ
Punjab Breaking News LIVE 08 May, 2023: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਮੁੜ ਧਮਾਕਾ, ਕੈਬਨਿਟ ਮੰਤਰੀ ਕਟਾਰੂਚੱਕ 'ਤੇ ਐਕਸ਼ਨ ਨਹੀਂ ਲਵੇਗੀ ਸਰਕਾਰ, ਅੱਜ ਸ਼ਾਮ 6 ਵਜੇ ਰੁਕ ਜਾਵੇਗਾ ਚੋਣ ਪ੍ਰਚਾਰ
ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ 'ਚ ਸ਼ਰਧਾਲੂਆਂ ਨਾਲ ਭਰੀ ਕਾਰ ਖਾਈ ਵਿਚ ਡਿੱਗ ਗਈ ਹੈ। ਇਸ ਕਾਰ ‘ਚ 8 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 75 ਸਾਲਾ ਔਰਤ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 7 ਲੋਕ ਗੰਭੀਰ ਜ਼ਖਮੀ ਹੋਏ ਹਨ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਲਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਹਾਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਹ ਚੋਣਾਂ ਸੱਤਾਧਿਰ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਹੈ ਕਿਉਂਕਿ ਸਰਕਾਰ ਬਣਨ ਮਗਰੋਂ ਪਾਰਟੀ ਸੰਗਰੂਰ ਜ਼ਿਮਨੀ ਚੋਣ ਹਾਰ ਚੁੱਕੀ ਹੈ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ।
ਜੇ ਤੁਸੀਂ ਵੀ HDFC ਬੈਂਕ (HDFC Bank) ਦੇ ਗਾਹਕ ਹੋ, ਤਾਂ ਇਹ ਖਬਰ ਪੜ੍ਹ ਕੇ ਹੈਰਾਨ ਹੋ ਸਕਦੇ ਹੋ। ਜੀ ਹਾਂ, ਬੈਂਕ ਦੁਆਰਾ ਫੰਡ ਆਧਾਰਿਤ ਉਧਾਰ ਦਰ (MCLR) ਦਰ ਦੀ ਸੀਮਾਂਤ ਲਾਗਤ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਬੈਂਕ ਨੇ MCLR ਦਰ ਨੂੰ 0.05 ਫੀਸਦੀ ਤੋਂ ਵਧਾ ਕੇ 0.15 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਨਵੀਆਂ ਦਰਾਂ 8 ਮਈ 2023 ਤੋਂ ਲਾਗੂ ਹੋ ਗਈਆਂ ਹਨ।
ਪੰਜਾਬ ਦੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ 'ਤੇ ਦੋ ਦਿਨਾਂ 'ਚ ਦੋ ਵਾਰ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸ ਦਈਏ ਕਿ ਇਹ ਧਮਾਕਾ ਉਸੇ ਥਾਂ 'ਤੇ ਹੋਇਆ ,ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਅਜਿਹੇ 'ਚ ਦੂਜੀ ਵਾਰ ਧਮਾਕੇ ਦੀ ਸੂਚਨਾ ਮਿਲਦੇ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਅੰਮ੍ਰਿਤਸਰ ਪੁੱਜੇ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਸ਼ੁਰੂਆਤੀ ਜਾਂਚ ਵਿੱਚ ਕੋਈ ਵੀ ਡੈਟੋਨੇਟਰ ਬਰਾਮਦ ਨਹੀਂ ਹੋਇਆ। ਇਹ ਦੋਵੇਂ ਹੀ ਘੱਟ ਘਣਤਾ ਵਾਲੇ ਬੰਬ ਸਨ। ਯਾਨੀ ਇਸ ਨੂੰ ਕਿਸੇ ਚੀਜ਼ ਵਿੱਚ ਪਾ ਕੇ ਚਲਾਇਆ ਗਿਆ ਹੈ। ਇਹ ਬੰਬ ਕਰੂਡ ਤਾਰੀਕੇ ਨਾਲ ਬਣਿਆ ਗਿਆ ਸੀ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਆਪਣੀ ਤਰ੍ਹਾਂ ਦੇ ਪਹਿਲੇ ਹਵਾਈ ਫ਼ੌਜ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੇ ਭਾਰਤੀ ਹਵਾਈ ਫ਼ੌਜ ਨੇ ਪਿਛਲੇ ਸਾਲ ਸਹਿਮਤੀ ਪੱਤਰ (ਐਮਓਯੂ) 'ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।
