Punjab Breaking News LIVE: ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ? ਸਿੱਧੂ ਮੂਸੇਵਾਲਾ ਦਾ ਗੀਤ 'Vaar' ਰਿਲੀਜ਼, ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ
Punjab Breaking News, 08 November 2022 LIVE Updates: ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ? ਸਿੱਧੂ ਮੂਸੇਵਾਲਾ ਦਾ ਗੀਤ 'Vaar' ਰਿਲੀਜ਼, ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ
ਪੰਜਾਬ ਸਰਕਾਰ ਟੈਕਸ ਚੋਰਾਂ ਉੱਪਰ ਨਿਕੇਲ ਕੱਸ ਰਹੀ ਹੈ। ਇਸ ਲਈ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਵਿੰਗ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਪਲਾਨਿੰਗ ਹੈ ਕਿ ਟੈਕਸ ਚੋਰੀ ਰੋਕ ਕੇ ਸਰਕਾਰੀ ਖਜ਼ਾਨੇ ਦੀ ਹਾਲਤ ਠੀਕ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜ ਤੇਜ਼ ਕੀਤੇ ਜਾ ਸਕਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ’ਚ ਹੁੰਦੀ ਟੈਕਸ ਚੋਰੀ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਚੀਮਾ ਨੇ ਕਿਹਾ ਕਿ ਇਸ ਨਾਲ ਟੈਕਸ ਚੋਰੀ ਰੁਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ’ਚ ਵੀ ਵਾਧਾ ਹੋਵੇਗਾ।
ਨੋਟਬੰਦੀ ਨੂੰ ਅੱਜ 6 ਸਾਲ ਬੀਤ ਚੁੱਕੇ ਹਨ। 8 ਨਵੰਬਰ 2016 ਨੂੰ ਨੋਟਬੰਦੀ ਤੋਂ ਬਾਅਦ ਬਹੁਤ ਕੁਝ ਬਦਲ ਗਿਆ ਹੈ। ਪਹਿਲਾਂ ਹਰ ਕੋਈ ਲੱਖ ਜਾਂ ਦੋ ਲੱਖ ਰੁਪਏ ਜੇਬ 'ਚ ਲੈ ਕੇ ਚੱਲਣ ਬਾਰੇ ਸੋਚਦਾ ਸੀ ਪਰ ਅੱਜ Phone Pay, Google Pay ਅਤੇ Paytm ਨਾਲ ਲੱਖਾਂ ਰੁਪਏ ਦਾ ਦੇਣ -ਲੈਣ ਕੀਤਾ ਜਾਂਦਾ ਹੈ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੇ ਸਾਲ ਪਹਿਲਾਂ 8 ਨਵੰਬਰ 2016 ਨੂੰ ਦੇਸ਼ ਵਿੱਚ ਨੋਟਬੰਦੀ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਉਸੇ ਦਿਨ ਅੱਧੀ ਰਾਤ ਤੋਂ ਭਾਰਤ ਵਿੱਚ 500 ਅਤੇ 1000 ਦੀ ਕਰੰਸੀ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਇਨ੍ਹਾਂ ਨੂੰ ਪ੍ਰਚਲਨ ਤੋਂ ਬਾਹਰ ਕਰ ਦਿੱਤਾ ਗਿਆ ਸੀ।