ਦਿੱਲੀ ਹਾਈ ਕੋਰਟ ਨੇ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਸਟੇਟਸ ਰਿਪੋਰਟ ਮੰਗੀ ਹੈ ਅਤੇ ਜੇਲ੍ਹ ਸੁਪਰਡੈਂਟ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਇਹ ਹੁਕਮ ਤਾਜਪੁਰੀਆ ਦੇ ਪਿਤਾ ਅਤੇ ਭਰਾ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤੇ।
ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਤਨੂਰ ਖੇਤਰ ਵਿੱਚ ਓਟੂਮਪੁਰਮ ਨੇੜੇ ਐਤਵਾਰ (7 ਮਈ) ਸ਼ਾਮ ਨੂੰ ਇੱਕ ਹਾਊਸਬੋਟ ਡੁੱਬ ਗਈ। ਕਿਸ਼ਤੀ 'ਚ ਸਵਾਰ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਅੱਜ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਸ ਮਗਰੋਂ ਕਈ ਸਵਾਲ ਉੱਠ ਰਹੇ ਹਨ। ਬੀਤੇ ਸ਼ਨੀਵਾਰ ਵੀ ਵਿਰਾਸਤੀ ਮਾਰਗ ’ਤੇ ਧਮਾਕਾ ਹੋਇਆ ਸੀ। ਇਸ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈਈਡੀ ਧਮਾਕਾ ਨਹੀਂ ਹੈ, ਇਹ ਅੱਗ ਵਿਸਫੋਟਕ ਸੀ। ਮੌਕੇ ’ਤੋਂ ਕੋਈ ਡੈਟੋਨੇਟਰ ਨਹੀਂ ਮਿਲਿਆ। ਵਿਸਫੋਟਕਾਂ ਨੂੰ ਇੱਕ ਕੰਟੇਨਰ ਵਿੱਚ ਰੱਖ ਕੇ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਬਲ ਹੈ ਤੇ ਉਹ ਕਾਨੂੰਨ ਵਿਵਸਥਾ ਬਣਾਈ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਹਰ ਪਾਸੇ ਤੋਂ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ।
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਅੱਜ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਸ ਮਗਰੋਂ ਕਈ ਸਵਾਲ ਉੱਠ ਰਹੇ ਹਨ। ਬੀਤੇ ਸ਼ਨੀਵਾਰ ਵੀ ਵਿਰਾਸਤੀ ਮਾਰਗ ’ਤੇ ਧਮਾਕਾ ਹੋਇਆ ਸੀ। ਇਸ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈਈਡੀ ਧਮਾਕਾ ਨਹੀਂ ਹੈ, ਇਹ ਅੱਗ ਵਿਸਫੋਟਕ ਸੀ। ਮੌਕੇ ’ਤੋਂ ਕੋਈ ਡੈਟੋਨੇਟਰ ਨਹੀਂ ਮਿਲਿਆ। ਵਿਸਫੋਟਕਾਂ ਨੂੰ ਇੱਕ ਕੰਟੇਨਰ ਵਿੱਚ ਰੱਖ ਕੇ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਬਲ ਹੈ ਤੇ ਉਹ ਕਾਨੂੰਨ ਵਿਵਸਥਾ ਬਣਾਈ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਹਰ ਪਾਸੇ ਤੋਂ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ।
ਅੰਮ੍ਰਿਤਸਰ ਵਿੱਚ ਦੇਰ ਰਾਤ ਇੱਕ ਵਾਰ ਫਿਰ ਫਾਇਰਿੰਗ ਹੋਈ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਕਿਸੇ ਪੁਰਾਣੀ ਦੁਸ਼ਮਣੀ ਕਾਰਨ ਵਾਪਰੀ ਜਾਂ ਫਿਰ ਕੁਝ ਹੋਰ ਮਾਮਲਾ ਸੀ, ਇਸ ਬਾਰੇ ਸਪਸ਼ਟ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ, ਜਦੋਂਕਿ ਫੋਰੈਂਸਿਕ ਟੀਮ ਨੇ ਵੀ ਘਰ ਦੀ ਜਾਂਚ ਕੀਤੀ ਹੈ।
ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ (MIG-21 ਕਰੈਸ਼) ਸੋਮਵਾਰ (8 ਮਈ) ਸਵੇਰੇ ਰਾਜਸਥਾਨ ਦੇ ਹਨੂੰਮਾਨਗੜ੍ਹ ਨੇੜੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਸੂਰਤਗੜ੍ਹ ਤੋਂ ਉਡਾਣ ਭਰੀ ਸੀ। ਪਾਇਲਟ ਨੇ ਪੈਰਾਸ਼ੂਟ ਦੀ ਮਦਦ ਨਾਲ ਜਹਾਜ਼ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਹਾਲਾਂਕਿ, ਹੈਲੀਕਾਪਟਰ ਇੱਕ ਘਰ 'ਤੇ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਫਿਲਹਾਲ ਹਵਾਈ ਸੈਨਾ ਵੱਲੋਂ ਇਸ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਸਸਤੀ ਸ਼ਰਾਬ ਵਾਲੇ ਸ਼ਹਿਰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇਦਾਰ ਨਹੀਂ ਲੱਭ ਰਹੇ। ਯੂਟੀ ਦੇ ਆਬਕਾਰੀ ਤੇ ਕਰ ਵਿਭਾਗ ਵਾਰ-ਵਾਰ ਠੇਕਿਆਂ ਦੀ ਨਿਲਾਮੀ ਕਰ ਰਿਹਾ ਹੈ ਪਰ ਅਜੇ ਵੀ 20 ਦੇ ਕਰੀਬ ਠੇਕਿਆਂ ਦੀ ਨਿਲਾਮੀ ਨਹੀਂ ਹੋ ਸਕੀ। ਹੁਣ ਤੱਕ ਚੰਡੀਗੜ੍ਹ ਦੇ ਠੇਕਿਆਂ ਦੀ 10 ਵਾਰ ਬੋਲੀ ਹੋ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਪਿੱਛੇ ਪੰਜਾਬ ਦੀ ਸ਼ਰਾਬ ਨੀਤੀ ਹੈ।
ਆਮ ਆਦਮੀ ਪਾਰਟੀ ਦਾ ਇੱਕ ਹੋਰ ਮੰਤਰੀ ਵਿਵਾਦਾਂ ਵਿੱਚ ਘਿਰ ਗਿਆ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਵਿਰੋਧੀ ਧਿਰਾਂ ਨੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਨੂੰ ਵੱਡਾ ਮੁੱਦਾ ਬਣਾਇਆ ਹੈ। ਇਸ ਵੀਡੀਓ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਪੋਰਟ ਵੀ ਸਰਕਾਰ ਕੋਲ ਪਹੁੰਚ ਗਈ ਹੈ। ਉਨ੍ਹਾਂ ਨੇ ਵੀਡੀਓ ਸਹੀ ਹੋਣ ਦੀ ਗੱਲ ਕਹੀ ਹੈ।
ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।
ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਧਿਆਨ ਨਾ ਦੇਣ ਕਰਕੇ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਲੋਪ ਹੋ ਰਹੀਆਂ ਹਨ। ਖਾਸ ਕਰ ਸਾਡੇ ਮਹਾਨ ਯੋਧਿਆਂ ਨਾਲ ਸਬੰਧਤ ਇਮਾਰਤਾਂ ਢਹਿ-ਢੇਰੀ ਹੋ ਰਹੀਆਂ ਹਨ। ਅਜਿਹਾ ਹੀ ਮਾਮਲਾ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਦਾ ਸਾਹਮਣੇ ਆਇਆ ਹੈ। ਸ੍ਰੀ ਹਰਗੋਬਿੰਦਪੁਰ ਸਥਿਤ ਇਹ ਹਵੇਲੀ ਢਹਿ-ਢੇਰੀ ਹੋ ਗਈ ਹੈ।
ਪਿਛੋਕੜ
Punjab Breaking News LIVE 08 May, 2023: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਨੇੜੇ 2 ਦਿਨਾਂ 'ਚ ਦੂਜਾ ਧਮਾਕਾ
ਕੈਬਨਿਟ ਮੰਤਰੀ ਕਟਾਰੂਚੱਕ 'ਤੇ ਐਕਸ਼ਨ ਨਹੀਂ ਲਵੇਗੀ ਸਰਕਾਰ!