2030 ਤੱਕ ਚੰਡੀਗੜ੍ਹ ਦੀ ਨੁਹਾਰ ਬਦਲ ਜਾਏਗੀ। ਯੂਟੀ ਪ੍ਰਸ਼ਾਸਨ ਵੱਲੋਂ ਸਾਲ 2030 ਤੱਕ ਕਰਵਾਏ ਜਾਣ ਵਾਲੇ ਕੰਮਾਂ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਭਵਿੱਖੀ ਕੰਮਾਂ ਸਬੰਧੀ ਦਸਤਾਵੇਜ਼ ਪੰਜਾਬ ਰਾਜ ਭਵਨ ਵਿੱਚ ਜਾਰੀ ਕੀਤਾ ਹੈ। ਇਸ ਦਸਤਾਵੇਜ਼ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐਨਡੀਪੀ) ਨਾਲ ਸਬੰਧਤ ਏਜੰਸੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਇਸ ਵਿੱਚ ਚੰਡੀਗੜ੍ਹ ਵਿੱਚ ਸਾਲ 2030 ਤੱਕ ਸ਼ਹਿਰੀ ਵਿਕਾਸ, ਟਰਾਂਸਪੋਰਟ, ਵਾਤਾਵਰਨ ਸੰਭਾਲ, ਸਿੱਖਿਆ, ਰੁਜ਼ਗਾਰ, ਸਿਹਤ ਤੇ ਸਮਾਜਿਕ ਸੁਰੱਖਿਆ ’ਤੇ ਜ਼ੋਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਇੱਕ ਹੋਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜ਼ਿਲ੍ਹਾ ਲੁਧਿਆਣਾ ਦੇ ਸਮਰਾਲਾ ਕਸਬੇ ਦੇ ਪਿੰਡ ਬਲੀਆਂ ਵਿੱਚ ਸੋਮਵਾਰ ਰਾਤ ਪੁਰਾਣੀ ਰੰਜਿਸ਼ ਕਾਰਨ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਦਿਨੇਸ਼ ਭਾਰਦਵਾਜ ਨੂੰ ਛੇ ਗੋਲੀਆਂ ਲੱਗੀਆਂ ਤੇ ਉਸ ਦੀ ਹਾਲਤ ਗੰਭੀਰ ਹੈ।
ਦੁਨੀਆ ਭਰ ਵਿੱਚ ਅੱਜ ਯਾਨਿ 8 ਨਵੰਬਰ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੇਸ਼ ਦੁਨੀਆ ਦੇ ਲੋਕਾਂ ‘ਚ ਇਸ ਮੌਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉੱਧਰ, ਪੰਜਾਬੀ ਇੰਡਸਟਰੀ ਵੀ ਗੁਰਪੁਰਬ ਦੇ ਰੰਗ ‘ਚ ਪੂਰੀ ਤਰ੍ਹਾਂ ਰੰਗੀ ਹੋਈ ਨਜ਼ਰ ਆ ਰਹੀ ਹੈ। ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ ਤੇ ਪੋਸਟਾਂ ਸ਼ੇਅਰ ਕਰ ਫ਼ੈਨਜ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀਆਂ ਤਸਵੀਰਾਂ ਆਪਣੇ ਟਵਿੱਟਰ ਅਕਾਉਂਟ ਉੱਪਰ ਸ਼ੇਅਰ ਕੀਤੀਆਂ ਹਨ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…
ਗੁਰੂ ਚਰਨਾਂ ‘ਚ ਅਰਦਾਸ ਕੀਤੀ…ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ…ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ…
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ 'ਚ ਆਨੰਦ ਮੈਰਿਜ ਐਕਟ ਪੂਰਨ ਰੂਪ 'ਚ ਲਾਗੂ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 'ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀ।
ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਇੰਨੀਂ ਦਿਨੀਂ ਲਾਈਮਲਾਈਟ ‘ਚ ਬਣੇ ਹੋਏ ਹਨ। ਜੱਸੀ ਗਿੱਲ ਨੇ ਹਾਲ ਹੀ ‘ਚ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਸੈੱਟ ਤੋਂ ਸਲਮਾਨ ਖਾਨ ਨਾਲ ਤਸਵੀਰ ਸ਼ੇਅਰ ਕੀਤੀ ਸੀ। ਹਾਲਾਂਕਿ ਪਹਿਲਾਂ ਹੀ ਇਸ ਗੱਲ ਦੀ ਚਰਚਾ ਸੀ ਕਿ ਜੱਸੀ ਗਿੱਲ ਸਲਮਾਨ ਖਾਨ ਸਟਾਰਰ ਫ਼ਿਲਮ ‘ਚ ਨਜ਼ਰ ਆਉਣਗੇ। ਪਰ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਇਸ ਚਰਚਾ ਨੇ ਜ਼ੋਰ ਫੜ ਲਿਆ ਹੈ। ਹੁਣ ਜੱਸੀ ਗਿੱਲ ਮੁੜ ਤੋਂ ਸੁਰਖੀਆਂ ‘ਚ ਆ ਗਏ ਹਨ।