Lal Chand Kataruchak: ਆਮ ਆਦਮੀ ਪਾਰਟੀ ਦਾ ਇੱਕ ਹੋਰ ਮੰਤਰੀ ਵਿਵਾਦਾਂ ਵਿੱਚ ਘਿਰ ਗਿਆ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਵਿਰੋਧੀ ਧਿਰਾਂ ਨੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਨੂੰ ਵੱਡਾ ਮੁੱਦਾ ਬਣਾਇਆ ਹੈ। ਇਸ ਵੀਡੀਓ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਪੋਰਟ ਵੀ ਸਰਕਾਰ ਕੋਲ ਪਹੁੰਚ ਗਈ ਹੈ। ਉਨ੍ਹਾਂ ਨੇ ਵੀਡੀਓ ਸਹੀ ਹੋਣ ਦੀ ਗੱਲ ਕਹੀ ਹੈ। ਕੈਬਨਿਟ ਮੰਤਰੀ ਕਟਾਰੂਚੱਕ 'ਤੇ ਐਕਸ਼ਨ ਨਹੀਂ ਲਵੇਗੀ ਸਰਕਾਰ!
ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਢਹਿ-ਢੇਰੀ
Jassa Singh Ramgarhia: ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਧਿਆਨ ਨਾ ਦੇਣ ਕਰਕੇ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਲੋਪ ਹੋ ਰਹੀਆਂ ਹਨ। ਖਾਸ ਕਰ ਸਾਡੇ ਮਹਾਨ ਯੋਧਿਆਂ ਨਾਲ ਸਬੰਧਤ ਇਮਾਰਤਾਂ ਢਹਿ-ਢੇਰੀ ਹੋ ਰਹੀਆਂ ਹਨ। ਅਜਿਹਾ ਹੀ ਮਾਮਲਾ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਦਾ ਸਾਹਮਣੇ ਆਇਆ ਹੈ। ਸ੍ਰੀ ਹਰਗੋਬਿੰਦਪੁਰ ਸਥਿਤ ਇਹ ਹਵੇਲੀ ਢਹਿ-ਢੇਰੀ ਹੋ ਗਈ ਹੈ। ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਢਹਿ-ਢੇਰੀ
'ਪੰਜਾਬ 'ਚ 92, ਦਿੱਲੀ 62, ਗੋਆ 2 ਤੇ ਰਾਜ ਸਭਾ 'ਚ 10, ਬੱਸ ਹੁਣ ਲੋਕ ਸਭਾ ਖ਼ਾਲੀ ਐ ਤੇ..'
Jalandhar Bypoll: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਲੋਕ ਸਭਾ ਦੇ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕਰਕੇ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਸ਼ਾਹਕੋਟ ਹਲਕੇ ਦੇ ਲੋਹੀਆਂ ਖਾਸ ਤੋਂ ਅੱਗੇ ਫਿਲੌਰ ਹਲਕੇ ਦੇ ਗੁਰਾਇਆਂ ਤੋਂ ਆਦਮਪੁਰ ਤੱਕ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। 'ਪੰਜਾਬ 'ਚ 92, ਦਿੱਲੀ 62, ਗੋਆ 2 ਤੇ ਰਾਜ ਸਭਾ 'ਚ 10, ਬੱਸ ਹੁਣ ਲੋਕ ਸਭਾ ਖ਼ਾਲੀ ਐ ਤੇ..'
ਅੱਜ ਸ਼ਾਮ 6 ਵਜੇ ਰੁਕ ਜਾਵੇਗਾ ਚੋਣ ਪ੍ਰਚਾਰ
Jalandhar Bypoll: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਰੁਕ ਜਾਵੇਗਾ। ਚੋਣ ਕਮਿਸ਼ਨਾਂ ਦੀਆਂ ਹਿਦਾਇਤਾਂ ਮੁਤਾਬਕ ਇਹ ਪ੍ਰਚਾਰ ਮਤਦਾਨ ਤੋਂ 48 ਘੰਟੇ ਪਹਿਲਾਂ ਰੁਕ ਰਿਹਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਪੈਣ ਤੱਕ 48 ਘੰਟਿਆਂ ਲਈ ਪੰਜ ਤੋਂ ਵੱਧ ਲੋਕਾਂ ਦੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਰਹੇਗੀ। ਸੰਸਦੀ ਹਲਕੇ ਤੋਂ ਬਾਹਰਲੇ ਵੋਟਰਾਂ ਨੂੰ ਉਕਤ ਸਮੇਂ ਦੌਰਾਨ ਜਲੰਧਰ ਜ਼ਿਲ੍ਹੇ ਤੋਂ ਬਾਹਰ ਜਾਣਾ ਪਵੇਗਾ। ਅੱਜ ਸ਼ਾਮ 6 ਵਜੇ ਰੁਕ ਜਾਵੇਗਾ ਚੋਣ ਪ੍ਰਚਾਰ
- - - - - - - - - Advertisement - - - - - - - - -