ਦਿੱਲੀ ਦੇ ਚਾਵਲਾ ਇਲਾਕੇ 'ਚ 2012 'ਚ ਹੋਏ ਗੈਂਗਰੇਪ ਮਾਮਲੇ 'ਚ ਤਿੰਨੋਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਦੋਸ਼ੀ ਨੂੰ ਬਰੀ ਕਰਨ ਤੋਂ ਬਾਅਦ ਪੀੜਤਾ ਦੇ ਮਾਤਾ-ਪਿਤਾ ਨੇ ਕਿਹਾ, "ਅਸੀਂ ਸਿਰਫ ਲੜਾਈ ਹੀ ਨਹੀਂ ਹਾਰੀ, ਸਗੋਂ ਅਸੀਂ ਜਿਉਣ ਦੀ ਇੱਛਾ ਵੀ ਗੁਆ ਦਿੱਤੀ ਹੈ।" ਪੀੜਤਾ ਦੇ ਪਿਤਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਫੈਸਲੇ ਨਾਲ ਉਸ ਨੂੰ ਨਿਰਾਸ਼ ਕੀਤਾ ਹੈ ਅਤੇ 11 ਸਾਲ ਤੋਂ ਵੱਧ ਸਮੇਂ ਤੱਕ ਲੜਾਈ ਲੜਨ ਤੋਂ ਬਾਅਦ ਉਸ ਦਾ ਨਿਆਂਪਾਲਿਕਾ ਤੋਂ ਵਿਸ਼ਵਾਸ ਉੱਠ ਗਿਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਨੂੰ ਇਕ ਵਾਰ ਫੇਰ ਘੇਰਿਆ ਹੈ। ਖਹਿਰਾ ਨੇ ਇਕ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਅਖ਼ਬਾਰ ਦੀਆਂ ਕੱਟਿੰਗ ਵੀ ਸ਼ੇਅਰ ਕੀਤੀਆਂ ਹਨ। ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ, "ਮੇਰਾ ਮੰਨਣਾ ਹੈ ਕਿ ਅਰਵਿੰਦ ਕੇਜਰੀਵਾਲ 'ਆਪ' ਨੇ ਪੰਜਾਬ ਦੀ ਸਿਆਸਤ 'ਚ ਸਭ ਤੋਂ ਭੈੜੀ ਤਬਦੀਲੀ (ਬਦਲਾਵ) ਲਿਆਂਦੀ ਹੈ! ਹਰ ਰੋਜ਼ 'ਆਪ' ਵਿਧਾਇਕਾਂ ਅਤੇ ਮੰਤਰੀਆਂ 'ਤੇ ਅਨੈਤਿਕ ਕੰਮ ਤੋਂ ਲੈ ਕੇ ਗੈਰ-ਕਾਨੂੰਨੀ ਮਾਈਨਿੰਗ, ਫਰੌਤੀ, ਨਸ਼ਿਆਂ ਤੋਂ ਪੈਸਾ, ਅਫਸਰਾਂ ਨਾਲ ਦੁਰਵਿਵਹਾਰ, ਭ੍ਰਿਸ਼ਟਾਚਾਰ ਆਦਿ ਦੇ ਗੰਭੀਰ ਦੋਸ਼ ਲੱਗਦੇ ਹਨ! ਨਕਲੀ 'ਬਾਦਲਵ' "
ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਰਾਤ 1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਜਗ੍ਹਾ 'ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ 'ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ।
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ 'Vaar' ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਦੂਜਾ ਗੀਤ ਹੈ ਜੋ ਪੰਜਾਬੀ ਗਾਇਕ ਦੇ ਕਤਲ ਤੋਂ ਬਾਅਦ ਰਿਲੀਜ਼ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਫੈਨਸ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸੀ।ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਹੀ ਹਜ਼ਾਰਾਂ ਲੋਕ ਉਡੀਕ ਕਰ ਰਹੇ ਸੀ ਅਤੇ ਯੂਟਿਊਬ 'ਤੇ ਕੌਮੈਂਟ ਕਰ ਰਹੇ ਸੀ।
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ 'Vaar' ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਦੂਜਾ ਗੀਤ ਹੈ ਜੋ ਪੰਜਾਬੀ ਗਾਇਕ ਦੇ ਕਤਲ ਤੋਂ ਬਾਅਦ ਰਿਲੀਜ਼ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਫੈਨਸ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸੀ।ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਹੀ ਹਜ਼ਾਰਾਂ ਲੋਕ ਉਡੀਕ ਕਰ ਰਹੇ ਸੀ ਅਤੇ ਯੂਟਿਊਬ 'ਤੇ ਕੌਮੈਂਟ ਕਰ ਰਹੇ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਇਸ ਵਾਰ ਦਿਲਚਸਪ ਹੋਣ ਵਾਲੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਨ ਤੇ ਦੂਜੇ ਪਾਸੇ ਉਨ੍ਹਾਂ ਦਾ ਮੁਕਾਬਲਾ ਬੀਬੀ ਜਗੀਰ ਕੌਰ ਨਾਲ ਹੈ। ਬੇਸ਼ੱਕ ਸ਼੍ਰੋਮਣੀ ਕਮੇਟੀ ਦੇ ਬਹੁਤੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਆਦੇਸ਼ਾਂ ਮੁਤਾਬਕ ਹੀ ਚੱਲ਼ਣਗੇ ਪਰ ਫਿਰ ਵੀ ਬੀਬੀ ਜਗੀਰ ਕੌਰ ਸੰਨ੍ਹ ਲਾ ਸਕਦੇ ਹਨ।
ਪਿਛੋਕੜ
Punjab Breaking News, 08 November 2022 LIVE Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਇਸ ਵਾਰ ਦਿਲਚਸਪ ਹੋਣ ਵਾਲੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਨ ਤੇ ਦੂਜੇ ਪਾਸੇ ਉਨ੍ਹਾਂ ਦਾ ਮੁਕਾਬਲਾ ਬੀਬੀ ਜਗੀਰ ਕੌਰ ਨਾਲ ਹੈ। ਬੇਸ਼ੱਕ ਸ਼੍ਰੋਮਣੀ ਕਮੇਟੀ ਦੇ ਬਹੁਤੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਆਦੇਸ਼ਾਂ ਮੁਤਾਬਕ ਹੀ ਚੱਲ਼ਣਗੇ ਪਰ ਫਿਰ ਵੀ ਬੀਬੀ ਜਗੀਰ ਕੌਰ ਸੰਨ੍ਹ ਲਾ ਸਕਦੇ ਹਨ। SGPC Election: ਕੌਣ ਹੋਏਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ? ਅੱਜ ਜੰਗੀ ਪੱਧਰ 'ਤੇ ਜੋੜ-ਤੋੜ
ਸਿੱਧੂ ਮੂਸੇਵਾਲਾ ਦਾ ਗੀਤ 'Vaar' ਹੋਇਆ ਰਿਲੀਜ਼
Sidhu Moosewala: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ 'Vaar' ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਦੂਜਾ ਗੀਤ ਹੈ ਜੋ ਪੰਜਾਬੀ ਗਾਇਕ ਦੇ ਕਤਲ ਤੋਂ ਬਾਅਦ ਰਿਲੀਜ਼ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਫੈਨਸ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸੀ।ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਹੀ ਹਜ਼ਾਰਾਂ ਲੋਕ ਉਡੀਕ ਕਰ ਰਹੇ ਸੀ ਅਤੇ ਯੂਟਿਊਬ 'ਤੇ ਕੌਮੈਂਟ ਕਰ ਰਹੇ ਸੀ। Sidhu Moosewala: ਸਿੱਧੂ ਮੂਸੇਵਾਲਾ ਦਾ ਗੀਤ 'Vaar' ਹੋਇਆ ਰਿਲੀਜ਼
ਪੰਜਾਬ 'ਚ 10 ਸਾਲਾਂ 'ਚ ਪਹਿਲੀ ਵਾਰ ਨਵੰਬਰ 'ਚ ਨਹੀਂ ਪਾ ਰਹੀ ਠੰਢ
ਪੰਜਾਬ ਵਿੱਚ ਇਸ ਸਮੇਂ ਮੌਸਮ ਬਹੁਤਾ ਠੰਢਾ ਨਹੀਂ ਹੋ ਰਿਹਾ ਹੈ। ਹਾਲਾਂਕਿ ਨਵੰਬਰ ਦੇ ਇਨ੍ਹਾਂ ਦਿਨਾਂ 'ਚ ਜਿੱਥੇ ਪਿਛਲੇ 10 ਸਾਲਾਂ ਦੇ ਰਿਕਾਰਡ ਮੁਤਾਬਕ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਤੱਕ ਰਿਕਾਰਡ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇਸ ਵਾਰ 10 ਸਾਲਾਂ 'ਚ ਪਹਿਲੀ ਵਾਰ ਇਹ ਦੇਖਿਆ ਗਿਆ ਹੈ ਕਿ ਘੱਟੋ-ਘੱਟ ਤਾਪਮਾਨ 16 ਡਿਗਰੀ ਤੋਂ ਹੇਠਾਂ ਨਹੀਂ ਗਿਆ ਹੈ। ਇਸ ਦਾ ਕਾਰਨ ਇਹ ਸਾਹਮਣੇ ਆਇਆ ਹੈ ਕਿ ਹੁਣ ਪੱਛਮੀ ਗੜਬੜੀ ਲਗਾਤਾਰ ਬਣ ਰਹੀ ਹੈ, ਜਿਸ ਕਾਰਨ ਰਾਤ ਦਾ ਤਾਪਮਾਨ ਘਟਣ ਦੀ ਬਜਾਏ 16-17 ਡਿਗਰੀ ਤੱਕ ਰਿਕਾਰਡ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ 9 ਅਤੇ 10 ਨਵੰਬਰ ਨੂੰ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਇਸ ਦੀ ਪੁਸ਼ਟੀ ਆਈਐਮਡੀ ਦੇ ਡਾਇਰੈਕਟਰ ਡਾ: ਮਨਮੋਹਨ ਨੇ ਕੀਤੀ ਹੈ। ਪੰਜਾਬ 'ਚ 10 ਸਾਲਾਂ 'ਚ ਪਹਿਲੀ ਵਾਰ ਨਵੰਬਰ 'ਚ ਨਹੀਂ ਪਾ ਰਹੀ ਠੰਢ
ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ: ਗਿਆਨੀ ਹਰਪ੍ਰੀਤ ਸਿੰਘ
Amritsar News: ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ ਰਹੇ ਹਨ, ਜਿਸ ’ਤੇ ਉਨ੍ਹਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਪ੍ਰਤੀ ਗੰਭੀਰ ਹੋਣ ਲਈ ਕਿਹਾ ਹੈ। ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ: ਗਿਆਨੀ ਹਰਪ੍ਰੀਤ ਸਿੰਘ
ਨਜਾਇਜ਼ ਮਾਈਨਿੰਗ ਨੂੰ ਫੜਨ ਲਈ ਅੱਧੀ ਰਾਤ ਨੂੰ ਸਾਂਸਦ ਰਵਨੀਤ ਬਿੱਟੂ ਨੇ ਮਾਰਿਆ ਛਾਪਾ
Ludhiana News: ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਰਾਤ 1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਜਗ੍ਹਾ 'ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ 'ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ। ਨਜਾਇਜ਼ ਮਾਈਨਿੰਗ ਨੂੰ ਫੜਨ ਲਈ ਅੱਧੀ ਰਾਤ ਨੂੰ ਸਾਂਸਦ ਰਵਨੀਤ ਬਿੱਟੂ ਨੇ ਮਾਰਿਆ ਛਾਪਾ
- - - - - - - - - Advertisement - - - - - - - - -